ਹਰ ਸਾਲ ਕਰਵਾਏ ਜਾਣਗੇ ਗੱਤਕਾ ਮੁਕਾਬਲੇ-ਵਰਿੰਦਰ ਵਾਲੀਆ ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ ਖੁਰਮਣੀਆ)- ਸਥਾਨਕ ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ `ਪੰਜਾਬੀ ਜਾਗਰਣ ਪਹਿਲਾ ਵਿਰਸਾ ਸੰਭਾਲ ਗੱਤਕਾ ਕੱਪ 2016` ਦੇ ਫਾਈਨਲ ਮੁਕਾਬਲੇ ਕਰਵਾਏ ਗਏ।ਅਰਦਾਸ ਨਾਲ ਹੋਈ ਆਰੰਭਤਾ ਉਪਰੰਤ ਵੱਖ ਜਿਲਿਆਂ ਦੀਆਂ ਟੀਮਾਂ ਨੇ ਸਿੱਖ ਮਰਸ਼ਲ ਆਰਟ ਦੇ ਕਰਤੱਬ ਦਿਖਾ ਕੇ ਹਜਾਰ ਦਰਸ਼ਕਾਂ …
Read More »ਪੰਜਾਬੀ
ਰੋਜ਼ਾਨਾਂ ਬੈਂਕ ਅੱਗੇ ਖੜੇ ਲੋਕਾਂ ਦੀ ਚਾਹ/ਨਾਸ਼ਤੇ ਨਾਲ ਫ੍ਰੀ ਸੇਵਾ ਕਰ ਰਿਹਾ ਹੈ ਟੈਕਸੀ ਡਰਾਈਵਰ ਅਮਰੀਕ ਸਿੰਘ
ਗੁਰਦਾਸਪੁਰ, 9 ਜਨਵਰੀ (ਗਗਨਦੀਪ ਸਿੰਘ ਰਿਆੜ)- ਜਿਥੇ ਨੋਟਬੰਦੀ ਨੂੰ ਲੈ ਕੇ ਬੈਕਾਂ ਅੱਗੇ ਭੁੱਖ ਪਿਆਸੇ ਲੋਕਾਂ ਦੀਆਂ ਲੰੰਮੀਆਂ-ਲੰਮੀਆਂ ਲਾਈਨਾਂ ਲੱਗੀਆਂ ਆਮ ਦੇਖਣ ਨੂੰ ਮਿਲ ਰਹੀਆਂ ਹਨ, ਉਥੇ ਦੂਸਰੇ ਪਾਸੇ ਇਹਨਾਂ ਲੋਕਾਂ ਦੀ ਸਹਾਇਤਾ ਲਈ ਪਿਛਲੇ ਇੱਕ ਮਹੀਨੇ ਤੋਂ ਉਪਰ ਲਗਤਾਰ ਸਵੇਰੇ ਰੋਜ਼ਾਨਾ ਚਾਹ / ਪਕੋੜਿਆਂ ਦੀ ਫ੍ਰੀ ਸੇਵਾ ਕਰ ਰਿਹਾ ਹੈ ਇਕ ਟੈਕਸੀ ਡਰਾਇਵਰ।ਪੰਜਾਬ ਨੈਸ਼ਨਲ ਬੈਂਕ ਹਰਚੋਵਾਲ ਮੂਹਰੇ ਫ੍ਰੀ ਚਾਹ …
Read More »ਕੰਧਵਾਲਾ ਹਾਜਰ ਖਾਂ ਵਿਚ ਪਥਰਾਅ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਮਾਮਲਾ ਦਰਜ
ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੱਲ੍ਹ ਹਲਕੇ ਦੇ ਪਿੰਡ ਕੰਧਵਾਲਾ ਹਾਜਰ ਖਾਂ ਵਿਚ ਕੀਤੀ ਚੋਣ ਸਭਾ ਮਗਰੋਂ ਉਥੇ ਹੋਈ ਪਥਰਾਅ ਤੋਂ ਬਾਅਦ ਪੁਲਸ ਥਾਨਾ ਅਰਨੀਵਾਲਾ ਵੱਲੋਂ ਦਰਜ ਕੀਤੇ ਮਾਮਲੇ ਵਿਚ ਨਾਮਜਦ ਇੱਕ ਵਿਅਕਤੀ ਅਤੇ ਪੁੱਛਗਿੱਛ ਲਈ ਹਿਰਾਸਤ ਵਿਚ ਲਏ ਕੁਝ ਵਿਅਕਤੀਆਂ ਨੂੰ ਛੱਡ ਦਿੱਤਾ ਹੈ। ਜਦਕਿ ਪੁਲਸ ਦੇ ਉਚ ਅਧਿਕਾਰੀਆਂ …
Read More »ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ
ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ): ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਦੀ ਅਗਵਾਈ ਵਿਚ ਅੱਜ ਸਵੀਪ ਪ੍ਰੋਜੈਕਟ ਅਧੀਨ ਤਹਿਸੀਲ ਪੱਧਰ ’ਤੇ ਜੇਤੂ ਰਹੇ ਵਿਦਿਆਰਥੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਾਜ਼ਿਲਕਾ ਵਿਚ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਪ੍ਰਗਟ ਸਿੰਘ ਬਰਾੜ ਨੇ ਦੱਸਿਆ ਕਿ ਲੋਕਾਂ ਵਿੱਚ ਵੋਟਰ …
Read More »ਵੋਟਰ ਜਾਗਰੂਕਤਾ ਸੈਮੀਨਾਰ ਲਗਾਇਆ
ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) – ਸਥਾਨਕ ਜੱਟੀਆ ਮੁਹੱਲਾ ਵਿਚ ਸਥਿਤ ਸ਼੍ਰੀ ਬਾਲਾ ਜੀ ਹੈਲਥ ਕਲੱਬ ਵਿਚ ਵੋਟਰ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਜਿਸ ਦੇ ਮੁੱਖ ਮਹਿਮਾਨ ਮੋਟੀਵੇਟਰ ਅਮ੍ਰਤ ਸਚਦੇਵਾ ਸਨ। ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਰਾਮ ਪ੍ਰਕਾਸ਼ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਲੋਕਾਂ ਨੂੰ ਸਹੀ ਅਤੇ ਬਿਨਾਂ ਕਿਸੇ ਲਾਲਚ ਦੇ ਆਪਣੀ ਵੋਟ ਦਾ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਸੰਬੋਧਤ …
Read More »ਗੌਰਮਿੰਟ ਟੀਚਰ ਯੂਨੀਅਨ ਦੇ ਵਫ਼ਦ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨਾਲ ਕੀਤੀ ਮੁਲਾਕਾਤ
ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) – ਗੌਰਮਿੰਟ ਟੀਚਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਭਗਵੰਤ ਭਠੇਜਾ ਅਤੇ ਸੀਨੀਅਰ ਮੀਤ ਪ੍ਰਧਾਨ ਨਿਸ਼ਾਂਤ ਅਗਰਵਾਲ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਦੀਪ ਕੁਮਾਰ ਧੂੜੀਆ ਨੂੰ ਨਵੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮਿਲਿਆ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਜੀ.ਟੀ.ਯੂ. ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਭਗਵੰਤ ਭਠੇਜਾ ਨੇ ਦੱਸਿਆ …
Read More »ਜ਼ਿਲ੍ਹੇ ਵਿਚ ਬਿਨਾਂ ਲਾਇਸੰਸ ਦੇ ਚੱਲ ਰਹੇ ਮੈਡੀਕਲ ਸਟੋਰਾਂ/ਦੁਕਾਨਾਂ ਦੀ ਚੈਕਿੰਗ ਕਰਨ ਲਈ ਟੀਮ ਗਠਿਤ
ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਫਾਜ਼ਿਕਲਾ ਦੇ ਹੁਕਮਾਂ ਮੁਤਾਬਕ ਅਤੇ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਜ਼ਿਲ੍ਹੇ ਵਿਚ ਬਿਨਾ ਲਾਇਸੰਸ ਦੇ ਚੱਲ ਰਹੇ ਮੈਡੀਕਲ ਸਟੋਰਾਂ/ਦੁਕਾਨਾਂ ਦੀ ਚੈਕਿੰਗ ਕਰਨ ਲਈ ਇੱਕ ਟੀਮ ਦਾ ਗਠਨ ਕੀਤਾ ਗਿਆ ਹੈ।ਜਾਣਕਾਰੀ ਦਿੰਦੇ ਹੋਏ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਟੀਮ ਵਿਚ ਇਕਾਂਤ ਪ੍ਰਿਆ ਡਰਗ ਕੰਟਰੋਲ ਅਫ਼ਸਰ, ਭਗਵਾਨ …
Read More »ਵਿਧਾਨ ਸਭਾ ਚੋਣਾਂ ਸਬੰਧੀ ਸੁਝਾਅ ਜਾਂ ਸ਼ਿਕਾਇਤ ਲਈ ਟੋਲ ਫਰੀ ਨੰਬਰ ਜਾਰੀ
ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2017 ਦੇ ਸਬੰਧ ਵਿਚ ਕਿਸੇ ਵੀ ਸੁਝਾਅ ਜਾਂ ਸ਼ਿਕਾਇਤ ਲਈ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਹ ਕੰਟਰੋਲ ਰੂਮ ਚੋਣਾਂ ਦੇ ਦਿਨਾਂ ਦੌਰਾਨ 24 ਘੰਟੇ ਕੰਮ ਕਰੇਗਾ। ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ …
Read More »ਚੋਣ ਜ਼ਾਬਤੇ ਦੌਰਾਨ ਪੈਸੇ ਦੇ ਲੈਣ-ਦੇਣ ’ਤੇ ਰਹੇਗੀ ਤਿੱਖੀ ਨਜ਼ਰ -ਏ.ਡੀ.ਸੀ
ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) – ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਅੱਜ ਇੱਥੇ ਮੀਟਿੰਗ ਕਰਦਿਆਂ ਅਡੀਸ਼ਨਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਐਡੀਸ਼ਨਲ ਡਿਪਟੀ ਕਮਿਸ਼ਨਰ ਅਰਵਿੰਦ ਕੁਮਾਰ ਨੇ ਦੱਸਿਆ ਕਿ ਚੋਣ ਜ਼ਾਬਤੇ ਦੌਰਾਨ ਚੋਣ ਦਫ਼ਤਰ ਵੱਲੋਂ ਹਰ ਇੱਕ ਪ੍ਰਕਾਰ ਦੇ ਪੈਸੇ ਦੇ ਲੈਣ-ਦੇਣ ’ਤੇ ਤਿੱਖੀ ਨਜ਼ਰ ਰਹੇਗੀ।ਏ.ਡੀ.ਸੀ ਅਰਵਿੰਦ ਕੁਮਾਰ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਬੈਂਕ ਜ਼ਿਲ੍ਹਾ ਲੀਡ ਬੈਂਕ ਮੈਨੇਜਰ …
Read More »ਨਰਿੰਦਰਪਾਲ ਮੋਦੀ ਬਣੇ ਨੋਜ਼ਵਾਨ ਸਮਾਜ ਸੇਵਾ ਸੰਸਥਾ ਦੇ ਦਿਹਾਤੀ ਪ੍ਰਧਾਨ
ਫਾਜ਼ਿਲਕਾ, 9 ਜਨਵਰੀ (ਵਿਨੀਤ ਅਰੋੜਾ) – ਨੋਜ਼ਵਾਨ ਸਮਾਜ ਸੇਵਾ ਸੰਸਥਾ ਫਾਜ਼ਿਲਕਾ ਨੇ ਸੰਸਥਾ ਦਾ ਵਿਸਥਾਰ ਕਰਦੇ ਹੋਏ ਫਾਜ਼ਿਲਕਾ-ਮਲੋਟ ਰੋਡ ਤੇ ਸਥਿਤ ਪਿੰਡ ਚੁਵਾੜਿਆਂ ਵਾਲੀ ਵਿਚ ਇਕਾਈ ਦਾ ਗਠਨ ਕਰਕੇ ਪਿੰਡ ਵਾਸੀ ਨਰਿੰਦਰਪਾਲ ਮੋਦੀ ਨੂੰ ਸਰਵਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ।ਪ੍ਰੋਗਰਾਮ ਦੌਰਾਨ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਲਵਲੀ ਵਾਲਮੀਕਿ ਨੇ ਨਰਿੰਦਰਪਾਲ ਮੋਦੀ ਨੂੰ ਨਿਯੁਕਤੀ ਪੱਤਰ ਸੋਂਪਿਆ। ਉਨ੍ਹਾਂ ਕਿਹਾ ਕਿ ਨੋਜ਼ਵਾਨ ਸਮਾਜ ਸੇਵਾ …
Read More »
Punjab Post Daily Online Newspaper & Print Media