Wednesday, November 25, 2026

ਪੰਜਾਬੀ

ਵਿਰਸਾ ਵਿਹਾਰ ਵਿਖੇ ਉਤਸ਼ਾਹ ਸਹਿਤ ਮਨਾਇਆ ਗਿਆ ਵਿਸ਼ਵ ਰੰਗਮੰਚ ਦਿਵਸ

ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਦਵਿੰਦਰ ਸਿੰਘ) – ਅੰਮ੍ਰਿਤਸਰ ਦੇ ਸਮੂਹ ਰੰਗਕਰਮੀਆਂ ਵੱਲੋਂ ਅੱਜ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਵਿਸ਼ਵ ਰੰਗਮੰਚ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਵਿਰਸਾ ਵਿਹਾਰ ਸੁਸਾਇਟੀ ਵੱਲੋਂ ਆਯੋਜਿਤ ਕੀਤਾ ਗਿਆ। ਇਸ ਮੌਕੇ ਸ੍ਰੀ ਕੇਵਲ ਧਾਲੀਵਾਲ ਵੱਲੋਂ ਫਰਾਂਸ ਦੀ ਕਲਾਕਾਰ ਪ੍ਰੋ. ਇਸਾਬੇਲਾ ਹੁਪਰਟ ਵੱਲੋਂ ਵਿਸ਼ਵ ਰੰਗਮੰਚ ਦਿਵਸ ਮੌਕੇ ਦੁਨੀਆਂ ਭਰ ਦੇ ਰੰਗਕਰਮੀਆਂ …

Read More »

ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 5 ਅਪ੍ਰੈਲ ਤੱਕ ਜਮ੍ਹਾਂ ਕਰਵਾਉਣ – ਮੁੱਖ ਸਕੱਤਰ

ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਜਥੇ ’ਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਸਿਫਾਰਸ਼ ਸਹਿਤ 5 ਅਪ੍ਰੈਲ 2017 ਤੀਕ ਆਪਣੇ ਪਾਸਪੋਰਟ ਦਫ਼ਤਰ ਸ਼ੋ੍ਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।ਇਨ੍ਹਾਂ ਸ਼ਬਦਾਂ ਦਾ …

Read More »

ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਸੂਬਾ ਪੱਧਰੀ ਮੀੰਟਿੰਗ 29 ਮਾਰਚ ਨੂੰ – ਲਾਹੌਰੀਆ

ਜੰਡਿਆਲਾ ਗੁਰੂ, 27 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਜਾਣਕਾਰੀ ਦੇਂਦਿਆਂ ਦੱਸਿਆ ਕਿ ਈ.ਟੀ.ਯੂ ਦੀ ਇੱਕ ਅਹਿਮ ਸੂਬਾ ਪੱਧਰੀ ਮੀੰਟਿਗ 29 ਮਾਰਚ ਬੁੱਧਵਾਰ ਨੂੰ ਦਿਨੇ 11:30 ਵਜੇ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਵੇਗੀ ਲਾਹੌਰੀਆ ਨੇ ਦੱਸਿਆ ਕਿ ਇਹ ਮੀੰਟਿਗ ਯੂਨੀਅਨ ਦੇ ਸੂਬਾ ਪ੍ਰਧਾਨ …

Read More »

ਪੰਜਾਬੀ ਸਾਹਿਤ ਸਭਾ ਚੋਗਾਵਾਂ ਵਲੋਂ ਕਰਵਾਇਆ ਗਿਆ ਕਵੀ ਦਰਬਾਰ

ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਦਵਿੰਦਰ ਸਿੰਘ) – ਹਰ ਮਹੀਨੇ ਸਾਹਿਤਕ ਸਰਗਰਮੀਆਂ ਕਰਵਾਉਣ ਵਾਲੀ ਪੰਜਾਬੀ ਸਾਹਿਤ ਸਭਾ ਚੋਗਾਵਾਂ ਵੱਲੋਂ ਅੱਜ ਸਰਕਾਰੀ ਸੀਨੀ: ਸੈਕੰ: ਸਕੂਲ ਕੋਹਾਲੀ ਵਿਖੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਅਤੇ ਉਘੇ ਸ਼ਾਇਰ ਇੰਦਰੇਸ਼ …

Read More »

ਸਾਇੰਸ ਵਿਸ਼ੇ ਦੇ ਵਿਦਿਆਰਥੀਆਂ ਲਈ ਸ਼ੁਰੂ ਹੋਣਗੀਆਂ ਕੋਚਿੰਗ ਕਲਾਸਾਂ

ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਡਰੀਮ ਪ੍ਰਾਜੈਕਟ ਤਹਿਤ ਸਾਇੰਸ ਵਿਸ਼ੇ ਦੇ ਵਿਦਿਆਰਥੀਆਂ ਦੀ ਸਾਇੰਸ ਵਿਸ਼ੇ ਪ੍ਰਤੀ ਹੋਰ ਜਿਆਦਾ ਰੁਚੀ ਪੈਦਾ ਕਰਨ ਅਤੇ ਪੇਂਡੂ ਖੇਤਰ ਦੇ ਵਿਦਿਆਰਥੀਆਂ ਵਿਚ ਸਿੱਖਿਆ ਪ੍ਰਤੀ ਨਵੀਆਂ ਪਹਿਲਕਦਮੀਆਂ ਤਹਿਤ (ਮੈਡੀਕਲ ਅਤੇ ਨਾਨ ਮੈਡੀਕਲ)ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਾਰਾ ਸਾਲ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ …

Read More »

ਹੱਕੀ ਮੰਗਾਂ ਨੂੰ ਲੈਕੇ ਪ੍ਰਿੰਸੀਪਲ ਨੂੰ ਮਿਲੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਮੈਂਬਰ

ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਟੂਡੈਂਟਸ ਯੂਨੀਅਨ ਦੀ ਕਾਲਜ ਕਮੇਟੀ ਵੱਲੋਂ ਅੱਜ ਸਥਾਨਕ ਸਰਕਾਰੀ ਐਮ.ਆਰ.ਕਾਲਜ ਦੇ ਨਵੇਂ ਪ੍ਰਿੰਸੀਪਲ ਮੰਜੂ ਵਾਲੀਆ ਨੂੰ ਕਾਲਜ ਦੀਆਂ ਸਮਸਿਆਵਾਂ ਸਬੰਧੀ ਜਾਣਕਾਰੀ ਦਿੱਤੀ ਗਈ।ਯੂਨੀਅਨ ਦੇ ਮੈਂਬਰਾਂ ਨੀਲਮ ਅਤੇ ਈਸ਼ਾ ਖਟਰ ਨੇ ਕਿਹਾ ਕਿ ਕਾਲਜ ਵਿਚ 2200 ਦੇ ਲਗਭਗ ਸਰੀਰਕ ਸਿੱਖਿਆ ਵਿਸ਼ੇ ਦੇ ਵਿਦਿਆਰਥੀ ਹਨ ਪਰ ਉਨ੍ਹਾਂ ਦੀ ਕਦੇ ਵੀ ਅਥਲੈਟਿਕ ਮੀਟ ਨਹੀਂ …

Read More »

ਲਾਇਨਜ਼ ਕਲੱਬ ਵਿਸ਼ਾਲ ਨੇ ਲਗਾਇਆ ਅੱਖਾਂ ਦਾ ਮੁਫ਼ਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ

ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਲਾਇਨਜ਼ ਕਲੱਬ ਫਾਜ਼ਿਲਕਾ ਵਿਸ਼ਾਲ ਵੱਲੋਂ ਲਾਲਾ ਮੁੰਸ਼ੀ ਰਾਮ ਅਗਰਵਾਲ ਚੈਰੀਟੇਬਲ ਟਰਸਟ ਅਤੇ ਸਵ. ਲੱਖਾ ਸਿੰਘ ਨਾਮਧਾਰੀ ਦੇ ਪਰਿਵਾਰ ਦੇ ਸਹਿਯੋਗ ਨਾਲ ਸਥਾਨਕ ਦੁੱਖ ਨਿਵਾਰਣ ਸ਼੍ਰੀ ਬਾਲਾ ਜੀ ਧਾਮ ਵਿਚ 32ਵਾਂ ਅੱਖਾਂ ਦਾ ਮੁਫ਼ਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਪ੍ਰਧਾਨ ਸ਼ੇਖਰ ਛਾਬੜਾ ਦੀ ਪ੍ਰਧਾਨਗੀ ਵਿਚ ਲਗਾਇਆ ਗਿਆ। ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ …

Read More »

ਦੁੱਖ ਨਿਵਾਰਣ ਬਾਲਾ ਜੀ ਧਾਮ ਵਿਚ ਨਵਰਾਤੇ ਮਹੋਤਸਵ ਅਤੇ ਰਾਮ ਨਵਮੀ ਪ੍ਰੋਗਰਾਮ ਅੱਜ ਤੋਂ

ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੁੱਖ ਨਿਵਾਰਣ ਸ਼੍ਰੀ ਬਾਲਾ ਜੀ ਧਾਮ ਵਿਚ ਸਵਾਮੀ ਸ਼੍ਰੀ ਕਮਲਾਨੰਦ ਗਿਰੀ ਜੀ ਮਹਾਰਾਜ ਹਰੀਦੁਆਰ ਵਾਲਿਆਂ ਦੀ ਕ੍ਰਿਪਾ ਨਾਲ ਨਵਰਾਤੇ ਮਹੋਤਸਵ ਅਤੇ ਸ਼੍ਰੀ ਰਾਮ ਨਵਮੀ ਤਿਓਹਾਰ ਪ੍ਰੋਗਰਾਮ 28 ਮਾਰਚ ਮੰਗਲਵਾਰ ਤੋਂ ਸ਼ੁਰੂ ਹੋਵੇਗਾ। ਜਾਣਕਾਰੀ ਦਿੰਦੇ ਹੋਏ ਮੰਦਰ ਕਮੇਟੀ ਦੇ ਜਨਰਲ ਸਕੱਤਰ ਨਰੇਸ਼ ਜੁਨੇਜਾ ਨੈ ਦੱਸਿਆ ਕਿ ਇਸ ਮੌਕੇ ਮੰਦਰ ਵਿਚ ਸ਼੍ਰੀ ਰਾਮ ਚਰਿਤਰ …

Read More »

ਨਾੜ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ

ਫਾਜ਼ਿਲਕਾ, 27 ਮਾਰਚ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਵਿਚ ਵੱਧਦੇ ਪ੍ਰਦੂਸ਼ਣ ਨੂੰ ਧਿਆਨ ਵਿਚ ਰੱਖਦਿਆਂ ਹਾੜ੍ਹੀ ਦੇ ਇਸ ਸੀਜ਼ਨ ਦੌਰਾਨ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ …

Read More »

ਆਯੂਸ਼ ਵਿਭਾਗ ਵੱਲੋਂ ਹੋਮਿਓਪੈਥਿਕ ਤੇ ਆਯੂਰਵੈਦਿਕ ਦੇ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ

ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਪਿੰਡ ਛਾਪਾ ਰਾਮ ਸਿੰਘ ਅਤੇ ਮੱਖਣਵਿੰਡੀ ਅੰਮ੍ਰਿਤਸਰ ਵਿਖੇ ਆਯੂਸ਼ ਅਧੀਨ ਹੋਮਿਓਪੈਥਿਕ ਅਤੇ ਆਯੂਰਵੈਦਿਕ ਵਿਭਾਗ ਨਾਲ ਸਾਂਝੇ ਤੌਰ ਤੇ ਕਰੋਨਿਕ ਬਿਮਾਰੀਆਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਵਿੱਚ ਛਾਪਾ ਰਾਮ ਸਿੰਘ ਵਿੱਚ 760, ਅਤੇ ਮੱਖਣਵਿੰਡੀ ਵਿੱਚ 635 ਮਰੀਜਾਂ ਦਾ ਚੈਕ ਅੱਪ ਕੀਤਾ ਗਿਆ ਅਤੇ ਆਏ ਹੋਏ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।ਇਨ੍ਹਾਂ ਮੈਡੀਕਲ …

Read More »