ਵਜ਼ੀਫ਼ਾ ਪ੍ਰੀਖਿਆ ’ਚ ਬੈਠੇ 296 ਪ੍ਰੀਖਿਆਰਥੀ ਸ਼ਮਰਾਲਾ, 27 ਫਰਵਰੀ (ਪੰਜਾਬ ਪੋਸਟ- ਕੰਗ) – ਸਵ: ਮਹਿਮਾ ਸਿੰਘ ਕੰਗ ਦੁਆਰਾ ਬੱਚਿਆਂ ਦੇ ਵਧੀਆ ਭਵਿੱਖ ਲਈ ਸੰਜੋਏ ਸੁਪਨੇ ਨੂੰ ਪੂਰਾ ਕਰਨ ਲਈ ਸਥਾਪਤ ਕੀਤੇ ਅਧਿਆਪਕ ਚੇਤਨਾ ਮੰਚ ਸਮਰਾਲਾ ਵੱਲੋਂ ਦਸਵੀਂ ਜਮਾਤ ਦੀ ਵਜ਼ੀਫਾ ਪ੍ਰੀਖਿਆ ਸਥਾਨਕ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸਮਰਾਲਾ ਵਿਖੇ ਲਈ ਗਈ, ਜਿਸ ਵਿੱਚ ਵੱਖ ਵੱਖ ਸਕੂਲਾਂ ’ਚ ਪੜ੍ਹਦੇ ਦਸਵੀਂ ਜਮਾਤ …
Read More »ਪੰਜਾਬੀ
11 ਮਾਰਚ ਨੂੰ ਵੋਟਾਂ ਦੀ ਗਿਣਤੀ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਤਿਆਰੀਆਂ ਜੋਰਾਂ `ਤੇ
ਪਠਾਨਕੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ-2017 ਅਧੀਨ ਭਾਰਤੀ ਚੋਣ ਆਯੋਗ ਦੀਆਂ ਹਦਾਇਤਾਂ ਅਨੁਸਾਰ 11 ਮਾਰਚ ਨੂੰ ਵੋਟਾਂ ਦੀ ਗਿਣਤੀ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ 11 ਮਾਰਚ 2017 ਨੂੰ ਸਥਾਨਕ ਐਸ.ਐਮ.ਡੀ ਆਰ.ਐਸ.ਡੀ ਕਾਲਜ ਵਿਖੇ ਤਿੰਨੋਂ ਵਿਧਾਨ ਸਭਾ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।ਇਹ ਜਾਣਕਾਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ …
Read More »`ਨਸ਼ਿਆਂ ਨੂੰ ਨਾਂਹ ਕਹੋ` ਅਧੀਨ ਜਿਲਾ੍ ਪੱੱਧਰੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ
ਪਠਾਨਕੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਤੋਂ ਬਚਾਉਣ ਲਈ ਚੱਲ ਰਹੀ ਜਾਗਰੂਕਤਾ ਮੁਹਿੰਮ `ਨਸ਼ਿਆਂ ਨੂੰ ਨਾਂਹ ਕਹੋ` ਅਧੀਨ ਸਿਵਲ ਹਸਪਤਾਲ ਪਠਾਨਕੋਟ ਦੇ ਨਸ਼ਾ ਛਡਾਓ ਕੇਂਦਰ ਵਿਖੇ ਸਿਵਲ ਸਰਜਨ ਡਾ. ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਠ ਨਸ਼ਾ ਮੁਕਤੀ ਸੰਬਧੀ ਜਿਲਾ੍ਹ ਪੱੱਧਰੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ,ਜਿਸ ਵਿੱਚ ਮਾਨਯੋਗ ਡਿਪਟੀ ਕਮੀਸ਼ਨਰ ਪਠਾਨਕੋਟ …
Read More »ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ
ਮਲੋਟ, 27 ਫਰਵਰੀ (ਪੰਜਾਬ ਪੋਸਟ ਬਿਊਰੋ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪ੍ਰਿੰਸੀਪਲ ਸੁਨੀਤਾ ਬੁਲੰਦੀ ਦੀ ਅਗਵਾਈ ਹੇਠ ਸਾਇੰਸ ਵਿਭਾਗ ਨੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ।ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਰਾਜ ਕੁਮਾਰ ਸਚਦੇਵਾ ਰਿਟਾਇਰਡ ਲੈਕਚਰਾਰ ਸਾਮਲ ਹੋਏ।ਮੈਡਮ ਕਾਰੁਣਾ ਸਚਦੇਵਾ ਪੀ.ਈ.ਐਸ ਨੇ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਵਿਗਿਆਨ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰ ਚੰਦਰਸ਼ੇਖਰ ਵੈਂਕਟਰਮਨ ਨੇ ਫਿਜ਼ਿਕਸ ਵਿੱਚ ਰਮਨ …
Read More »ਖਡੂਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਹੋਇਆ ਕਬੱਡੀ ਦਾ ਮਹਾਂਕੁੰਭ
8 ਅੰਤਰਰਾਸ਼ਟਰੀ ਕਬੱਡੀ ਟੀਮਾਂ ਇੰਟਰਨੈਸ਼ਨਲ ਕਬੱਡੀ ਕੱਪ ਵਿਚ ਹੋਈਆਂ ਸ਼ਾਮਿਲ ਖਡੂਰ ਸਾਹਿਬ (ਤਰਨਤਾਰਨ), 27 ਫਰਵਰੀ (ਪੰਜਾਬ ਪੋਸਟ ਬਿਊਰੋ)- ਮਹਾਂਰਾਸ਼ਟਰ ਸਿੱਖ ਐਸੋਸੀਏਸ਼ਨ ਮੁੰਬਈ ਵਲੋਂ ਨਿਸ਼ਾਨ ਏ ਸਿੱਖੀ ਟਰਸਟ ਅਤੇ ਐਨ.ਆਰ.ਆਈ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ ਦੂਸਰਾ ਸ਼੍ਰੀ ਗੁਰੂ ਅੰਗਦ ਦੇਵ ਜੀ ਇੰਟਰਨੈਸ਼ਨਲ ਕਬੱਡੀ ਕੱਪ ਖਡੂਰ ਸਾਹਿਬ ਸਰਕਾਰੀ ਖੇਡ ਸਟੇਡੀਅਮ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਬਲ ਅਤੇ ਕਨਵੀਨਰ ਬਲ ਮਲਕੀਅਤ ਸਿੰਘ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਗਿਆ ਕੌਮਾਂਤਰੀ ਮਾਂ ਬੋਲੀ ਦਿਵਸ
ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ ਖੁਰਮਣੀਆ)-ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਵਿਦਿਆਰਥੀਆ ਨੂੰ ਪੰਜਾਬੀ ਮਾਂ ਬੋਲੀ ਦੇ ਸੁਨਿਹਰੀ ਇਤਿਹਾਸ ਅਤੇ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਾਲਜ ਪ੍ਰਿੰਸੀਪਲ ਡਾ. ਹਰਭਜਨ ਸਿੰਘ ਨੇ ਅੱਜ ਦੇ ਸਮੇਂ ’ਚ ਇਸ ਨਾਲ ਹੋ ਰਹੀ ਅਣਗਹਿਲੀ ਦੇ ਸਬੰਧ ’ਚ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਕਿਹਾ ਕਿ …
Read More »ਪਤਨੀ ਨਾਲ ਇਸ਼ਕ ਮੁਸ਼ਕ ਕਰਨ ਵਾਲੇ ਬਾਬੇ ਦਾ ਲਾਹਿਆ ਗਾਟਾ
ਪੁਲਿਸ ਨੇ ਇੱਕ ਹਫ਼ਤੇ ’ਚ ਸੁਲਝਾਈ ਅੰਨੇ ਕਤਲ ਕੇਸ ਦੀ ਗੁੱਥੀ ਫਾਜ਼ਿਲਕਾ, 27 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਦੇ ਨੇੜਲੇ ਸ਼ਹਿਰ ਜਲਾਲਾਬਾਦ ਦੇ ਪਿੰਡ ਮੋਹਕਮ ਅਰਾਈਆਂ ਵਿਚ ਲਗਭਗ ਇੱਕ ਹਫ਼ਤਾ ਪਹਿਲਾਂ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦੇ ਹੋਏ ਪੁਲਿਸ ਨੇ ਦੋਸ਼ੀ ਛਿੰਦਰ ਸਿੰਘ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਐਸ.ਐਸ.ਪੀ ਦਫ਼ਤਰ ਵਿਚ ਪੱਤਰਕਾਰ ਸੰਮੇਲਨ ਦੌਰਾਨ …
Read More »ਡੰਗਰਖੇੜਾ ਦੇ ਬਸੰਤੀ ਮਾਤਾ ਦੇ ਮੰਦਰ ਵਿਚ ਲੱਗਾ ਮੱਸਿਆ ਦਾ ਮੇਲਾ
ਫਾਜ਼ਿਲਕਾ, 27 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) ਫਾਜ਼ਿਲਕਾ ਉਪਮੰਡਲ ਦੇ ਪਿੰਡ ਡੰਗਰਖੇੜਾ ਵਿਚ ਸਥਿਤ ਬਸੰਤੀ ਮਾਤਾ ਦੇ ਮੰਦਰ ਵਿਚ ਮੱਸਿਆ ਦੇ ਮੇਲੇ ਦਾ ਅਯੋਜਨ ਕੀਤਾ ਗਿਆ।ਜਾਣਕਾਰੀ ਦਿੰਦੇ ਹੋਏ ਮੰਦਰ ਦੇ ਪੁਜਾਰੀ ਦੀਨੂ ਸ਼ਰਮਾ ਨੇ ਦੱਸਿਆ ਕਿ ਸਾਲ 1970 ਵਿਚ ਬਣੇ ਇਸ ਮੰਦਰ ਵਿਚ ਇਲਾਕੇ ਦੀ ਸੁੱਖ ਸ਼ਾਂਤੀ ਲਈ ਮੰਦਰ ਵਿਚ ਹਰ ਮਹੀਨੇ ਮਸਿਆ ਦੇ ਦੌਰਾਨ ਮੇਲਾ ਲਗਾਇਆ ਜਾਂਦਾ ਹੈ।ਜਿਸ ਵਿਚ …
Read More »ਧੰਨ ਧੰਨ ਟਾਹਲੀ ਪੀਰ ਬਾਬੇ ਦਾ ਮੇਲਾ ਲਗਾਇਆ
ਫਾਜ਼ਿਲਕਾ, 27 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤ ਪਾਕਿਸਤਾਨ ਸਰਹੱਦ ਤੇ ਸਥਿਤ ਪੱਟੀ ਗੱਟੀ ਯਾਰੂ ਚੌਕੀ ਦੇ ਨੇੜੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੰਨ ਧੰਨ ਟਾਹਲੀ ਪੀਰ ਬਾਬੇ ਦਾ ਮੇਲਾ ਲਗਾਇਆ ਗਿਆ। ਜਾਣਕਾਰੀ ਦਿੰਦੇ ਹੋਏ ਪੀਰ ਦੀ ਸਮਾਧੀ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਪਿੰਡ ਚੱਕ ਖੀਵਾ ਅਤੇ ਜੱਲਾ ਲੱਖੇਕੇ ਹਿਠਾੜ ਦੇ ਵਾਸੀਆਂ ਅਤੇ ਬੀ.ਐਸ.ਐਫ ਦੇ ਜਵਾਨਾਂ …
Read More »ਨੌਜਵਾਨ ਸਮਾਜ ਸੇਵਾ ਸੰਸਥਾ ਨੇ ਵਿਜੈ ਕੁਮਾਰ ਨੂੰ ਬਸਤੀ ਚੰਡੀਗੜ੍ਹ ਦਾ ਪ੍ਰਧਾਨ ਨਿਯੁੱਕਤ ਕੀਤਾ
ਫਾਜ਼ਿਲਕਾ, 27 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਨੋਜ਼ਵਾਨ ਸਮਾਜ ਸੇਵਾ ਸੰਸਥਾ ਫਾਜ਼ਿਲਕਾ ਵੱਲੋਂ ਮੰਡੀ ਲਾਧੂਕਾ ਦੇ ਨੇੜੇ ਸਥਿਤ ਚੰਡੀਗੜ੍ਹ ਬਸਤੀ ਵਿਚ ਇਕਾਈ ਦਾ ਗਠਨ ਕਰਕੇ ਬਸਤੀ ਵਾਸੀ ਵਿਜੈ ਕੁਮਾਰ ਨੂੰ ਸਰਵਸੰਮੀਤ ਨਾਲ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ।ਜਿਸ ਨੂੰ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਲਵਲੀ ਵਾਲਮੀਕਿ ਨੇ ਨਿਯੁੱਕਤੀ ਪੱਤਰ ਸੋਂਪਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਲਵਲੀ ਵਾਲਮੀਕਿ ਅਤੇ …
Read More »
Punjab Post Daily Online Newspaper & Print Media