Wednesday, November 25, 2026

ਪੰਜਾਬੀ

ਧਰਮ ਪ੍ਰਚਾਰ ਪ੍ਰਚਾਰ ਕਮੇਟੀ ਇੰਚਾਰਜ ਬਹਾਲ ਸਿੰਘ ਦੀ ਮਾਤਾ ਦਾ ਦਿਹਾਂਤ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਦੇ ਪੰਜਾਬ ਪ੍ਰਚਾਰ ਇੰਚਾਰਜ ਬਹਾਲ ਸਿੰਘ ਦੀ ਸਤਿਕਾਰਯੋਗ ਮਾਤਾ ਸਵਿੰਦਰ ਕੌਰ ਦਾ ਅੱਜ ਦਿਹਾਂਤ ਹੋ ਗਿਆ।ਉਨਾਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਸਮੂਹ ਸਟਾਫ਼ ਵੱਲੋਂ ਬਹਾਲ ਸਿੰਘ ਨਾਲ ਅਫ਼ਸੋਸ ਪ੍ਰਗਟਾਇਆ ਗਿਆ।ਮਾਤਾ ਸਵਿੰਦਰ ਕੌਰ ਦੇ ਅੰਤਮ ਸੰਸਕਾਰ ਮੌਕੇ ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ …

Read More »

ਰਾਸ਼ਟਰਪਤੀ ਦੇ ਓ.ਐਸ.ਡੀ ਏ.ਰਾਏ ਨੇ ਸਿੱਖ ਮਸਲਿਆਂ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਜਵਾਬ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਦਿਨੀ ਦੇਸ਼ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕਰਕੇ ਸਿੱਖ ਕੈਦੀਆਂ ਦੀ ਰਿਹਾਈ, ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਤੀ, ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਮਾਨ ਵਾਪਸ ਕਰਨ, ਸਿਕਲੀਗਰ ਸਿੱਖਾਂ ਦੀਆਂ ਮੁਸ਼ਕਿਲਾਂ, ਵਿਦੇਸ਼ੀ ਸਿੱਖਾਂ ਦੀ ਕਾਲੀ ਸੂਚੀ ਖ਼ਤਮ ਕਰਨ ਆਦਿ ਲਈ ਕੀਤੀ ਮੰਗ ਸਬੰਧੀ …

Read More »

ਡੀ.ਸੀ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਸਬੰਧੀ ਸਟੇਟਸ ਰਿਪੋਰਟ ਮੰਗੀ

ਪਠਾਨਕੋਟ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਪ੍ਰਸ਼ਾਸਨਿਕ ਮਾਮਲਿਆਂ ਨੂੰ ਲੈ ਕੇ ਵੱਖ-ਵੱਖ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਕੁਲਦੀਪ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਡਾ. ਨੈਨਾ ਸਥਾਲੀਆ …

Read More »

ਸੰਸਦੀ ਕਮੇਟੀ ਵਲੋਂ ਪੰਜਾਬ ਦੇ ਵੱਡੇ ਪ੍ਰਾਜੈਕਟਾਂ ਅਤੇ ਯੋਜਨਾਵਾਂ ਦੀ ਸਮੀਖਿਆ

 ਨਸ਼ਾ ਮੁਕਤੀ ਲਈ ਕੇਂਦਰ ਪੰਜਾਬ ਦੀ ਮਦਦ ਕਰੇ- ਔਜਲਾ      ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਵੱਖ-ਵੱਖ ਕੰਮਾਂ ਦੀ ਦੇਖ-ਰੇਖ ਅਤੇ ਰਾਜ ਸਰਕਾਰਾਂ ਦੇ ਸੁਝਾਅ ਲੈਣ ਲਈ ਸੰਸਦ ਵੱਲੋਂ ਗਠਿਤ ਕੀਤੀਆਂ ਗਈ ਕਮੇਟੀ ਨੇ ਅੱਜ ਅੰਮ੍ਰਿਤਸਰ ਵਿਚ ਪੰਜਾਬ ਦੇ ਵੱਡੇ ਪ੍ਰਾਜੈਕਟਾਂ ਅਤੇ ਸਰਕਾਰੀ ਯੋਜਨਾਵਾਂ ਦੀ ਸਮੀਖਿਆ ਕੀਤੀ।ਇਸ ਮੀਟਿੰਗ ਵਿਚ ਲੋਕ ਸਭਾ ਅਤੇ ਰਾਜ ਸਭਾ ਵੱਲੋਂ ਸ਼ਾਮਿਲ ਕੀਤੇ ਗਏ …

Read More »

ਫਿਜ਼ਾ `ਚ ਆਪਣੇ ਬੋਲਾਂ ਦੀ ਖੁਸ਼ਬੋ ਘੋਲਦੇ, ਨਹੀਂ ਦੇਖੇ ਬਨੇਰੇ `ਤੇ ਹੁਣ ਤਾਂ ਬੋਲਦੇ ਪੰਛੀ

ਯਾਦਗਾਰੀ ਹੋ ਨਿਬੜੀ ਲੋਕ ਸਾਹਿਤ ਸੰਗਮ ਰਾਜਪੁਰਾ ਦੀ ਸਾਹਿਤਕ ਬੈਠਕ  … ਰਾਜਪੁਰਾ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਲੋਕ ਸਾਹਿਤ ਸੰਗਮ (ਰਜਿ) ਰਾਜਪੁਰਾ ਦੀ ਮਾਸਿਕ ਬੈਠਕ ਡਾ ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਰੋਟਰੀ ਭਵਨ ਦੇ ਹਾਲ ਵਿਚ ਹੋਈ ਜਿਸ ਵਿਚ ਲੋਕ ਕਵੀ ਕਰਮ ਸਿੰਘ ਹਕੀਰ ਨੇ `ਹਵਾਲਾ ਕਾਂਡ `ਸੁਣਾ ਕੇ ਸਭਾ ਦਾ ਆਗਾਜ਼ ਕੀਤਾ।ਸੁਰਿੰਦਰ ਸਿੰਘ ਸੋਹਣਾ ਦਾ ਧਾਰਮਿਕ ਗੀਤ `ਭੁੱਲਗੇ …

Read More »

ਕੈਪਟਨ ਸਾਹਿਬ ਕਦੋਂ ਦੇਵੋਗੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ? – ਪਪੜੌਦੀ

ਸਮਰਾਲਾ, 4 ਜੁਲਾਈ (ਪੰਜਾਬ ਪੋਸਟ- ਕੰਗ) – ਚੋਣਾਂ ਜਿੱਤਣ ਤੋਂ 100 ਦਿਨ ਬਾਅਦ ਹੀ ਕਾਂਗਰਸ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਵੱਡੇ ਵੱਡੇ ਵਾਅਦੇ ਭੁੱਲਦੇ ਨਜ਼ਰ ਆ ਰਹੇ ਹਨ ਭਾਵੇਂ ਉਹ ਸਮਾਰਟ ਫੋਨ ਦੇ ਜਾਂ ਘਰ ਘਰ ਵਿੱਚ ਪੱਕੀ ਨੌਕਰੀ ਦੇ, ਸ਼ਗਨ ਸਕੀਮ, ਆਟਾ ਦਾਲ ਸਕੀਮ ਵਿੱਚ ਚਾਹ ਪੱਤੀ ਸ਼ਾਮਲ ਕਰਨਾ, ਬੁਢਾਪਾ ਪੈਨਸ਼ਨ ਵਿੱਚ ਵਾਧਾ ਕਰਨਾ ਆਦਿ ਉਕਤ ਸ਼ਬਦਾਂ ਦਾ ਪ੍ਰਗਟਾਵਾ …

Read More »

ਕਹਾਣੀਕਾਰ ਨੇਤਰ ਸਿੰਘ ਮੁੱਤੋਂ ਨੂੰ ਸਦਮਾ, ਸੱਸ ਦਾ ਦੇਹਾਂਤ

ਸਮਰਾਲਾ, 4 ਜੁਲਾਈ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੇ ਸਰਗਰਮ ਮੈਂਬਰ ਅਤੇ ਕਹਾਣੀਕਾਰ ਨੇਤਰ ਸਿੰਘ ਮੁੱਤੋਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਸੱਸ ਸ੍ਰੀਮਤੀ ਨਸੀਬ ਕੌਰ (90) ਵਾਸੀ ਭੋਲਾਪੁਰ, ਝਾਬੇਵਾਲ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਭੋਲਾਪੁਰ ਵਿਖੇ ਕਰ ਦਿੱਤਾ ਗਿਆ।ਕਹਾਣੀਕਾਰ ਨੇਤਰ ਸਿੰਘ ਮੁੱਤੋਂ ਨਾਲ ਅਫਸੋਸ …

Read More »

14ਵੇਂ ਪੰਜਾਬੀ ਰੰਗਮੰਚ ਉਤਸਵ ਦੇ ਤੀਸਰੇ ਦਿਨ ਨਾਟਕ ‘ਆਪੋ-ਆਪਣੇ ਦਰਿਆ’ ਤੇ ‘ਭੁਲੇਖਿਆ ਦੀ ਖੇਡ’ ਖੇਡੇ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ)  ਸਥਾਨਕ ਮੰਚ-ਰੰਗਮੰਚ ਵੱਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ ‘‘ਪੰਜ ਰੋਜ਼ਾ ਪੰਜਾਬੀ ਰੰਗਮੰਚ ਉਤਸਵ’’ ਦਾ ਆਯੋਜਨ ਗਿਆ।ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਅਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਕਰਵਾਏ ਜਾ ਰਹੇ `14 ਵੇਂ ਪੰਜਾਬੀ ਰੰਗਮੰਚ ਉਤਸਵ’ ਦੇ ਤੀਸਰੇ ਦਿਨ 3 ਜੁਲਾਈ ਨੂੰ ਦੋ ਨਾਟਕ ਪੇਸ਼ ਕੀਤਾ ਗਏ।ਰਵਿੰਦਰ ਰਵੀ ਦਾ ਲਿਖਿਆ ਪੰਜਾਬੀ ਨਾਟਕ ‘ਆਪੋ-ਆਪਣੇ ਦਰਿਆ’ …

Read More »

ਜਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਵਕੀਲਾਂ ਦੇ ਵਾਹਨਾਂ ਲਈ ਨਵੇਂ ਸਟਿੱਕਰ ਜਾਰੀ

ਬਠਿੰਡਾ, 4 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਜਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਵਕੀਲਾਂ ਦੀਆਂ ਕਾਰਾਂ ਅਤੇ ਦੋਪਹੀਆਂ ਵਾਹਨਾਂ ਲਈ ਨਵੇਂ ਸਟਿੱਕਰ ਜਾਰੀ ਕਰਦਿਆਂ ਜਿਲ੍ਹਾ ਬਾਰ ਦੇ ਪ੍ਰਧਾਨ ਰਣਜੀਤ ਸਿੰਘ ਜਲਾਲ ਨੇ ਕਿਹਾ ਕਿ ਸ਼ਹਿਰ ’ਚ ਵਕੀਲ ਲਿਖੇ ਹੋਏ ਸਟਿੱਕਰਾਂ ਦੀ ਦੁਰਵਰਤੋਂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ।ਜਿਸ ਦੀ ਦੁਰਵਰਤੋਂ ਨੂੰ ਰੋਕਣ ਲਈ ਜਿਲ੍ਹਾ ਬਾਰ …

Read More »

ਬੀ.ਸੀ.ਏ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

ਬਠਿੰਡਾ, 4 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇੇ ਬੀ.ਸੀ.ਏ ਦੇ ਵਿਦਿਆਰਥੀ ਹਰ ਸਮੈਸਟਰ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਦਿਆਰਥੀਆਂ ਨੇ ਪਿਛਲੇ ਦਿਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਸੀ.ਏ ਤੀਜਾ ਸਮੈਸਟਰ ਦੇ ਅਕਾਦਮਿਕ ਨਤੀਜਿਆਂ ਵਿੱਚ ਨਿਸ਼ਾ ਰਾਣੀ ਨੇ 80.85% ਅੰਕ ਹਾਸਲ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸੇ ਤਰ੍ਹਾਂ ਪੰਕਜ …

Read More »