Wednesday, November 25, 2026

ਪੰਜਾਬੀ

ਦੀ ਕਲਾਸ ਫੋਰ ਗੌਰਮਿੰਟ ਇੰਪਲਾਇਜ਼ ਯੂਨੀਅਨ ਨੇ ਫੂਕਿਆ ਬਾਦਲ ਦਾ ਪੁੱਤਲਾ

ਫਾਜ਼ਿਲਕਾ, 24 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੀ ਕਲਾਸ ਫਾਰ ਗੌਰਮਿੰਟ ਇੰਪਲਾਇਜ਼ ਯੂਨੀਅਨ ਪੰਜਾਬ ਦੇ ਸੂਬਾ ਪੱਧਰੀ ਲਏ ਗਏ ਫੈਸਲੇ ਦੇ ਮੁਤਾਬਕ ਫਾਜ਼ਿਲਕਾ ਦੇ ਕਰਮਚਾਰੀਆਂ ਨੇ ਅੱਜ ਪ੍ਰਧਾਨ ਜੋਗਿੰਦਰ ਸਿੰਘ ਦੀ ਅਗਵਾਈ ਵਿਚ ਵੱਖ ਵੱਖ ਬਾਜ਼ਾਰਾਂ ਵਿਚ ਰੋਸ ਪ੍ਰਦਰਸ਼ਨ ਕਰਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਮੁੱਖ ਮੰਤਰੀ ਪ੍ਰਕਾਸ਼ ਸਿਘ ਬਾਦਲ ਦਾ ਪੁੱਤਲਾ ਫੂੰਕਿਆ ਗਿਆ। ਇਸ ਤੋਂ ਪਹਿਲਾਂ ਸਥਾਨਕ …

Read More »

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਸਬੰਧੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ

ਫਾਜ਼ਿਲਕਾ, 24 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰ ’ਤੇ ਕੀਤੇ ਜਾਣ ਵਾਲੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਇੱਥੋਂ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੀਤੀ ਗਈ।ਕੌਮੀ ਝੰਡਾ ਲਹਿਰਾਉਣ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣ ਦੀ ਰਸਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਨਿਭਾਈ ਗਈ।ਫੁੱਲ ਡਰੈੱਸ ਰਿਹਰਸਲ ਦੌਰਾਨ ਮਾਰਚ ਪਾਸਟ ਵਿਚ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, …

Read More »

ਵੋਟਾਂ ਪੈਣ ਅਤੇ ਗਿਣਤੀ ਵਾਲੇ ਦਿਨ ਠੇਕੇ ਰਹਿਣਗੇ ਬੰਦ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – 4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਤੇ ਅੰਮ੍ਰਿਤਸਰ ਲੋਕ ਸਭਾ ਦੀ ਜਿਮਨੀ ਚੋਣ ਨੂੰ ਮੁੱਖ ਰੱਖਦਿਆਂ ਜਿਲ੍ਹਾ ਮੈਜਿਸਟਰੇਟ ਡਾ: ਬਸੰਤ ਗਰਗ ਨੇ 2 ਫਰਵਰੀ ਸ਼ਾਮ 5 ਵਜੇ ਤੋਂ ਲੈ ਕੇ 4 ਫਰਵਰੀ ਸ਼ਾਮ 5 ਵਜੇ ਤੱਕ ਅਤੇ ਗਿਣਤੀ ਵਾਲੇ ਦਿਨ 11 ਮਾਰਚ ਨੂੰ ਡਰਾਈ-ਡੇ ਅਲਾਨਦੇ ਹੋਏ ਸਾਰੇ ਠੇਕੇ …

Read More »

ਚੋਣ ਅਬਜ਼ਰਵਰਾਂ ਵੱਲੋਂ ਜ਼ਿਲ੍ਹੇ ਵਿੱਚ ਵੋਟ ਪ੍ਰਬੰਧਾਂ ਦਾ ਜਾਇਜ਼ਾ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਕਰਵਾਉਣ ਲਈ ਚੋਣ ਕਮਿਸ਼ਨ ਵੱਲੋਂ ਤੈਨਾਤ ਕੀਤੇ ਗਏ 6 ਜਨਰਲ ਚੋਣ ਅਬਜ਼ਰਵਰ, 2 ਪੁਲਿਸ ਚੋਣ ਅਬਜ਼ਰਵਰ ਅਤੇ 4 ਖ਼ਰਚਾ ਚੋਣ ਅਬਜ਼ਰਵਰਾਂ ਨੇ ਅੱਜ ਜ਼ਿਲ੍ਹਾ ਚੋਣ ਅਧਿਕਾਰੀ ਦੇ ਹਾਜ਼ਰੀ ਵਿੱਚ ਪੁਲਿਸ ਕਮਿਸ਼ਨਰ ਅੰਮ੍ਰਿਤਸਰ, ਐਸ.ਐਸ.ਪੀ ਅੰਮ੍ਰਿਤਸਰ ਦੇਹਾਤੀ, ਪੈਰਾ ਮਿਲਟਰੀ ਫੋਰਸ …

Read More »

ਛੀਨਾ, ਔਜਲਾ ਤੇ ਬਾਜਵਾ ਨੇ ਇਕ ਪ੍ਰੋਗਰਾਮ ਦੌਰਾਨ ਇਕੱਠਿਆਂ ਲਿਆ ‘ਕੌਫ਼ੀ ਲੁਤਫ਼’

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਅੱਜ ਅੱਤ ਦੀ ਠੰਡ ਦੇ ਮੌਸਮ ’ਚ ਗਰਮਾਹਟ ਮਹਿਸੂਸ ਕੀਤੀ ਗਈ, ਜਦੋਂ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਦੇ ਤਿੰਨ ਪ੍ਰਮੁੁੱਖ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਭਾਜਪਾ ਤੋਂ ਰਜਿੰਦਰ ਮੋਹਨ ਸਿੰਘ ਛੀਨਾ, ਕਾਂਗਰਸ ਤੋਂ ਗੁਰਜੀਤ ਸਿੰਘ ਔਜਲਾ ਤੇ ਆਪਣਾ ਪੰਜਾਬ ਪਾਰਟੀ ਤੋਂ ਗੁਰਿੰਦਰ ਸਿੰਘ ਬਾਜਵਾ ਅਚਨਚੇਤ ਕੰਪਨੀ ਬਾਗ ਵਿਖੇ ਆਹਣੇ ਸਾਹਮਣੇ ਹੋਏ। ਇੱਥੇ ਉਨ੍ਹਾਂ ਨੇ …

Read More »

ਪੰਜਾਬ ਉਰਦੂ ਅਕੈਡਮੀ ਵੱਲੋਂ “ਇੱਕ ਸ਼ਾਮ ਸੂਫ਼ੀਆਨਾ ਕਲਾਮ ਦੇ ਨਾਮ” ਆਯੋਜਿਤ

ਮਾਲੇਰਕੋਟਲਾ, 24 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਭੱਟ )- ਪੰਜਾਬ ਉਰਦੂ ਅਕੈਡਮੀ ਵੱਲੋਂ ਪਹਿਲੀ ਵਾਰ ਇੱਕ ਸਾਹਿਤਕ ਪ੍ਰੋਗਰਾਮ “ਇੱਕ ਸ਼ਾਮ ਸੂਫ਼ੀਆਨਾ ਕਲਾਮ ਦੇ ਨਾਮ” ਸਿਰਲੇਖ ਅਧੀਨ ਆਯੋਜਿਤ ਕੀਤਾ ਗਿਆ। ਜਿਸ ਵਿੱਚ ਹਲਕਾ ਮਾਲੇਰਕੋਟਲਾ ਅਤੇ ਅਮਰਗੜ੍ਹ ਦੇ ਅਬਜ਼ਰਵਰ ਸ਼੍ਰੀ ਅੰਨਦ ਸਰੂਪ (ਆਈ.ਆਰ.ਐਸ) ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਜਦੋਂ ਕਿ ਸ਼੍ਰੀ ਡਾ. ਸ਼ੌਕਤ ਅਹਿਮਦ ਪਰੇ (ਆਈ.ਏ.ਐਸ) ਐਸ.ਡੀ.ਐਮ ਮਾਲੇਰਕੋਟਲਾ ਨੇ ਇਸ ਸੂਫ਼ੀਆਨਾ ਮਹਿਫ਼ਿਲ …

Read More »

ਪਹਿਲਵਾਨਾਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਦਾ ਆਯੋਜਨ

ਮਾਲੇਰਕੋਟਲਾ, 24 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਭੱਟ )- ਸਥਾਨਕ ਨਾਮਵਰ ਅਖਾੜਾ ਭੋਲਾ ਬਾਗਵਾਲਾ ਵਿਖੇ ਪ੍ਰੈਕਟਿਸ ਕਰ ਰਹੇ ਪਹਿਲਵਾਨਾਂ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਬੈਠਕ ਰੱਖੀ ਗਈ ਜਿਨ੍ਹਾਂ ਨੇ ਰਾਸ਼ਟਰੀ ਤੇ ਸਟੇਟ ਪੱਧਰ ਦੇ ਕੁਸ਼ਤੀ ਮੁਕਾਬਲਿਆਂ ਵਿੱਚ ਕਾਮਯਾਬੀ ਹਾਸਿਲ ਕਰਕੇ ਆਪਣੇ ਸ਼ਹਿਰ, ਕੋਚ ਤੇ ਅਖਾੜੇ ਦਾ ਨਾਮ ਰੌਸ਼ਨ ਕੀਤਾ ਹੈ। ਇਹਨਾਂ ਪਹਿਲਵਾਨਾਂ ਨੂੰ ਸਨਮਾਨਿਤ ਕਰਨ ਲਈ ਬਾਦਸ਼ਾਹ ਕਲੱਬ ਕੱਚਾ ਕੋਟ ਦੀ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਬ ਜੇਲ੍ਹ ਮਾਲੇਰਕੋਟਲਾ ਦਾ ਦੌਰਾ

ਮਾਲੇਰਕੋਟਲਾ, 24 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਭੱਟ )- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਹੁਕਮਾਂ ਅਤੇ ਜ਼ਿਲ੍ਹਾ ਤੇ ਸ਼ੈਸਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਮਰਜੋਤ ਭੱਟੀ ਦੀ ਅਗਵਾਈ ਹੇਠ ਸ਼੍ਰੀਮਤੀ ਮੋਨਿਕਾ ਸ਼ਰਮਾ ਸਿਵਲ ਜੱਜ ਸੀਨੀਅਰ ਡਵੀਜ਼ਨ ਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ ਜੇਲ੍ਹ ਮਾਲੇਰਕੋਟਲਾ ਵਿਖੇ ਪੈਟੀ ਮੈਟਰ ਨਾਲ ਸਬੰਧਤ ਕੇਸਾਂ ਬਾਰੇ ਕੈਂਪ ਕੋਰਟ ਲਗਾਈ …

Read More »

ਸਬ ਕਮੇਟੀ ਦਫਤਰੀ ਸਟਾਫ/ਕੰਪਿਊਟਰ ਓਪਰੇਟਰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਮੀਟਿੰਗ ਹੋਈ

ਮਾਲੇਰਕੋਟਲਾ, 24 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਭੱਟ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਦੀ ਜੱਥੇਬੰਦੀ ਸਬ ਕਮੇਟੀ ਦਫਤਰੀ ਸਟਾਫ/ਕੰਪਿਊਟਰ ਓਪਰੇਟਰ, ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਮੁੱਖ ਸਲਾਹਾਕਾਰ ਮਲਾਗਰ ਸਿੰਘ ਖਮਾਣੋ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਸੌਰਵ ਕਿੰਗਰ ਮੀਤ ਪ੍ਰਧਾਨ ਸਬ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਫਰਵਰੀ 2017 ਤੱਕ ਹਲਕਾ ਪੱਧਰ …

Read More »

ਬਾਦਲ ਵਲੋਂ ਪੰਜਾਬ ’ਚ ਅੱਤਵਾਦੀਆਂ ਦੀ ਸਹਾਇਤਾ ਕਰਨ ਵਾਲੇ ਬਾਦਲਿਆਂ ਨੂੰ ਗੁਨਾਹਾਂ ਲਈ ਜਵਾਬਦੇਹ ਬਣਾਵਾਂਗੇ- ਕੈਪਟਨ ਅਮਰਿੰਦਰ

ਬਠਿੰਡਾ, 24 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ) – ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅੰਦਰ ਉਗਰਵਾਦ ’ਤੇ ਸੀ.ਆਈ.ਏ ਦੀ ਤਾਜ਼ਾ ਰਿਪੋਰਟ ਦਾ ਖੁਲਾਸਾ ਕਰਦਿਆਂ, ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਪਰ ਸੂਬੇ ’ਚ ਅੱਤਵਾਦ ਫੈਲ੍ਹਾਉਣ ਦਾ ਦੋਸ਼ ਲਗਾਇਆ ਹੈ ਤੇ ਉਨ੍ਹਾਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਜਵਾਬਦੇਹ ਬਣਾਉਣ ਦਾ ਵਾਅਦਾ ਕੀਤਾ ਹੈ।ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ, ਜਿਥੋਂ ਕਾਂਗਰਸ …

Read More »