ਪੱਟੀ, 28 ਜੁਲਾਈ (ਰਣਜੀਤ ਸਿੰਘ ਮਾਹਲਾ) – ਪੱਟੀ ਸੁਪਰ ਕਿੰਗ ਕਲੱਬ ਵਲੋਂ ਸਵ. ਅਮਰੀਕ ਸਿੰਘ ਯਾਦਗਾਰੀ ਕ੍ਰਿਕੇਟ ਟੂਰਨਾਮੈਂਟ ਦੀ ਸ਼ੁਰੂਆਤ ਗੁਰਚਰਨ ਸਿੰਘ ਚੰਨ ਨੇ ਉਦਘਾਟਨ ਕਰ ਕੇ ਕੀਤੀ। ਇਸ ਸਬੰਧੀ ਜਾਣਕਾਰੀ ਦੇਂਦਿਆਂ ਕਲੱਬ ਦੇ ਸੰਚਾਲਕ ਜਗਰੂਪ ਸਿੰਘ ਗੁੱਪਾ ਨੇ ਦੱਸਿਆ ਕਿ ਸਵ. ਅਮਰੀਕ ਸਿੰਘ ਦੀ ਯਾਦ ਵਿੱਚ ਇਹ ਪਹਿਲਾ ਯਾਦਗਾਰੀ ਕ੍ਰਿਕੇਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।ਪਿੰਡ ਠੱਕਰਪੁਰਾ ਦੀ ਗਰਾਊਂਡ ਵਿੱਚ …
Read More »ਪੰਜਾਬੀ
20 ਪਰਿਵਾਰ ਨੇ ਆਮ ਆਦਮੀ ਪਾਰਟੀ ‘ਚ ਸ਼ਾਮਲ – ਚੀਮਾ
ਪੱਟੀ, 28 ਜੁਲਾਈ (ਰਣਜੀਤ ਸਿੰਘ ਮਾਹਲਾ) – ਆਮ ਆਦਮੀ ਪਾਰਟੀ ਵੱਲੋ ਸੁਰੂ ਕੀਤੀ ਗਈ ਪ੍ਰੀਵਾਰ ਜੋੜੋ ਮੁਹਿਮ ਮੁਹਿਮ ਨੂੰ ਹਲਕਾ ਪੱਟੀ ਅੰਦਰ ਉਸ ਸਮੇਂ ਭਾਰੀ ਬੱਲ ਮਿਲਿਆ, ਜਦ ਪਿੰਡ ਬਰਵਾਲਾ ਵਿਖੇ ਅਕਾਲੀ ਭਾਜਪਾ ਗੰਠਜੋੜ ਅਤੇ ਕਾਂਗਰਸ ਦੀਆ ਲੋਕ ਮਾਰੂ ਨੀਤੀਆਂ ਨੂੰ ਨਕਾਰਦਿਆਂ 20 ਪਰਿਵਾਰ ਨੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ।ਇਸ ਮੋਕੇ ਤੇ ਰਣਜੀਤ ਸਿੰਘ ਚੀਮਾ ਨੇ …
Read More »ਹਨੇਰੀਆਂ ਨਾਲ ਡਿੱਗੇ ਰੁੱਖਾਂ ਦੀ ਕ੍ਰਾਂਤੀਕਾਰੀਆਂ ਕੀਤੀ ਕਾਂਟ ਛਾਂਟ- ਪ੍ਰਿੰ. ਤਰਸਿੱਕਾ
ਚੌਂਕ ਮਹਿਤਾ, 28 ਜੁਲਾਈ (ਜੋਗਿੰਦਰ ਸਿੰਘ ਮਾਣਾ) – ਪਿਛਲੇ ਦਿਨਾਂ ਤੋਂ ਮਹਿਤਾ ਅੰਮ੍ਰਿਤਸਰ ਸੜਕ ਦੇ ਬਹੁਤ ਸਾਰੇ ਰੁੱਖ ਹਵਾ ਤੇ ਭਾਰੀ ਮੀਂਹ ਨਾਲ ਸੜਕ ਵਾਲੇ ਪਾਸੇ ਝੁਕੇ ਹੋਏ ਸਨ। ਜਿਸ ਨਾਲ ਇਸ ਸੜਕ ‘ਤੇ ਸਫ਼ਰ ਕਰਨ ਵਾਲਿਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂ ਰਿਹਾ ਸੀ ।ਅੱਜ ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਪ੍ਰਧਾਨ ਪ੍ਰਿੰੰਸੀਪਲ ਬਚਿੱਤਰ ਸਿੰਘ …
Read More »ਇਕ ਹਫਤੇ ਦੇ ਅੰਦਰ ਸ਼ਹਿਰ ਦੇ ਸਾਰੇ ਚੈਂਬਰਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ- ਜੋਸ਼ੀ
ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ ਸੱਗੂ) -ਮਾਨਸੂਨ ਦੀਆਂ ਬਾਰਿਸ਼ਾਂ ਆਰੰਭ ਹੋਣ ਤੋਂ ਪਹਿਲਾਂ ਕੈਬਿਨਟ ਮੰਤਰੀ ਅਨਿਲ ਜੋਸ਼ੀ ਵੱਲੋਂ ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਅਤੇ ਨਗਰ ਨਿਗਮ ਦੇ ਹੋਰ ਸਬੰਧਤ ਅਧੀਕਾਰੀਆਂ ਨੂੰ ਜੁਬਾਨੀ ਹਦਾਇਤ ਕੀਤੀ ਗਈ ਸੀ ਕਿ ਸ਼ਹਿਰ ਵਿਚ ਸੜਕਾਂ ‘ਤੇ ਬਣੇ ਚੈਂਬਰਾਂ ਦੀ ਮੁਕੰਮਲ ਸਫਾਈ ਕਰਵਾਈ ਜਾਵੇ ਅਤੇ ਸੀਵਰੇਜ ਦੀ ਡੀ-ਸਿਲਟਿੰਗ ਕਰਵਾ ਲਈ ਜਾਵੇ ਤਾਂ ਜੋ ਸੜਕਾਂ ਤੇ ਬਾਰਿਸ਼ਾਂ ਦਾ …
Read More »ਹੈਪਾਟਾਈਟਸ-ਸੀ ਤੋਂ ਬਚਾਅ ਲਈ ਜਾਗਰੂਕ ਹੋਣਾ ਬੇਹੱਦ ਜ਼ਰੂਰੀ- ਵਰੁਣ ਰੂਜਮ
ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ ਸੱਗੂ) – ਹੈਪਾਟਾਈਟਸ-ਸੀ (ਕਾਲਾ ਪੀਲੀਆ) ਜਿਗਰ ਸਬੰਧੀ ਹੋਣ ਵਾਲੀ ਇਕ ਨਾਮੁਰਾਦ ਬਿਮਾਰੀ ਹੈ, ਜੋ ਮਰੀਜ਼ ਦੇ ਜਿਗਰ ਨੂੰ ਨੁਕਸਾਨ ਪਹੁੰਚਾਉਣ ਦੇ ਨਾਲ-ਨਾਲ ਜਿਗਰ ਦੇ ਕੈਂਸਰ ਦਾ ਕਾਰਨ ਵੀ ਬਣ ਸਕਦੀ ਹੈ। ਇਸ ਲਈ ਇਸ ਬਿਮਾਰੀ ਤੋਂ ਬਚਾਅ ਲਈ ਸਾਨੂੰ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਸਥਾਨਕ ਫੌਰ …
Read More »ਡੀ.ਏ.ਵੀ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ‘ਚ ਹਾਸਲ ਕੀਤੇ ਅਹਿਮ ਸਥਾਨ
ਅੰਮ੍ਰਿਤਸਰ, ਜੁਲਾਈ 28 (ਜਗਦੀਪ ਸਿੰਘ ਸੱਗੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਐਮ.ਐਮ (ਮਲਟੀਮੀਡਿਆ)-ਸਮੈਸਟਰ 4, ਬੀ.ਸੀ.ਏ-ਸਮੈਸਟਰ 2 ਅਤੇ ਬੀ.ਐਸ.ਸੀ (ਆਈ.ਟੀ) ਸਮੈਸਟਰ-4 ਦੇ ਐਲਾਨੇ ਗਏ ਨਤੀਜਿਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਮੈਰਿਟ ਵਿੱਚ ਸਥਾਨ ਹਾਸਲ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਸਮੇਤ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਅਮਰਦੀਪ ਗੁਪਤਾ ਤੇ ਪ੍ਰੋ. ਸੰਦੀਪ ਕੁਮਾਰ ਨੇ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ …
Read More »230 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਦੋ ਕਾਬੂ- ਚੌਰੀ ਦਾ ਮੋਟਰਸਾਈਕਲ ਵੀ ਬਰਾਮਦ
ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਥਾਣਾ ਬੀ ਡਵੀਜ਼ਨ ਦੀ ਪੁਲਿਸ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦ ਉਸ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰਕੇ ਉਨਾਂ ਪਾਸੋਂ ਕੁੱਲ 230 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣੇ ਦੇ ਏ.ਐਸ.ਆਈ ਸੂਬਾ ਸਿੰਘ ਨੇ ਦੱਸਿਆ ਕਿ ਉਹ ਜਦ ਏ.ਐਸ.ਆਈ ਪ੍ਰਸ਼ੌਤਮ ਲਾਲ ਸਮੇਤ ਪੁਲਿਸ ਪਾਰਟੀ ਚੌਕ ਢੀਂਗਰਾ ਤੋਂ ਜਹਾਜਗੜ …
Read More » ‘350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ’ 13 ਵਾਂ ਅਰਦਾਸ ਸਮਾਗਮ 3 ਦਸੰਬਰ ਨੂੰ – ਭਾਈ ਗੁਰਇਕਬਾਲ ਸਿੰਘ
ਅੰਮ੍ਰਿਤਸਰ, 28 ਜੁਲਾਈ (ਪ੍ਰੀਤਮ ਸਿੰਘ) – ‘350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ’ ਲਹਿਰ ਨੂੰ ਸਮਰਪਿਤ 13ਵਾਂ ਅਰਦਾਸ ਸਮਾਗਮ 3 ਦਸੰਬਰ ਅਯੋਜਿਤ ਕੀਤਾ ਜਾਵੇਗਾ।ਇਸ ਸਬੰਧੀ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਹੋਈ ਮੀਟਿੰਗ ਦੌਰਾਨ ਤਕਰੀਬਨ 500 ਮੈਂਬਰਾਂ ਨੂੰ 13ਵੇਂ ਅਰਦਾਸ ਸਮਾਗਮ ਦੀ ਰੂਪ ਰੇਖਾ ਬਾਰੇ ਦੱਸਿਆ ਅਤੇ 12ਵੇਂ ਅਰਦਾਸ ਸਮਾਗਮ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ। ਭਾਈ ਸਾਹਿਬ ਨੇ …
Read More »ਜਥੇ: ਅਵਤਾਰ ਸਿੰਘ ਨੇ ਖਜ਼ਾਨ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ
ਅੰਮ੍ਰਿਤਸਰ, 28 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਦੇ ਪਿਤਾ ਖਜ਼ਾਨ ਸਿੰਘ (78) ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਖਜ਼ਾਨ ਸਿੰਘ ਗੁਰ-ਘਰ ਦੇ ਪ੍ਰੇਮੀ ਤੇ ਧਾਰਮਿਕ ਬਿਰਤੀ ਵਾਲੇ ਸਨ।ਉਨ੍ਹਾਂ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਪਰਿਵਾਰ ਨੂੰ …
Read More »ਚੀਫ ਖਾਲਸਾ ਦੀਵਾਨ ਨੇ ਮਨਾਇਆ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਅੱਠਵੇਂ ਗੁਰੂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਦੀਵਾਨ ਦੇ ਗੁਰਦੁਆਰਾ ਸਾਹਿਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਸਮਾਗਮ ਦਾ ਅਰੰਭ ਜਪੁਜੀ ਸਾਹਿਬ ਦੇ ਪਾਠ ਨਾਲ ਕੀਤਾ ਗਿਆ।ਉਪਰੰਤ ਬੀਬੀ ਪ੍ਰਭਜੋਤ ਕੌਰ ਦੇ ਕੀਰਤਨੀ ਜਥੇ ਨੇ ਰਸਭਿੰਨੇ ਕੀਰਤਨ ਦੀ ਛਹਿਬਰ ਲਗਾਉਂਦਿਆਂ ਸੰਗਤਾਂ ਨੂੰ ਗੁਰੂ …
Read More »
Punjab Post Daily Online Newspaper & Print Media