ਬਠਿੰਡਾ, 7 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ। ਇਸ ਵਾਰ ਫਿਰ ਐਮ.ਐਸ.ਸੀ. (ਕੈਮਿਸਟਰੀ) ਦੂਜਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ 100 ਫੀਸਦੀ ਸ਼ਾਨਦਾਰ ਨਤੀਜੇ ਹਾਸਲ ਕਰਕੇ ਬੁਲੰਦੀਆਂ ਨੂੰ ਛੂਹਿਆ ਹੈ। …
Read More »ਪੰਜਾਬੀ
ਰਾਹਤ ਫੰਡ ਇਕੱਠਾ ਕਰਕੇ ਪ੍ਰਧਾਨ ਮੰੰਤਰੀ ਰਿਲੀਫ਼ ਫੰਡ ਕੋਸ਼ ਭੇਜਿਆ
ਬਠਿੰਡਾ, 7 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪ੍ਰੋਗਰਾਮ ਅਫਸਰ ਐਨ.ਐਸ.ਐਸ. ਡਾ. ਊਸ਼ਾ ਸ਼ਰਮਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਐਸ.ਐਸ.ਡੀ ਗਰਲਜ਼ ਕਾਲਜ ਬਠਿੰਡਾ ਦੇ ਐਨ.ਐਸ.ਐਸ. ਯੂਨਿਟਾਂ ਵੱਲੋਂ ਸੰਨ 1978 ਤੋਂ ਲੈ ਕੇ ਹੁਣ ਤੱਕ ਸਮੇਂ ਸਮੇਂ ਆਈਆਂ ਕੁਦਰਤੀ ਕਰੋਪੀਆਂ ਦੇ ਪੀੜ੍ਹਤਾਂ ਦੀ ਮੱਦਦ ਵਜੋਂ ਜਾਂ ਕਿਸੇ ਵੀ ਲੋੜਵੰਦਾਂ ਦੀ ਸਹਾਇਤਾ ਲਈ ਰਾਹਤ ਫੰਡ ਰੁਪਿਆਂ ਵਜੋਂ ਜਾਂ ਰਾਹਤ ਸਮੱਗਰੀ …
Read More »ਗੁਰੂ ਸਾਹਿਬਾਨ ਦੀ ਫੋਟੋ ਨਾਲ ਕਿਸੇ ਵੀ ਵਿਅਕਤੀ ਵਿਸ਼ੇਸ਼ ਦੀ ਤਸਵੀਰ ਨਾ ਛਾਪੀ ਜਾਵੇ-ਜਥੇਦਾਰ
ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ ਬਿਊਰੋ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਸਮੇਂ-ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੂੰਹ ਸੰਗਤਾਂ, ਸਭਾ ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ, ਰਾਜਨੀਤਕ ਪਾਰਟੀਆਂ ਅਤੇ ਪ੍ਰਕਾਸ਼ਿਕ ਅਦਾਰਿਆਂ ਨੂੰ ਮੀਡੀਆ ਰਾਹੀਂ ਕਈ ਵਾਰ ਜਾਣੂ ਕਰਵਾਇਆ ਗਿਆ ਹੈ ਅਤੇ ਇਸ ਸਬੰਧੀ ਪੰਜ ਸਿੰਘ ਸਾਹਿਬਾਨ ਵੱਲੋਂ ਮਿਤੀ 14.12.2012 ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ ਹਨ …
Read More »ਪ੍ਰੋ. ਬਡੂੰਗਰ ਵੱਲੋਂ ਸੜਕ ਹਾਦਸੇ ਵਿੱਚ ਹੋਈ ਸੁਖਵੀਰ ਸਿੰਘ ਭੋਤਨਾ ਦੀ ਮੌਤ ‘ਤੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 6 ਦਸੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਸੁਖਵੀਰ ਸਿੰਘ ਭੋਤਨਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਗਿਆ।ਸੁਖਵੀਰ ਸਿੰਘ ਭੋਤਨਾ ਜੋ ਇੰਪਰੂਵਮੈਂਟ ਟਰੱਸਟ ਬਰਨਾਲਾ ਵਿੱਚ ਨੌਕਰੀ ਕਰਦੇ ਸਨ, ਉਹ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਅਜੈਬ ਕੌਰ ਭੋਤਨਾ ਦੇ ਸਪੁੱਤਰ ਸਨ।ਸੁਖਵੀਰ ਸਿੰਘ ਆਪਣੀ ਸੁਪਤਨੀ …
Read More »ਭਾਈ ਸਾਹਿਬ ਭਾਈ ਵੀਰ ਸਿੰਘ ਦੇ ਜੀਵਨ ਸੰਬੰਧੀ ਕਾਵਿ ਮੁਕਾਬਲੇ ਕਰਵਾਏ
ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ ਸੱਗੂ) – ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਚੀਫ਼ ਖ਼ਾਲਸਾ ਦੀਵਾਨ ਅਤੇ ਸਿੰਘ ਸਭਾ ਲਹਿਰ ਦੇ ਮੋਢੀਆਂ ਵਿੱਚੋਂ ਪ੍ਰਮੁੱਖ ਸ਼ਖਸੀਅਤ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੰਤਰ ਹਾਊਸ ਕਾਵਿ ਉਚਾਰਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਸਤਵੀਂ ਤੋਂ ਲੈ ਕੇ ਦਸਵੀਂ ਤੱਕ ਦੇ ਵਿਦਿਆਰਥੀਆਂ …
Read More »ਰਮੇਸ਼ ਰਾਮਪੁਰਾ ਨੂੰ ਕਲਾ ਰਤਨ ਐਵਾਰਡ ਮਿਲਣਾ ਸਮੂਹ ਕਲਾਕਾਰਾਂ ਤੇ ਪੱਤਰਕਾਰ ਭਾਈਚਾਰੇ ਲਈ ਫਖਰ ਦੀ ਗੱਲ
ਅੰਮ੍ਰਿਤਸਰ, 6 ਦਸੰਬਰ (ਦੀਪ ਦਵਿੰਦਰ ਸਿੰਘ) – ਅਗਨੀਪੱਥ ਸੰਸਥਾ ਵਲੋਂ ਚੰਡੀਗੜ੍ਹ ਤੋਂ ‘ਕਲਾ ਰਤਨ’ ਐਵਾਰਡ ਹਾਸਲ ਕਰ ਕੇ ਸਥਾਨਕ ਵਿਰਸਾ ਵਿਹਾਰ ਪਹੁੰਚਣ ‘ਤੇ ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਅਤੇ ਪ੍ਰਸਿੱਧ ਨਾਟਕਕਾਰ ਜਗਦੀਸ਼ ਸਚਦੇਵਾ ਵਲੋਂ ਪੱਤਰਕਾਰ ਰਮੇਸ਼ ਰਾਮਪੁਰਾ ਨੂੰ ਇਹ ਐਵਾਰਡ ਮਿਲਣ ‘ਤੇ ਸ਼ੁਭ ਕਾਮਨਾਵਾਂ ਦਿੱਤੀਆਂ।ਇਸ ਸਮੇਂ ਪ੍ਰਧਾਨ ਧਾਲੀਵਾਲ ਨੇ ਕਿਹਾ ਕਿ ਕਲਾ ਖੇਤਰ ਦੀਆਂ ਗਤੀਵਿਧੀਆਂ …
Read More »ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣ ਮਿੱਟੀ ਦੀ ਮਹੱਹਤਾ ਸਮਝਣੀ ਜਰੂਰੀ
ਪਠਾਨਕੋਟ , 6 ਦਸੰਬਰ (ਪੰਜਾਬ ਪੋਸਟ ਬਿਊਰੋ) – ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਸਾਨੂੰ ਮਿੱਟੀ ਦੀ ਮਹੱਹਤਾ ਨੂੰ ਸਮਝਣਾ ਪਵੇਗਾ ਅਤੇ ਅਜਿਹੀਆਂ ਯੋਜਨਾਵਾਂ ਬਨਾਉਣੀਆਂ ਪੈਣਗੀਆਂ ਜਿਸ ਨਾਲ ਮਿੱਟੀ ਦਾ ਪੁਰਾਣਾ ਰੂਪ ਵਾਪਸ ਆ ਸਕੇ ਤਾਂ ਜੋ ਭਵਿੱਖ ਵਿੱਚ ਇਸ ਮਿੱਟੀ ਤੋਂ ਸਿਹਤਮੰਦ ਭੋਜਣ ਪ੍ਰਾਪਤ ਕਰ ਸਕੀਏ।ਇਹ ਵਿਚਾਰ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ ਨੇ ਖੇਤੀਬਾੜੀ ਵਿਭਾਗ …
Read More »ਸ਼ੱਤਾ ਦੇ ਨਸ਼ੇ ‘ਚ ਚੂਰ ਹਾਕਮ ਧਿਰ ਕੋਝੀਆਂ ਹਰਕਤਾਂ ‘ਤੇ ਉਤਾਰੂ – ਡਾ. ਨਿੱਝਰ
ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਝਰ ਨੇ ਪੰਜਾਬ ਦੀ ਹਾਕਮ ਧਿਰ ਖਿਲਾਫ ਭੜਾਸ ਕੱਢਦਿਆਂ ਕਿਹਾ ਹੈ ਕਿ ਪੰਜਾਬ ਵਿਚ ‘ਆਪ’ ਪਾਰਟੀ ਦੀ ਵਧ ਰਹੀ ਮਕਬੂਲੀਅਤ ਕਾਰਨ ਸ਼੍ਰੌਮਣੀ ਅਕਾਲੀ ਦਲ ਨੂੰ ਸੱਤਾ ਹੱਥੋਂ ਖੁਸ ਜਾਣ ਖਤਰਾ ਲਗਾਤਾਰ ਸਤਾ ਰਿਹਾ ਹੈ।ਜਿਸ ਕਰ ਕੇ ਉਸ ਵੱਲੋਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ …
Read More »ਬੀਬੀ ਜਗੀਰ ਕੌਰ ਨਵਨਿਯੁੱਕਤ ਬੀਬੀ ਗੁਰਮੀਤ ਕੌਰ ਰੰਧਾਵਾ ਤੇ ਲਖਵਿੰਦਰ ਕੌਰ ਦਾ ਸਨਮਾਨ
ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ) – ਸ੍ਰੋਮਣੀ ਅਕਾਲੀ ਦਲ (ਬ) ਦੀ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨਵਨਿਯੁੱਕਤ ਸੂਬਾ ਸੀਨੀਅਰ ਮੀਤ ਪ੍ਰਧਾਨ ਬੀਬੀ ਗੁਰਮੀਤ ਕੌਰ ਰੰਧਾਵਾ ਰਮਦਾਸ ਜਿਲ੍ਹਾ ਅੰਮ੍ਰਿਤਸਰ ਤੇ ਬਲਾਕ ਰਮਦਾਸ ਪ੍ਰਧਾਨ ਲਖਵਿੰਦਰ ਕੌਰ ਨੂੰ ਸਨਮਾਨਿਤ ਕਰਦੇ ਹੋਏ, ਨਾਲ ਹਨ ਸੀਨੀਅਰ ਅਕਾਲੀ ਆਗੂ ਜਸਬੀਰ ਸਿੰਘ ਰਤਨ, ਪ੍ਰਧਾਨ ਗੁਰਬਚਨ ਕੌਰ, …
Read More »ਪ੍ਰਧਾਨ ਮੁਫਤੀ ਮੁਹੰਮਦ ਖਲੀਲ ਕਾਸਮੀ ਦੇ ਛੋਟੇ ਭਰਾ ਹਾਫਿਜ ਮੁਹੰਮਦ ਇਸਹਾਕ ਦਾ ਦਿਹਾਂਤ
ਮਾਲੇਰਕੋਟਲਾ, 6 ਦਸੰਬਰ (ਹਰਮਿੰਦਰ ਸਿੰਘ ਭੱਟ) – ਸੂਫੀ ਮੁਹੰਮਦ ਇਸਮਾਇਲ ਮੁਹੱਲਾ ਖਟੀਕਾਂ ਦੇ ਸਪੁੱਤਰ ਜਮੀਅਤ ਉਲ ਉਲਮਾ-ਏ-ਹਿੰਦ ਪੰਜਾਬ ਦੇ ਸੂਬਾ ਪ੍ਰਧਾਨ ਮੁਫਤੀ ਮੁਹੰਮਦ ਖਲੀਲ ਕਾਸਮੀ ਦੇ ਛੋਟੇ ਭਰਾ ਹਾਫਿਜ ਮੁਹੰਮਦ ਇਸਹਾਕ (50) ਦਾ ਦਿਹਾਂਤ ਹੋ ਗਿਆ।ਮਰਹੂਮ ਦੀ ਕੋਈ ਰਸਮ-ਏ-ਕੁੱਲ ਨਹੀਂ ਹੋਵੇਗੀ, ਸਗੋਂ ਉਨ੍ਹਾਂ ਦੀ ਰਿਹਾਇਸ਼ਗਾਹ ਤੇ ਤਿੰਨ ਦਿਨ ਅਫਸੋਸ ਪ੍ਰਗਟ ਕੀਤਾ ਜਾਵੇਗਾ।
Read More »
Punjab Post Daily Online Newspaper & Print Media