Wednesday, November 25, 2026

ਪੰਜਾਬੀ

ਮੋਟੇ ਲੋਕ ਵੀ ਜੋੜ ਬਦਲਵਾ ਕੇ ਜੀ ਸਕਦੇ ਹਨ ਆਮ ਵਰਗੀ ਜ਼ਿੰਦਗੀ – ਡਾ. ਅਵਤਾਰ ਸਿੰਘ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮੋਟਾਪੇ ਤੋਂ ਪਰੇਸ਼ਾਨ ਵਿਅਕਤੀਆਂ ਦੇ ਜੋੜਾਂ ਦੇ ਦਰਦ ਦਾ ਇਲਾਜ਼ ਡਾਕਟਰ ਦੇ ਲੰਬੇ ਤਜ਼ਰਬੇ ਅਤੇ ਆਧੁਨਿਕ ਤਕਨੀਕ ਨਾਲ ਹੁਣ ਇਹ ਸੰਭਵ ਹੈ।ਇਹ ਕਹਿਣਾ ਹੈ ਡਾ. ਅਵਤਾਰ ਸਿੰਘ ਦਾ ਜੋ ਹੁਣ ਤੱਕ ਗੋਡੇ ਅਤੇ ਚੂਲੇ ਬਦਲਣ ਦੇ ਅਪ੍ਰੇਸ਼ਨ ਸਮੇਤ ਹੱਡੀਆਂ ਦੀਆਂ ਹੁਣ ਤੱਕ ਇੱਕ ਲੱਖ ਤੋਂ ਵੀ ਵਧੇਰੇ ਸਰਜਰੀਆਂ ਕਰ ਚੁੱਕੇ ਹਨ, …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਸ਼੍ਰੀਮਤੀ ਚਾਹਲ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ

ਪਠਾਨਕੋਟ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) –ਨੈਸਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਸਰਵਿਸ ਅਥਾਰਟੀ ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਅੱਜ ਦਿਨ ਮੰਗਲਵਾਰ ਨੂੰ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਜੀ ਵੱਲੋਂ ਸਬ-ਜੇਲ੍ਹ ਪਠਾਨਕੋਟ ਵਿਖੇ ਬੰਦ ਕੈਦੀਆਂ ਅਤੇ  ਹਵਾਲਾਤੀਆਂ ਨਾਲ ਮੁਲਾਕਾਤ ਕੀਤੀ …

Read More »

ਕੰਨੈਕਟਵਿਟੀ ਸਕੀਮ ਅਧੀਨ ਪੰਜਾਬ ਦੀਆਂ ਹਵਾਈ ਪੱਟੀਆਂ ਤੋਂ ਆਮ ਜਨਤਾ ਲਈ ਸੁਰੂ ਹੋਵੇਗੀ ਹਵਾਈ ਸੇਵਾ – ਡੀ.ਸੀ ਨੀਲਿਮਾ

ਪਠਾਨਕੋਟ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਵੱਲੋਂ ਰਿਜਨਲ ਕੰਨੈਕਟਵਿਟੀ ਸਕੀਮ ਅਧੀਨ ਪੰਜਾਬ ਵਿੱਚ ਜਿਥੇ ਵੀ ਹਵਾਈ ਪੱਟੀਆਂ ਹਨ ਉਥੇ ਆਮ ਜਨਤਾ ਲਈ ਹਵਾਈ ਸੇਵਾ ਸੁਰੂ ਕੀਤੇ ਜਾਣ ਦੀ ਯੋਜਨਾ ਹੈ।ਇਹ ਪ੍ਰਗਟਾਵਾ  ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਏਅਰਪੋਰਟ ਅਥਾਰਟੀ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਇਕ ਮੀਟਿੰਗ ਦੇ ਦੋਰਾਨ …

Read More »

ਸਾਬਕਾ ਵਿਧਾਇਕ ਜਲਾਲ ਉਸਮਾਂ ਨੂੰ ਸਦਮਾ – ਮਾਤਾ ਦਾ ਦਿਹਾਂਤ

ਚੌਕ ਮਹਿਤਾ, 16 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾਂ ਦੇ ਮਾਤਾ ਜੋਗਿੰਦਰ ਕੌਰ ਬੀਤੇ ਦਿਨੀਂ ਹਾਰਟ ਅਟੈਕ ਆਉਣ ਕਾਰਨ ਅਕਾਲ ਚਲਾਣਾ ਕਰ ਗਏ।ਵੱਖ-ਵੱਖ ਆਗੂਆਂ ਬਾਬਾ ਸੁਖਵੰਤ ਸਿੰਘ ਚੰਨਣਕੇ, ਰਾਜਦੀਪ ਸਿੰਘ, ਸਰਪੰਚ ਮੇਜਰ ਸਿੰਘ ਸਹੋਤਾ, ਮਾ. ਮਨਮੋਹਣ ਸਿੰਘ ਤੇ ਫੀਲਡ ਪੱਤਰਕਾਰ ਐਸ਼ੋਸੀਏਸ਼ਨ ਮਹਿਤਾ ਦੇ ਪ੍ਰਧਾਨ ਕੈਪਟਨ ਸਿੰਘ, ਜਰਨਲ ਸਕੱਤਰ …

Read More »

ਚੰਨਣਕੇ ਵਿਖੇ ਜਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਆਨੰਦ ਕਾਰਜ ਕਰਵਾਏ

ਚੌਕ ਮਹਿਤਾ, 16 ਅਪ੍ਰੈਲ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਪਿੰਡ ਚੰਨਣਕੇ ਦੇ ਗੁਰਦੁਆਰਾ ਹਵੇਲੀ ਵਾਲਾ ਸਾਹਿਬ ਵਿਖੇ ਹਾਈਕੋਰਟ ਦੇ ਸਾਬਕਾ ਜੱਜ ਰਣਜੀਤ ਸਿੰਘ ਰੰਧਾਵਾ ਦੇ ਪਿਤਾ ਸਵਰਗਵਾਸੀ ਤਾਰਾ ਸਿੰਘ ਦੀ ਯਾਦ ਵਿੱਚ ਜਰੂਰਤਮੰਦ ਪਰਿਵਾਰਾਂ ਦੀਆਂ ਲੜ੍ਹਕੀਆਂ ਦੇ ਵਿਆਹ ਕਰਵਾਏ ਗਏ।ਇਸ ਤੋਂ ਪਹਿਲਾਂ ਸੰਤ ਬਾਬਾ ਗੁਰਭੇਜ ਸਿੰਘ ਖੁਜਾਲੇ ਵਾਲੇ ਅਤੇ ਭਾਈ ਸ਼ਰਨਜੀਤ ਸਿੰਘ ਮਹਿਤਾ ਵਾਲਿਆਂ ਦੇ ਜਥੇ ਨੇ ਕਥਾ ਵਿਚਾਰ …

Read More »

ਮੂੰਹ ’ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ’ਤੇ ਪਾਬੰਦੀ ਦੇ ਹੁਕਮ ਦੇ ਹੁਕਮ ਜਾਰੀ

ਫਾਜ਼ਿਲਕਾ, 17 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਆਈ.ਏ.ਐਸ. ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹੱਦ ਅੰਦਰ ਆਮ ਨਾਗਰਿਕਾਂ ਵੱਲੋਂ ਮੂੰਹ ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ 12 ਜੂਨ 2017 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਆਪਣੇ ਹੁਕਮਾਂ ਵਿਚ …

Read More »

ਜਿਲ੍ਹਾ ਮੈਜ਼ਿਸਟ੍ਰੇਟ ਈਸ਼ਾ ਕਾਲੀਆ ਵਲੋ ਕੋਬਰਾ ਤਾਰ ਦੀ ਵਰਤੋਂ ਕਰਨ ’ਤੇ ਪਾਬੰਦੀ

ਫਾਜ਼ਿਲਕਾ, 17 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ ਕੰਡਿਆਵਾਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਇਹ ਹੁਕਮ 12 ਜੂਨ 2017 ਤੱਕ ਲਾਗੂ ਰਹਿਣਗੇ। …

Read More »

ਈ.ਆਰ.ਓ ਨੈਟ ਸਬੰਧੀ ਹੋਈ ਟ੍ਰੇਨਿੰਗ-ਆਨਲਾਈਨ ਬਣਾਈਆਂ ਜਾ ਸਕਣਗੀਆਂ ਵੋਟਾਂ

ਫਾਜ਼ਿਲਕਾ, 17 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਚੁੋਣ ਕਮਿਸ਼ਨ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੀ ਹਦਾਇਤ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਡੀ. ਐਮ. ਅਬੋਹਰ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਈ.ਆਰ.ਓ ਨੈੱਟ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਸ ਦੌਰਾਨ ਆਨਲਾਈਨ ਵੋਟਾਂ ਬਣਾਉਣ ਨੂੰ ਲੈ ਕੇ ਅਧਿਕਾਰੀਆਂ ਨੂੰ ਟ੍ਰੇਨਿੰਗ ਦਿੱਤੀ ਗਈ।ਇਸ ਟ੍ਰੇਨਿੰਗ ਵਿੱਚ ਦੱਸਿਆ ਕਿ ਪ੍ਰਾਰਥੀ ਆਪਣੀ ਵੋਟ ਬਣਾਉਣ …

Read More »

ਭਜਨ ਸੰਕੀਰਤਨ ਕਰਕੇ ਸ਼੍ਰੀ ਪ੍ਰਾਣਨਾਥ ਚੌਂਕ ਦੀ ਕੀਤੀ ਘੁੰਡ ਚੁੱਕਾਈ

ਫਾਜ਼ਿਲਕਾ, 17 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਸ਼੍ਰੀ ਪ੍ਰਾਣਨਾਥ ਜੀ ਮੰਦਰ ਅਤੇ ਸ਼੍ਰੀ ਕ੍ਰਿਸ਼ਨ ਪ੍ਰਣਾਮੀ ਧਰਮ ਸਭਾ ਵੱਲੋਂ ਸਾਂਝੇ ਰੂਪ ਨਾਲ ਸਥਾਨਕ ਵਾਣ ਬਾਜ਼ਾਰ ’ਚ ਸਥਾਪਤ ਕੀਤੇ ਗਏ ਸ਼੍ਰੀ ਪ੍ਰਾਣਨਾਥ ਜੀ ਚੌਂਕ ਦੀ ਘੁੰਡ ਚੁੱਕਾਈ ਸਮੂਹ ਸੁੰਦਰਸਾਥ ਦੀ ਮੌਜ਼ੂਦਗੀ ’ਚ ਕੀਤੀ ਗਈ। ਚੌਕ ਉਸਾਰੀ ਦਾ ਪ੍ਰਸਤਾਵ ਪਾਸ ਕਰਨ ਤੋਂ ਲੈ ਕੇ ਉਸ ਨੂੰ ਬਣਵਾਉਣ ਤੱਕ ਵਿਸ਼ੇਸ਼ ਸਹਿਯੋਗ ਕਰਨ ਵਾਲੇ …

Read More »

ਭਾਣਜੀ ਨੂੰ ਖੋਹਣ ਆਏ ਲੋਕਾਂ ਨੇ ਮਾਮੇ ਨੂੰ ਕੀਤਾ ਜ਼ਖ਼ਮੀ

ਫਾਜ਼ਿਲਕਾ, 17 ਅਪ੍ਰੈਲ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਖਿਓ ਵਾਲੀ ਢਾਬ ਵਿਚ ਹੋਏ ਝਗੜੇ ਵਿਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਵਿਨੋਦ ਕੁਮਾਰ (30) ਵਾਸੀ ਪਿੰਡ ਖਿਓ ਵਾਲੀ ਢਾਬ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਿਨੋਦ ਕੁਮਾਰ ਅੱਜ ਸਵੇਰੇ ਲਗਭਗ 8 ਵਜੇ ਆਪਣੀ ਭਾਨਜੀ ਨੂੰ ਮੋਟਰ ਸਾਇਕਲ ਤੇ ਪਿੰਡ ਦੇ ਸਕੂਲ …

Read More »