ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜਿਆਂ ’ਚ ਸ਼ਾਨਦਾਰ ਨਤੀਜਿਆਂ ਦੀ ਨਿਰੰਤਰ ਲੜੀ ਨੂੰ ਅੱਗੇ ਤੋਰਦਿਆਂ ਬੀ. ਕਾਮ ਸਮੈਸਟਰ ਛੇਵਾਂ ਦਾ ਨਤੀਜਾ 100 ਫ਼ੀਸਦੀ ਰਿਹਾ। ਬੀ. ਕਾਮ ਦੇ ਵਿਦਿਆਰਥੀਆਂ ’ਚੋਂ ਅਮਨਪ੍ਰੀਤ ਕੌਰ ਅਤੇ ਸ਼ਰਨਜੀਤ ਕੌਰ ਨੇ ’ਵਰਸਿਟੀ ਇਮਤਿਹਾਨਾਂ ਵਿੱਚ 69 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ’ਚ …
Read More »ਪੰਜਾਬੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਇੰਸਟ੍ਰਕਟਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ
ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਖੇ ਵਾਕ-ਇਨ-ਇੰਟਰਵਿਊ ਰਾਹੀਂ ਇੰਸਟ੍ਰਕਟਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ। ਅਰਜੀ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 3 ਅਗਸਤ ਅਤੇ ਇੰਟਰਵਿਊ 8 ਅਗਸਤ ਨੂੰ 2.30 ਵਜੇ ਹੋਵੇਗੀ। ਪ੍ਰੋ. ਸੁਨਿੰਦਰ ਤੁੰਗ, ਡਾਇਰੈਕਟਰ ਨੇ ਇਸ ਬਾਰੇ ਦੱਸਿਆ ਕਿ ਡਰੈਸ ਡਿਜ਼ਾਇਨਿੰਗ, ਕਟਿੰਗ ਐਂਡ ਟੇਲਰਿੰਗ; …
Read More »ਐਮ.ਸੀ.ਏ ਤੇ ਐਮ.ਟੈਕ ਕੰਪਿਊਟਰ ਸਾਇੰਸ ਤੇ ਇਲੈਕਟ੍ਰੌਨਿਕਸ ਕੋਰਸਾਂ ਦਾ ਦਾਖਲਾ ਟੈਸਟ 31 ਜੁਲਾਈ ਨੂੰ
ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਕਾਲਜ ਜਲੰਧਰ ਵਿਖੇ ਐਮ.ਸੀ.ਏ. (ਤਿੰਨ ਸਾਲਾ ਕੋਰਸ) ਦੇ ਪਹਿਲੇ ਸਮੈਸਟਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਟੈਕ. (ਕੰਪਿਊਟਰ ਸਾਇੰਸ) ਤੇ ਐਮ.ਟੈਕ. (ਇਲੈਕਟ੍ਰੌਨਿਕਸ) ਕੋਰਸਾਂ ਵਿਚ ਖਾਲੀ ਸੀਟਾਂ ਲਈ ਦਾਖਲਾ ਟੈਸਟ 31 ਜੁਲਾਈ ਨੂੰ ਲਿਆ ਜਾਵੇਗਾ। ਇਸ ਸਬੰਧੀ ਵਿਸਥਾਰ ਵਿਚ ਜਾਣਕਾਰੀ www.gnduadmissions.org ਤੋਂ ਲਈ ਜਾ ਸਕਦੀ ਹੈ
Read More »ਨਿਤੀਸ਼ ਕੁਮਾਰ ਭਾਜਪਾ ਨਾਲ ਮਿਲ ਕੇ ਬਿਹਾਰ `ਚ ਅੱਜ ਮੁੜ ਬਣਾਉਣਗੇ ਸਰਕਾਰ
ਪਟਨਾ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਮਹਾਗਠਜੌੜ ਦੀ ਸਰਕਾਰ ਦੇ ਮੁਖ ਮੰਤਰੀ ਵਜੋਂ ਅਸਤੀਫਾ ਦੇਣ ਉਪਰੰਤ ਭਾਜਪਾ ਨਾਲ ਹੱਥ ਮਿਲਾ ਲਏ ਹਨ।ਮਿਲੀ ਜਾਣਕਾਰੀ ਅਨੁਸਾਰ ਉਹ ਅੱਜ 27 ਜੁਲਾਈ ਵੀਰਵਾਰ ਨੂੰ ਸ਼ਾਮ 5.00 ਵਜੇ ਪਟਨਾ ਵਿਖੇ ਭਾਜਪਾ ਤੇ ਉਸ ਦੀਆਂ ਭਾਈਵਾਲ ਪਾਰਟੀਆਂ ਦੇ ਸਹਿਯੋਗ ਨਾਲ ਸਰਕਾਰ ਬਣਉਣਗੇ।ਮਿਲੀ ਜਾਣਕਾਰੀ ਅਨੁਸਾਰ ਬਿਹਾਰ ਭਾਜਪਾ ਦੇ ਸੀਨੀਅਰ ਆਗੂ ਸੁਸ਼ੀਲ ਕੁਮਾਰ ਨੇ ਰਾਜਪਾਲ ਸ੍ਰੀ ਕੇਸ਼ਰੀ …
Read More »ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵਲੋਂ ਦਿੱਤਾ ਅਸਤੀਫਾ ਰਾਜਪਾਲ ਨੇ ਕੀਤਾ ਮਨਜ਼ੂਰ
ਸੰਕਟ ਲਈ ਭਾਜਪਾ ਜਿੰਮੇਵਾਰ- ਲਾਲੂ ਯਾਦਵ ਪਟਨਾ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।ਉਨਾਂ ਨੇ ਇਹ ਫੈਸਲਾ ਅੱਜ ਉਸ ਸਮੇਂ ਲ਼ਿਆ ਜਦ ਬਿਹਾਰ ਵਿੱਚ ਸੱਤਾ `ਤੇ ਕਾਬਜ਼ ਮਹਾ ਗਠਜੋੜ ਦੀ ਭਾਈਵਾਲ ਪਾਰਟੀ ਦੇ ਆਗੂ ਲਾਲੂ ਯਾਦਵ ਵਲੋਂ ਆਪਣੇ ਪੁੱਤਰ ਤੇ ਸੂਬੇ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ …
Read More »ਤੀਸਰੇ ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ `ਤੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸਿੱਖੀ ਦੇ ਪ੍ਰਚਾਰ ਪ੍ਰਸਾਰ ਅਤੇ ਬੱਚਿਆਂ ਨੂੰ ਸਿੱਖ ਧਰਮ ਨਾਲ ਜੋੜਨ ਲਈ ਸ਼ੁਰੂ ਕੀਤੀ ਧਰਮ ਪ੍ਰਚਾਰ ਲਹਿਰ ਤਹਿਤ ਹਲਕਾ ਅਟਾਰੀ ਦੇ ਪੰਜ-ਪੰਜ ਪਿੰਡਾਂ ਦਾ ਜੋਨ ਬਣਾ ਕੇ 15 ਦਿਨ ਬੱਚਿਆਂ ਨੂੰ ਗੁਰਮਤਿ ਸਿਖਲਾਈ ਕੈਂਪ ਦੌਰਾਨ ਸਿਖਲਾਈ ਦੇਣ ਲਈ ਸ਼ੁਰੂ ਕੀਤੇ ਕੈਂਪ ਦੀ …
Read More »ਲੇਖਕ ਬਲਬੀਰ ਸਿੰਘ ਬੱਬੀ ਨੂੰ ਸਦਮਾ ਭੂਆ ਦੇ ਲੜਕੇ ਦਾ ਦਿਹਾਂਤ
ਸਮਰਾਲਾ, 25 ਜੁਲਾਈ (ਪੰਜਾਬ ਪੋਸਟ-ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਮੀਤ ਪ੍ਰਧਾਨ ਇੰਟਰਨੈਸ਼ਨਲ ਸੱਭਿਆਚਾਰਕ ਚੇਤਨਾ ਮੰਚ ਟੋਰਾਂਟੋ ਦੇ ਮੈਂਬਰ ਤੇ ਉੱਘੇ ਲੇਖਕ ਬਲਬੀਰ ਸਿੰਘ ਬੱਬੀ (ਤੱਖਰਾਂ) ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨਾਂ ਦੀ ਭੂਆ ਦੇ ਪੁੱਤਰ ਨੌਜੁਆਨ ਅਕਾਲੀ ਆਗੂ, ਸਾਬਕਾ ਸੰਮਤੀ ਮੈਂਬਰ ਖੰਨਾ ਤੇ ਪਿੰਡ ਰਾਜੇਵਾਲ ਦੇ ਮੌਜੂਦਾ ਸਰਪੰਚ ਬੂਟਾ ਸਿੰਘ ਧਾਲੀਵਾਲ ਦੀ ਸੰਖੇਪ ਬਿਮਾਰੀ ਨਾਲ ਦਿਹਾਂਤ …
Read More »‘ਜਲ ਹੀ ਜੀਵਨ ਹੈ’ ਮੁਹਿੰਮ ਤਹਿਤ ਜਾਗਰੂਕਤਾ ਵਰਕਸ਼ਾਪ ਸਮਾਪਤ
ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਕੌਮੀ ਖੇਤੀਬਾੜੀ ਤੇ ਪੇਂਡੂ ਵਿਕਾਸ ਬੈਂਕ ਦੇ ਸਹਿਯੋਗ ਨਾਲ ‘ਜਲ ਹੀ ਜੀਵਣ ਹੈ’ ਮੁਹਿੰਮ ਤਹਿਤ ਜਾਗਰੁਕਤਾ ਵਰਕਸ਼ਾਪ ਦਾ ਸਮਾਪਤੀ ਸਮਾਗਮ ਕਰਵਾਇਆ ਗਿਆ।ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸਮੂਲੀਅਤ ਕੀਤੀ।ਵਧੀਕ ਡਿਪਟੀ ਕਮਿਸ਼ਨਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਜ਼ਿਲਾ ਵਿਕਾਸ ਪ੍ਰਬੰਧਕ (ਨਾਬਾਰਡ) ਇਸ ਮੁਹਿੰਮ ਬਾਰੇ ਜਾਣਕਾਰੀ ਦਿੱਤੀ। ਉਨਾਂ ਨੇ ਦੱਸਿਆ ਕਿ ਅੰਮਿ੍ਰਤਸਰ ਅਤੇ ਤਰਨਤਾਰਨ ਜ਼ਿਲੇ …
Read More »ਸਰਬਤ ਦੇ ਭਲੇ ਲਈ ਚਾਵਲਾਂ ਦਾ ਲੰਗਰ ਲਗਾਇਆ
ਧੂਰੀ, 25 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਛੱਪੜ ਵਾਲੇ ਪਿੰਡ ਬੇਨੜਾ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਰਬੱਤ ਦੇ ਭਲੇ ਲਈ ਚਾਵਲਾਂ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਬਾਬਾ ਗਿਆਨ ਸਿੰਘ, ਲੱਖਾ ਸਿੰਘ, ਮੇਜਰ ਸਿੰਘ, ਗੁਰਦੇਵ ਸਿੰਘ, ਬਲਜੀਤ ਸਿੰਘ, ਗੁਰਲਾਲ ਸਿੰਘ, ਅਰਸ਼ਦੀਪ ਸਿੰਘ, ਗੁਰਦੇਵ ਸਿੰਘ ਬੋਬੀ ਆਦਿ ਨੇ ਲੰਗਰ ਨੂੰ ਸੁਚੱਜੇ ਢੰਗ ਨਾਲ ਚਲਾਉਣ ਵਿੱਚ ਆਪਣਾ ਅਹਿਮ ਯੋਗਦਾਨ ਦਿੱਤਾ।
Read More »ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੀ ਮੀਟਿੰਗ 28 ਨੂੰ
ਧੂਰੀ, 25 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੇ ਜਨਰਲ ਸਕੱਤਰ ਮੇਵਾ ਸਿੰਘ ਸੰਗਰੂਰ, ਰਣਜੀਤ ਸਿੰਘ, ਜਸਵੀਰ ਸਿੰਘ, ਹਰਬੰਸ ਸਿੰਘ ਅਤੇ ਸੱਤਪਾਲ ਸਿੰਘ ਆਦਿ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਅਨ ਦੀ ਇੱਕ ਹੰਗਾਮੀ ਮੀਟਿੰਗ 28 ਜੁਲਾਈ ਨੂੰ 10 ਵਜੇ ਬਨਾਸਰ ਬਾਗ ਸੰਗਰੂਰ ਵਿਖੇ ਹੋਵੇਗੀ ਅਤੇ ਬਰਨਾਲਾ ਜ਼ਿਲ੍ਹੇ ਦੀ ਮੀਟਿੰਗ ਰਾਮ ਬਾਗ ਬਰਨਾਲਾ ਵਿਖੇ …
Read More »
Punjab Post Daily Online Newspaper & Print Media