’84 ਦੀ ਗਲਤ ਫੌਜੀ ਕਾਰਵਾਈ ਪ੍ਰਤੀ ਪਸ਼ਚਾਤਾਪ ਦਾ ਵੇਲਾ – ਡਾ: ਸੁਬਰਾਮਨੀਅਨ ਸਵਾਮੀ ਦਿੱਲੀ 22 ਜੂਨ (ਪੰਜਾਬ ਪੋਸਟ ਬਿਊਰੋ) – ਆਪਣੀ ਬੇਬਾਕ ਤੇ ਦਲੇਰਾਨਾ ਕਾਰਜ ਸ਼ੈਲੀ ਲਈ ਜਾਣੇ ਜਾਂਦੇ ਭਾਜਪਾ ਆਗੂ ਅਤੇ ਮੈਂਬਰ ਪਾਰਲੀਮੈਂਟ ਡਾ: ਸੁਬਰਾਮਨੀਅਨ ਸਵਾਮੀ ਨੇ ਕਿਹਾ ਕਿ ਜੂਨ ’84 ਦੌਰਾਨ ਸ੍ਰੀ ਦਰਬਾਰ ਸਾਹਿਬ ’ਤੇ ਇੰਦਰਾ ਗਾਂਧੀ ਹਕੂਮਤ ਵੱਲੋਂ ਫੌਜੀ ਕਾਰਵਾਈ ਕਰਨੀ ਬਿਲਕੁੱਲ ਗਲਤ ਸੀ, ਜਿਸ ਨੂੰ ਸਵੀਕਾਰ …
Read More »ਪੰਜਾਬੀ
ਰੋਟੀ-ਰਜ਼ੀ ਕਮਾਉਣ ਦੁਬਈ ਗਏ ਜਗਬੀਰ ਦੀ ਲਾਸ਼ ਪਿੰਡ ਪਹੁੰਚਣ `ਤੇ ਨਮ ਹੋਈ ਹਰੇਕ ਅੱਖ
ਡਾ. ਐਸ.ਪੀ. ਉਬਰਾਏ ਦੇ ਯਤਨਾਂ ਸਦਕਾ ਪਰਿਵਾਰ ਨੇ ਕੀਤੇ ਅੰਤਿਮ ਦਰਸ਼ਨ ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ ਬਿਊਰੋ) – ਇਥੋਂ ਨੇੜਲੇ ਪਿੰਡ ਮੂਧਲ ਦਾ ਨੌਜਵਾਨ ਜਗਬੀਰ ਸਿੰਘ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਕਰੀਬ 11 ਸਾਲ ਪਹਿਲਾਂ ਦੁਬਈ ਗਿਆ ਸੀ। ਜਿਸ ਦੀ ਬੀਤੀ 28 ਮਈ ਨੂੰ ਅਚਾਨਕ ਦੁਬਈ ਵਿਖੇ ਮੌਤ ਹੋ ਗਈ।ਮੌਤ ਖਬਰ ਸੁਣਦਿਆਂ ਹੀ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ …
Read More »26 ਜੂਨ ਦੀ ਮੀਟਿੰਗ `ਚ ਵਿਚਾਰਿਆ ਜਾਵੇਗਾ ਸਿੱਖ ਵਿਧਾਇਕ ਦੀ ਦਸਤਾਰ ਉਤਾਰਨ ਦਾ ਮੁੱਦਾ- ਪ੍ਰੋ. ਬਡੂੰਗਰ
ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਵਿਧਾਨ ਸਭਾ ਅੰਦਰ ਇੱਕ ਸਿੱਖ ਵਿਧਾਇਕ ਪਿਰਮਲ ਸਿੰਘ ਖਾਲਸਾ ਦੀ ਦਸਤਾਰ ਉਤਾਰਨ ਅਤੇ ਕੁੱਝ ਵਿਧਾਇਕਾਂ ਦੀ ਖਿੱਚ-ਧੂਹ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਜਿਥੇ ਗੈਰ-ਸੰਜੀਦਾ ਦੱਸਿਆ ਉਥੇ ਹੀ ਸਿੱਖੀ ਦੇ ਗੌਰਵ ਦਸਤਾਰ ਦੀ ਬੇਅਦਬੀ ਕਰਾਰ ਦਿੱਤਾ।ਉਨ੍ਹਾਂ ਆਖਿਆ ਕਿ ਵਿਧਾਨ …
Read More »ਜੰਮੂ ਕਸ਼ਮੀਰ ਦੇ ਜੰਗਲਾਤ ਮੰਤਰੀ ਚੌਧਰੀ ਲਾਲ ਸਿੰਘ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ
ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਜੰਮੂ ਕਸ਼ਮੀਰ ਦੇ ਜੰਗਲਾਤ ਮੰਤਰੀ ਚੌਧਰੀ ਲਾਲ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।ਮੱਥਾ ਟੇਕਣ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਭਿੱਟੇਵਡ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਉਨ੍ਹਾਂ ਨੂੰ …
Read More »ਪੰਜਾਬੀ ਸਾਹਿਤ ਸਭਾ ਵੱਲੋਂ ਪ੍ਰਸਿੱਧ ਗ਼ਜ਼ਲਗੋ ਗੁਰਦਿਆਲ ਦਲਾਲ ਦੀ ਗਜ਼ਲਾਂ ਦੀ ਪੁਸਤਕ ‘ਬੁੰਬ’ ਰਿਲੀਜ਼
ਸਮਰਾਲਾ, 22 ਜੂਨ (ਪੰਜਾਬ ਪੋਸਟ- ਕੰਗ) – ਸਮਰਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਈ ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਭਰਵੀਂ ਇਕੱਤਰਤਾ ਜਿਸ ਵਿੱਚ ਕਰੀਬ 50 ਦੇ ਕਰੀਬ ਲੇਖਕ ਸ਼ਾਮਲ ਹੋਏ, ਦੁਆਰਾ ਗ਼ਜ਼ਲਗੋ, ਕਹਾਣੀਕਾਰ ਤੇ ਨਾਵਲਕਾਰ ਗੁਰਦਿਆਲ ਦਲਾਲ ਦੀਆਂ ਗਜ਼ਲਾਂ ਦੀ ਪੁਸਤਕ ‘ਬੁੁੰਬ’ ਰਿਲੀਜ਼ ਕੀਤੀ ਗਈ। ਰਿਲੀਜ਼ ਕਰਨ ਉਪਰੰਤ ਗੁਰਦਿਆਲ ਦਲਾਲ ਨੇ ਦੋ ਗ਼ਜ਼ਲਾਂ ਸੁਣਾ ਕੇ ਪੁਸਤਕ ਵਿਚਲੀਆਂ ਗ਼ਜ਼ਲਾਂ ਦੇ …
Read More »ਟ੍ਰੈਫਿਕ ਜਾਮ ਤੋਂ ਰਾਹਤ ਲਈ ਅਸਥਾਈ ਪਾਰਕਿੰਗ ਬਣਾਇਆ ਜਾਵੇਗਾ ਪਸ਼ੂੂ ਹਸਪਤਾਲ
ਪਠਾਨਕੋਟ, 22 ਜੂਨ (ਪੰਜਾਬ ਪੋਸਟ ਬਿਊਰੋ) – ਸ਼ਹਿਰ ਅੰਦਰ ਟ੍ਰੈਫਿਕ ਜਾਮ ਤੋਂ ਰਾਹਤ ਦਿਲਾਉਂਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਟਰਾਇਲ ਕੀਤਾ ਜਾਵੇਗਾ ਜਿਸ ਅਧੀਨ ਡਲਹੋਜੀ ਰੋਡ ਤੇ ਸਥਿਤ ਪਸੂ ਹਸਪਤਾਲ ਨੂੰ ਤਿੰਨ ਮਹੀਨੇ ਦੇ ਲਈ ਅਸਥਾਈ ਪਾਰਕਿੰਗ ਬਣਾਇਆ ਜਾਵੇਗਾ, ਜਿਸ ਨਾਲ ਲੋਕਾਂ ਨੂੰ ਆਪਣੇ ਵਾਹਨ ਪਾਰਕ ਕਰਨ ਦੀ ਸੁਵਿਧਾ ਮਿਲੇਗੀ।ਇਹ ਜਾਣਕਾਰੀ ਸ਼੍ਰੀਮਤੀ ਨੀਲਿਮਾ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਥਾਨਕ ਜਿਲ੍ਹਾ …
Read More »ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਕੈਂਪ ਲਗਾਇਆ ਗਿਆ
ਪਠਾਨਕੋਟ, 22 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੇ ਦੁੱਧ ਖਪਤਕਾਰਾਂ ਨੂੰ ਦੁੱਧ ਵਿੱਚ ਹੋਣ ਵਾਲੀਆਂ ਮਿਲਾਵਟਾਂ ਸਬੰਧੀ ਜਾਗਰੂਕ ਕਰਨ ਲਈ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਇੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕਸ਼ਮੀਰ ਸਿੰਘ ਦੀ ਯੋਗ ਅਗਵਾਈ ਹੇਠ ਮੁਹੱਲਾ ਢਾਂਗੂ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਇੱਕ ਕੈਂਪ ਲਗਾਇਆ ਗਿਆ।ਜਿਸ ਵਿੱਚ ਵਿਭਾਗੀ ਟੀਮ ਵੱਲੋਂ ਦੁੱਧ ਖਪਤਕਾਰਾਂ ਵੱਲੋਂ ਵਰਤੇ …
Read More »ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਵਿਸ਼ੇਸ਼ ਪ੍ਰਚਾਰ ਪ੍ਰੋਗਰਾਮ ਕਰਵਾਇਆ
ਪਠਾਨਕੋਟ, 22 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਾਰਲੇ ਦੀ ਪਠਾਨਕੋਟ ਸਥਿਤ ਖੇਤਰੀ ਪ੍ਰਚਾਰ ਇਕਾਈ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੁਜਾਨਪੁਰ ਦੇ ਕਮਿਊਨਿਟੀ ਹਾਲ ਵਿਖੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਇੱਕ ਵਿਸ਼ੇਸ਼ ਪ੍ਰਚਾਰ ਅਭਿਆਨ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਪਠਾਨਕੋਟ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ …
Read More »ਵਿਧਾਨ ਸਭਾ `ਚ ਸਿੱਖ ਵਿਧਾਇਕ ਦੀ ਪੱਗ ਉਤਾਰਣੀ ਅਤਿ ਸ਼ਰਮਨਾਕ ਚਾਹਲ
ਜਲੰਧਰ, 22 ਜੂਨ (ਪੰਜਾਬ ਪੋਸਟ ਬਿਊਰੋ) – ਨਾਰਥ ਅਮਰੀਕਨ ਪੰਜਾਬੀ ਐਸ਼ੋਸ਼ੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਿੱਖ ਵਿਧਾਇਕ ਦੀ ਉਤਾਰੀ ਗਈ ਪੱਗ ਦੀ ਘਟਨਾ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਕ ਪਾਸੇ ਪਰਵਾਸੀ ਸਿੱਖ ਭਾਈਚਾਰਾ ਵਿਦੇਸ਼ਾਂ ਵਿਚ ਪਗੜੀ ਦੀ ਪਹਿਚਾਣ ਨੂੰ ਬਚਾਈ ਰੱਖਣ ਲਈ ਸੰਘਰਸ਼ ਕਰ ਰਿਹਾ ਹੈ ਤੇ …
Read More »ਧੋਖੇ ਤੋਂ ਬਚਣ ਲਈ ਮਾਨਤਾ ਪ੍ਰਾਪਤ ਟਰੈਵਲ ਏਜੰਟਾਂ ਦੀਆਂ ਸੇਵਾਵਾਂ ਹੀ ਲਈਆਂ ਜਾਣ ਡੀ.ਸੀ
ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹਾ ਮੈੈਜਿਸਟਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਵਿਦੇਸ਼ ਜਾਣ ਲਈ ਕਿਸੇ ਵੀ ਧੋਖੇ ਜਾਂ ਠੱਗੀ ਤੋਂ ਬਚਣ ਲਈ ਕੇਵਲ ਮਾਨਤਾ ਪ੍ਰਾਪਤ ਟਰੈਵਲ ਏਜੰਟਾਂ, ਇਮੀਗ੍ਰੇਸ਼ਨ ਸਲਾਹਕਾਰਾਂ ਜਾਂ ਟਿਕਟ ਏਜੰਟਾਂ ਦੀਆਂ ਹੀ ਸੇਵਾਵਾਂ ਲਈਆਂ ਜਾਣ ਅਤੇ ਇਨ੍ਹਾਂ ਦੇ ਮਾਰਫ਼ਤ ਅਰਜ਼ੀ ਲਗਾਉਣ ਤੋਂੇ ਪਹਿਲਾਂ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜਾਰੀ …
Read More »
Punjab Post Daily Online Newspaper & Print Media