Wednesday, November 25, 2026

ਪੰਜਾਬੀ

ਡਾ. ਦਵਿੰਦਰ ਛੀਨਾ ਨੂੰ ਖ਼ਾਲਸਾ ਕਾਲਜ ਅਲੂਮਨੀ ਐਸੋਸੀਏਸ਼ਨ ਦਾ ਪ੍ਰਧਾਨ ਐਲਾਨਿਆ

ਖ਼ਾਲਸਾ ਕਾਲਜ ਵਿਖੇ ਸਾਬਕਾ ਪ੍ਰਵਾਸੀ ਵਿਦਿਆਰਥੀਆਂ ਦਾ ਸਨਮਾਨ ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਪੁੱਜੇ 6 ਪ੍ਰਵਾਸੀ ਸਾਬਕਾ ਵਿਦਿਆਰਥੀ ਜਿਨ੍ਹਾਂ ਨੇ ਅਮਰੀਕਾ, ਕੈਨੇਡਾ, ਆਸਟਰੇਲੀਆ ਅਤੇ ਮਲੇਸ਼ੀਆ ’ਚ ਪੰਜਾਬੀ ਵਿਰਸੇ ਦੀ ਸੇਵਾ ਕਰਕੇ ਕਾਮਯਾਬੀ ਦੇ ਝੰਡੇ ਗੱਡੇ ਹਨ, ਦਾ ਅੱਜ ਕਾਲਜ ਦੇ ਵਿਹੜੇ ’ਚ ਪਹੁੰਚਣ ਉਪਰੰਤ ਨਿੱਘਾ ਸਵਾਗਤ ਕੀਤਾ ਗਿਆ।ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ …

Read More »

ਪ੍ਰਧਾਨ ਮੰਤਰੀ ਵੱਲੋਂ ਸਨਮਾਨਿਤ ਕੀਤੀ ਜਾਵੇਗੀ ਪਿੰਡ ਚੱਕ ਜਾਨੀਸਰ ਦੀ ਪੰਚਾਇਤ- ਈਸ਼ਾ ਕਾਲੀਆ

ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤ ਸਰਕਾਰ ਵੱਲੋਂ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮੌਕੇ ਜ਼ਿਲ੍ਹੇ ਦੇ ਪਿੰਡ ਚੱਕ ਜਾਨੀਸਰ ਦੀ ਪੰਚਾਇਤ ਨੂੰ ਪੰਚਾਇਤ ਸਸ਼ਤਰੀਕਰਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ 24 ਅਪ੍ਰੈਲ ਨੂੰ ਲਖਨਊ ਵਿਖੇ ਹੋਣ ਵਾਲੇ ਰਾਸ਼ਟਰੀ ਪੱਧਰ ਦੇ ਸਲਾਨਾ ਸਮਾਗਮ ਮੌਕੇ  ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਦਿੱਤਾ ਜਾਵੇਗਾ।ਵਿਧਾਨ ਸਭਾ ਹਲਕਾ ਜ਼ਲਾਲਾਬਾਦ ਅਧੀਨ …

Read More »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਨਿਯੁੱਕਤੀ ਪੱਤਰ ਜਾਰੀ ਕਰਨ ਦੀ ਪ੍ਰਵਾਨਗੀ

ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਪੰਜਾਬ ਵੱਲੋਂ ਬੀਤੇ 10 ਵਰ੍ਹਿਆਂ ਤੋਂ ਹੈਲਥ ਵਰਕਰਾਂ ਦੀਆਂ ਖਾਲ੍ਹੀ ਪਈਆਂ ਅਸਾਮੀਆਂ ਨੂੰ ਭਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਸੀ। ਇਸ ਸੰਘਰਸ਼ ਦੇ ਚਲਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ 1263 ਹੈਲਥ ਵਰਕਰਾਂ ਦੀ ਭਰਤੀ ਸਬੰਧੀ ਪ੍ਰਕਿਰਿਆ ਸ਼ੁਰੂ ਕੀਤੀ ਗਇੀ ਸੀ ਪਰ ਨਿਯੁਕਤੀ ਪੱਤਰ ਜਾਰੀ ਨਹੀਂ …

Read More »

ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਲਈ 304 ਕਰੋੜ 70 ਲੱਖ ਦੀ ਰਾਸ਼ੀ ਜਾਰੀ -ਡਿਪਟੀ ਕਮਿਸ਼ਨਰ

ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ  ਬੀਤੀ ਸ਼ਾਮ ਤੱਕ 4,12,669 ਮੀਟ੍ਰਿਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲ੍ਹੇ ਵਿਚ ਏਂਜਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 304 ਕਰੋੜ 70 ਲੱਖ  ਰੁਪਏ ਦੀ ਅਦਾਇਗੀ ਲਈ ਰਕਮ ਬੈਂਕਾਂ ਨੂੰ ਭੇਜ ਦਿੱਤੀ ਗਈ ਹੈ ਜੋ …

Read More »

ਅੱਗ ਲੱਗਣ ਕਾਰਨ ਪੰਜ ਏਕੜ ਕਣਕ ਤੇ ਦੋ ਏਕੜ ਨਾੜ ਸੜ੍ਹ ਕੇ ਸੁਆਹ

ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਹੀਰਾਂ ਵਾਲੀ ਦੇ ਰੇਲਵੇ ਫਾਟਕ ਦੇ ਨੇੜੇ ਬੀਤੀ ਰਾਤ ਅਚਾਨਕ ਸ਼ਾਟ ਸਰਕਟ ਕਾਰਨ ਅੱਗ ਲਗਣ ਨਾਲ ਜ਼ਮੀਨ ਵਿਚ ਖੜ੍ਹੀ ਪੰਜ ਏਕੜ ਕਣਕ ਦੀ ਫਸਲ ਅਤੇ ਦੋ ਏਕੜ ਨਾੜ ਸੜ੍ਹਕੇ ਸੁਆਹ ਹੋ ਗਈ। ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਕਿਸਾਨ ਹਜ਼ਾਰਾ ਰਾਮ ਅਤੇ ਦੇਸ ਰਾਜ ਨੇ ਦੱਸਿਆ ਕਿ ਬੀਤੀ ਰਾਤ …

Read More »

ਪੁਲਿਸ ਸਾਂਝ ਕੇਂਦਰਾਂ ਅਤੇ ਸੇਵਾ ਕੇਂਦਰਾਂ ’ਚ ਲੀਗਲ ਸੈਂਟਰ ਸਥਾਪਤ ਹੋਣ ਨਾਲ ਲੋਕਾਂ ਨੂੰ ਹੋਵੇਗਾ ਫਾਇਦਾ

ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਜੂਡੀਸ਼ੀਅਲ ਕੋਰਟ ਕੰਪਲੈਕਸ ਦੇ ਮੀਟਿੰਗ ਹਾਲ ’ਚ ਹੋਈ। ਵਧੀਕ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੱਛਮਣ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ’ਚ ਸਕੱਤਰ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਕੇ.ਕੇ ਬਾਂਸਲ, ਚੀਫ ਜੂਡੀਸ਼ੀਅਲ ਮੈਜੀਸਟਰੇਟ ਪ੍ਰਿਤਪਾਲ …

Read More »

ਸਰਹੱਦੀ ਜ਼ਿਲ੍ਹੇ ’ਚ ਉਦਯੋਗਿਕ ਖੇਤਰ ਨੂੰ ਹੁਲਾਰਾ ਦੇਣ ਲਈ ਬਣਾਈ ਜਾਵੇਗੀ ਲਾਭਦਾਇਕ ਨੀਤੀ- ਈਸ਼ਾ ਕਾਲੀਆ

ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਨਵੀਂ ਉਦਯੋਗਿਕ ਕ੍ਰਾਂਤੀ ਲਿਆਉਣ ਅਤੇ ਪੁਰਾਣੀ ਇੰਡਸਟਰੀਜ਼ ਨੂੰ ਪੈਰਾ ਸਿਰ ਖੜ੍ਹੇ ਕਰਨ ਲਈ ਬਣਾਈਆਂ ਜਾ ਰਹੀਆਂ ਵਿਸ਼ੇਸ਼ ਨੀਤੀਆਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਜ਼ਿਲ੍ਹਾ ਪੱਧਰ ’ਤੇ ਸੁਝਾਅ ਲੈਣ ਤਹਿਤ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਵੱਖ-ਵੱਖ ਇੰਡਸਟਰੀਆਂ ਅਤੇ ਸਮਾਲ ਸਕੇਲ ਕੇਂਦਰਾਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ …

Read More »

ਪਿੰਡਾਂ ਦੇ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਰੋਗ ਸਬੰਧੀ ਕੀਤਾ ਜਾਗਰੂਕ

ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਅਤੇ ਸੀਐਚਸੀ ਡੱਬਵਾਲਾ ਕਲਾਂ ਦੇ ਐਸ.ਐਮ.ਓ ਡਾ. ਚੰਦਰ ਮੋਹਨ ਕਟਾਰੀਆ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਸਬ ਸੈਂਟਰ ਲਾਲੋਵਾਲੀ ਵਿਚ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਰੋਗਾਂ ਦੇ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸੈਨੇਟਰੀ ਇੰਸਪੈਕਟਰ ਕੰਵਲਜੀਤ ਸਿੰਘ ਬਰਾੜ ਨੇ ਲੋਕਾਂ ਦੇ ਘਰਾਂ ਵਿਚ ਜਾਕੇ ਡੇਂਗੂ, ਮਲੇਰੀਆ ਅਤੇ …

Read More »

ਸ਼ਰਾਰਤੀ ਅਨਸਰਾਂ ਨੇ ਤਿੰਨ ਕਾਰਾਂ ਦੇ ਸ਼ੀਸ਼ੇ ਤੋੜੇ

ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) –  ਬੀਤੇ ਦੋ ਦਿਨ ਪਹਿਲਾਂ ਸਥਾਨਕ ਮਹਰੀਆਂ ਬਾਜ਼ਾਰ ਦੇ ਨੇੜੇ ਸ਼ਰਾਰਤੀ ਅਨਸਰਾਂ ਵੱਲੋਂ ਆਈ.ਸੀ.ਆਈ.ਸੀ.ਆਈ ਬੈਂਕ ਦੇ ਨਾਲ ਵਾਲੀ ਗਲੀ ਵਿਚ ਦੋ ਕਾਰਾਂ ਦੇ ਸ਼ੀਸ਼ੇ ਤੋੜੇ ਜਾਣ ਤੋਂ ਬਾਅਦ ਬੀਤੀ ਰਾਤ ਸਥਾਨਕ ਕੈਲਾਸ਼ ਨਗਰ ਵਿਚ ਸਥਿਤ ਡਾਕਟਰ ਲਾਲ ਚੰਦ ਵਾਲੀ ਗਲੀ ਵਿਚ ਤਿੰਨ ਕਾਰਾਂ ਦੇ ਸ਼ੀਸ਼ੇ ਟੁੱਟਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦੇ ਹੋਏ ਮੁਹੱਲਾ …

Read More »

ਪੇਂਡੂ ਡਾਕ ਸੇਵਕਾਂ ਦੀ 25 ਤੋਂ ਅਣਮਿੱਥੇ ਸਮੇਂ ਲਈ ਹੜ੍ਹਤਾਲ

ਫਾਜ਼ਿਲਕਾ, 21 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਆਲ ਇੰਡੀਆ ਜੀ.ਡੀ.ਐਸ ਐਸੋਸੀਏਸ਼ਨ ਯੂਨੀਅਨ ਡਵਿਜ਼ਨ ਫਿਰੋਜ਼ਪੁਰ ਦੀ ਇੱਕ ਮੀਟਿੰਗ ਅੱਜ ਇੱਥੇ ਹੋਈ।ਜਿਸ ਦੀ ਪ੍ਰਧਾਨਗੀ ਡਵਿਜ਼ਨ ਪ੍ਰਧਾਨ ਸੁਖਮੰਦਰ ਸਿੰਘ ਜਲਾਲਾਬਾਦ ਨੇ ਕੀਤੀ। ਮੀਟਿੰਗ ਵਿਚ ਓਮ ਪ੍ਰਕਾਸ਼ ਸ਼ਰਮਾ ਡਵਿਜ਼ਨ ਸਕੱਤਰ ਨੇ ਸੰਬੋਧਤ ਕਰਦੇ ਹੋਏ ਆਉਣ ਵਾਲੀ 25 ਅਪ੍ਰੈਲ ਨੂੰ ਹੜ੍ਹਤਾਲ ਕਰਨ ਸਬੰਧੀ ਕਿਹਾ ਅਤੇ ਦੱਸਿਆ ਕਿ ਇਹ ਹੜ੍ਹਤਾਲ ਐਸ.ਐਸ ਮਹਾਦਵਈਆ ਜਨਰਲ ਸਕੱਤਰ ਦੇ …

Read More »