ਫਾਜ਼ਿਲਕਾ, 20 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚਿਮਨੇਵਾਲਾ ਵਿਚ ਅੱਜ ਪ੍ਰੀਖਿਆ ਦੀ ਤਿਆਰੀ ਕਿਵੇਂ ਕਰੀਏ ਵਿਸ਼ੇ ਸਬੰਧੀ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਰੇਨੂੰ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰਗਟ ਸਿੰਘ ਬਰਾੜ ਦੇ ਹੁਕਮਾਂ ਮੁਤਾਬਕ ਅਤੇ ਜ਼ਿਲ੍ਹਾ ਗਾਇਡੈਂਸ ਕੋਆਰਡੀਨੇਟਰ ਪੰਮੀ ਸਿੰਘ ਦੀ ਅਗਵਾਈ ਵਿਚ ਸਕੂਲ ਵਿਚ ਕੈਰੀਅਰ ਗਾਇਡੈਂਸ ਮਾਸਟਰ ਕ੍ਰਿਸ਼ਨ ਕੁਮਾਰ ਨੇ ਸਵੇਰੇ …
Read More »ਪੰਜਾਬੀ
ਸ਼੍ਰੀ ਬਾਲਾ ਜੀ ਹੈਲਥ ਕਲੱਬ ਨੇ ਕੀਤਾ 251 ਕੰਜਕਾਂ ਦਾ ਪੂਜਨ
ਫਾਜ਼ਿਲਕਾ, 20 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਥਾਨਕ ਜੱਟੀਆ ਮੁਹੱਲਾ ਵਿਚ ਸਥਿਤ ਸ਼੍ਰੀ ਬਾਲਾ ਜੀ ਹੈਲਥ ਕਲੱਬ ਵਿਚ ਪਵਿੱਤਰ ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਤੇ ਕਲੱਬ ਦੇ 251 ਕੰਜਕਾਂ ਦਾ ਵਿਧੀਵਤ ਪੂਜਨ ਕੀਤਾ ਗਿਆ। ਮਾਂ ਦੀ ਆਰਤੀ ਉਤਾਰੀ ਗਈ ਤਅੇ ਉਸਤੋਂ ਬਾਅਦ ਮਾਂ ਦੇ ਜੈਕਾਰੇ ਲਗਾਏ ਗਏ। ਇਸ ਮੌਕੇ ਸਰਹੱਦ ਸੋਸ਼ਲ ਵੈਲਫੇਅਰ ਸੁੁਸਾਇਟੀ ਦੇ ਪ੍ਰਧਾਨ ਰਕੇਸ਼ ਨਾਗਪਾਲ ਮੁੱਖ ਮਹਿਮਾਨ ਵਜੋਂ …
Read More »ਗਜਟਿਡ ਐਂਡ ਨਾਨ ਗਜਟਿਡ ਐਸ.ਸੀ.ਬੀ.ਸੀ ਇੰਪਲਾਇਜ਼ ਵੈਲਫੇਅਰ ਫੈਡਰੇਸ਼ਨ ਦੀ ਮੀਟਿੰਗ ਹੋਈ
ਫਾਜ਼ਿਲਕਾ, 20 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਗਜਟਿਡ ਐਂਡ ਨਾਨ ਗਜਟਿਡ ਐਸਸੀਬੀਸੀ ਇੰਪਲਾਇਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਭਾਸ਼ ਚੰਦਰ ਦੀ ਪ੍ਰਧਾਨਗੀ ਵਿਚ ਸਥਾਲਕ ਸ਼੍ਰੀ ਗੁਰੂ ਰਵੀਦਾਸ ਭਵਨ ਵਿਚ ਹੋਈ। ਜਿਸ ਵਿਚ ਚੇਅਰਮੈਨ ਠਾਕਰ ਦਾਸ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਸਕੱਤਰ ਰਾਮ ਚੰਦ ਨੇ 12 ਫਰਵਰੀ 2017 ਨੂੰ …
Read More »ਪ੍ਰਿੰਸੀਪਲ ਧੂੜੀਆ ਵੱਲੋਂ ਪੰਜਵੀਂ ਤੇ ਅੱਠਵੀਂ ਦੇ ਬੱਚਿਆਂ ਨੂੰ ਪ੍ਰੀਖਿਆਵਾਂ ਲਈ ਦਿੱਤੀਆਂ ਸ਼ੁਭਕਾਮਨਾਵਾਂ
ਫਾਜ਼ਿਲਕਾ, 20 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਡਾਇਰੈਕਟਰ ਐਸਸੀਆਰਟੀ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਪੰਜਵੀਂ ਅਤੇ ਅੱਠਵੀਂ ਦੀਆਂ ਸਲਾਨਾ ਮੁਲਾਂਕਨ ਪ੍ਰੀਖਿਆਵਾਂ ਅੱਜ ਸ਼ੁਰੂ ਹੋ ਗਈਆਂ। ਬੱਚਿਆਂ ਨੂੰ ਸਵੇਰੇ ਦੇ ਸੈਸ਼ਨ ’ਚ ਪੰਜਵੀਂ ਅਤੇ ਸ਼ਾਮ ਸੈਸ਼ਨ ’ਚ ਅੱਠਵੀਂ ਜਮਾਤ ਦੀ ਪ੍ਰੀਖਿਆ ਲਈ ਜਾ ਰਹੀ ਹੈ। ਇਸ ਸਬੰਧੀ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ …
Read More »ਕੈਸ਼ਲੈਸ ਸਕੀਮ ਅਤੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਲਗਾਇਆ ਸੈਮੀਨਾਰ
ਫਾਜ਼ਿਲਕਾ, 20 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ, ਐਸ.ਕੇ. ਅਗਰਵਾਲ ਮਾਨਯੌਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਲੱਛਮਣ ਸਿੰਘ ਮਾਨਯੌਗ ਵਧੀਕ ਜ਼ਿਲ੍ਹਾਂ ਅਤੇ ਸੈਸ਼ਨਜ ਜੱਜ-ਕਮ-ਚੇਅਰਪਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਦੇ ਨਾਲ ਮਿਲ ਕੇ ਪਿੰਡ ਹਸਤਾ ਕਲਾਂ ਵਿਚ ਕੇ.ਕੇ ਬਾਂਸਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੱਲੋਂ ਕਾਨੂੰਨੀ …
Read More »ਲੇਖਕਾਂ ਨੇ ਪਵਨ ਹਰਚੰਦਪੁਰੀ ਨੂੰ ਦੋ ਕਿਤਾਬਾਂ ਛਪਣ ਤੇ ਦਿੱਤੀ ਗਈ ਵਧਾਈ
ਧੂਰੀ, 20 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਾਹਿਤ ਸਭਾ ਧੂਰੀ (ਰਜਿ:) ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ: ਦੇ ਜਨਰਲ ਸਕੱਤਰ ਪਵਨ ਹਰਚੰਦਪੁਰੀ ਨੂੰ ਉਨ੍ਹਾਂ ਦੀਆਂ ਦੋ ਹੋਰ ਕਿਤਾਬਾਂ ਛਪਣ ’ਤੇ ਸਭਾ ਦੇ ਸਮੁੱਚੇ ਲੇਖਕਾਂ ਨੇ ਵਧਾਈ ਦਿੱਤੀ।ਡਾ. ਤੇਜਵੰਤ ਮਾਨ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਨੇ ਦੋਵਾਂ ਕਿਤਾਬਾਂ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ `ਪਗਡੰਡੀ ਤੋਂ ਬਣਦਾ ਰਾਹ` …
Read More »ਨਿਲਾਮ ਹੋਈਆਂ ਖੱਡਾਂ ਦੇ ਪੰਜ ਕਿਲੋਮੀਟਰ ਖੇਤਰ ਦੇ ਪਿੰਡਾਂ ਦਾ ਵਿਕਾਸ ਕਰਵਾਇਆ ਜਾਵੇਗਾ
ਪਠਾਨਕੋਟ, 20 ਫਰਵਰੀ (ਪੰਜਾਬ ਪੋਸਟ ਬਿਊਰੋ) -ਜਿਲ੍ਹਾ ਪਠਾਨਕੋਟ ਵਿੱਚ ਨਿਲਾਮ ਹੋਈਆਂ ਖੱਡਾਂ ਦੇ ਪੰਜ ਕਿਲੋਮੀਟਰ ਖੇਤਰ ਵਿੱਚ ਆਉਂਦੇ ਪਿੰਡਾਂ ਦਾ ਵਿਕਾਸ ਕਰਵਾਇਆ ਜਾਵੇਗਾ ਅਤੇ ਲੋਕਾਂ ਨੂੰ ਵਧੇਰੇ ਸੁਵਿਧਾਵਾਂ ਮੂਹਈਆਂ ਕਰਵਾਉਂਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਇਹ ਪ੍ਰਗਟਾਵਾ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਮਿੰਨੀ ਸਕੱਤਰੇਤ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਇਕ ਮੀਟਿੰਗ …
Read More »ਚੀਫ ਖਾਲਸਾ ਦੀਵਾਨ ਵਲੋਂ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ)- ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨਿਤਿਸ਼ ਕੁਮਾਰ ਜਦ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਤਾਂ ਚੀਫ ਖਾਲਸਾ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਉਘੀਆਂ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਸ਼ਖਸੀਅਤਾਂ ਦੀ ਹਾਜਰੀ ਵਿਚ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ।ਉਹਨਾਂ ਮੁੱਖ ਮੰਤਰੀ ਨਾਲ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵੀ ਕੀਤੀ ਅਤੇ ਗੁਰੂ ਘਰ ਅੰਦਰ ਮੱਥਾ ਟੇਕਿਆ।ਉਹਨਾਂ …
Read More »ਆਂਗਣਵਾੜੀ ਲਈ 186 ਗਰੀਬ ਬੱਚਿਆਂ ਦੀ ਕੀਤੀ ਸ਼ਨਾਖਤ
ਬਠਿੰਡਾ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਉਪ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਮਿਸ਼ਨ ਆਸ਼ਾ (ਐਸੋਸੀਏਟਿੰਗ ਫਾਰ ਸਮਾਈਲਜ਼, ਹੈਪੀਨੈਸ ਐਂਡ ਐਸਪਾਈਰੇਸ਼ਨ) ਦੀ ਸਮੀਖਿਆ ਬੈਠਕ ਕਰਦਿਆਂ ਦੱਸਿਆ ਕਿ ਬਠਿੰਡਾ ਸ਼ਹਿਰ ਦੇ 171 ਆਂਗਣਵਾੜੀਆਂ ’ਚ ਸਿੱਖਿਆ ਦੀ ਦੀਵਾਰ ਬਣਾਉਣ ਲਈ ਵੱਖ-ਵੱਖ ਸਵੈ-ਸੇਵੀ ਸੰਸਥਾਵਾਂ ਨੇ ਆਪਣੀ ਇੱਛਾ ਜਤਾਈ ਹੈ।ਉਨ੍ਹਾਂ ਕਿਹਾ ਕਿ ਜਿਹੜੀਆਂ ਸੰਸਥਾਵਾਂ ਨੇ ਆਪਣੇ ਇਲਾਕੇ ਦੇ ਆਂਗਣਵਾੜੀ …
Read More »ਬੀ.ਐਸ.ਸੀ (ਐਗਰੀਕਲਚਰ) ਦੇ ਵਿਦਿਆਰਥੀਆਂ ਦੇੇ ਅਕਾਦਮਿਕ ਨਤੀਜੇ ਸ਼ਾਨਦਾਰ ਰਹੇ
ਬਠਿੰਡਾ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅਪਣਾਏ ਗਏੇ ਨਵੇਂ ਅਧਿਆਪਨ ਢੰਗਾਂ (ਇਨੋਵੇਟਿਵ ਟੀਚਿੰਗ ਮੈਥਡੋਲੋਜੀ) ਸਦਕਾ ਸੰਸਥਾ ਦੇ ਹਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਯੂਨੀਵਰਸਿਟੀ ਇਮਤਿਹਾਨਾਂ ਵਿੱਚ ਬਹੁਤ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਬੀਤੇ ਦਿਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਐਸ.ਸੀ (ਐਗਰੀਕਲਚਰ-6 ਸਾਲਾਂ) ਦੇ ਛੇਵੇਂ ਅਤੇ ਦੱਸਵੇਂ ਸਮੈਸਟਰ ਦੇ ਨਤੀਜਿਆਂ …
Read More »
Punjab Post Daily Online Newspaper & Print Media