Wednesday, November 25, 2026

ਪੰਜਾਬੀ

ਸੁਖਬੀਰ ਬਾਦਲ ਵਲੋਂ ਅੰਮ੍ਰਿਤਸਰ ਵਿਚ ਬੱਸ ਰੇਪਿਡ ਟਰਾਂਜਿਟ ਸਿਸਟਮ ਦੀ ਸ਼ੁਰੂਆਤ

ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ ਸੱਗੂ)-ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਅੰਮ੍ਰਿਤਸਰ ਵਿਚ ਵਿਸ਼ਵ ਪੱਧਰੀ ਸ਼ਹਿਰੀ ਆਵਾਜਾਈ ਸਹੂਲਤ ਲਈ ਬੱਸ ਰੇਪਿਡ ਟਰਾਂਜਿਟ ਸਿਸਟਮ (ਬੀ.ਆਰ.ਟੀ.ਐਸ) ਦੇ ਪਹਿਲੇ ਗੇੜ ਦੀ ਸ਼ੁਰੂਆਤ ਕਰ ਦਿੱਤੀ, ਜਿਸ ਤਹਿਤ ਰੇਲਵੇ ਸਟੇਸ਼ਨ ਅੰਮ੍ਰਿਤਸਰ ਤੋਂ ਇੰਡੀਆ ਗੇਟ ਤੱਕ ਜਾਣ-ਆਉਣ ਲਈ ਮੈਟਰੋ ਬੱਸ ਦੀ ਸਹੂਲਤ ਸ਼ੁਰੂ ਹੋ ਗਈ। ਦੱਸਣਯੋਗ ਹੈ ਕਿ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ …

Read More »

ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮਦਦ ਨਾਲ 6 ਦਿਨਾਂ ਆਰਟ ਆਫ ਲਿਵਿੰਗ ਦਾ ਕੈਂਪ ਲਗਾਇਆ

ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀ ਪਰਮਜੀਤ ਸਿੰਘ ਜੀਆਂ ਨਾਲ ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਵਿਕਰਾਂਤ ਕੁਮਾਰ, ਸੇ.ਜੀ.ਐਮ, ਸ਼੍ਰੀ ਪਰਸਮੀਤ ਰਿਸ਼ੀ, ਜੇ.ਐਮ.ਆਈ.ਸੀ ਅਤੇ ਸ਼੍ਰੀਮਤੀ ਰੀਟਾ ਹੰਸ, ਜੇ.ਐਮ.ਆਈ.ਸੀ ਬਠਿੰਡਾ ਵੱਲੋਂ ਅੱਜ 14.12.2016 ਨੂੰ ਸੈਂਟਰਲ ਜੇਲ੍ਹ ਬਠਿੰਡਾ ਦਾ ਦੌਰਾ ਕੀਤਾ ਗਿਆ, ਜਿਸ ਵਿਚ ਉਨ੍ਹਾਂ …

Read More »

ਮੋਹਨਜੀਤ ਸਿੰਘ ਪੁਰੀ ਦੀ ਚੇਅਰਮੈਨ ਵਜੋਂ ਨਿਯੁੱਕਤੀ ਦਾ ਸਵਾਗਤ

ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵੱਲੋਂ ਬਠਿੰਡਾ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਜਨਰਲ ਸਕੱਤਰ ਮੋਹਨਜੀਤ ਸਿੰਘ ਪੁਰੀ ਐਡਵੋਕੇਟ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਬਠਿੰਡਾ ਸ਼ਹਿਰੀ ਡਵੀਜਨ ਦੇ ਵਿਭਾਗ ਨਾਲ ਸਬੰਧਿਤ ਵਿਵਾਦ ਸੁਲਝਾਊ ਕਮੇਟੀ ਦੇ ਚੇਅਰਮੈਨ ਨਿਯੁਕਤ ਕਰਨ ਤੇ ਸ੍ਰੀ ਬਲਵੰਤ ਰਾਇ ਨਾਥ ਮੇਅਰ ਅਤੇ ਬਠਿੰਡਾ ਹਲਕੇ ਦੇ ਅਕਾਲੀ ਆਗੂਆਂ ਸ਼ਹਿਰੀ ਪ੍ਰਧਾਨ  …

Read More »

ਰਾਜ ਸਾਇੰਸ ਮੇਲੇ ਵਿੱਚ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਪਹਿਲਾ ਸਥਾਨ

ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਰਿਆਤ ਬਾਹਰਾ ਯੂਨੀਵਰਸਿਟੀ ਰੂਪਨਗਰ ਵਿਖੇ ਹੋਏ ਪੰਜਾਬ ਪੱਧਰ ਦੇ ਸਾਇੰਸ ਪ੍ਰਦਰਸ਼ਨੀ ਮੁਕਾਬਲਿਆਂ ਵਿੱਚ ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦੇ ਵਿਦਿਆਰਥੀ ਗੁਣਵੀਰ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ।ਇਸ ਵਿਦਿਆਰਥੀ ਨੇ ਸੈਕੰਡਰੀ ਪੱਧਰ ਤੇ ਸਬ ਥੀਮ-2 ਵਿੱਚੋਂ ਮਾਡਲ ‘ਲੀਵਿੰਗ ਰੋਬੋਟ’ ਲਈ ਪਹਿਲਾ ਸਥਾਨ …

Read More »

ਚਾਈਨਾ ਡੋਰ ਦੀ ਵਰਤੋਂ ’ਤੇ ਪਾਬੰਦੀ

ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ  ਰਾਹੁਲ ਚਾਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ 21/5/13-4816/405 ਮਿਤੀ 13.3.2013 ਪੱਤਰ ਨੰਬਰ 5/57/2014-3ਗ 4/391068/1ਮਿਤੀ 14.1.2015ਅਤੇ ਪੱਤਰ ਨੰਬਰ 5/42/15-3 ਗ 4/567236/1 ਮਿਤੀ 19.8.2015 ਦੀ ਲਗਾਤਾਰਤਾ ਵਿਚ ਜ਼ਿਲ੍ਹਾ ਪੱਧਰ ’ਤੇ ਚਾਈਨਾ ਡੋਰ ਸਟੋਰ ਕਰਨਾ, ਵੇਚਣਾ ਅਤੇ ਖਰੀਦਣ ’ਤੇ 6 ਮਹੀਨੇ ਦੀ ਪਾਬੰਦੀ ਲਗਾਉਣ ਦੀ ਪ੍ਰਵਾਨਗੀ ਦਿੱਤੀ ਜਾਂਦੀ …

Read More »

ਸਿਕੰਦਰ ਸਿੰਘ ਮਲੂਕਾ ਨੇ ਕੀਤਾ ਨਵੇਂ ਜ਼ਿਲ੍ਹਾ ਪ੍ਰੀਸ਼ਦ ਭਵਨ ਦਾ ਉਦਘਾਟਨ

ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਭਵਨ ਬਠਿੰਡਾ ਦਾ ਉਦਘਾਟਨ ਕੀਤਾ। 13.15 ਕਰੋੜ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਈ ਇਸ ਇਮਾਰਤ ’ਚ ਆਧੁਨਿਕ ਸਹੂਲਤਾਂ ਮੁਹੱਈਆਂ ਕਰਵਾਈਆਂ ਗਈਆਂ ਹਨ। ਇਸ ਮੌਕੇ ਬੋਲਦਿਆਂ ਮਲੂਕਾ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਮਾਂਬੱਧ ਅਤੇ ਇੱਕੋ ਛੱਤ …

Read More »

ਲੋਧੀਨੰਗਲ ਨੇ ਉਜਵਲਾ ਸਕੀਮ ਤਹਿਤ ਲੋੜਵੰਦਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਕਿੱਟਾਂ ਵੰਡੀਆਂ

ਬਟਾਲਾ, 15 ਦਸੰਬਰ (ਨਰਿੰਦਰ ਬਰਨਾਲ)- ਪ੍ਰਧਾਨ ਮੰਤਰੀ ਉਜਵਲਾ ਸਕੀਮ ਤਹਿਤ ਗਰੀਬ ਪਰਿਵਾਰਾਂ ਨੂੰ ਮੁਫਤ ਗੈਸ ਕੁਨੈਕਸ਼ਨ ਅਤੇ ਚੁੱਲੇ ਵੰਡ ਸਮਾਗਮ ਅੱਜ ਬਟਾਲਾ ਦੇ ਸ਼ਿਵ ਆਡੀਟੋਰੀਅਮ `ਚ ਕਰਾਇਆ ਗਿਆ।ਇਸ ਸਮਾਗਮ ਦੀ ਪ੍ਰਧਾਨਗੀ ਲਖਬੀਰ ਸਿੰਘ ਲੋਧੀਨੰਗਲ ਨੇ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਸੁਭਾਸ਼ ਓਹਰੀ ਜ਼ਿਲ੍ਹਾ ਪ੍ਰਧਾਨ ਸ਼ਹਿਰੀ, ਤਹਿਸੀਲਦਾਰ ਮਨਜੀਤ ਸਿੰਘ, ਏ.ਐਫ.ਐਸ.ਓ ਬਲਜੀਤ ਸਿੰਘ, ਰਣਧੀਰ ਸਿੰਘ, ਭੁਪਿੰਦਰ ਸਿੰਘ ਲਾਡੀ, ਕੁਲਵੰਤ ਸਿੰਘ, ਤ੍ਰਿਵੈਣੀ …

Read More »

ਐਸ.ਵਾਈ.ਐਲ ਦੇ ਮੁੱਦੇ ਉਤੇ ਕੇਜਰੀਵਾਲ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ – ਸ਼ੇਰਗਿੱਲ

ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਦੇ ਮਜੀਠਾ ਤੋਂ ਉਮੀਦਵਾਰ ਅਤੇ ਪਾਰਟੀ ਦੇ ਲੀਗਲ ਸੈਲ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਨੇ ਅੱਜ ਕਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਐਸ.ਵਾਈ.ਐਲ ਸਬੰਧੀ ਦਿੱਤੇ ਬਿਆਨ ਨੂੰ ਪੰਜਾਬ ਦੇ ਲੋਕਾਂ ਗੁਮਰਾਹ ਕਰਨ ਲਈ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ “ਊਰਜਾ ਦਿਵਸ” ਮਨਾਇਆ

ਅੰਮ੍ਰਿਤਸਰ, 14 ਦਸੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ “ਊਰਜਾ ਦਿਵਸ” ਮਨਾਇਆ ਗਿਆ।ਲੋਕਾਂ ਨੂੰ ਊਰਜਾ ਬਚਾਉਣ ਸਬੰਧੀ ਜਾਗਰੁਕ ਕਰਨ ਲਈ “ਊਰਜਾ ਦਿਵਸ” ਹਰ ਸਾਲ 14 ਦਸੰਬਰ ਨੂੰ ਰਾਸ਼ਟਰੀ ਪੱਧਰ `ਤੇ ਮਨਾਇਆ ਜਾਂਦਾ ਹੈ।ਸਕੂਲ ਦੇ ਬੱਚਿਆਂ ਨੇ ਊਰਜਾ ਬਚਾਉਣ ਸਬੰਧੀ ਚਾਰਟ ਅਤੇ ਬੈਨਰ ਬਣਾ ਕੇ ਲੋਕਾਂ ਨੂੰ ਸੰਦੇਸ਼ ਦੇਂਦੀ ਇੱਕ ਰੈਲੀ ਕੱਢੀ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ …

Read More »

ਮਝੈਲਾਂ ਵੱਲੋਂ ਦਰਕਿਨਾਰ ਕਰਨ ਨਾਲ ਕੇਜਰੀਵਾਲ ਦੀ ਰੈਲੀ ਫਲਾਪ ਸ਼ੋਅ ਸਾਬਿਤ ਹੋਇਆ- ਮਜੀਠੀਆ

ਜੈਂਤੀਪੁਰ , 14 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵੱਲੋਂ ਕਰਾਈ ਗਈ ਮਾਝਾ ਫ਼ਤਿਹ ਰੈਲੀ ਪ੍ਰਤੀ ਮਝੈਲਾਂ ਵੱਲੋਂ ਦਰਕਿਨਾਰ ਕਰ ਦਿਆਂ ਉਸ ਨੂੰ ਮੂੰਹ ਤੋੜ ਜਵਾਬ ਦੇਣ ਨਾਲ ਰੈਲੀ ਫਲਾਪ ਸ਼ੋਅ ਸਾਬਤ ਹੋ ਗਿਆ ਹੈ। ਮਜੀਠੀਆ ਅੱਜ ਪਿੰਡ …

Read More »