Wednesday, November 25, 2026

ਪੰਜਾਬੀ

ਜੈਵ-ਵਿਭਿਨੰਤਾ ਦਿਵਸ ਮਨਾਇਆ

ਮਲੋਟ, 22 ਮਈ (ਪੰਜਾਬ ਪੋਸਟ ਬਿਊਰੋ) – ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ਼ ਮੰਡੀ ਹਰਜੀ ਰਾਮ ਮਲੋਟ ਵਿਖੇ ਜੈਵ-ਵਿਭਿਨੰਤਾ ਦਿਵਸ ਮਨਾਇਆ ਗਿਆ ਜਿਸ ਵਿੱਚ ਸੱਤਵੀ ਤੋਂ ਦੱਸਵੀ ਕਲਾਸ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ ਇਹ ਦਿਵਸ ਈਕੋ ਕਲੱਬ ਦੇ ਇੰਚਾਰਜ ਮੈਡਮ ਸੁਨੀਤਾ ਸਾਇੰਸ ਮਿਸਟ੍ਰੈਸ ਨੇ ਬੱਚਿਆ ਵਿੱਚ ਚਾਰਟ ਮੁਕਾਬਲੇ ਕਰਕੇ ਮਨਾਇਆ।ਜਿਸ ਵਿੱਚ ਕ੍ਰਿਸ਼ਨ ਲਾਲ, ਰਵਿੰਦਰਪਾਲ, ਸ਼੍ਰੀਮਤੀ ਨਿਧਾ ਨਾਰੰਗ ਅਤੇ ਮੈਡਮ ਸੁਨੀਤਾ ਨੇ …

Read More »

ਹਲਕਾ ਵਿਧਾਇਕ ਨੇ ਵੰਡਿਆ ਵੇਰਕਾ ਨਾਲ ਜੁੜੇ ਦੁੱਧ ਉਤਪਾਦਕਾਂ ਨੂੰ ਬੋਨਸ

ਕਿਸਾਨਾਂ ਨੂੰ ਦਿੱਤੇ 3 ਲੱਖ 48 ਹਜਾਰ 856 ਦੇ ਮੁਨਾਫੇ ਵਾਲੇ ਚੈਕ ਧੂਰੀ, 22 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਿਲਕ ਯੂਨੀਅਨ ਸੰਗਰੂਰ ਅਧੀਨ ਆਉਂਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਪੇਂਧਨੀ ਕਲਾਂ ਵਿਖੇ ਹਲਕਾ ਵਿਧਾਇਕ ਸ਼੍ਰੀ ਦਲਵੀਰ ਸਿੰਘ ਗੋਲਡੀ ਨੇ ਵੇਰਕਾ ਨਾਲ ਜੁੜੇ ਦੁੱਧ ਉਤਪਾਦਕਾਂ ਨੂੰ ਬੋਨਸ ਵੰਡਿਆ।ਇਸ ਸਮਾਗਮ ਦੀ ਪ੍ਰਧਾਨਗੀ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਿੰਦਰ ਸਿੰਘ ਬੀਰਕਲਾਂ ਨੇ ਕੀਤੀ।ਮਿਲਕ …

Read More »

ਪੂੰਨਾਵਾਲ ਸਕੂਲ ਦੀ ਮਨਪ੍ਰੀਤ ਕੌਰ ਜਿਲ੍ਹੇ `ਚੋਂ ਪਹਿਲੇ ਤੇ ਸੂਬੇ ਵਿਚੋਂ 10ਵੇਂ ਸਥਾਨ `ਤੇ

ਧੂਰੀ, 22 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਹਾਈ ਸਕੂਲ ਪੁੰਨਾਂਵਾਲ਼ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਸ. ਭਗਵਾਨ ਸਿੰਘ ਨੇ ਦਸਵੀਂ ਜਮਾਤ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮਾਰਚ 2017 ਪੀ੍ਰਖਿਆ ਵਿੱਚੋਂ ਮੈਰਿਟ ਸੂਚੀ ਵਿੱਚ ਸੰਗਰੂਰ ਜਿਲ੍ਹੇ ਵਿੱਚੋਂ ਪਹਿਲਾ ਅਤੇ ਪੂਰੇ ਸੂਬੇ ਵਿੱਚੋਂ 10ਵਾਂ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ-ਪਿਤਾ ਦੇ ਨਾਂ ਨੂੰ ਚਾਰ ਚੰਨ …

Read More »

ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਇਨਕੁਆਰੀ ਕਮਿਸ਼ਨ ਵਲੋਂ ਕੰਮ ਸ਼ੁਰੂ

ਧੂਰੀ, 22 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਹੇਠ ਬਣੀ ਕਾਂਗਰਸ ਦੀ ਸਰਕਾਰ ਪੂਰੇ ਐਕਸ਼ਨ ਵਿੱਚ ਨਜ਼ਰ ਆ ਰਹੀ ਹੈ।ਪਿਛਲੇ ਸਮੇਂ ਦੌਰਾਨ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਹੋਈਆਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਰਣਜੀਤ ਸਿੰਘ ਦੀ ਰਹਿਨੁਮਾਈ `ਚ ਕਮਿਸ਼ਨ ਆਫ …

Read More »

ਪ੍ਰਿੰਸੀਪਲ ਬੈਨੀਪਾਲ ਨੂੰ ਸਦਮਾ, ਪਿਤਾ ਦਾ ਦਿਹਾਂਤ

ਸਮਰਾਲਾ 22 ਮਈ (ਪੰਜਾਬ ਪੋਸਟ- ਕੰਗ) – ਨਨਕਾਣਾ ਸਾਹਿਬ ਪਬਲਿਕ ਸਕੂਲ ਕੋਟ ਗੰਗੂ ਰਾਏ ਵਿਖੇ ਬਤੌਰ ਪ੍ਰਿੰਸੀਪਲ ਸੇਵਾ ਨਿਭਾ ਰਹੇ ਰੁਪਿੰਦਰ ਸਿੰਘ ਬੈਨੀਪਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਮਾਸਟਰ ਅਜੀਤ ਸਿੰਘ ਦਾ ਕੁੱਝ ਦਿਨ ਬੀਮਾਰ ਰਹਿਣ ਪਿੱਛੋਂ ਦਿਹਾਂਤ ਹੋ ਗਿਆ।ਮਾਸਟਰ ਅਜੀਤ ਸਿੰਘ ਰਿਟਾਇਰਮੈਂਟ ਤੋਂ ਬਾਅਦ ਆਪਣੇ ਇਲਾਕੇ ਦੇ ਸਮਾਜਿਕ ਕੰਮਾਂ ਵਿੱਚ ਭਾਗ ਲੈਂਦੇ ਰਹੇ।ਉਨ੍ਹਾਂ ਦੀ …

Read More »

ਸੰਸਦ ਮੈਂਬਰ ਖਾਲਸਾ ਨੇ ਬਾਲਿਓਂ ਸਕੂਲ ਦੇ ਨਵੇਂ ਕਮਰੇ ਦੀ ਉਸਾਰੀ ਲਈ ਦਿੱਤੀ 3 ਲੱਖ ਦੀ ਗ੍ਰਾਂਟ

ਸਮਰਾਲਾ 22 ਮਈ (ਪੰਜਾਬ ਪੋਸਟ- ਕੰਗ) – ਇੱਥੋਂ ਨਜਦੀਕੀ ਸਰਕਾਰੀ ਮਿਡਲ ਸਕੂਲ ਬਾਲਿਉਂ ਵਿਖੇ ਮੈਂਬਰ ਪਾਰਲੀਮੈਂਟ ਹਰਿੰਦਰ ਸਿੰਘ ਖਾਲਸਾ ਹਲਕਾ ਫਤਿਹਗੜ੍ਹ ਸਾਹਿਬ ਵੱਲੋਂ ਆਪਣੇ ਐਮ.ਪੀ ਕੋਟੇ ਵਿੱਚੋਂ 3 ਲੱਖ ਰੁਪਏ ਦੀ ਗ੍ਰਾਂਟ ਨਾਲ ਇੱਕ ਨਵੇਂ ਕਮਰੇ ਦੀ ਉਸਾਰੀ ਲਈ ਕਮਰੇ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਖਾਲਸਾ ਨੇ ਸਕੂਲ ਵਿੱਚ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ …

Read More »

ਪਪੜੌਦੀ ਵਿਖੇ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ

ਸਮਰਾਲਾ 22 ਮਈ (ਪੰਜਾਬ ਪੋਸਟ- ਕੰਗ) – ਬਾਬਾ ਭਗਵਾਨ ਦਾਸ ਸਪੋਰਟਸ ਕਲੱਬ ਪਿੰਡ ਪਪੜੌਦੀ ਵੱਲੋਂ  ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਂਕਤ ਨਾਲ ਸਮਾਪਤ ਹੋ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸਰਬਜੀਤ ਸਿੰਘ ਪਪੜੌਦੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 40 ਟੀਮਾਂ ਨੇ ਭਾਗ ਲਿਆ।ਸਾਰੀਆਂ ਹੀ ਟੀਮਾਂ ਦੇ ਵਿਚਕਾਰ ਗਹਿਗੱਚ ਮੁਕਾਬਲੇ ਹੋਏ।ਅਖੀਰ ਵਿੱਚ ਫਾਈਨਲ ਮੈਚ ਭੌਰਲਾ ਅਤੇ ਮਾਦਪੁਰ ਦਰਮਿਆਨ ਹੋਇਆ, ਜਿਸ ਵਿੱਚ ਭੌਰਲਾ …

Read More »

ਗਲਤ ਪਾਰਕਿੰਗ, ਬਿਨਾਂ ਹੈਲਮਟ, ਗਲਤ ਦਿਸ਼ਾ `ਤੇ ਆਉਣ ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲਿਆਂ ਦੇ ਚਲਾਨ ਕੀਤੇ ਜਾਣ- ਡੀ.ਸੀ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਬੱਚਤ ਭਵਨ ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵਲੋਂ ਅੱਜ ਰੋਡ ਸੇਫਟੀ ਐਕਟ ਸਬੰਧੀ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਕੰਵਲਜੀਤ ਸਿੰਘ ਜਿਲ੍ਹਾ ਟਰਾਂਸਪੋਰਟ ਅਫਸਰ ਤੋਂ ਇਲਾਵਾ ਵੱਖ-ਵੱਖ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਡਿਪਟੀ ਕਮਿਸ਼ਨਰ ਨੇ ਪੁਲਿਸ ਨੂੰ ਹਦਾਇਤਾਂ ਕੀਤੀਆਂ ਕਿ ਉਹ ਸੜਕਾਂ `ਤੇ ਕੇਵਲ ਗੱਡੀਆਂ ਦੇ …

Read More »

ਸੋਫਟ ਸਕਿਲ ਸੈਮੀਨਾਰ `ਚ ਐਨ.ਸੀ.ਸੀ ਕੈਡਟਸ ਤੇ ਹੋਰ ਬੱਚੇ ਹੋਏ ਸ਼ਾਮਿਲ

ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਬ੍ਰਿਗੇਡੀਅਰ ਵਿਜੈ ਸਾਗਰ ਧੀਮਾਂਨ, ਕਮਾਂਡਰ ਐਨ.ਸੀ.ਸੀ ਗਰੁੱਪ ਹੈਡਕਵਾਟਰ ਅੰਮ੍ਰਿਤਸਰ ਦੀ ਅਗਵਾਈ ਹੇਠ ਨਾ ਸਿਰਫ ਐਨ.ਸੀ.ਸੀ ਕੈਡਿਟਾਂ ਬਲਕਿ ਹੋਰ ਦੂਸਰੇ ਵਿਦਿਆਰਥੀਆਂ ਅਤੇ ਬੱਚਿਆਂ ਦੇ ਸੁਨਿਹਰੀ ਭਵਿੱਖ ਲਈ ਇੱਕ ਸੈਮੀਨਾਰ ਸੋਫਟ ਸਕਿਲ ਨੂੰ ਵਿਕਸਿਤ ਕਰਨ ਹਿਤ ਰਾਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਰੋਡ ਵਿਖੇ ਆਯੋਜਿਤ ਕੀਤਾ ਗਿਆ। ਬ੍ਰਿਗੇਡੀਅਰ ਵਿਜੇ ਸਾਗਰ ਧੀਮਾਨ, ਕਮਾਂਡਰ ਐਨ.ਸੀ.ਸੀ ਗਰੁੱਪ …

Read More »

ਗੁਰਦੁਆਰਾ ਗਿਆਨ ਗੋਦੜੀ ਸਾਹਿਬ ਮੁਹਿੰਮ ਲਈ ਸੰਤ ਸਮਾਜ ਦੀ ਬੈਠਕ ਹੋਈ

ਨਵੀਂ ਦਿੱਲੀ, 22 ਮਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਗਿਆਨ ਗੋਦੜੀ ਸਾਹਿਬ ਜੀ ਦੀ ਮੁੜ ਸਥਾਪਨਾ ਲਈ ਅਗਲੀ ਰਣਨੀਤੀ ਦਾ ਖਾਕਾ ਤਿਆਰ ਕਰਨ ਲਈ ਸੰਤ ਸਮਾਜ ਵੱਲੋਂ ਬੈਠਕ ਕੀਤੀ ਗਈ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਕੀਤੀ ਗਈ ਇਸ ਬੈਠਕ ’ਚ ਗਿਆਨੀ ਇਕਬਾਲ ਸਿੰਘ ਜਥੇਦਾਰ ਤਖਤ ਸ੍ਰੀ ਪਟਨਾ ਸਾਹਿਬ, ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਭਾਈ ਜਸਬੀਰ ਸਿੰਘ ਰੋਡੇ …

Read More »