Wednesday, November 25, 2026

ਪੰਜਾਬੀ

ਬਾਬਾ ਬਕਾਲਾ ਸਾਹਿਬ ਵਿਖੇ ਵਿਧਾਇਕ ਜਲਾਲ ਉਸਮਾਂ ਵੱਲੋਂ ਵਰਕਰਾਂ ਨਾਲ ਮੀਟਿੰਗ

ਚੌਕ ਮਹਿਤਾ, 26 ਨਵੰਬਰ (ਜੋਗਿੰਦਰ ਸਿੰਘ ਮਾਣਾ) – ਬਾਬਾ ਮੱਖਣ ਸਾਹ ਲੁਬਾਣਾ ਸਰਾਂ ਬਾਬਾ ਬਕਾਲਾ ਸਾਹਿਬ ਵਿਖੇ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਨੇ ਸਰਕਲ ਮਹਿਤਾ ਦੇ ਸੀ. ਮੀਤ ਪਧਾਨ ਗੁਲਜਿੰਦਰ ਲਾਡੀ ਅਤੇ ਸਰਕਲ ਤਰਸਿੱਕਾ ਦੇ ਪੰਚਾਂ ਸਰਪੰਚਾਂ ਨਾਲ ਇਕ ਅਹਿਮ ਮੀਟਿੰਗ ਕੀਤੀ।ਵਿਧਾਇਕ ਜਲਾਲ ਉਸਮਾਂ ਨੇ ਦੱਸਿਆ ਕਿ ਅੱਜ 27 ਨਵੰਬਰ ਨੂੰ ਭਗਵਾਨ ਵਾਲਮੀਕ ਜੀ ਦੀ ਮੂਰਤੀ ਸਥਾਪਨਾ ਸੰਬੰਧੀ ਆ …

Read More »

ਮਜੀਠੀਆ ਵਲੋਂ ਕੱਥੂਨੰਗਲ, ਲੁੱਧੜ, ਤਲਵੰਡੀ ਦਸੌਧਾ ਸਿੰਘ ਤੇ ਚਵਿੰਡਾ ਦੇਵੀ ਵਿਖੇ ਸੇਵਾ ਕੇਂਦਰਾਂ ਦਾ ਉਦਘਾਟਨ

ਕੱਥੂਨੰਗਲ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ  ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ  ਪੰਜਾਬ ਵਿੱਚ ‘ਆਪ’ ਦੀ ਹੋ ਚੁੱਕੀ ਪਤਲੀ ਹਾਲਤ ਕਾਰਨ ਬੌਖਲਾਹਟ ਵਿੱਚ ਹੈ। ਅਸੂਲਾਂ ਖ਼ਾਤਰ ਪਾਰਟੀ ਖੜੀ ਕਰਨ ਦੀ ਗਲ ਕਰਨ ਵਾਲਾ ਅੱਜ ਸੱਤਾ ਲਈ ਇਨ੍ਹਾਂ ਤਰਲੋਮੱਛੀ ਹੋਇਆ ਫਿਰ ਰਿਹਾ ਹੈ ਅਤੇ ਅਸੂਲਾਂ ਦੀ ਬਲੀ ਦੇ ਦੇਣ …

Read More »

ਫ਼ਸਟ ਇੰਟਰ ਖ਼ਾਲਸਾ ਸਕੂਲਸ ਕਲਚਰਲ ਫੈਸਟ-2016 ਵਿੱਚ ਮੇਜ਼ਬਾਨ ਖ਼ਾਲਸਾ ਪਬਲਿਕ ਸਕੂਲ ਚੈਂਪੀਅਨ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਖੁਰਮਣੀਆ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਕਰਵਾਏ ਗਏ ਪਹਿਲੇ 2 ਰੋਜ਼ਾ ‘ਇੰਟਰ ਖ਼ਾਲਸਾ ਸਕੂਲਸ ਕਲਚਰਲ ਫੈਸਟ-2016’ ਮੌਕੇ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰੰਗਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਮੇਜ਼ਬਾਨ ਸਕੂਲ ਨੇ 2 ਦਿਨਾਂ ਚਲਣ ਵਾਲੇ ਮੁਕਾਬਲਿਆਂ ਵਿੱਚ ਜਿੱਤ ਹਾਸਲ ਕਰਕੇ ਓਵਰ ਆਲ ਟਰਾਫ਼ੀ ‘ਤੇ ਕਬਜ਼ਾ ਜਮਾਇਆ, ਜਦ ਕਿ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ …

Read More »

ਮੈਡੀਕਲ ਛੁੱਟੀ ਸਬੰਧੀ ਜਾਰੀ ਨੋਟੀਫਿਕੇਸ਼ਨ ਸਿੱਖਿਆ ਵਿਭਾਗ ਤੁਰੰਤ ਵਾਪਸ ਲਵੇ – ਲਾਹੌਰੀਆ

ਜੰਿਡਆਲਾ ਗੁਰੂ, 26 ਨਵੰਬਰ (ਹਰਿੰਦਰ ਪਾਲ ਸਿੰਘ) – ਸਿੱਖਿਆ ਵਿਭਾਗ ਵਲੋਂ ਮੈਡੀਕਲ ਛੁੱਟੀ ਲਈ 15  ਦਿਨਾ ਦੀ ਜੋ ਹੱਦ ਅਧਿਆਪਕਾਂ ਵਾਸਤੇ ਰੱਖੀ ਗਈ ਹੈ ਅਤਿ ਨਿੰਦਣਯੋਗ ਤੇ ਅਧਿਆਪਕਾਂ ਦੇ ਹੱਕਾਂ ‘ਤੇ ਛਾਪਾ ਹੈ।ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਮਿਲਣੀ ਦੌਰਾਨ ਦੱਸਿਆ ਕਿ ਇਹਨਾਂ ਮੈਡੀਕਲ ਛੁੱਟੀਆਂ ਸਬੰਧੀ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਲਈ ਡਾਇਰੈਕਟਰ, ਡੀ.ਪੀ.ਆਈ, …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਨਮਾਨਿਤ

ਅਨੰਦਪੁਰ ਸ਼ਾਹਿਬ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਿਕ ਹੋਣ ਤੇ ਨਿੱਘਾ ਸਵਾਗਤ ਕੀਤਾ।ਸ੍ਰੀ ਮੋਦੀ ਨਾਲ ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ …

Read More »

ਜਾਗ੍ਰਿਤੀ ਯਾਤਰਾ ਦੇ ਨਾਲ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣਗੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ

ਅੰਮ੍ਰਿਤਸਰ, 26 ਨਵੰਬਰ (ਗੁਰਪ੍ਰੀਤ ਸਿੰਘ) – ਸਾਹਿਬੇ ਕਮਾਲ, ਸਰਬੰਸਦਾਨੀ, ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਾਗ੍ਰਿਤੀ ਯਾਤਰਾ ਦਾ 27 ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਜਾਵੇਗਾ ਤੇ ਇਸ ਬਾਬਤ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਪ੍ਰਧਾਨ …

Read More »

ਸ਼੍ਰੋਮਣੀ ਕਮੇਟੀ ਵੱਲੋਂ ਵੁਲਵਰਹੈਂਪਟਨ ਯੂਨੀਵਰਸਿਟੀ ਵੱਲੋਂ ਸਿੱਖਾਂ ਬਾਰੇ ਸਰਵੇਖਣ ਦੀ ਦੀ ਸ਼ਲਾਘਾ

ਅੰਮ੍ਰਿਤਸਰ, 26 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੈਸਟ ਮਿਡਲੈਂਡ ਦੀ ਵੁਲਵਰਹੈਂਪਟਨ ਯੂਨੀਵਰਸਿਟੀ ਵੱਲੋਂ ਸਿੱਖਾਂ ਬਾਰੇ ਕੀਤੇ ਗਏ ਸਰਵੇਖਣ ਦੀ ਰਿਪੋਰਟ ਜਾਰੀ ਕਰਕੇ ਬਹੁਤ ਹੀ ਸ਼ਲਾਘਾਯੋਗ ਕਾਰਜ ਕੀਤਾ ਹੈ।ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਕਿਹਾ ਕਿ ਇਸ ਤਰ੍ਹਾਂ ਦੇ ਸਰਵੇਖਣ ਸੰਸਾਰ ਦੇ ਸਾਰੇ ਦੇਸ਼ਾਂ ‘ਚ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸੇ ਕੌਮ ਦੀ ਸਹੀ ਤਸਵੀਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਸਹਿ-ਕਿਰਿਆਵਾਂ ਅਯੋਜਿਤ

ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਏਅਰ ਪੋਰਟ ਵਿਖੇ ਵੱਖ ਵੱਖ ਸਹਿ-ਕਿਰਿਆਵਾਂ ਅਯੋਜਿਤ ਕਰਵਾਈਆਂ ਗਈਆਂ ਪ੍ਰੀ- ਨਰਸਰੀ ਕਲਾਸ ਦੇ ਨੰਨੇ-ਮੁੰਨੇ ਵਿਦਿਆਰਥੀਆਂ ਨੇ “ਫਨ ਵਿਦ ਨੰਬਰਜ”, ਨਰਸਰੀ ਕਲਾਸ ਦੇ ਬੱਚਿਆਂ ਨੇ “ਆਈਸਕਰੀਮ ਸਟਿੱਕ ਐਕਟਿਵਟੀ, ਕੇ.ਜੀ ਕਲਾਸ ਦੇ ਵਿਦਿਆਰਥੀਆਂ ਨੇ “ਕਲੇਅ ਮਾਡਲਿੰਗ”, ਪੰਜਵੀ ਜਮਾਤ ਦੇ ਬੱਚਿਆਂ ਨੇ “ਕਲਾਸ ਮੇਕਿੰਗ”, ਛੇਵੀ ਜਮਾਤ ਦੇ ਵਿਦਿਆਰਥੀਆਂ ਨੇ “3-ਡੀ ਪੇਟਿੰਗ” ਅਤੇ …

Read More »

 ਡਾ. ਬੀ.ਆਰ ਅੰਬੇਦਕਰ ਦੀ 125ਵੀਂ ਜਨਮ ਸ਼ਤਾਬਦੀ ਸੰਵਿਧਾਨ ਦਿਵਸ ਵਜੋਂ ਮਨਾਈ ਗਈ

ਪਠਾਨਕੋਟ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਡਾ. ਬੀ.ਆਰ ਅੰਬੇਦਕਰ ਦੀ 125ਵੀਂ ਜਨਮ ਸ਼ਤਾਬਦੀ ਬਤੌਰ ਸੰਵਿਧਾਨ ਦਿਵਸ ਦਫਤਰ ਡਿਪਟੀ ਕਮਿਸ਼ਨਰ ਕੰਪਲੈਕਸ ਪਠਾਨਕੋਟ ਵਿਖੇ ਮਨਾਈ ਗਈ। ਜਿਸ ਵਿੱਚ ਸ੍ਰੀ ਅਸ਼ੋਕ ਕੁਮਾਰ ਸ਼ਰਮਾਂ ਸਹਾਇਕ ਕਮਿਸ਼ਨਰ ਜਨਰਲ ਨੇ ਸ਼ਾਮਲ ਹੋ ਕੇ ਡਾ. ਬੀ.ਆਰ. ਅੰਬੇਦਕਰ ਦੀ ਤਸਵੀਰ ‘ਤੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਨੇ ਇਸ ਮੌਕੇ ਡਾ. ਬੀ.ਆਰ. ਅੰਬੇਦਕਾਰ ਦੇ ਜਨਮ ‘ਤੇ …

Read More »

ਅੰਤਰਰਾਸ਼ਟਰੀ ਰੈਸਲਿੰਗ ਖਿਡਾਰੀ ਪਦਮ ਸ਼੍ਰੀ ਸਤਪਾਲ ਦਾ ਹੋਇਆ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 26 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਰਜਿ. ਅੰਮ੍ਰਿਤਸਰ ਦੇ ਵੱਲੋਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਅਹਿਮ ਮੱਲ੍ਹਾਂ ਮਾਰਨ ਵਾਲੇ ਮਹਿਲਾ ਪੁਰਸ਼ ਖਿਡਾਰੀਆਂ ਨੂੰ ਸਨਮਾਨਿਤ ਕੀਤੇ ਜਾਣ ਤੇ ਸਿਲਸਿਲੇ ਤਹਿਤ ਅਰਜਨ ਐਵਾਰਡ, ਪਦਮ ਸ਼੍ਰੀ ਤੇ ਦਰੋਣਾ ਚਾਰਿਆ ਐਵਾਰਡ ਜੇਤੂ ਅੰਤਰਰਾਸ਼ਟਰੀ ਰੈਸਲਿੰਗ ਖਿਡਾਰੀ ਸੱਤਪਾਲ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ।ਕਲੱਬ ਦੇ ਜਨਰਲ ਸਕੱਤਰ ਕੋਚ ਬਲਦੇਵ …

Read More »