ਫਾਜ਼ਿਲਕਾ, 29 ਦਸੰਬਰ (ਵਿਨੀਤ ਅਰੋੜਾ) – ਦੁਸ਼ਟ ਦਮਨ ਧਰਮ ਰਕਸ਼ਨੀ ਸਭਾ ਵੱਲੋਂ ਚਲਾਈ ਜਾ ਰਹੀ ਸਵ. ਲਲਿਤ ਗੁਪਤਾ ਮੈਮੋਰੀਅਲ ਮੈਡੀਕਲ ਲੈਬੋਰੇਟਰੀ ਵਿਚ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ।ਜਿਸ ਵਿਚ 48 ਮਰੀਜ਼ਾਂ ਦੀ ਸ਼ੂਗਰ ਜਾਂਚ ਕੀਤੀ ਗਈ।ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਸੁਸ਼ੀਲ ਗੁਪਤਾ ਨੇ ਦੱਸਿਆ ਕਿ ਇਹ ਕੈਂਪ ਸਵ. ਨੇਤਰਾਮ ਸਿਸੋਦੀਆ ਦੀ ਯਾਦ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਕ੍ਰਿਸ਼ਨ ਸਿਸੋਦੀਆ, …
Read More »ਪੰਜਾਬੀ
ਨੈਸ਼ਨਲ ਅਵਾਰਡੀ ਸੁਖਦੇਵ ਸਿੰਘ ਕਾਹਲੋਂ ਨੇ ਸੰਭਾਲਿਆ ਡੀ.ਪੀ.ਆਈ ਸੈਕੰਡਰੀ ਦਾ ਵਾਧੂ ਚਾਰਜ਼
ਫਾਜ਼ਿਲਕਾ, 29 ਦਸੰਬਰ, (ਵਿਨੀਤ ਅਰੋੜਾ) – ਸੁਖਦੇਵ ਸਿੰਘ ਕਾਹਲੋਂ, ਡਾਇਰੈਕਟਰ, ਐਸ.ਸੀ.ਈ.ਆਰ.ਟੀ. ਪੰਜਾਬ ਨੇ ਅੱਜ ਪਤਵੰਤੇ ਸੱਜਣਾ ਦੀ ਹਾਜ਼ਰੀ ਵਿਚ ਦਫ਼ਤਰ ਮੁਹਾਲੀ ਵਿਖੇ ਡੀਪੀਆਈ ਸੈਕੰਡਰੀ ਪੰਜਾਬ ਦਾ ਵਾਧੂ ਚਾਰਜ਼ ਸੰਭਾਲਿਆ। ਸੁਖਦੇਵ ਸਿੰਘ ਕਾਹਲੋਂ ਇਕ ਨੈਸ਼ਨਲ ਅਵਾਰਡੀ ਸਿੱਖਿਆ ਮਾਹਿਰ ਹਨ। ਸਿੱਖਿਆ ਵਿਭਾਗ ਵਿੱਚ ਰਹਿੰਦੇ ਹੋਏ ਇਨ੍ਹਾਂਨੇ ਸਿੱਖਿਆ ਦੇ ਖੇਤਰ ਵਿੱਚ ਕਈ ਸ਼ਲਾਂਘਾਯੋਗ ਕੰਮ ਕੀਤੇ ਹਨ।ਇਹਨਾਂ ਕੰਮਾਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਪ੍ਰਕਾਸ਼ …
Read More »ਵੋਟਰ ਜਾਗਰੂਕਤਾ ਤਹਿਤ ਕਰਵਾਏ ਮਹਿੰਦੀ ਮੁਕਾਬਲੇ
ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ ਸੱਗੂ) – ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰੀ ਪ੍ਰਕਿਰਿਆ ਵਿਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਕਰਵਾਉਣ ਦੇ ਮਕਸਦ ਨਾਲ ਜਾਰੀ ਕੀਤੀਆਂ ਗਈਆਂ ਹਦਾਇਤਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਵੱਲੋਂ ਜ਼ਿਲ੍ਹੇ ਵਿਚ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ 18-19 ਸਾਲ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਜਾ …
Read More »ਡਿਫੈਂਸ ਪੈਨਸ਼ਨਰਾਂ ਦੀ ਪੈਨਸ਼ਨ ਆਧਾਰ ਕਾਰਡ ਨਾਲ ਹੋਵੇਗੀ ਲਿੰਕ
ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ ਸੱਗੂ) – ਡਿਫੈਂਸ ਪੈਨਸ਼ਨ ਵੰਡ ਦਫ਼ਤਰ ਅੰਮ੍ਰਿਤਸਰ ਵੱਲੋਂ ਆਪਣੇ ਡਿਫੈਂਸ ਪੈਨਸ਼ਨਰਾਂ ਦੀ ਪੈਨਸ਼ਨ ਆਧਾਰ ਕਾਰਡ ਨਾਲ ਲਿੰਕ ਕੀਤੀ ਜਾ ਰਹੀ ਹੈ ਅਤੇ ਡਿਜੀਟਲ ਲਾਈਫ ਪੱਤਰ ਰਾਹੀਂ ਉਨ੍ਹਾਂ ਦੀ ਸਾਲਾਨਾ ਹਾਜ਼ਰੀ ਲਗਾਉਣ ਦਾ ਪ੍ਰੋਗਰਾਮ ਵੀ ਲਾਗੂ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਡੀ.ਪੀ.ਡੀ.ਓ ਅੰਮ੍ਰਿਤਸਰ ਸ੍ਰੀ ਸੰਤੋਖ ਰਾਜ ਨੇ ਉਨ੍ਹਾਂ ਦੇ ਦਫ਼ਤਰ ਤੋਂ ਪੈਨਸ਼ਨ ਲੈ ਰਹੇ ਸਾਰੇ …
Read More »ਚੀਨੀ ਡੋਰ ਖਿਲਾਫ਼ ਪ੍ਰਸ਼ਾਸਨ ਸਖ਼ਤ – ਐਸ.ਡੀ.ਐਮ ਨੇ ਵੱਖ-ਵੱਖ ਥਾਈਂ ਕੀਤੀ ਛਾਪੇਮਾਰੀ
ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਨੁੱਖੀ ਜਾਨਾਂ ਦਾ ਖੌਅ ਬਣ ਚੁੱਕੀ ਚੀਨੀ ਡੋਰ ਖਿਲਾਫ਼ ਸਖ਼ਤੀ ਸ਼ੁਰੂ ਕਰ ਦਿੱਤੀ ਗਈ ਹੈ।ਇਸੇ ਤਹਿਤ ਅੱਜ ਐਸ.ਡੀ.ਐਮ ਸ੍ਰੀ ਪਰਮਜੀਤ ਸਿੰਘ ਨੇ ਛੇਹਰਟਾ ਇਲਾਕੇ ਵਿਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ।ਇਸ ਦੌਰਾਨ ਉਨ੍ਹਾਂ ਜਿਥੇ ਪਤੰਗਾਂ ਤੇ ਡੋਰ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਉਥੇ ਆਟੋ …
Read More »ਸਟੇਟ ਬੈਂਕ ਆਫ ਪਟਿਆਲਾ ਨੇ ਕੈਸ਼ਲੈਸ ਸਕੀਮ ਬਾਰੇ ਕੀਤਾ ਜਾਗਰੂਕ
ਧੂਰੀ, 29 ਦਸੰਬਰ (ਪ੍ਰਵੀਨ ਗਰਗ) – ਸਥਾਨਕ ਪੁਰਾਣੀ ਅਨਾਜ ਮੰਡੀ ਵਿਖੇ ਕੈਸ਼ਲੈਸ ਸਕੀਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਹੁੰਚੇ ਜੋਗਰਾਜ ਗਰਗ ਚੀਫ ਮੈਨੇਜਰ ਸਟੇਟ ਬੈਂਕ ਆਫ ਪਟਿਆਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੈਸ਼ਲੈਸ ਭੁਗਤਾਨ ਸਬੰਧੀ ਡਿਜ਼ੀਟਲ ਲੈਣ-ਦੇਣ ਨੂੰ ਵਧਾਉਣ ਲਈ ਵਿਸ਼ੇਸ਼ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ ਅਤੇ ਦੇਸ਼ ਵਿੱਚ ਨੋਟਬੰਦੀ ਕਾਰਨ ਪੈਦਾ ਹੋਏ ਨਗਦੀ ਦੇ ਸੰਕਟ ਨੂੰ ਵੇਖਦੇ …
Read More »ਭਿੱਖੀਵਿੰਡ ਵਿਖੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ
ਭਿੱਖੀਵਿੰਡ/ ਖਾਲੜਾ/ ਬੀੜ ਸਾਹਿਬ 29 ਦਸੰਬਰ (ਕੁਲਵਿੰਦਰ ਕੰਬੋਕੇ, ਭਾਟੀਆ, ਬਖਤਾਵਰ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਭਿੱਖੀਵਿੰਡ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।ਤਹਿਸੀਲ ਸਕੱਤਰ ਸੁਰਜੀਤ ਸਿੰਘ, ਗੁਰਦੇਵ ਸਿੰਘ ਮਨਿਆਲਾ ਦੀ ਅਗਵਾਈ ਹੇਠ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜਿਲ੍ਹਾ ਸਕੱਤਰੇਤ ਮੈਂਬਰ ਕਾਮਰੇਡ ਚਮਨ ਲਾਲ ਦਰਾਜਕੇ ਤੇ ਹਲਕਾ ਖੇਮਕਰਨ ਤੋਂ ਪਾਰਟੀ ਉਮੀਦਵਾਰ ਕਾਮਰੇਡ ਦਲਜੀਤ …
Read More »ਭਾਸ਼ਾ ਵਿਭਾਗ ਵੱਲੋਂ ਉਰਦੂ ਦੇ ਮੁਫ਼ਤ ਸਿਖਲਾਈ ਕੋਰਸ ਲਈ ਦਾਖ਼ਲਾ 2 ਜਨਵਰੀ ਤੋਂ
ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ ਸੱਗੂ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ’ਤੇ ੳਰਦੂ ਦੀ ਮੁਫ਼ਤ ਪੜ੍ਹਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖ਼ਲਾ ਸਥਾਨਕ ਜ਼ਿਲ੍ਹਾ ਭਾਸ਼ਾ ਅਫ਼ਸਰ ਦੇ ਦਫ਼ਤਰ ਮਜੀਠਾ ਫੋਰ.ਐਸ ਸਕੂਲ ਬਿਲਡਿੰਗ ਵਿਖੇ 2 ਜਨਵਰੀ 2017 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ 6 ਮਹੀਨਿਆਂ ਦੇ ਇਸ ਕੋਰਸ ਲਈ …
Read More »ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਨੇ ਆਲ ਇੰਡੀਆ ਇੰਟਰਵਰਸਿਟੀ ਏਅਰ ਰਾਈਫਲ ਸ਼ੂਟਿੰਗ ਚੈਂਪੀਅਨਸ਼ਿਪ ‘ਚੋ ਕਾਂਸੀ ਤਮਗਾ ਜਿੱਤਿਆ
ਅੰਮ੍ਰਿਤਸਰ, 29 ਦਸੰਬਰ (ਜਗਦੀਪ ਸਿੰਘ ਸੱਗੂ)- ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ,ਅੰਮ੍ਰਿਤਸਰ ਦੀ ਸ਼ੈਲਜਾ ਯਾਦਵ ਨੇ ਆਲ ਇੰਡੀਆ ਇੰਟਰਵਰਸਿਟੀ ਏਅਰ ਰਾਈਫਲ ਸ਼ੂਟਿੰਗ ਚੈਂਪੀਅਨਸ਼ਿਪ ਵਿਚੋਂ ਕਾਂਸੀ ਤਮਗਾ ਜਿੱਤ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ।ਇਹ ਚੈਂਪੀਅਨਸ਼ਿਪ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਹੋਈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਰਾਈਫਲ ਸ਼ੂਟਿੰਗ ਚਂੈਪੀਅਨਸ਼ਿਪ ਵਿਚੋਂ ਕਾਲਜ ਦੀ ਏਅਰ ਰਾਈਫਲ ਸ਼ੂਟਿੰਗ ਟੀਮ ਨੇ ਰਨਰਜ਼ ਅੱਪ ਪੁਜ਼ੀਸ਼ਨ ਹਾਸਿਲ ਕੀਤੀ।ਕਾਲਜ …
Read More »ਬਠਿੰਡਾ ਸ਼ਹਿਰੀ ਤੋਂ ਆਪ ਉਮੀਦਵਾਰ ਕੂੜਾ ਚੁੱਕਣ ਵਾਲੇ ਸਫਾਈ ਕਰਮਚਾਰੀਆਂ ਦੇ ਧਰਨੇ ਵਿੱਚ ਸ਼ਾਮਲ
ਬਠਿੰਡਾ, 29 ਦਸੰਬਰ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਆਮ ਆਦਮੀ ਪਾਰਟੀ ਦੇ ਵਿਧਾਨਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਦੀਪਕ ਬਾਂਸਲ ਕੂੜਾ ਚੁੱਕਣ ਵਾਲੇ ਸਫਾਈ ਕਰਮਚਾਰੀਆਂ ਦੇ ਧਰਨੇ ਵਿੱਚ ਪਹੁੰਚੇ।ਜ਼ਿਕਰਯੋਗ ਹੈ ਕਿ ਸਫ਼ਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਧਰਨਾ ਦੇ ਰਹੇ ਹਨ। ਇਸ ਮੌਕੇ ਦੀਪਕ ਬਾਂਸਲ ਨੇ ਕਿਹਾ ਕਿ ਬੜੀ ਸ਼ਰਮ ਦੀ ਗੱਲ ਹੈ …
Read More »
Punjab Post Daily Online Newspaper & Print Media