Sunday, August 23, 2026

ਪੰਜਾਬੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿੱਤੀ ਸੂਝ-ਬੂਝ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ ਐਂਡ ਕਰੀਅਰ ਐਨਹਾਂਸਮੈਂਟ ਵੱਲੋਂ ਬੀ.ਐਫ.ਐਸ.ਆਈ ਸੈਕਟਰ ਸਕਿਲ ਕੌਂਸਿਲ ਆਫ ਇੰਡੀਆ ਦੇ ਸਹਿਯੋਗ ਨਾਲ ਵਿੱਤੀ ਸੂਝ-ਬੂਝ ਜਾਗਰੂਕਤਾ ਪ੍ਰੋਗਰਾਮ ਵਾਈਸ-ਚਾਂਸਲਰ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ।ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ, ਖ਼ਾਸ ਕਰਕੇ ਗ਼ੈਰ-ਕਾਮਰਸ ਪਿਛੋਕੜ ਵਾਲਿਆਂ ਵਿੱਚ ਵਿੱਤੀ ਸਾਖ਼ਰਤਾ ਨੂੰ ਵਧਾਉਣਾ ਅਤੇ ਉਨ੍ਹਾਂ ਨੂੰ ਕਰਜ਼ ਪ੍ਰਬੰਧਨ …

Read More »

ਸਫਾਈ ਮੁਹਿੰਮ ਨੂੰ ਮਿਲਿਆ ਵੱਡਾ ਸਹਿਯੋਗ; ਐਨ.ਜੀ.ਓਜ਼ ਨੇ ਨਗਰ ਨਿਗਮ ਨਾਲ ਮਿਲਾਇਆ ਹੱਥ

ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਆਯੋਜਿਤ ਤਿੰਨ ਦਿਨਾਂ ਦੀ ਸਫਾਈ ਮੁਹਿੰਮ ਭਾਰੀ ਜਨਭਾਗੀਦਾਰੀ ਨਾਲ ਸਫਲਤਾਪੂਰਵਕ ਸੰਪਨ ਹੋਈ।ਮੁਹਿੰਮ ਦਾ ਮਕਸਦ ਸਫਾਈ ਅਤੇ ਵਾਤਾਵਰਣ ਸੰਭਾਲ ਬਾਰੇ ਜਾਗਰੂਕਤਾ ਫੈਲਾਉਣਾ ਸੀ, ਜਿਸ ਵਿੱਚ ਕਈ ਐਨਜੀਓਜ਼, ਸੰਸਥਾਵਾਂ ਅਤੇ ਨਾਗਰਿਕਾਂ ਨੇ ਸਰਗਰਮ ਭਾਗ ਲਿਆ। ਇਹ ਮੁਹਿੰਮ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀ ਰਹਿਨੁਮਾਈ ਹੇਠ ਕਰਵਾਈ ਗਈ, ਜਿਸ ਵਿੱਚ ਇਕੋ ਸੇਵਾ …

Read More »

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਅੱਜ ਇੱਕ ਵੀਡੀਓ ਸੁਨੇਹੇ ਰਾਹੀਂ ਆਉਣ ਵਾਲੀ ਜਨਗਣਨਾ ਡਿਊਟੀ ਲਈ ਤਾਇਨਾਤ ਸਾਰੇ ਕਰਮਚਾਰੀਆਂ ਨੂੰ ਸੰਬੋਧਨ ਕੀਤਾ।ਆਪਣੇ ਸੁਨੇਹੇ ਵਿੱਚ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਡਿਊਟੀ ਇੱਕ ਮਹੱਤਵਪੂਰਨ ਰਾਸ਼ਟਰੀ ਜਿੰਮੇਵਾਰੀ ਹੈ ਅਤੇ ਇਸ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਇਆ ਜਾਣਾ ਚਾਹੀਦਾ ਹੈ।ਉਨ੍ਹਾਂ ਨੇ ਸਾਰੇ ਤਾਇਨਾਤ ਕਰਮਚਾਰੀਆਂ …

Read More »

ਇੰਡੀਅਨ ਜਰਨਲਿਸਟਸ ਯੂਨੀਅਨ ਦੇ ਜਸਬੀਰ ਸਿੰਘ ਪੱਟੀ ਬਣੇ ਉਪ ਪ੍ਰਧਾਨ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਕੇ.ਬੀ ਪੰਡਤ ਨੇ ਇੱਕ ਪੱਤਰ ਜਾਰੀ ਕਰਕੇ ਜਾਣਕਾਰੀ ਦਿੱਤੀ ਕਿ ਜਸਬੀਰ ਸਿੰਘ ਪੱਟੀ ਪ੍ਰਧਾਨ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੂੰ ਆਈ.ਏ.ਯੂ (ਇੰਡੀਅਨ ਜਰਨਲਿਸਟਸ ਯੂਨੀਅਨ) ਦੇ ਕੌਮੀ ਵਾਈਸ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਇਸ ਦੇ ਨਾਲ ਹੀ ਉਹਨਾਂ ਨੂੰ ਜੰਮੂ ਕਸ਼ਮੀਰ, ਹਿਮਾਚਲ ਤੇ ਚੰਡੀਗੜ੍ਹ ਦਾ ਵੀ ਇੰਚਾਰਜ਼ ਬਣਾਇਆ ਗਿਆ ਹੈ। ਸ੍ਰੀ …

Read More »

ਸਾਹਿਲਦੀਪ ਨੇ ਏਸ਼ੀਆ ਪੈਸਿਫਿਕ ਡੈਫ ਜੂਡੋ ਚੈਂਪੀਅਨਸ਼ਿਪ ‘ਚ ਜਿੱਤਿਆ ਸੋਨੇ ਦਾ ਤਗਮਾ

ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ) – ਭਗਤ ਪੂਰਨ ਸਿੰਘ ਸਕੂਲ ਫਾਰ ਦ ਡੈਫ ਦਾ ਹੋਣਹਾਰ ਵਿਦਿਆਰਥੀ ਸਾਹਿਲਦੀਪ ਨੇ 17-18 ਅਪ੍ਰੈਲ 2026 ਨੂੰ ਡੋਂਬਿਵਲੀ ਮਹਾਰਾਸ਼ਟਰ ਵਿੱਚ ਹੋਈ ਦੂਸਰੀ ਏਸ਼ੀਆ ਪੈਸਿਫਿਕ ਡੈਫ ਜੂਡੋ ਚੈਂਪੀਅਨਸ਼ਿਪ ਵਿਚ 60 ਕਿਲੋ ਭਾਰ ਵਰਗ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।ਉਸ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ‘ਤੇ ਸਾਹਿਲਦੀਪ ਦੀ ਚੋਣ ਅਗਲੇ ਅੰਤਰਰਾਸ਼ਟਰੀ …

Read More »

ਖਾਲਸਾ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨੇ ਮਿਸ ਪੰਜਾਬਣ ਅਤੇ ਮਿਸਿਜ਼ ਪੰਜਾਬਣ ਦਾ ਖਿਤਾਬ ਜਿੱਤਿਆ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਲਾਅ ਦੀਆਂ ਵਿਦਿਆਰਥਣਾਂ ਨੇ ਮਿਸ ਪੰਜਾਬਣ ਅਤੇ ਮਿਸਿਜ਼ ਪੰਜਾਬਣ ਦਾ ਖਿਤਾਬ ਜਿੱਤ ਕੇ ’ਵਰਸਿਟੀ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।ਇਹ ਇਨਾਮ ਜਲੰਧਰ ਦੇ ਟਰਿਨਿਟੀ ਕਾਲਜ ਵਿਖੇ ਕਰਵਾਏ ਗਏ ਮੁਕਾਬਲੇ ’ਚ ਪ੍ਰਾਪਤ ਕੀਤਾ ਹੈ। ਸਕੂਲ ਆਫ਼ ਲਾਅ ਦੇ ਡੀਨ ਪ੍ਰੋਫੈਸਰ (ਡਾ.) ਜਸਪਾਲ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੀਆਂ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਕਰਵਾਇਆ ਟੈਕ ਊਰਜ਼ਾ ਸਮਾਰੋਹ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵਨਿਊ ਵਿਖੇ ਇੰਸਟੀਚਿਊਟ ਆਫ਼ ਇਲੈਕਟ੍ਰੀਕਲ ਐਂਡ ਇਲੈਕਟ੍ਰਾਨਿਕਸ ਇੰਜੀਨੀਅਰਜ਼ (ਆਈ.ਈ.ਈ.ਈ) ਸਟੂਡੈਂਟ ਬਰਾਂਚ ਅਤੇ ਇੰਡੀਅਨ ਸੋਸਾਇਟੀ ਫ਼ਾਰ ਟੈਕਨੀਕਲ ਐਜ਼ੂਕੇਸ਼ਨ (ਆਈ.ਐਸ.ਟੀ.ਈ) ਸਟੂਡੈਂਟ ਚੈਪਟਰ ਅਧੀਨ ਸਾਲਾਨਾ ਰਾਸ਼ਟਰੀ ਪੱਧਰ ਦਾ ਟੈਕ ਫੈਸਟ ‘ਟੈਕ ਊਰਜਾ-2026’ ਸਮਾਰੋਹ ਕਰਵਾਇਆ ਗਿਆ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸਮਾਰੋਹ ਮੌਕੇ ਗੁਰੂ ਨਾਨਕ …

Read More »

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਸਦਕਾ ਗਰਲਜ਼ ਹੋਸਟਲ ਵਿਖੇ ਕਰਵਾਏ ਗਏ ਪ੍ਰੋਗਰਾਮ ਦਾ ਮਕਸਦ ਹੋਸਟਲ ’ਚ ਰਹਿੰਦੇ ਵਿਦਿਆਰਥੀਆਂ ’ਚ ਏਕਤਾ, ਰਚਨਾਤਮਕਤਾ ਅਤੇ ਸੱਭਿਆਚਾਰਕ ਪ੍ਰਗਟਾਵੇ ਨੂੰ ਉਤਸ਼ਾਹਿਤ ਕਰਨਾ ਸੀ।ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਵੀ ਕੀਤਾ।ਚੀਫ …

Read More »

ਯੂਨੀਵਰਸਿਟੀ ਵਿਖੇ ਪ੍ਰਸਿੱਧ ਕਹਾਣੀਕਾਰ ਨਵਤੇਜ ਸਿੰਘ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਇੱਕ-ਰੋਜ਼ਾ ਗੋਸ਼ਟੀ ਭਾਗ-ਦੂਜਾ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਦੁਪਹਿਰ ਦੀ ਚਾਹ ਤੋਂ ਬਾਅਦ ਪਹਿਲੇ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਖ਼ਾਲਿਦ ਹੁਸੈਨ ਨੇ ਕੀਤੀ।ਪ੍ਰਵੀਨ ਕੁਮਾਰ, ਕੁਲਦੀਪ ਸਿੰਘ ਅਤੇ ਮੇਘਾ ਸਲਵਾਨ ਵਲੋਂ ਨਵਤੇਜ ਸਿੰਘ ਦੀਆਂ ਰਚਨਾਵਾਂ ‘ਤੇ ਖੋਜ-ਪੱਤਰ ਪੜ੍ਹੇ ਗਏ।ਡਾ. ਪ੍ਰਵੀਨ ਕੁਮਾਰ ਨੇ ਨਵਤੇਜ ਦੀਆਂ ਕਹਾਣੀਆਂ ਦਾ ਦਾਰਸ਼ਨਿਕ ਪਰਿਪੇਖ ਉਜਾਗਰ ਕਰਦਿਆਂ ਕਿਹਾ ਕਿ ਉਹ ਵਿਗਿਆਨਕ ਰਵਈਏ ਦੇ ਨਾਲ-ਨਾਲ ਪਿਆਰ ਦੇ ਫ਼ਲਸਫੇ ਨੂੰ ਵੀ ਬਰਾਬਰ …

Read More »

ਕੇਂਦਰ ਹਜ਼ੂਰ ਸਾਹਿਬ ਲਈ ਹਵਾਈ ਉਡਾਨਾਂ ਤੁਰੰਤ ਚਾਲੂ ਕਰੇ – ਬਾਬਾ ਬਲਬੀਰ ਸਿੰਘ 96 ਕਰੋੜੀ

ਅੰਮ੍ਰਿਤਸਰ ਸਾਹਿਬ, 22 ਅਪ੍ਰੈਲ (ਸੁਖਬੀਰ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜ਼ਵਾਂ ਤਖਤ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕੇਂਦਰ ਸਰਕਾਰ ਨੂੰ ਅੰਮ੍ਰਿਤਸਰ, ਚੰਡੀਗੜ੍ਹ ਆਦਿ ਸ਼ਹਿਰਾਂ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਹਵਾਈ ਉਡਾਨਾਂ ਚਾਲੂ ਕਰਨ ਦੀ ਮੰਗ ਕੀਤੀ ਹੈ। ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਵਲੋਂ ਜਾਰੀ ਇੱਕ ਬਿਆਨ ਵਿੱਚ ਬਾਬਾ ਬਲਬੀਰ ਸਿੰਘ 96 …

Read More »