ਬਟਾਲਾ, 18 ਨਵੰਬਰ (ਨਰਿੰਦਰ ਬਰਨਾਲ) – ਆਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੇ ਸਬੰਧ ਵਿੱਚ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ ਵਿੰਗ ਦੀ ਵਿਸ਼ੇਸ਼ ਮੀਟਿੰਗ ਜਗਦੀਪ ਸਿੰਘ ਸੋਨੂੰ ਰੰਧਾਵਾ ਪ੍ਰਧਾਨ ਆਈ.ਟੀ ਵਿੰਗ ਦੇ ਗ੍ਰਹਿ ਵਿਖੇ ਹੋਈ ਜਿਸ ਵਿੱਚ ਯੂਥ ਅਕਾਲੀ ਦਲ ਹਲਕਾ ਫਤਿਹਗੜ ਚੂੜੀਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ।ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੁਆਰਾ ਵਿਧਾਨ …
Read More »ਪੰਜਾਬੀ
ਮਾਮਲਾ ਨੋਟਬੰਦੀ ਦਾ- ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਹੋਇਆ ਹੰਗਾਮਾ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ) ਸਥਾਨਕ ਸੁਲਤਾਨਵਿੰਡ ਰੋਡ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਪੁਰਾਣੇ ਨੋਟ ਬਦਲਾਉਣ ਲਈ ਖੜੇੇ ਇੱਕ ਵਿਅੱਕਤੀ ਵਲੋਂ ਹੰਗਾਮਾ ਕੀਤੇ ਜਾਣ ਦੀ ਖਬਰ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਕ ਮੁਲਾਜ਼ਮ ਕਿਰਪਾਲ ਸਿੰਘ ਨੇ ਦੱਸਿਆ ਕਿ ਰੋਜ ਵਾਂਗ ਅੱਜ ਵੀ ਬੈਂਕ ਦੇ ਬਾਹਰ ਲੋਕਾਂ ਦੀ ਭੀੜ ਲੱਗੀ ਹੋਈ ਸੀ ਅਤੇ ਬੈਂਕ ਮੁਲਾਜ਼ਮ ਅਜ਼ਾਦ ਸੋਢੀ ਨਾਲ ਗੇਟ ‘ਤੇ ਸਭ …
Read More »ਸੋਸ਼ਲ ਸਾਈਟ ‘ਤੇ ਫਿਰਕੂ ਭਾਵਨਾਵਾਂ ਫੈਲਾਉਣ ਵਾਲਿਆਂ ਖਿਲਾਫ ਪੜਤਾਲ ਕਰਵਾਈ ਜਾਵੇਗੀ – ਪ੍ਰੋ. ਬਡੂੰਗਰ
ਅੰਮ੍ਰਿਤਸਰ, 18 ਨਵੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਐਡਿਟ ਕਰਕੇ ਫਿਰਕੂ ਭਾਵਨਾਵਾਂ ਫੈਲਾਉਣ ਦੇ ਮਕਸਦ ਹੇਠ ਸੋਸ਼ਲ ਸਾਈਟ ‘ਤੇ ਪਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਾਈਬਰ ਕ੍ਰਾਇਮ ਸੈਲ ਰਾਹੀਂ ਪੜਤਾਲ ਕਰਵਾਈ ਜਾਵੇਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਦਿਆਂ ਕਿਹਾ ਕਿ ਸੋਸ਼ਲ ਸਾਈਟ ‘ਤੇ ਆਏ ਦਿਨ ਸ਼ਰਾਰਤੀ ਅਨਸਰਾਂ …
Read More »ਬੀ.ਬੀ.ਸੀ ਵੱਲੋਂ ਪੰਜਾਬੀ ਵਿੱਚ ਖ਼ਬਰਾਂ ਪ੍ਰਸਾਰਤ ਕਰਨ ਦਾ ਫੈਸਲਾ ਸ਼ਲਾਘਾਯੋਗ- ਪ੍ਰੋ. ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ, 18 ਨਵੰਬਰ (ਗੁਰਪ੍ਰੀਤ ਸਿੰਘ)-ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੌਮਾਂਤਰੀ ਨਿਊਜ਼ ਚੈਨਲ ਬੀ.ਬੀ.ਸੀ.ਵਰਲਡ ਵੱਲੋਂ ਪੰਜਾਬੀ ਸਮੇਤ 11 ਭਾਸ਼ਾਵਾਂ ਵਿੱਚ ਖ਼ਬਰਾਂ ਪ੍ਰਸਾਰਤ ਕਰਨ ਦੇ ਫੈਸਲੇ ਨੂੰ ਸ਼ਲਾਘਾਯੋਗ ਕਰਾਰ ਦਿੱਤਾ ਹੈ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਬੀ.ਬੀ.ਸੀ. ਨਿਊਜ਼ ਚੈਨਲ ਵੱਲੋਂ ਹਰ ਧਰਮ ਨੂੰ ਪ੍ਰਮੁੱਖਤਾ ਦੇ ਕੇ ਉਨ੍ਹਾਂ ਦੀ ਭਾਸ਼ਾ ਵਿੱਚ ਖ਼ਬਰਾਂ ਪ੍ਰਸਾਰਿਤ ਕਰਨ ਨਾਲ ਵਿਸ਼ਵ …
Read More »ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੁੱਚਾ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਪ੍ਰਗਟ
ਅੰਮ੍ਰਿਤਸਰ, 18 ਨਵੰਬਰ (ਗੁਰਪ੍ਰੀਤ ਸਿੰਘ)- ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਬੱਤ ਦਾ ਭਲਾ ਸੇਵਾ ਦਲ ਦੇ ਸਰਪ੍ਰਸਤ ਸੰਤ ਬਾਬਾ ਦਲੇਰ ਸਿੰਘ ਖਾਲਸਾ ਖੇੜੀ ਵਾਲਿਆਂ ਦੇ ਪਿਤਾ ਸ. ਸੁੱਚਾ ਸਿੰਘ ਢਿਲੋਂ ਦੇ ਅਚਾਨਕ ਅਕਾਲ ਚਲਾਣੇ ਕਰ ਜਾਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਸੁੱਚਾ ਸਿੰਘ ਧਾਰਮਿਕ …
Read More »ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਮਾਤਾ ਤੇਜ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 18 ਨਵੰਬਰ (ਗੁਰਪ੍ਰੀਤ ਸਿੰਘ)- ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉੱਘੇ ਗਾਇਕ ਗੁਰਦਾਸ ਮਾਨ ਦੀ ਮਾਤਾ ਤੇਜ ਕੌਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਮਾਂ ਨੂੰ ਪ੍ਰਮਾਤਮਾ ਦਾ ਦਰਜਾ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੁੱਤਰ ਲਈ ਮਾਂ ਦਾ ਵਿਛੋੜਾ ਬਹੁਤ ਦੁਖਦਾਈ ਹੁੰਦਾ ਹੈ …
Read More »ਡਿਪਟੀ ਕਮਿਸ਼ਨਰ ਨੇ ‘ਖੁਸ਼ਹਾਲੀ ਦਿਵਸ’ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ
ਪਠਾਨਕੋਟ, 18 ਨਵੰਬਰ (ਪੰਜਾਬ ਪੋਸਟ ਬਿਊਰੋ)- ਭਾਰਤ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ‘ਖੁਸ਼ਹਾਲੀ ਦਿਵਸ’ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਨੂੰ ਯੋਜਨਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਯੋਜਨਾ ਦੀ ਸ਼ੁਰੂਆਤ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਨੇ ਆਪਣੇ (ਡੀ.ਸੀ.) ਦਫਤਰ ਵਿਖੇ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਕੇ ਕੀਤੀ।ਅਸ਼ੋਕ ਸ਼ਰਮਾ …
Read More »ਹਲਕਾ ਜੰਡਿਆਲਾ ਗੁਰੂ ਤੋਂ ਹਰਭਜਨ ਸਿੰਘ ਆਪ ਉਮੀਦਵਾਰ ਐਲਾਨੇ ਜਾਣ ‘ਤੇ ਵਰਕਰਾਂ ‘ਚ ਖੁਸ਼ੀ ‘
ਜੰਡਿਆਲਾ ਗੁਰੂ, 18 ਨਵੰਬਰ (ਹਰਿੰਦਰ ਪਾਲ ਸਿੰਘ)- ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ (ਰਿਜ਼ਰਵ) ਤੋਂ ਆਮ ਆਦਮੀ ਪਾਰਟੀ ਵਲੋਂ ਹਰਭਜਨ ਸਿੰਘ ਨੂੰ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ 2017 ਵਾਸਤੇ ਉਮੀਦਵਾਰ ਐਲਾਨੇ ਜਾਣ ਨਾਲ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ।ਪੀ.ਸੀ.ਐਸ 2012 ਕਾਡਰ ਦੇ ਅਧਿਕਾਰੀ ਹਰਭਜਨ ਸਿੰਘ ਇਸ ਸਮੇਂ ਬਤੌਰ ਈ.ਟੀ.ਓਂ ਅੰਮ੍ਰਿਤਸਰ ਵਿਚ ਆਪਣੀ ਡਿਊਟੀ ਨਿਭਾਅ ਰਹੇ ਹਨ।ਇਸ ਤੋਂ ਪਹਿਲਾਂ ਉਹ …
Read More »ਭਗਵਾਨ ਵਾਲਮੀਕਿ ਯਾਦਗਾਰ ਸ਼ਰਧਾਲੂਆਂ ਨੂੰ 1 ਦਸੰਬਰ ਨੂੰ ਕੀਤੀ ਜਾਵੇਗੀ ਸਮਰਪਿਤ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ)- ਪੰਜਾਬ ਸਰਕਾਰ ਵੱਲੋਂ ਰਾਮ ਤੀਰਥ ਵਿਖੇ ਬਣਾਈ ਗਈ ਕਰੁਣਾਸਾਗਰ ਭਗਵਾਨ ਵਾਲਮੀਕਿ ਜੀ ਦੀ ਵਿਸ਼ਵ ਪੱਧਰੀ ਯਾਦਗਾਰ ਇਕ ਵਿਸ਼ਾਲ ਰਾਜ ਪੱਧਰੀ ਸਮਾਗਮ ਦੌਰਾਨ 1 ਦਸੰਬਰ ਨੂੰ ਸ਼ਰਧਾਲੂਆਂ ਨੂੰ ਸਮਰਪਿਤ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਬਸੰਤ ਗਰਗ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿਖੇ ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੂੰ ਸਰਬੋਤਮ ਅਥਾਰਟੀ ਐਲਾਨਿਆ
ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਕੀਤੇ ਗਏ ਮਹੱਤਵਪੂਰਨ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਦੇਖਦਿਆਂ ਚੇਅਰਮੈਨ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੂੰ ਸੂਬੇ ਭਰ ਵਿਚੋਂ ਸਰਬੋਤਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਲਾਨਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ ਅੰਮ੍ਰਿਤਸਰ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ੍ਰੀਮਤੀ ਗਿਰੀਸ਼ …
Read More »
Punjab Post Daily Online Newspaper & Print Media