Wednesday, November 25, 2026

ਪੰਜਾਬੀ

ਗਹਿਲੋਤ ਵਲੋਂ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ਦਾ ਦੌਰਾ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਕੇਂਦਰੀ ਸਮਾਜਿਕ ਨਿਆ ਸਸ਼ਕਤੀਕਰਨ ਮੰਤਰੀ ਥਾਵਰਚੰਦ ਗਹਿਲੋਤ ਨੇ ਅੰਮ੍ਰਿਤਸਰ ਵਿਚ ਚਲ ਰਹੇ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਕੇ ਉੱਥੇ ਕੀਤੇ ਗਏ ਪ੍ਰਬੰਧਾਂ ਦੀ ਸਿਫ਼ਤ ਕਰਦਿਆਂ ਕਿਹਾ ਕਿ ਉਕਤ ਸੈਂਟਰ ਲਈ ਜ਼ਿਲ੍ਹਾ ਪ੍ਰਸਾਸ਼ਨ ਨੂੰ ਜੋ ਵੀ ਲੋੜ ਹੋਵੇਗੀ ਉਹ ਉਸ ਨੂੰ ਤੁਰੰਤ ਪੂਰਾ ਕਰਨਗੇ।ਅੱਜ ਵਿਭਾਗ ਦੇ ਰਾਜ ਮੰਤਰੀ ਵਿਜੈ ਸਾਂਪਲਾ ਦੇ …

Read More »

ਹੜ੍ਹਾਂ ਦੇ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਹੜ੍ਹ ਕੰਟਰੋਲ ਰੂਮ ਸਥਾਪਿਤ

 ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਨੇ ਆ ਰਹੀ ਮਾਨਸੂਨ ਨੂੰ ਵੇਖਦੇ ਹੋਏ ਜਿਲ੍ਹੇ ਵਿੱਚ ਹੜ੍ਹਾਂ ਦੇ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਪਹਿਲ ਕਰਦੇ ਹੋਏ ਹੜ੍ਹ ਕੰਟਰੋਲ ਰੂਮ ਸਥਾਪਿਤ ਕਰ ਦਿੱਤਾ ਹੈ।ਜਿਲ੍ਹਾ ਮਾਲ ਅਫ਼ਸਰ ਮੁਕੇਸ਼ ਸ਼ਰਮਾ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਅੰਮ੍ਰਿਤਸਰ ਦੇ ਅਜਨਾਲਾ, ਰਾਜਾਸਾਂਸੀ, ਮਜੀਠਾ ਅਤੇ ਬਾਬਾ ਬਕਾਲਾ ਦਾ ਕੁਝ …

Read More »

ਲੜਕੀਆਂ ਦੇ ਘੱਟ ਅਨੁਪਾਤ ਵਾਲੇ ਜ਼ਿਲ੍ਹੇ ਦੇ 10 ਪਿੰਡਾਂ ’ਚ ਹੋਵੇਗੀ 2-2 ਕੋਆਰਡੀਨੇਟਰ ਲੜਕੀਆਂ ਦੀ ਚੋਣ- ਡੀ.ਸੀ

ਚੁਣੀਆਂ ਲੜਕੀਆਂ ਨੂੰ ਦਿੱਤਾ ਜਾਵੇਗਾ 4 ਹਜ਼ਾਰ ਮਾਣ ਭੱਤਾ- ਅਪਲਾਈ 30 ਜੂਨ ਤੱਕ ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਮਨਜੀਤ ਸਿੰਘ) – ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ: ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਸਰਕਾਰ ਦੀ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਜਿਲ੍ਹੇ ਦੇ 10 ਪਿੰਡਾਂ ਵਿਚ, ਜਿੱਥੇ ਕਿ ਲੜਕੀਆਂ ਦੀ ਜਨਮ ਦਰ ਲੜਕਿਆਂ ਦੇ ਮੁਕਾਬਲੇ ਕਾਫੀ ਘੱਟ ਹੈ ਉਥੇ 2-2 ਲੜਕੀਆਂ …

Read More »

ਗਹਿਲੋਤ ਨੇ ਛੀਨਾ, ਜੋਸ਼ੀ, ਮੇਅਰ ਅਰੋੜਾ ਤੇ ਹੋਰ ਭਾਜਪਾ ਵਰਕਰਾਂ ਨਾਲ ਕੀਤੀ ਬੈਠਕ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਸੁਖਬੀਰ ਸਿਮਘ ਖੁਰਮਣੀਆ) – ਭਾਰਤੀ ਜਨਤਾ ਪਾਰਟੀ ਦੇ ਰਾਜਨੇਤਾ ਅਤੇ ਕੇਂਦਰੀ ਸਮਾਜਿਕ ਨਿਆਂ ਤੇ ਸ਼ਕਤੀਕਰਨ ਮੰਤਰੀ ਸ੍ਰੀ ਥਾਵਰਚੰਦ ਗਹਿਲੋਤ ਵੱਲੋਂ ਗੁਰੂ ਨਗਰੀ ਪੁੱਜਣ ’ਤੇ ਸਰਕਟ ਹਾਊਸ ਵਿਖੇ ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ।ਗਹਿਲੋਤ ਕੇਂਦਰ ਸਰਕਾਰ ਵੱਲੋਂ ਬੀਤੇ 3 ਸਾਲਾਂ ਦੌਰਾਨ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨ ਕੀਤੇ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2017 ਵਿਚ ਲਈ ਗਈ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕੀਤੇ ਗਏ ਹਨ। 1. ਬੀ.ਐਸ.ਸੀ (ਇਨਫਰਮੇਸ਼ਨ ਟੈਕਨਾਲੋਜੀ) ਸਮੈਸਟਰ ਚੌਥਾ 2. ਬੈਚੁਲਰ ਇਨ ਇੰਟਰਨੈਟ ਐਂਡ ਮੋਬਾਈਲ ਟੈਕਨਾਲੋਜੀ ਸਮੈਸਟਰ ਅਠਵਾਂ ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਮਮਮ।ਪਅਦਚ।਼ਫ।ਜਅ ਤੇ ਮੌਜੂਦ ਹੋਣਗੇ।

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਨੰਗਲ ਵਿਖੇ ਸਮਰ ਕੈਂਪ ਦਾ ਅਯੋਜਨ

ਚੌਂਕ ਮਹਿਤਾ, 16 ਜੂਨ – (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਨੰਗਲ ਵਿਖੇ ਗਰਮੀਆਂ ਦੀਆਂ ਛੁਟੀਆਂ ਦੌਰਾਨ ਤਿੰਨ ਰੋਜ਼ਾ “ਸਮਰ ਕੈਂਪ” ਦਾ ਆਯੋਜਨ ਪ੍ਰਿੰ. ਸ੍ਰੀਮਤੀ ਰੇਖਾ ਮਹਾਜਨ ਦੀ ਯੋਗ ਅਗਵਾਈ ਵਿੱਚ ਸਕੂਲ਼ ਕੈਂਪਸ ਵਿੱਚ ਲਗਾਇਆ ਗਿਆ।ਜਿਸ ਵਿੱਚ 100 ਵਿਦਿਆਰਥੀਆਂ ਨੇ ਹਿੱਸਾ ਲਿਆ ਕੈਂਪ ਦੇ ਪਹਿਲੇ ਦਿਨ ਸਪੋਰਟਸ ਡੇਅ ਰੱਖਿਆ ਗਿਆ।ਵਿਦਿਆਰਥੀਆਂ ਦੇ ਤਿੰਨ ਉਮਰ ਗਰੁੱਪ ਬਣਾ …

Read More »

ਪ੍ਰੋ. ਅਜਮੇਰ ਸਿੰਘ ਔਲਖ ਦੀ ਮੌਤ `ਤੇ ਦੁੱਖ ਦਾ ਪ੍ਰਗਟਾਵਾ

ਸਮਰਾਲਾ, 16 ਜੂਨ (ਪੰਜਾਬ ਪੋਸਟ- ਕੰਗ)  ਇਨਕਲਾਬੀ ਰੰਗਮੰਚ ਦੀ ਅਹਿਮ ਸਖਸ਼ੀਅਤ ਪ੍ਰੋ. ਅਜਮੇਰ ਸਿੰਘ ਔਲਖ ਦੇ ਸਦੀਵੀ ਵਿਛੋੜੇ ’ਤੇ ਪੰਜਾਬੀ ਸਾਹਿਤ ਸਭਾ ਸਮਰਾਲਾ ਅਤੇ ਅਧਿਆਪਕ ਚੇਤਨਾ ਮੰਚ ਸਮਰਾਲਾ ਦੀ ਇੱਕ ਸੋਗ ਸਭਾ ਸਾਹਿਤ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਅਤੇ ਮੰਚ ਦੇ ਪ੍ਰਧਾਨ ਵਿਜੈ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ …

Read More »

ਗਗੜਾ ਵਿਖੇ 12ਵਾਂ ਸਲਾਨਾ ਭੰਡਾਰਾ ਅਤੇ ਸਲਾਨਾ ਜੋੜ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ

ਸਮਰਾਲਾ, 16 ਜੂਨ (ਪੰਜਾਬ ਪੋਸਟ- ਕੰਗ) –    ਇੱਥੋਂ ਨਜਦੀਕੀ ਪਿੰਡ ਗਗੜਾ ਵਿਖੇ ਗੋਸ਼ ਪਾਕ ਸਖੀ ਸਰਵਰ ਪੀਰ ਲੱਖ ਦਾਤਾ ਲਾਲਾਂ ਵਾਲਾ ਪੀਰਾਂ ਦਾ ਪੀਰ ਦਸਤਗੀਰ ਵਿਖੇ 12ਵਾਂ ਸਲਾਨਾ ਭੰਡਾਰਾ ਅਤੇ ਜੋੜ ਮੇਲਾ ਮੁੱਖ ਸੇਵਾਦਾਰ ਮੁਖਤਿਆਰ ਚਿਸਤੀ ਨਿਵਾਜੀ ਗੱਦੀ ਨਸ਼ੀਨ ਦੀ ਸਰਪ੍ਰਸਤੀ ਹੇਠ ਪੀਰਾਂ ਦੇ ਦਰਬਾਰ ਤੇ  ਸਮੂਹ ਗਰਾਮ ਪੰਚਾਇਤ ਅਤੇ ਇਨਾਸੀਆਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ  ਅਤੇ ਭਾਵਨਾ ਨਾਲ …

Read More »

ਗੁਰਦੁਆਰਾ ਸ੍ਰੀ ਗੁਰੁ ਨਾਨਕ ਦੇਵ ਜੀ ਵਿਖੇ 4 ਦਿਨਾਂ ਜਪ-ਤਪ ਸਮਾਗਮ ਹੋਏ – ਭਾਈ ਗੁਰਇਕਬਾਲ ਸਿੰਘ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ- ਪ੍ਰੀਤਮ ਸਿੰਘ) –  550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ 7ਵੀਂ ਲਹਿਰ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਦੀ ਪ੍ਰੇਰਨਾ ਦੁਅਰਾ ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਜੈ ਸਿੰਘ ਦੀ ਸਮੂੰਹ ਪ੍ਰਬੰਧਕ ਕਮੇਟੀ ਵੱਲੋਂ 4 ਦਿਨਾਂ ਦੇ ਦਿਨ ਦੇ ਸਮੇਂ ਦੀਆਂ ਲੜੀਆਂ ਦੇ ਜਪ-ਤਪ ਸਮਾਗਮ ਕਰਵਾਏ ਗਏ।ਇਹਨਾਂ 4 ਦਿਨਾਂ …

Read More »

ਵਿਸ਼ਵ ਵਾਤਾਵਰਣ ਦਿਵਸ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ

ਪਠਾਨਕੋਟ, 16 ਜੂਨ (ਪੰਜਾਬ ਪੋਸਟ ਬਿਊਰੋ) – ਅਸ਼ੋਕ ਕੁਮਾਰ ਸ਼ਰਮਾ ਸਹਾਇਕ ਕਮਿਸ਼ਨਰ ਜਨਰਲ ਦੀ ਪ੍ਰਧਾਨਗੀ ਹੇਠ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ  ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁੰਮਾਇਦਿਆਂ ਅਤੇ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਦੀ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕੁਲਦੀਪ ਸਿੰਘ ਡੀ.ਐਸ.ਪੀ, ਹਰਿੰਦਰ …

Read More »