Wednesday, November 25, 2026

ਪੰਜਾਬੀ

ਮਹਾਰਾਸ਼ਟਰ ਦੇ ਸਕੂਲ ਸਿਲੇਬਸ ’ਚੋਂ ਸੰਤ ਭਿੰਡਰਾਂਵਾਲਿਆਂ ਬਾਰੇ ਇਤਰਾਜ਼ਯੋਗ ਸਮੱਗਰੀ ਹਟਾਉਣ ਦੀ ਮੰਗ

ਦਮਦਮੀ ਟਕਸਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਲਈ ਕਿਹਾ ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਨੇ ਮਹਾਰਾਸ਼ਟਰ ਦੇ ਸਕੂਲਾਂ ਵਿੱਚ ਨੌਵੀਂ ਜਮਾਤ ਦੇ ਸਿਲੇਬਸ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਸੰਬੰਧੀ ਇਤਰਾਜ਼ਯੋਗ ਸਮਗਰੀ ਸ਼ਾਮਿਲ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ 15 ਦਿਨਾਂ ਦੇ ਅੰਦਰ ਸਿਲੇਬਸ ਵਿਚ ਸੋਧ ਨਾ ਕਰਨ ਦੀ ਸੂਰਤ ਵਿੱਚ ਮਾਮਲਾ ਅਦਾਲਤ …

Read More »

ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀ ਵਿਦਿਆਰਥਣ ਦੀਕਸ਼ਾ ਨੇ ’ਵਰਸਿਟੀ ’ਚ ਕੀਤਾ ਟਾਪ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਸਫ਼ਲਤਾਪੂਰਵਕ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ-2017 ਦੇ ਐਲਾਨੇ ਗਏ ਬੀ.ਏ /ਬੀ.ਐਸ.ਸੀ (ਇਕਨਾਮਿਕਸ) ਸਮੈਸਟਰ-ਛੇਵਾਂ ਦੇ ਨਤੀਜਿਆਂ ’ਚ ਸ਼ਾਨਦਾਰ ਮੱਲ੍ਹਾਂ ਮਾਰਦੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ।ਕਾਲਜ ਦੀ ਵਿਦਿਆਰਥਣ ਦੀਕਸ਼ਾ ਗਰੋਵਰ …

Read More »

ਜਿਲਾ ਪਠਾਨਕੋਟ ਤੰਬਾਕੂ ਮੁਕਤ ਸ਼ਹਿਰ ਦੀ ਸੂਚੀ ਵਿੱਚ ਸ਼ਾਮਲ – ਡਾ. ਨਰੇਸ਼ ਕਾਂਸਰਾ

ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਐਸ.ਡੀ.ਐਮ ਪਠਾਨਕੋਟ ਡਾ. ਅਮਿਤ ਮਹਾਜਨ ਦੀ ਪ੍ਰਧਾਨਗੀ ਹੇਠ ਜਿਲਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਬੈਠਕ ਹੋਈ ਜਿਸ ਵਿਚ ਮਹੀਨਾ ਜੂਨ ਦੀਆਂ ਰਿਪੋਰਟਾਂ ਦਾ ਰਿਵੀਓ ਅਤੇ ਸਿਹਤ ਨਾਲ ਸੰਬਧਤ ਮੁੱਦਿਆ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਬੈਠਕ ਵਿੱਚ ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਡਾ. ਨੀਧੀ ਕਲੋਤਰਾ ਐਸ.ਡੀ.ਐਮ …

Read More »

ਛੋਟੇ ਉਦਮੀਆਂ ਦੀ ਰੋਜ਼ੀ-ਰੋਟੀ ਦਾ ਸਾਧਨ ਬਣ ਰਹੀ ਹੈ ਪ੍ਰਧਾਨ ਮੰਤਰੀ ਦੀ ਮੁਦਰਾ ਯੋਜਨਾ- ਡੀ.ਸੀ

ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਮੁਦਰਾ ਯੋਜਨਾ (ਪ੍ਰਧਾਨ ਮੰਤਰੀ ਮਾਈਕਰੋ ਯੂਨਿਟਸ ਡਿਵੈਲਪਮੈਂਟ ਐਂਡ ਰੀਫਾਈਨੈਂਸ ਏਜੰਸੀ-41), ਜੋ ਕਿ ਭਾਰਤ ਸਰਕਾਰ ਦੀ ਇਕ ਸਕੀਮ ਹੈ, ਦਾ ਉਦੇਸ਼ ਛੋਟੇ ਉਦਮੀਆਂ ਦੀ ਕਮਾਈ ਕਰਨ ਵਿੱਚ ਅਤੇ ਨੌਕਰੀ ਦੇ ਮੌਕੇ ਪੈਦਾ ਕਰਨ ਵਿਚ ਮਦਦ ਕਰਨਾ ਅਤੇ ਭਾਰਤੀ ਆਰਥਿਕਤਾ ਨੂੰ ਵਧਣ ਫੁਲਣ ਅਤੇ ਖੁਸ਼ਹਾਲ ਹੋਣ ਵਿਚ ਮਦਦ ਕਰਨਾ ਹੈ।ਇਸ ਨੇ ਪੰਜਾਬ ਭਰ …

Read More »

ਬਲਿੰਕਰ ਲਗਾਉਂਣ ਲਈ ਨੈਸ਼ਨਲ ਹਾਈਵੇ ਅਥਾਰਟੀ ਨੂੰ ਲਿਖਿਆ ਜਾਵੇਗਾ- ਡਾ. ਅਮਿਤ ਮਹਾਜਨ

ਪਠਾਨਕੋਟ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਸੁਜਾਨਪੁਰ ਦੇ ਪੁਲ ਨੰਬਰ 5 ਅਤੇ 4, ਮਲਿਕਪੁਰ ਚੌਕ, ਸੁੰਦਰ ਚੱਕ ਮੋੜ ਮਲਿਕਪੁਰ, ਚੱਕੀ ਪੁਲ ਨਜਦੀਕ ਨੈਸ਼ਨਲ ਹਾਈਵੇ `ਤੇ ਬਲਿੰਕਰ ਲਗਾਉਂਣ ਲਈ ਨੈਸ਼ਨਲ ਹਾਈਵੇ ਅਥਾਰਟੀ ਨੂੰ ਲਿਖਿਆ ਜਾਵੇਗਾ ਤਾਂ ਜੋ ਰਾਤ ਦੇ ਸਮੇਂ ਉਕਤ ਰੋਡ ਤੇ ਸਫਰ ਕਰਨ ਵਾਲੇ ਵਾਹਣ ਚਾਲਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਭਵਿੱਖ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਕਾਲਜ ਦੇ ਨਵਾਂ ਅਕਾਦਮਿਕ ਸੈਸ਼ਨ ਅਰੰਭ

ਸੁਜਾਨਪੁਰ, 17 ਜੁਲਾਈ (ਪੰਜਾਬ ਪੋਸਟ ਬਿਊਰੋ)  – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਨਵੇਂ ਅਕਾਦਮਿਕ ਸ਼ੈਸ਼ਨ ਦੀ ਅੱਜ ਸ਼ੁਰੂਆਤ ਹੋਈ।ਭਾਈ ਰਣਜੀਤ ਸਿੰਘ ਵਲੋਂ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਅਰਦਾਸ ਉਪਰੰਤ ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਕਾਲਜ ਵਿਚ ਨਵੇਂ ਆਏ ਵਿਦਿਆਰਥੀਆ ਦਾ ਸੁਆਗਤ ਕਰਦਿਆਂ ਕਿਹਾ ਕਿ ਕਾਲਜ ਵਲੋਂ ਪੇਂਡੂ ਖੇਤਰ ਦੇ ਵਿਦਿਆਰਥੀਆਂ ਨੂੰ ਆਰਟਸ ਦੇ ਨਾਲ …

Read More »

ਅਨੁਸੂਚਿਤ ਜਾਤੀਆਂ ਲਈ ਪੰਜਾਬੀ ਸਟੈਨੋਗ੍ਰਾਫੀ ਤੇ ਕੰਪਿਊਟਰ ਸਿਖਲਾਈ ਸ਼ੁਰੂ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ  ਮਨਜੀਤ ਸਿੰਘ) -ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੂਏਟ ਨੌਜਵਾਨਾਂ ਲਈ ਪੰਜਾਬੀ ਸਟੈਨੋਗ੍ਰਾਫੀ ਅਤੇ ਕੰਪਿੳੂਟਰ ਸਿਖਲਾਈ ਦਾ ਇਕ ਸਾਲਾ ਕੋਰਸ ਮੁਫਤ ਕਰਵਾਇਆ ਜਾਵੇਗਾ ਅਤੇ ਚੁਣੇ ਉਮੀਦਵਾਰਾਂ ਨੂੰ 1500 ਰੁਪਏ ਪ੍ਰਤੀ ਸਿਖਅਿਾਰਥੀ ਵਜੀਫਾ ਵੀ ਦਿੱਤਾ ਜਾਵੇਗਾ।ਉਕਤ ਜਾਣਕਾਰੀ ਦਿੰਦੇ ਜਿਲਾ ਭਲਾਈ ਅਫਸਰ ਸੰਜੀਵ ਮੰਨਣ ਨੇ ਦੱਸਿਆ ਕਿ ਉਕਤ ਉਮੀਦਵਾਰ 2017-18 ਸੈਸ਼ਨ ਦੇ ਦਾਖਲੇ ਲਈ ਆਪਣੀਆਂ ਅਰਜੀਆਂ ਸਥਾਨਕ …

Read More »

ਪੁਰਾਣੀ ਤਕਨੀਕ ਵਾਲੀਆਂ ਕੰਬਾਇਨਾਂ ’ਤੇ ਜਿਲਾ ਮੈਜਿਸਟਰੇਟ ਨੇ ਲਾਈ ਰੋਕ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ ਮਨਜੀਤ ਸਿੰਘ) – ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਸਾੜਨ ਤੋਂ ਰੋਕਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਖੋਜ ਕੀਤੀ ਗਈ ਸੁਪਰ ਸਟਰਾਅ ਮੈਨਜਮੈਂਟ ਸਿਸਟਮ ਵਾਲੀਆਂ ਕੰਬਾਇਨਾਂ ਹੀ ਇਸ ਵਾਰ ਝੋਨੇ ਦੀ ਕਟਾਈ ਕਰ ਸਕਣਗੀਆਂ, ਕਿਉਂਕਿ ਜਿਲਾ ਮੈਜਿਸਟਰੇਟ ਨੇ ਪੁਰਾਣੀ ਤਕਨੀਕ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ ਲਗਾ ਦਿੱਤੀ ਹੈ।ਜਾਰੀ ਕੀਤੇ ਗਏ ਹੁਕਮਾਂ ਵਿਚ ਜਿਲਾ …

Read More »

ਐਸ.ਡੀ.ਐਮ ਵਲੋਂ ਪੰਜਗਰਾਈਆਂ ਪ੍ਰਾਇਮਰੀ ਸਕੂਲ `ਚ ਕੰਪਿਊਟਰ ਲੈਬ ਦਾ ਉਦਘਾਟਨ

ਸੰਦੌੜ, 17 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ ਪੰਜਗਰਾਈਆਂ ਵਿਖੇ ਦਾਨੀ ਸੱਜਣਾਂ ਦੇ ਸਹਿਯੋਗ ਦੇ ਨਾਲ ਬਚਿਆਂ ਨੂੰ ਕੰਪਿਊਟਰ ਸਿੱਖਿਆ ਪ੍ਰਦਾਨ ਕਰਨ ਦੇ ਲਈ ਸਵ. ਮਾਸਟਰ ਗੁਰਦੇਵ ਸਿੰਘ ਯਾਦਗਾਰੀ ਕੰਪਿਊਟਰ ਲੈਬ ਨੂੰ ਅੱਜ ਐਸ.ਡੀ.ਐਮ.ਧੂਰੀ ਸ੍ਰੀ ਅਮਰੇਸ਼ਵਰ ਸਿੰਘ ਨੇ ਸਕੂਲ ਦੇ ਬੱਚਿਆਂ ਨੂੰ ਸਰਮਪਿਤ ਕੀਤਾ।ਇਸ ਸਮੇਂ ਹੋਏ ਪ੍ਰਭਾਵਸ਼ਾਲੀ ਤੇ ਸੰਖੇਪ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਰੇਸ਼ਵਰ ਸਿੰਘ …

Read More »

ਪ੍ਰਾਈਵੇਟ ਜਾਂ ਸਰਕਾਰੀ ਬੱਸਾਂ ਦੀ ਓਵਰਲੋਡਿੰਗ ’ਤੇ ਮਨਾਹੀ ਦੇ ਹੁਕਮ ਜਾਰੀ

ਬਠਿੰਡਾ, 17 ਜੁਲਾਈ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਧੀਕ ਜ਼ਿਲਾ ਮੈਜਿਸਟਰੇਟ ਬਠਿੰਡਾ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲਾ ਬਠਿੰਡਾ ਦੀ ਹਦੂਦ ਅੰਦਰ ਕਿਸੇ ਵੀ ਪ੍ਰਾਈਵੇਟ ਜਾਂ ਸਰਕਾਰੀ ਬੱਸਾਂ ਨੂੰ ਓਵਰਲੋਡ ਨਹੀਂ ਕੀਤਾ ਜਾਵੇਗਾ।ਉਨਾਂ ਕਿਹਾ ਕਿ ਬੱਸਾਂ ਦੀਆਂ ਛੱਤਾਂ …

Read More »