Wednesday, November 25, 2026

ਪੰਜਾਬੀ

ਮਾਂ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋੋਲਡਨ ਐਵੀਨਿਊ ਵਿਖੇ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋੋਜਨ ਕੀਤਾ ਗਿਆ।ਜਿਸ ਵਿਚ ਸ੍ਰੀਮਤੀ ਸੁਰਿੰਦਰ ਕੌੌਰ ਸੇਠੀ, ਸ੍ਰੀਮਤੀ ਰਵਿੰਦਰ ਕੌੌਰ ਅਤੇ ਸ੍ਰੀਮਤੀ ਰਾਣੀ ਸਾਹਨੀ ਮੁੱਖ ਮਹਿਮਾਨ ਸਨ।ਨਰਸਰੀ ਜਮਾਤ ਦੀਆਂ ਮਾਤਾਵਾਂ ਨੂੰ ਵੀ ਵਿਸ਼ੇਸ਼ ਤੌਰ `ਤੇ ਬੁਲਾਇਆ ਗਿਆ ਸੀ।ਸਮਾਗਮ ਦਾ ਆਰੰਭ ਸਕੂਲ ਸ਼ਬਦ ਦੁਆਰਾ ਕੀਤਾ ਗਿਆ।ਉਪਰੰਤ ਨੰਨੇ …

Read More »

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਜਥੇਬੰਦਕ ਵਰਕਸ਼ਾਪ `ਚ ਲੇਖਕਾਂ ਦੀ ਭਰਵੀਂ ਸ਼ਮੂਲੀਅਤ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਦਵਿੰਦਰ ਸਿੰਘ) – ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਵਿਰਸਾ ਵਿਹਾਰ ਸੋਸਾਇਟੀ ਅਤੇ ਸਥਾਨਕ ਸਾਹਿਤਕ ਸਭਾਵਾਂ ਦੇ ਸਹਿਯੋਗ ਨਾਲ ਕਰਵਾਰੀ ਜਥੇਬੰਦਕ ਵਰਕਸ਼ਾਪ ਵਿੱਚ ਵਿਦਵਾਨਾਂ ਨੇ ਬੋਲਦਿਆਂ ਕਿਹਾ ਕਿ ਭਾਸ਼ਾ, ਸਾਹਿਤ ਤੇ ਸਭਿਆਚਾਰ ਨੂੰ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਸਾਹਿਤ ਸਭਾਵਾਂ ਅਤੇ ਕੇਂਦਰੀ ਸਭਾ ਦਾ ਨਿਰੰਤਰ ਤਾਲਮੇਲ ਰਹਿਣਾ ਜ਼ਰੂਰੀ ਹੈ। ਇਹ ਵੀ ਕਿਹਾ ਗਿਆ ਕਿ ਕੇਂਦਰੀ ਸਭਾ …

Read More »

ਬੀਬੀ ਕੌਲਾਂ ਜੀ ਭਲਾਈ ਕੇਂਦਰ ਨੇ ਵਿਧਵਾ ਬੀਬੀਆਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਭਾਈ ਗੁਰਇਕਬਾਲ ਸਿੰਘ) ਵੱਲੋਂ ਯੂ.ਐਸ.ਏ ਵਾਸੀ ਇੰਦਰਜੀਤ ਸਿੰਘ ਤੇ ਮਨਿੰਦਰ ਕੌਰ ਦੇ ਸਹਿਯੋਗ ਨਾਲ ਵਿਧਵਾ ਬੀਬੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਅਮਰੀਕਾ ਵਾਸੀ ਇੰਦਰਜੀਤ ਸਿੰਘ ਤੇ ਮਨਿੰਦਰ ਕੌਰ ਵੱਲੋਂ ਆਪਣੇ ਵਿਆਹ ਦੀ 40ਵੀਂ ਵਰ੍ਹੇਗੰਢ …

Read More »

ਅਮਰੀਕਨ ਕੈਟਲਫੀਡ ਕੰਪਨੀ ਕਾਰਗਿਲ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ 18 ਵਿਦਿਆਰਥੀ ਨੌਕਰੀ ਲਈ ਚੁਣੇ

ਬਠਿੰਡਾ, 15 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਕਾਰਪੋਰੇਟ ਅਤੇ ਪਲੇਸਮੈਂਟ ਸੈਲ ਵੱਲੋਂ ਨੌਕਰੀ ਪ੍ਰੀਕ੍ਰਿਆ ਆਯੋਜਿਨ ਕੀਤੀ ਗਈ। ਇਸ ਪਲੇਸਮੈਂਟ ਡਰਾਈਵ ਵਿਚ ਅਮਰੀਕਨ ਕੈਟਲਫੀਡ ਕੰਪਨੀ ਕਾਰਗਿਲ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ 18 ਵਿਦਿਆਰਥੀਆਂ ਦੀ ਨੌਕਰੀ ਲਈ ਚੌਣ ਕੀਤੀ।ਜ਼ਿਕਰ ਏ ਖਾਸ ਹੈ ਬੀਤੇ ਦਿਨੀਂ ਬਹੁਤ ਨਾਮੀ ਕੰਪਨੀਆਂ ਗੁਰੂ ਕਾਸ਼ੀ ਯੂਨੀਵਰਸਿਟੀ ਦੇ …

Read More »

ਬੀ.ਬੀ.ਏ ਅਤੇ ਬੀ.ਸੀ.ਏ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

ਬਠਿੰਡਾ, 15 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਖਿੱਤੇ ਵਿੱਚ ਪ੍ਰਸਿੱਧ ਹੈ।ਇਸ ਕਾਲਜ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿੱਚ ਹਮੇਸ਼ਾ ਨਵੇਂ ਮੀਲ ਪੱਥਰ ਗੱਡੇ ਹਨ। ਇਸੇ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ ਬੀ.ਬੀ.ਏ ਪੰਜਵਾਂ ਸਮੈਸਟਰ ਅਤੇ ਬੀ.ਸੀ.ਏ ਪੰਜਵਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਵੀ ਇਸ ਕਾਲਜ ਦੇ …

Read More »

ਧਾਰਮਿਕ ਸੁਸਾਇਟੀ ਆਗੂਆਂ ਵਲੋਂ ਬੀਬੀ ਬਲਵਿੰਦਰ ਕੌਰ ਨੂੰ ਸ਼ਰਧਾਜ਼ਲੀ ਭੇਂਟ

ਬਠਿੰਡਾ, 15 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਢਾਬੇ ਵਾਲੇ ਅਮਰੀਕ ਸਿੰਘ ਦੀ ਪਤਨੀ ਬੀਬੀ ਬਲਵਿੰਦਰ ਕੌਰ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਭਾਈ ਜਗਤਾ ਜੀ ਸਾਹਿਬ ਵਿਖੇ ਹਜ਼ੂਰੀ ਰਾਗੀ ਭਾਈ ਤਰਸੇਮ …

Read More »

ਸਤਨਾਮ ਸਿੰਘ ਸਿੰਘ ਪੁਰਾ ਵਿਖੇ ਬਤੌਰ ਲੈਕਚਰਾਰ ਹਾਜਰ ਹੋਏ

ਬਟਾਲਾ, 15 ਮਈ (ਨਰਿੰਦਰ ਬਰਨਾਲ) – ਬੀਤੇ ਦਿਨੀ ਸਿਖਿਆ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਤੇ ਡਾਇਰੈਕਟਰ ਸਿਖਿਆ ਵਿਭਾਗ ਪੰਜਾਬ ਸੁਖਦੇਵ ਸਿੰਘ ਕਾਹਲੋ ਵਲੋਂ ਵਿਭਾਗ ਲੈਕਚਰਾਰ ਕੇਡਰ ਦੇ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ ਨੂੰ ਤਰੱਕੀ ਦੇ ਕੇ ਪੰਜਾਬ ਦੇ ਸਕੂਲਾਂ ਵਿਚ ਹਾਜਰ ਕਰਵਾਇਆ।ਇਸੇ ਹੀ ਲੜੀ ਤਹਿਤ ਸਰਕਾਰੀ ਹਾਈ ਸਕੂਲ ਲੇਹਲ ਵਿਖੇ ਸੇਵਾ ਨਿਭਾਅ ਰਹੇ ਸਤਨਾਮ ਸਿੰਘ ਦੀ ਤਰੱਕੀ ਉਪਰੰਤ ਨਿਯੁੱਕਤੀ ਸਰਕਾਰੀ ਸੀਨੀਅਰ …

Read More »

ਹਵਨ ਯੱਗ ਕਰਵਾ ਕੇ ਮਨਾਇਆ ਪ੍ਰੇਮ ਆਸ਼ਰਮ ਸਕੂਲ ਦਾ 84ਵਾਂ ਸਥਾਪਨਾ ਦਿਵਸ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਬੇਰੀ ਗੇਟ ਸਥਿਤ ਪ੍ਰੇਮ ਆਸ਼ਰਮ ਸਕੂਲ ਵਿਖੇ 84ਵਾਂ ਸਥਾਪਨਾ ਦਿਵਸ ਹਵਨ ਯੱਗ ਕਰਵਾ ਕੇ ਮਨਾਇਆ ਗਿਆ।ਇਸ ਸਮਾਰੋਹ ਵਿੱਚ ਸਕੂਲ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਅਰੁਣ ਖੰਨਾ ਤੇ ਹੋਰ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ।ਸਥਾਪਨਾ ਦਿਵਸ `ਤੇ ਲੋੜਵੰਦ ਤੇ ਗਰੀਬ ਬੱਚਿਆਂ ਨੂੰ ਕਾਪੀਆਂ ਵੰਡੀਆਂ ਗਈਆਂ।ਸਕੁਲ਼ ਦੇ ਡਾਇਰੈਕਟਰ ਪ੍ਰਦੀਪ ਸਰੀਨ ਨੇ ਪੜਾਈ ਵਿੱਚ ਹੋਣਹਾਰ …

Read More »

ਡਾਕਟਰਜ਼ ਐਸੋਸੀਏਸ਼ਨ ਵਲੋਂ ‘ਮਾਈਗ੍ਰੇਨ’ ਸੰਬੰਧੀ ਸੈਮੀਨਾਰ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ ਬਿਊਰੋ) = ਡਾਕਟਰਜ਼ ਐਸੋਸੀਏਸ਼ਨ ਵਲੋਂ ਸਥਾਨਕ ਰੈਸਟੋਰੈਂਟ ਵਿੱਚ ਮਾਈਗ੍ਰੇਨ ਦੇ ਲੱਛਣ ਅਤੇ ਉਪਾਅ ਸੰਬੰਧੀ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਜਿਸ ਵਿਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਨੇ ਭਾਗ ਲਿਆ। ਸੈਮੀਨਾਰ ਵਿਚ ਮੁੱਖ ਬੁਲਾਰੇ ਮਾਨਸਿਕ ਰੋਗਾਂ ਦੇ ਮਾਹਿਰ ਡਾ. ਹਰਜੋਤ ਸਿੰਘ ਮੱਕੜ ਅਤੇ ਮੁੱਖ ਮਹਿਮਾਨ ਅੰਮ੍ਰਿਤਸਰ ਦੇ ਅਸਿਸਟੈਂਟ ਸਿਵਿਲ ਸਰਜਨ ਰਮੇਸ਼ ਕੁਮਾਰ ਸਨ। ਸੈਮੀਨਾਰ ਦੌਰਾਨ ਆਏ ਡਾਕਟਰਾਂ …

Read More »

ਰਮਨ ਕੁਮਾਰ ਨੂੰ ਅੰਮ੍ਰਿਤਸਰ ਜਿਲਾ ਪ੍ਰਧਾਨ ਚੁਣਿਆ ਗਿਆ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪ੍ਰਾਈਵੇਟ ਕਾਲਜ ਨਾਨ-ਟੀਚਿੰਗ ਇੰਪਲਾਈਜ਼ ਯੂਨੀਅਨ, ਪੰਜਾਬ (ਏਡਿਡ ਐਂਡ ਅਨ ਏਡਿਡ) ਦੇ ਫੈਸਲੇ ਮੁਤਾਬਿਕ ਬੀ.ਬੀ.ਕੇ ਡੀ.ਏ.ਵੀ ਕਾਲਜ ਯੂਨਿਟ ਪ੍ਰਧਾਨ ਰਮਨ ਕੁਮਾਰ ਨੂੰ ਅੰਮ੍ਰਿਤਸਰ ਜਿਲਾ ਪ੍ਰਧਾਨ ਚੁਣਿਆ ਗਿਆ ਹੈ।ਇੰਪਲਾਈਜ ਯੂਨੀਅਨ ਦੇ ਸਰਪ੍ਰੱਸਤ ਮਦਨ ਲਾਲ ਖੁੱਲਰ, ਪ੍ਰਧਾਨ ਰਾਜੀਵ ਭਸੀਨ, ਜਨਰਲ ਸੈਕਟਰੀ ਭੁਪਿੰਦਰ ਠਾਕੁਰ ਆਦਿ ਵਲੋਂ ਰਮਨ ਕੁਮਾਰ ਦੀਆਂ ਸੰਸਥਾ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ਜਿਲਾ …

Read More »