ਜੰਡਿਆਲਾ ਗੁਰੂ, 20 ਜਨਵਰੀ (ਹਰਿੰਦਰ ਪਾਲ ਸਿੰਘ) – ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਦੇ ਹੁਕਮਾਂ ਅਨੁਸਾਰ ਅੱਜ ਇੱਕ ਚੋਣ ਰੈਲੀ ਆਯੋਜਿਤ ਕੀਤੀ ਗਈ।ਜਿਸ ਦੀ ਅਗਵਾਈ ਬੀ.ਡੀ. ਪੀ.ਓ ਕਮ ਈ ਆਰ ਓ 2 ਨੇ ਕੀਤੀ। ਇਹ ਰੈਲੀ ਰਘੂਨਾਥ ਗਰਲਜ਼ ਕਾਲਜ ਜੰਡਿਆਲਾ ਗੁਰੂ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਜਗ੍ਹਾ ਤੋਂ ਹੁੰਦੀ ਹੋਈ ਰਘੂਨਾਥ ਕਾਲਜ ਵਿੱਖੇ ਸਮਾਪਤ ਹੋਈ।ਵਿਦਿਆਰਥਣਾਂ ਨੇ ਹੱਥ ਵਿੱਚ …
Read More »ਪੰਜਾਬੀ
ਸੁਰਜੀਤ ਸਿੰਘ ਕੰਗ ਦਾ ਆਮ ਆਦਮੀ ਪਾਰਟੀ `ਚ ਸ਼ਾਮਿਲ ਹੋਣਾ ਉਨਾਂ ਦਾ ਨਿਜੀ ਫੈਸਲਾ -ਰਮੇਸ਼ ਬੱਸੀ
ਜੰਡਿਆਲਾ ਗੁਰੂ, 20 ਜਨਵਰੀ (ਹਰਿੰਦਰ ਪਾਲ ਸਿੰਘ) – ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ ਬੀਤੇ ਦਿਨੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਮੇਤ ਆਪ ਵਿਚ ਸ਼ਾਮਿਲ ਹੋਏ ਸਨ ਅਤੇ ਉਹਨਾਂ ਨੇ ਆਪਣੇ ਸ਼ੈਲਰ ਵਿਚ ਰੱਖੇ ਇਕ ਸਮਾਗਮ ਦੌਰਾਨ ਦੱਸਿਆ ਸੀ ਕਿ ਕੁੱਝ ਇਕ ਮੈਂਬਰਾਂ ਨੂੰ ਛੱਡ ਕੇ ਸਮੁੱਚੀ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰ ਆਪ ਦੇ ਹੱਕ ਵਿਚ ਪ੍ਰਚਾਰ …
Read More »ਯੂਨੀਵਰਸਿਟੀ `ਚ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ ਕਰਵਾਇਆ ਗਿਆ
ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋੋਂ ਮਾਨਯੋਗ ਉਪਕੁਲਪਤੀ ਪੋ੍ਰਫੈਸਰ ਅਜਾਇਬ ਸਿੰਘ ਬਰਾੜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਪੰਜਾਬੀ ਦੇ ਸ਼ਿਰੋਮਣੀ ਸਾਹਿਤਕਾਰ ਬਲਵੰਤ ਗਾਰਗੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ “ਬਲਵੰਤ ਗਾਰਗੀ: ਜੀਵਨ ਤੇ ਰਚਨਾ ਦਾ ਗਲਪੀ ਬਿੰਬ” ਵਿਸ਼ੇ ’ਤੇ ਕਰਵਾਇਆ …
Read More »ਵੱਖ ਵੱਖ ਪਿੰਡਾਂ ’ਚ ਪਹੁੰਚੀ ਕੀਰਤੀ ਫਾਜ਼ਿਲਕਾ ਦਾ ਫੁੱਲਾਂ ਨਾਲ ਹੋਇਆ ਸਵਾਗਤ
ਫਾਜ਼ਿਲਕਾ, 20 ਜਨਵਰੀ (ਵਿਨੀਤ ਅਰੋੜਾ): ਆਪਣਾ ਪੰਜਾਬ ਪਾਰਟੀ ਤੋਂ ਚੋਣ ਮੈਦਾਨ ਵਿਚ ਉਤਰੀ ਕੀਰਤੀ ਫਾਜ਼ਿਲਕਾ ਨੂੰ ਹਰ ਵਿਪੰਡ ਅਤੇ ਸ਼ਹਿਰ ਵਿਚ ਭਾਰੀ ਸਮਰਥਨ ਮਿਲ ਰਿਹਾ ਹੈ। ਇਸਦੇ ਤਹਿਤ ਜ਼ਿਲ੍ਹੇ ਦੇ ਪਿੰਡ ਨੂਰਸਮੰਦ, ਫਤਿਹਗੜ੍ਹ, ਲੱਖੇ ਕੜਾਈਆਂ, ਝੁੱਗੇ ਲਾਲ ਸਿੰਘ ਵਿਚ ਪਹੁੰਚੀ ਕੀਰਤੀ ਫਾਜ਼ਿਲਕਾ ਤੇ ਫੁੱਲਾਂ ਦੀ ਵਰਖਾ ਕਰਕੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਚੋਣਾਂ ਵਿਚ ਸਮਰਥਨ ਦੇਣ ਦਾ ਭਰੋਸਾ …
Read More »ਆਪ ਦੇ ਸਮਰਬੀਰ ਸਿੰਘ ਨੇ ਵੱਖ ਵੱਖ ਬਾਜ਼ਾਰਾਂ ਵਿਚ ਕੀਤਾ ਚੋਣ ਪ੍ਰਚਾਰ
ਫਾਜ਼ਿਲਕਾ, 20 ਜਨਵਰੀ (ਵਿਨੀਤ ਅਰੋੜਾ)- ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਮਰਬੀਰ ਸਿੰਘ ਨੇ ਆਪਣੇ ਸੈਂਕੜਿਆਂ ਸਾਥੀਆਂ ਸਮੇਤ ਫਾਜ਼ਿਲਕਾ ਦੇ ਵੱਖ ਵੱਖ ਬਾਜ਼ਾਰਾਂ ਵਿਚ ਜਾਕੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਸੰਬੋਧਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਨੇ ਜੋ ਵਾਅਦੇ ਚੋਣਾਂ ਵਿਚ ਕੀਤੇ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੋਜ਼ਵਾਨਾਂ ਨੂੰ …
Read More »ਜ਼ਿਲ੍ਹੇ ਵਿਚ ਲੱਕੀ ਡਰਾਅ ਸਕੀਮਾਂ, ਪ੍ਰਾਈਵੇਟ ਲਾਟਰੀਆਂ ਅਤੇ ਕਮੇਟੀਆਂ ਕੱਢਣ ’ਤੇ ਪਾਬੰਦੀ
ਫਾਜ਼ਿਲਕਾ, 20 ਜਨਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਈਸ਼ਾ ਕਾਲੀਆ ਨੇ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਵਿਚ ਕੱਢੇ ਜਾਂਦੇ ਲੱਕੀ ਡਰਾਅ ਸਕੀਮਾਂ, ਪ੍ਰਾਈਵੇਟ ਲਾਟਰੀਆਂ, ਕਮੇਟੀਆਂ ’ਤੇ ਪਾਬੰਦੀ ਦੇ ਹੁਕਮ ਲਾਗੂ ਕੀਤੇ ਹਨ।ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਕਈ ਲੋਕਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਗੁੰਮਰਾਹ ਕਰਕੇ ਲਾਟਰੀਆਂ ਅਤੇ ਲੱਕੀ ਕੂਪਨ ਸਕੀਮਾਂ ਆਦਿ ਰਾਹੀਂ ਉਨ੍ਹਾਂ ਦਾ ਧਨ ਲੁੱਟਿਆ …
Read More »ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਨੇ ਮੰਗਾਂ ਸਬੰਧੀ ਏਡੀਸੀ ਨੂੰ ਸੋਂਪਿਆ ਮੰਗ ਪੱਤਰ
ਫਾਜ਼ਿਲਕਾ, 20 ਜਨਵਰੀ (ਵਿਨੀਤ ਅਰੋੜਾ) – ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਦੇ ਇੱਕ ਵਫ਼ਦ ਨੇ ਜਿੰਦਰ ਪਾਇਲਟ ਜ਼ਿਲ੍ਹਾ ਪ੍ਰਧਾਨ ਫਾਜ਼ਿਲਕਾ ਅਤੇ ਜਨਰਲ ਸਕੱਤਰ ਪੰਜਾਬ ਦੀ ਅਗਵਾਈ ਵਿਚ ਫਾਜ਼ਿਲਕਾ ਦੇ ਅਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੋਂਪਿਆ। ਜਾਣਕਾਰੀ ਦਿੰਦੇ ਹੋਏ ਜ਼ਿੰਦਰ ਪਾਇਲਟ ਨੇ ਦੱਸਿਆ ਕਿ ਸਿੱਖਿਆ ਪ੍ਰੋਵਾਈਡਰ ਅਧਿਆਪਕ 2004 ਤੋਂ ਵੱਖ ਵੱਖ ਸਰਕਾਰੀ ਸਕੂਲਾਂ ਵਿਚ ਆਪਣੀਆਂ ਸੇਵਾਵਾਂ …
Read More »ਸ਼ਿਕਾਇਤ ਸੈਲ ’ਚ ਪ੍ਰਾਪਤ ਹੋਈਆਂ 108 ਸ਼ਿਕਾਇਤਾਂ ਦਾ ਨਿਪਟਾਰਾ -ਜ਼ਿਲ੍ਹਾ ਚੋਣ ਅਫ਼ਸਰ
ਫਾਜ਼ਿਲਕਾ, 20 ਜਨਵਰੀ (ਵਿਨੀਤ ਅਰੋੜਾ) – ਵਿਧਾਨ ਸਭਾ ਚੋਣਾਂ-2017 ਦੇ ਮੱਦੇਨਜ਼ਰ ਆਮ ਜਨਤਾ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਥਾਪਿਤ ਕੀਤਾ ਗਿਆ ਸ਼ਿਕਾਇਤ ਸੈਲ ਆਪਣਾ ਕੰਮ ਪੂਰੀ ਤਨਦੇਹੀ,ਇਮਾਨਦਾਰੀ ਅਤੇ ਨਿਰਪੱਖ ਤਰੀਕੇ ਨਾਲ ਕਰ ਰਿਹਾ ਹੈ। ਸ਼ਿਕਾਇਤ ਸੈਲ ਨੂੰ ਚੋਣਾਂ ਦੇ ਸਬੰਧ ਵਿਚ ਮਿਲਣ ਵਾਲੀ ਹਰ ਤਰ੍ਹਾਂ ਦੀ ਸ਼ਿਕਾਇਤ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਸ਼ਿਕਾਇਤ ਸੈੱਲ ਆਪਣਾ ਕੰਮ 24 ਘੰਟੇ …
Read More »ਕਾਂਗਰਸ ਦੇ ਬਾਗੀ ਉਮੀਦਵਾਰ ਵਜੋਂ ਚੋਣ ਲੜ ਰਹੇ ਡਾ. ਰਿਣਵਾ ਨੇ ਦਵਿੰਦਰ ਘੁਬਾਇਆ ਨੂੰ ਦਿੱਤਾ ਸਮਰਥਨ
ਫਾਜ਼ਿਲਕਾ, 20 ਜਨਵਰੀ (ਵਿਨੀਤ ਅਰੌੜਾ)- 10 ਸਾਲਾਂ ਦੀ ਲੰਬੀ ਇੰਤਜ਼ਾਰ ਤੋਂ ਬਾਅਦ ਆਪਣੀ ਹੀ ਮਾਂ ਪਾਰਟੀ ਕਾਂਗਰਸ ਵੱਲੋ ਟਿਕਟ ਨਾ ਦਿੱਤੇ ਜਾਣ ਕਰਕੇ ਆਪਣੇ ਸਾਥੀਆਂ ਨਾਲ ਪਾਰਟੀ ਨੂੰ ਅਲਵਿਦਾ ਕਹਿ ਕੇ ਆਜ਼ਾਦ ਉਮੀਦਵਾਰ ਦੇ ਤੋਰ ਤੇ ਚੋਣ ਮੈਦਾਨ ਵਿੱਚ ਉਤਰੇ ਫਾਜ਼ਿਲਕਾ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਯਕ ਡਾ. ਮਹਿੰਦਰ ਕੁਮਾਰ ਰਿਣਵਾ ਅੱਜ ਆਪਣੇ ਸਾਥੀਆਂ ਦੇ ਨਾਲ ਕਾਂਗਰਸ ਪਾਰਟੀ ਦੇ ਉਮੀਦਵਾਰ ਦਵਿੰਦਰ …
Read More »ਜਿਲਾ ਸਿੱਖਿਆ ਅਧਿਕਾਰੀ ਨੇ ਕੀਤਾ ਰਿਹਰਸਲ ਦਾ ਨਿਰੀਖਣ
ਫਾਜ਼ਿਲਕਾ, 20 ਜਨਵਰੀ (ਵਿਨੀਤ ਅਰੋੜਾ)- ਗਣਤੰਤਰ ਦਿਵਸ ਮੌਕੇ ਇੱਥੋਂ ਦੇ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਆਯੋਜਿਤ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਵਿਦਿਆਰਥੀਆਂ ਵੱਲੋਂ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਦਾ ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਪ੍ਰਗਟ ਸਿੰਘ ਬਰਾੜ ਵੱਲੋਂ ਨਿਰੀਖਣ ਕੀਤਾ ਗਿਆ। ਇਸ ਪ੍ਰੋਗਰਾਮ ਦੀ ਰਿਹਰਸਲ ਅੱਜ ਸਰਵਹਿੱਤਕਾਰੀ ਵਿਦਿਆ ਮੰਦਰ ਸਕੂਲ ਵਿਚ ਕਰਵਾਈ ਗਈ।ਗਣਤੰਤਰਤਾ ਦਿਵਸ ਮੌਕੇ ਵੱਖ-ਵੱਖ ਸਕੂਲਾਂ ਦੇ …
Read More »
Punjab Post Daily Online Newspaper & Print Media