Wednesday, November 25, 2026

ਪੰਜਾਬੀ

ਪੰਜਾਬ ਪੁਲਿਸ ਦੀ ਭਰਤੀ ਦੇ ਫਾਰਮ ਆਨਲਾਈਨ 21 ਜੂਨ 2016 ਤੱਕ ਭਰੇ ਜਾਣਗੇ

ਪਠਾਨਕੋਟ, 7 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ 7416 (ਕਾਂਸਟੇਬਲਾਂ) ਦੀ ਭਰਤੀ ਕੀਤੀ ਜਾਣੀ ਹੈ ਜਿਸ ਲਈ ਪੰਜਾਬ ਪੁਲਿਸ ਦੀ ਭਰਤੀ ਦੇ ਫਾਰਮ ਆਨਲਾਈਨ 21 ਜੂਨ 2016 ਤੱਕ ਭਰੇ ਜਾਣਗੇ। ਇਹ ਜਾਣਕਾਰੀ ਸ੍ਰੀ ਰਾਕੇਸ ਕੌਸਲ ਐਸ.ਐਸ.ਪੀ. ਪਠਾਨਕੋਟ ਨੇ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੇ ਨਿਰਧਾਰਿਤ ਸਾਂਝ ਕੇਂਦਰਾਂ ਵਿੱਚ 21 ਜੂਨ 2016 ਦੁਪਿਹਰ 11.59 ਵਜੇ ਤੱਕ ਆਨ …

Read More »

ਪਹਿਲਾਂ ਮਾਹੌਲ ਖਰਾਬ ਕਰਦੈ, ਫਿਰ ਧਰਨਿਆਂ ਦਾ ਡਰਾਮਾ ਕਰਦੇ ਨੇ ਕਾਂਗਰਸੀ – ਮਜੀਠੀਆ

ਮਜੀਠਾ, 7 ਜੂਨ (ਜਗਦੀਪ ਸਿੰਘ ਸੱਗੂ)- ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸੀ ਆਪ ਹੀ ਪਹਿਲਾਂ ਮਾਹੌਲ ਨੂੰ ਖਰਾਬ ਕਰਦੇ ਹਨ ਅਤੇ ਫਿਰ ਲੋਕਾਂ ਨੂੰ ਗੁੰਮਰਾਹ ਕਰਨ ਲਈ ਧਰਨੇ ਮਾਰਨ ਦਾ ਡਰਾਮੇ ਰਚਦੇ ਹਨ, ਪਰ ਹੁਣ ਪੰਜਾਬ ਦੇ ਲੋਕ ਸੁਚੇਤ ਹੋ ਚੁੱਕੇ ਹਨ ਅਤੇ ਇਹਨਾਂ ਦੀਆਂ ਕੋਝੀਆਂ ਚਾਲਾਂ ਦੇ …

Read More »

ਪੱਤਰਕਾਰ ਜਸਪਾਲ ਸ਼ਰਮਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਜੰਡਿਆਲਾ ਗੁਰੁ, 7 ਜੂਨ (ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੁ ਤੋਂ ਪੰਜਾਬੀ ਜਾਗਰਣ ਅਖਬਾਰ ਦੇ ਪੱਤਰਕਾਰ ਜਸਪਾਲ ਸ਼ਰਮਾ ਦੇ ਪਿਤਾ ਸ਼੍ਰੀ ਮਦਨ ਲਾਲ ਸ਼ਰਮਾ ਦਾ ਬੀਤੇ ਕਲ੍ਹ ਅਚਾਨਕ ਦਿਹਾਂਤ ਹੋ ਗਿਆ। ਉਹਨਾਂ ਦਾ ਅੰਤਿਮ ਸੰਸਕਾਰ ਸ਼ਾਮ ਗਊਸ਼ਾਲਾ ਰੋਡ ਸ਼ਮਸ਼ਾਨ ਘਾਟ ਵਿੱਚ ਕਰ ਦਿੱਤਾ ਗਿਆ। ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਉਹਨਾਂ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ 9 ਜੂਨ ਦਿਨ ਵੀਰਵਾਰ ਦੁਪਹਿਰ …

Read More »

ਪੁਰਾਤਨ ਸਿੱਖ ਇਤਿਹਾਸ ਦੇ ਰੂਬਰੂ ਕਰਵਾ ਗਿਆ – ਧਾਰਮਿਕ ਲਾਈਟ ਐਂਡ ਸਾਊਂਡ ਨਾਟਕ ‘ਪਰਖ ਦੀ ਘੜੀ’

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਸੋਹਲ ਗਰੁਪ ਆਫ ਆਰਟਸ ਵੱਲੋਂ ਪੰਜਾਬ ਨਾਟਸ਼ਾਲਾ ਵਿਖੇ ਮੰਚਿਤ ਕੀਤਾ ਗਿਆ ਧਾਰਮਿਕ ਇਤਿਹਾਸਕ ਨਾਟਕ ‘ਪਰਖ ਦੀ ਘੜੀ’ ਦਰਸ਼ਕਾਂ ਨੂੰ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ, ਉਨਾਂ ਦੀ ਲਾਸਾਨੀ ਸ਼ਹਾਦਤ ਅਤੇ ਪੁਰਾਤਨ ਸਿਦਕੀ ਸਿੰਘਾਂ ਦੀ ਬਹਾਦਰੀ, ਸਿਰੜ ਤੇ ਤਿਆਗ ਵਾਲੇ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਤੋਂ ਬਾਖੂਬੀ ਜਾਣੂੰ ਕਰਵਾ ਗਿਆ। ਰੌਸ਼ਨੀ ਅਤੇ …

Read More »

ਸ਼ਹਿਰ ਵਿੱਚ ਚੱਲ ਰਹੇ ਜ਼ਿਆਦਾਤਰ ਵਿਕਾਸ ਪ੍ਰਾਜੈਕਟ ਅਕਤੂਬਰ ਤੱਕ ਹੋਣਗੇ ਮੁਕੰਮਲ ਡੀ.ਸੀ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ਼ਹਿਰ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਆਦਾਤਰ ਵਿਕਾਸ ਪ੍ਰਾਜੈਕਟ ਅਕਤੂਬਰ ਮਹੀਨੇ ਤੱਕ ਮੁਕੰਮਲ ਹੋ ਜਾਣਗੇ। ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ …

Read More »

ਗੈਸ ਡਲਿਵਰੀਮੈਨਾਂ ਨੂੰ ਪਰਚੀ ‘ਤੇ ਦਰਸਾਈ ਰਕਮ ਹੀ ਅਦਾ ਕੀਤੀ ਜਾਵੇ- ਡਾ. ਨਿਰਮਲ ਸਿੰਘ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਖ਼ੁਰਾਕ ਤੇ ਸਪਲਾਈਜ਼ ਕੰਟਰੋਲਰ ਡਾ. ਨਿਰਮਲ ਸਿੰਘ ਨੇ ਅੱਜ ਸਮੂਹ ਗੈਸ ਏਜੰਸੀਆਂ ਦੀ ਮੀਟਿੰਗ ਬੁਲਾਈ, ਜਿਸ ਦੌਰਾਨ ਡਲਿਵਰੀਮੈਨਾਂ ਵੱਲੋਂ ਘਰੋ-ਘਰੀ ਰੀਫਿਲ ਤੋਂ ਇਲਾਵਾ ਢੋਆ-ਢੁਆਈ ਦੇ ਚਾਰਜ ਕੀਤੇ ਜਾਣ ਵਾਲੇ ਭੱਤੇ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਗੈਸ ਏਜੰਸੀਆਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਜ਼ਿਲ੍ਹੇ ਵਿਚ ਢੋਆ-ਢੁਆਈ ਦੇ ਕੋਈ …

Read More »

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸੁਹਿਰਦ ਯਤਨ-ਰੰਧਾਵਾ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ. ਜੁਗਰਾਜ ਸਿੰਘ ਰੰਧਾਵਾ ਨੇ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਵਿਖੇ ਅੱਜ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ …

Read More »

ਡੀ. ਸੀ ਵੱਲੋਂ ਜਿਲ੍ਹੇ ਲਈ 10802 ਕਰੋੜ ਦੀ ਸਾਲਾਨਾ ਕਰਜ਼ਾ ਯੋਜਨਾ ਜਾਰੀ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਜ਼ਿਲ੍ਹੇ ਦੇ ਚਾਲੂ ਮਾਲੀ ਸਾਲ ਦੀ 10802.38 ਕਰੋੜ ਰੁਪਏ ਦੀ ਸਾਲਾਨਾ ਕਰਜ਼ਾ ਯੋਜਨਾ ਜਾਰੀ ਕੀਤੀ। ਇਹ ਕਰਜ਼ਾ ਯੋਜਨਾ ਪਿਛਲੇ ਸਾਲ ਨਾਲੋਂ 26 ਫੀਸਦੀ ਵੱਧ ਹੈ। ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਲੀਡ ਮੈਨੇਜਰ ਸ੍ਰੀ ਮੁਕੇਸ਼ ਆਨੰਦ ਅਤੇ ਪੰਜਾਬ ਨੈਸ਼ਨਲ ਬੈਂਕ ਦੇ ਮੰਡਲ ਪ੍ਰਮੁੱਖ ਸ੍ਰੀ ਸੁਭਾਸ਼ ਗੁਪਤਾ ਨਾਲ …

Read More »

30 ਜੂਨ ਤੱਕ ਡਰੇਨਾਂ ਤੇ ਬਰਸਾਤੀ ਨਾਲਿਆਂ ਦੀ ਸਫ਼ਾਈ ਦਾ ਕੰਮ ਮੁਕੰਮਲ ਹੋਣ- ਡੀ. ਸੀ

ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਜ਼ਿਲ੍ਹੇ ਵਿਚ ਆਗਾਮੀ ਮੌਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚ ਸਾਰੇ ਹੜ੍ਹ ਰੋਕੂ ਪ੍ਰਬੰਧ ਬਰਸਾਤਾਂ ਤੋਂ ਪਹਿਲਾਂ ਨਿਰਧਾਰਤ ਸਮੇਂ ਵਿਚ ਪੂਰੇ ਕਰਨ ਅਤੇ 30 ਜੂਨ ਤੱਕ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਫਾਈ ਦਾ ਕੰਮ ਮੁਕੰਮਲ …

Read More »

ਦਿੱਲੀ ਕਮੇਟੀ ਨੇ ਭਾਰਤ ਸਰਕਾਰ ਦੀ ਐਸ.ਆਈ.ਟੀ ਦੀ ਕਾਰਜਪ੍ਰਣਾਲੀ ‘ਤੇ ਸਵਾਲ ਉਠਾਏ

ਦੂਜੇ ਸੂਬੇ ਦੀ ਪੁਲਿਸ ਨੂੰ ਦਿੱਤੀ ਜਾਵੇ 1984 ਸਿੱਖ ਕਤਲੇਆਮ ਦੀ ਜਾਂਚ ਜੌਲੀ ਨਵੀਂ ਦਿੱਲੀ, 7 ਜੂਨ (ਅੰਮ੍ਰਿਤ ਲਾਲ ਮੰਨਣ) – ਭਾਰਤ ਸਰਕਾਰ ਵੱਲੋਂ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਕਾਰਜਪ੍ਰਣਾਲੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਲ ਖੜੇ ਕੀਤੇ ਹਨ।ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ …

Read More »