Wednesday, November 25, 2026

ਪੰਜਾਬੀ

ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ‘ਸੰਗੀਤ-ਵਾਰ, ਕਵੀਸ਼ਰੀ, ਸ਼ਬਦ – ਭਜਨ’ ਦੀ ਵਰਕਸ਼ਾਪ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ਯੂਥ ਫੈਸਟੀਵਲਾਂ ਤੋਂ ਪਹਿਲਾਂ “ਸੰਗੀਤ-ਵਾਰ, ਕਵੀਸ਼ਰੀ, ਸ਼ਬਦਫ਼ਭਜਨ” ਦੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਹ ਵਰਕਸ਼ਾਪ ਡਾਇਰੈਕਟਰ ਯੂਥ ਵੈਲਫੇਅਰ ਡਾ. ਜਗਜੀਤ ਕੌਰ ਦੀ ਅਗਵਾਈ ਵਿਚ ਕਰਾਈ ਗਈ। ਇਸ ਵਰਕਸ਼ਾਪ ਦਾ ਮੰਤਵ “ਵਾਰ, ਕਵੀਸ਼ਰੀ, ਸ਼ਬਦਫ਼ਭਜਨ ਆਈਟਮਾਂ”ਦੇ ਤਕਨੀਕੀ ਨੁਕਤਿਆਂ ਨਾਲ ਵਿਦਿਆਰਥੀਆਂ ਨੂੰ ਜਾਣੂ ਕਰਾਉਣਾ ਹੈ। ਡਾ. ਜਗਜੀਤ ਕੌਰ ਦੀ ਅਗਵਾਈ …

Read More »

ਵਿਧਾਇਕ ਦੀਪ ਮਲਹੋਤਰਾ ਦੀ ਪਤਨੀ ਡਿੰਪੀ ਮਲਹੋਤਰਾ ਨੇ ਵੰਡੇ ਸ਼ਗਨ ਸਕੀਮ ਦੇ ਚੈਕ

ਫਰੀਦਕੋਟ, 31 ਅਗਸਤ (    ਪੰਜਾਬ ਪੋਸਟ ਬਿਊਰੋ) -ਪੰਜਾਬ ਸਰਕਾਰ ਦੁਆਰਾ ਗਰੀਬ ਪਰਿਵਾਰਾਂ ਲਈ ਸ਼ੁਰੂ ਕੀਤੀ ਗਈ ਸ਼ਗਨ ਸਕੀਮ ਦੇ ਤਹਿਤ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੇ ਚੈੱਕ ਵੰਡਣ ਲਈ ਅੰਬੇਦਕਰ ਭਵਨ ਵਿਖੇ ਇੱਕ ਪੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਹਲਕਾ ਵਿਧਾਇਕ ਦੀਪ ਮਲਹੋਤਰਾ ਦੀ ਧਰਮ ਪਤਨੀ ਸ੍ਰੀਮਤੀ ਡਿੰਪੀ ਮਲਹੋਤਰਾ ਨੇ 17 ਗਰੀਬ ਪ੍ਰੀਵਾਰਾਂ ਨੂੰ ਸ਼ਗਨ ਸਕੀਮ ਤਹਿਤ 15 ਹਜਾਰ …

Read More »

ਬਾਬਾ ਫਰੀਦ ਆਗਮਨ ਪੁਰਬ ਦੌਰਾਨ ਪੁਰਾਤਨ ਵਿਰਸੇ ਦੀਆਂ ਝਾਕੀਆਂ ਹੋਣਗੀਆਂ ਮੁੱਖ ਆਕਰਸ਼ਣ

ਫਰੀਦਕੋਟ, 31 ਅਗਸਤ (ਪੰਜਾਬ ਪੋਸਟ ਬਿਊਰੋ) – ਬਾਬਾ ਫਰੀਦ ਆਗਮਨ ਪੁਰਬ ਦੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪੇਰ ਚਾੜ੍ਹਣ ਲਈ ਜਿੰਨੀਆਂ ਵੀ ਕਮੇਟੀਆਂ ਗਠਿਤ ਕੀਤੀਆ ਗਈ ਹਨ ਲਈ ਵੱਖਰੇ ਵੱਖਰੇ ਨੋਡਲ ਅਫਸਰ  ਅਫ਼ਸਰ ਲਗਾਏ ਜਾਣ ਇਹ ਸੁਝਾਅ ਕਮਿਸ਼ਨਰ ਫਰੀਦਕੋਟ ਡਵੀਜਨ ਸ੍ਰੀ ਵੀ.ਕੇ.ਮੀਨਾ ਨੇ ਬਾਬਾ ਸ਼ੇਖ ਫਰੀਦ ਜੀ ਦੇ ਪ੍ਰਬੰਧਾਂ ਨੂੰ ਲੈ ਕੇ ਕੀਤੀ  ਇੱਕ ਵਿਸ਼ੇਸ਼ ਮੀਟਿੰਗ ਵਿੱਚ ਦਿੱਤੇ। ਉਨ੍ਹਾਂ ਕਿਹਾ …

Read More »

ਨਹਿਰੂ ਯੁਵਾ ਕੇਂਦਰ ਵੱਲੋਂ ਸਾਰੀਆਂ ਯੂਥ ਕਲੱਬਾਂ ਵਿਚ ਲਗਾਏ ਜਾਣਗੇ ਸਫ਼ਾਈ ਕੈਂਪ- ਰਾਜਾ

ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ ਨੂੰ ਕਾਮਯਾਬ ਕਰਨ ਦੇ ਮਕਸਦ ਨਾਲ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਦੀਆਂ ਸਾਰੀਆਂ ਯੂਥ ਕਲੱਬਾਂ ਵਿਚ ਨਿਸ਼ਕਾਮ ਸੇਵਾ ਭਾਵ ਨਾਲ ਸਫ਼ਾਈ ਕੈਂਪ ਲਗਾਏ ਜਾਣਗੇ ਤਾਂ ਕਿ ਪਿੰਡਾਂ ਵਿਚ ਸਾਫ਼-ਸੁਥਰੇ ਵਾਤਾਵਰਨ ਦਾ ਮਾਹੌਲ ਸਿਰਜਿਆ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਸ. …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ੍ਹ ਵਿੱਚ ਖੋਲ੍ਹਿਆ ਲੀਗਲ ਏਡ ਕਲੀਨਿਕ

ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੇ ਮਕਸਦ ਨਾਲ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ ਲੀਗਲ ਏਡ ਕਲੀਨਿਕ ਖੋਲ੍ਹਿਆ ਗਿਆ, ਜਿਸ ਦਾ ਉਦਘਾਟਨ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਨੇ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਕੈਦੀਆਂ ਦੀਆਂ ਮੁਸ਼ਕਿਲਾਂ ਸੁਣਨ ਲਈ …

Read More »

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਲਾਵਾਰਿਸ ਬੱਚਾ ਚਿਲਡਰਨ ਹੋਮ ਹੁਸ਼ਿਆਰਪੁਰ ਭੇਜਿਆ

ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਜੀ. ਆਰ. ਪੀ ਅੰਮ੍ਰਿਤਸਰ ਵੱਲੋਂ ਲਾਵਾਰਿਸ ਹਾਲਤ ਵਿੱਚ ਮਿਲੇ ਬੱਚੇ ਨੂੰ ਚਿਲਡਰਨ ਹੋਮ ਫਾਰ ਬੁਆਏਜ਼, ਹੁਸ਼ਿਆਰਪੁਰ ਭੇਜ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦਾ ਕੰਮਕਾਜ਼ ਦੇਖ ਰਹੇ ਮੈਡਮ ਬਨਪ੍ਰੀਤ ਹਾਂਡਾ ਨੇ ਦੱਸਿਆ ਕਿ ਆਪਣਾ ਨਾਂਅ ਸ਼ਿਵਨੰਦਨ ਦੱਸਣ ਵਾਲਾ ਇਹ 12 ਕੁ ਸਾਲ ਦਾ ਬੱਚਾ ਜੀ. ਆਰ. …

Read More »

ਬੱਚਿਆਂ ਦੀ ਸ਼ਖਸੀਅਤ ਉਸਾਰੀ ਲਈ ਪ੍ਰਾਇਮਰੀ ਪੱਧਰ ‘ਤੇ ਯਤਨਾਂ ਦੀ ਲੋੜ – ਸੰਧੂ

ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਸਿੱਖਿਆ ਸਲਾਹਕਾਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਸ. ਤਜਿੰਦਰ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਿੱਖਿਆ ਵਿਭਾਗ ਦੇ ਕੰਮਕਾਜ਼ ਨੂੰ ਹੋਰ ਬਿਹਤਰ ਅਤੇ ਸੁਚਾਰੂ ਬਣਾਉਣ ਲਈ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ। ਸ. ਸੰਧੂ ਨੇ …

Read More »

ਅਕਾਲੀ ਦਲ ਨੇ ਵਰਕਰਾਂ ਦਾ ਟਰੇਨਿੰਗ ਕੈਂਪ ਲਗਾਇਆ

ਸੰਦੌੜ, 31 ਅਗਸਤ (ਹਰਮਿੰਦਰ ਸਿੰਘ ਭੱਟ) – ਨਜਦੀਕੀ ਪਿੰਡ ਸ਼ੇਰਗੜ ਚੀਮਾ ਵਿਖੇ ਅਕਾਲੀ ਦਲ ਵੱਲੋਂ ਟਰੇਨਿੰਗ ਕੈਂਪ ਦਾ ਆਯੋਜਿਨ ਕੀਤਾ ਗਿਆ ਜਿਸ ਵਿਚ ਪਾਰਟੀ ਦੇ ਜਿਲਾ ਪ੍ਰਧਾਨ ਤੇਜਾ ਸਿੰਘ ਕਮਾਲਪੁਰ, ਮੁਹੰਮਦ ਇਜਹਾਰ ਆਲਮ , ਪ੍ਰੀਤਮ ਸਿੰਘ ਜੌਹਲ ਨੇ ਵਿਸੇਸ ਤੌਰ ਤੇ ਹਾਜਰ ਸਨ।ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਤੇਜਾ ਸਿੰਘ ਕਮਾਲਪੁਰ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ …

Read More »

ਸੰਘਰਸ਼ੀ ਯੋਧਿਆਂ ਦੀ ਸਕੀਮ ਸਬੰਧੀ ਜ਼ਿਲ੍ਹੇ ਵਿੱਚ 5 ਨੋਡਲ ਅਫ਼ਸਰ ਨਿਯੁੱਕਤ

ਬਠਿੰਡਾ, 31 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵੱਲੋਂ ਸੰਘਰਸ਼ੀ ਯੋਧਿਆਂ ਨੂੰ ਵਿਤੀ ਸਹਾਇਤਾਂ ਅਤੇ ਹੋਰ ਸਹੂਲਤਾਂ ਦੇਣ ਲਈ ਐਲਾਨ ਕੀਤਾ ਹੈ । ਇਸ ਸਕੀਮ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿੱਚ ਨੋਡਲ ਅਫ਼ਸਰ ਨਿਯੁਕਤ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ …

Read More »

ਮੁਫ਼ਤ ਟਰੇਨਿੰਗ ਕੈਂਪ 5 ਸਤੰਬਰ ਤੋਂ ਹੋਵੇਗਾ ਸ਼ੁਰੂ

ਬਠਿੰਡਾ, 31 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਹਾਇਕ ਧੰਦੇ ਅਪਨਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਬਠਿਡਾ ਸ੍ਰੀ ਅਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਮੱਛੀ ਪਾਲਣ ਧੰਦੇ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਮੁਫ਼ਤ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਹ …

Read More »