Wednesday, November 25, 2026

ਪੰਜਾਬੀ

ਦਿਲਜੀਤ ਬੇਦੀ ਦੇ ਦੋਹਤੇ ਕਾਕਾ ਅੰਸ਼ਦੀਪ ਸਿੰਘ ਨੂੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਡਾ. ਹਰਚੰਦ ਸਿੰਘ ਬੇਦੀ ਦੇ ਭਰਾਤਾ ਹਰਕੇਵਲ ਸਿੰਘ ਬੇਦੀ ਦੇ ਦੋਹਤਰੇ ਅਤੇ ਬੀਬੀ ਪ੍ਰਭਜੋਤ ਕੌਰ ਤੇ ਗੁਰਮੀਤ ਸਿੰਘ ਧੀਰ ਦੇ ਹੋਣਹਾਰ ਸਪੁੱਤਰ ਕਾਕਾ ਅੰਸ਼ਦੀਪ ਸਿੰਘ ਜਿਸ ਦਾ ਪਿਛਲੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ ਸੀ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ …

Read More »

ਕਿਸਾਨਾਂ ਨੂੰ ਰਵਾਇਤੀ ਸੋਚ ਤਿਆਗ ਕੇ ਵਿਗਿਆਨਿਕ ਤੇ ਵਿਉਪਾਰਕ ਸੋਚ ਅਪਨਾੳਣ ਦੀ ਲੋੜ

ਪਠਾਨਕੋਟ 23 ਨਵੰਬਰ (ਪੰਜਾਬ ਪੋਸਟ ਬਿਊਰੋ) – ਅਜੋਕੇ ਸਮੇਂ ਵਿੱਚ ਕਿਸਾਨੀ ਨੂੰ ਦਰਪੇਸ਼ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਕਿਸਾਨਾਂ ਨੂੰ ਰਵਾਇਤੀ ਸੋਚ ਤਿਆਗ ਕੇ ਵਿਗਿਆਨਿਕ ਅਤੇ ਵਿਉਪਾਰਕ ਸੋਚ ਬਦਲਣ ਦੀ ਜ਼ਰੂਰਤ ਹੈ ਤਾਂ ਜੋ ਸ਼ੁੱਧ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।ਇਹ ਵਿਚਾਰ ਡਾ ਅਮਰੀਕ ਸਿੰਘ ਖੇਤੀਬਾੜੀ ਅਫਸਰ ਪਠਾਨਕੋਟ ਨੇ ਪ੍ਰੇਡ ਗਰਾਉਂਡ ਚੰਡੀਗੜ ਵਿੱਚ ਆਯੋਜਤ ਸੀ ਆਈ ਆਈ ਐਗਰੋਟੈਕ 2016 …

Read More »

ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾਂ ਵੱਲੋਂ ਸੇਵਾ ਕੇਦਰਾਂ ਦਾ ਉਦਘਾਟਨ

ਚੌਂਕ ਮਹਿਤਾ, 23 ਨਵੰਬਰ (ਜੋਗਿੰਦਰ ਸਿੰਘ ਮਾਣਾ) – ਹਲਕਾ ਜੰਡਿਆਲਾ ਦੇ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾਂ ਨੇ ਅੱਜ ਵੱਖ ਵੱਖ ਥਾਵਾਂ ਤੇ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਬਣਾਏ ਗਏ ਸੇਵਾ ਕਂੇਦਰਾਂ ਦਾ ਉਦਘਾਟਨ ਕੀਤਾ।ਉਨਾਂ ਦੇ ਨਾਲ ਐਸ ਡੀ ਐਮ ਬਾਬਾ ਬਕਾਲਾ ਟੀ.ਪੀ ਸਿੰਘ ਅਤੇ ਚੇਅਰਮੈਨ ਕੰਵਰਦੀਪ ਸਿੰਘ ਮਾਨ ਜਲਾਲ ਉਸਮਾਂ ਵੀ ਨਾਲ ਮੌਜੂਦ ਸਨ।ਉਨਾਂ ਨੇ …

Read More »

ਗੈਰ ਰਿਹਾਇਸ਼ੀ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਮੀਟਿੰਗ ਹੋਈ

ਫਾਜ਼ਿਲਕਾ, 23 ਨਵੰਬਰ (ਵਿਨੀਤ ਅਰੋੜਾ) – ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਪਿੰਡ ਲਾਲੋਵਾਲੀ ਵਿਚ ਪ੍ਰਿੰਸੀਪਲ ਮਨੋਜ ਸ਼ਰਮਾ ਦੀ ਅਗਵਾਈ ਵਿਚ ਇੱਕ ਦਿਨਾਂ ਗੈਰ ਰਿਹਾਇਸ਼ੀ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਮੀਟਿੰਗ ਹੋਈ।ਮੀਟਿੰਗ ਵਿਚ ਵੱਖ-ਵੱਖ ਸਕੂਲ ਮੁੱਖੀਆਂ ਅਤੇ ਐਸਐਮਸੀ ਮੈਂਬਰਾਂ ਨੇ ਭਾਗ ਲਿਆ।ਟ੍ਰੇਨਿੰਗ ਦੌਰਾਨ ਖਰੈਤ ਲਾਲ ਅਤੇ ਵਿਜੇ ਗੁਪਤਾ ਨੇ ਰਿਸੋਰਸ ਪਰਸਨ ਹਿੱਸਾ ਲਿਆ।ਬੱਚਿਆਂ ਦੀਆਂ ਸਮੱਸਿਆਵਾਂ, ਬੱਚਿਆਂ ਨਾਲ ਸਬੰਧਾਂ ਬਾਰੇ ਵਿਸਥਾਰ ਪੂਰਵਕ ਵਿਚਾਰ …

Read More »

ਡੇਂਗੂ ਪ੍ਰਭਾਵਤ ਏਰੀਏ ਵਿਚ ਕੀਤੀ ਫੋਗਿੰਗ

ਫਾਜ਼ਿਲਕਾ, 23 ਨਵੰਬਰ (ਵਿਨੀਤ ਅਰੋੜਾ) – ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵੱਲੋਂ ਸਿਵਲ ਸਰਜ਼ਨ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸ਼ਹਿਰ ਵਿਚ ਡੇਂਗੂ ਦੇ ਵਿਰੋਧ ਵਿਚ ਸ਼ੁਰੂ ਕੀਤਾ ਗਿਆ ਅਭਿਆਨ ਲਗਾਤਾਰ ਜਾਰੀ ਹੈ।ਜਿਸ ਇਲਾਕੇ ਵਿਚ ਡੇਂਗੂ ਕੇਸ਼ ਮਿਲ ਰਹੇ ਹਨ ਉੱਥੇ ਪ੍ਰਤੀਦਿਨ ਵੱਖ ਵੱਖ ਮੁਹੱਲਿਆਂ ਵਿਚ ਜਾਕੇ ਫੋਗਿੰਗ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਡੇਂਗੂ ਰੋਕਥਾਮ ਸਬੰਧੀ ਜਾਗਰੂਕਤਾ ਪੋਸਟਰ ਵੀ …

Read More »

ਦੋ ਦਿਨਾਂ ਜ਼ਿਲਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸੰਪਨ

ਫਾਜ਼ਿਲਕਾ, 23 ਨਵੰਬਰ (ਵਿਨੀਤ ਅਰੋੜਾ) – ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਖੇਡ ਮੈਦਾਨ ਵਿਚ ਕਰਵਾਈਆਂ ਗਈਆਂ ਦੋ ਦਿਨਾਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਅੱਜ ਸਮਾਪਤੀ ਹੋਈ। ਦੋ ਦਿਨਾਂ ਵਿਚ ਵੱਖ ਵੱਖ ਖੇਡਾਂ ਵਿਚ ਹਿੱਸਾ ਲੈਕੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਹਰੀ ਚੰਦ ਕੰਬੋਜ ਵੱਲੋਂ ਸਨਮਾਨਿਤ ਕੀਤਾ ਗਿਆ।ਜ਼ਿਲ੍ਹਾ ਖੇਡਾਂ ਦੇ ਇੰਚਾਰਜ਼ ਬੀ.ਪ.ੀਈ.ਓ ਫਾਜ਼ਿਲਕਾ-2 …

Read More »

ਮਲਟੀਪਰਪਜ਼ ਹੈਲਥ ਵਰਕਰਾਂ ਨੇ ਮੰਤਰੀ ਜਿਆਣੀ ਨੂੰ ਸੋਂਪਿਆ ਮੰਗ ਪੱਤਰ

ਫਾਜ਼ਿਲਕਾ, 23 ਨਵੰਬਰ (ਵਿਨੀਤ ਅਰੋੜਾ) – ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਦੀ ਇੱਕ ਮੀਟਿੰਗ ਸੂਬਾਈ ਪ੍ਰਧਾਨ ਸੁਰਜੀਤ ਸਿੰਘ ਜਲਾਲਾਬਾਦ ਦੀ ਪ੍ਰਧਾਨਗੀ ਵਿਚ ਹੋਈ।ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਸਰਾਰੀ ਫਾਜ਼ਿਲਕਾ ਜੋਕਿ ਅੱਜ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਜੱਦੀ ਪਿੰਡ ਕਟੈਹੜਾ ਵਿਚ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ਤੇ ਮਿਲੇ ਸਨ ਨੇ ਦੱਸਿਆ ਕਿ ਸਿਹਤ ਮੰਤਰੀ …

Read More »

ਜ਼ਿਲ੍ਹਾ ਆਬਕਾਰੀ ਤੇ ਕਰ ਸਲਾਹਕਾਰ ਕਮੇਟੀ ਮੀਟਿੰਗ ਵਿੱਚ ਵਿਚਾਰੀਆਂ ਵਪਾਰੀਆਂ ਦੀਆਂ ਸਮੱਸਿਆਵਾਂ

ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀ ਬਸੰਤ ਗਰਗ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਆਬਕਾਰੀ ਤੇ ਕਰ ਸਲਾਹਕਾਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ. ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਸਹਾਇਕ ਕਮਿਸ਼ਨਰ ਸ਼ਿਕਾਇਤਾਂ ਰਣਜੀਤ ਸਿੰਘ, ਏ. ਈ. ਟੀ. ਸੀ ਅੰਮ੍ਰਿਤਸਰ-1 ਸ੍ਰੀ ਵਿਸ਼ਵਜੀਤ ਸਿੰਘ ਭੰਗੂ ਅਤੇ ਏ. ਈ. ਟੀ. ਸੀ ਅੰਮ੍ਰਿਤਸਰ-2 ਸ੍ਰੀਮਤੀ ਰਵਿੰਦਰ …

Read More »

ਕੈਬਨਿਟ ਮੰਤਰੀ ਰਣੀਕੇ ਅਤੇ ਪ੍ਰਮੁੱਖ ਸਕੱਤਰਾਂ ਨੇ ਭਗਵਾਨ ਵਾਲਮੀਕਿ ਤੀਰਥ ਸਮਾਗਮ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਇਤਿਹਾਸਕ ਨਗਰੀ ਰਾਮ ਤੀਰਥ ਵਿਖੇ ਭਗਵਾਨ ਵਾਲਮੀਕਿ ਤੀਰਥ ਸਥਲ ਇਕ ਵਿਸ਼ਾਲ ਰਾਜ ਪੱਧਰੀ ਸਮਾਗਮ ਦੌਰਾਨ 1 ਦਸੰਬਰ ਨੂੰ ਸ਼ਰਧਾਲੂਆਂ ਨੂੰ ਸਮਰਪਿਤ ਕੀਤਾ ਜਾਵੇਗਾ, ਜਿਸ ਸਬੰਧੀ ਤਿਆਰੀਆਂ ਜੰਗੀ ਪੱਧਰ ‘ਤੇ ਚੱਲ ਰਹੀਆਂ ਹਨ। ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰਾਂ ਸ੍ਰੀ ਐਸ. ਕੇ ਸੰਧੂ, ਸ੍ਰੀ ਕੇ. ਜੇ ਐਸ ਚੀਮਾ, …

Read More »

ਚੋਣ ਖ਼ਰਚਾ ਨਿਗਰਾਨੀ ਸੈਲਾਂ ਤਹਿਤ ਦੋ ਟੀਮਾਂ ਦਾ ਗਠਨ

ਅੰਮ੍ਰਿਤਸਰ,  23 ਨਵੰਬਰ (ਸੁਖਬੀਰ ਸਿੰਘ) – ਨਿਰਪੱਖ ਅਤੇ ਆਜ਼ਾਦ ਚੋਣਾਂ ਕਰਵਾਉਣ ਦੇ ਮਕਸਦ ਨਾਲ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਬਸੰਤ ਗਰਗ ਦੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਚੋਣ ਖ਼ਰਚਾ ਨਿਗਰਾਨੀ ਸੈੱਲਾਂ ਤਹਿਤ ਫਲਾਇੰਗ ਸਕੁਐਡ ਅਤੇ ਸਟੈਟਿਕ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵਿਚ ਸ਼ਾਮਿਲ ਚੋਣ ਅਲਕੇ ਵਾਰ ਨਿਯੁਕਤ ਅਧਿਕਾਰੀਆਂ ਦੀ ਅੱਜ …

Read More »