Wednesday, November 25, 2026

ਪੰਜਾਬੀ

ਦਮਦਮੀ ਟਕਸਾਲ ਨੇ ਸੰਤ ਭਿੰਡਰਾਂਵਾਲਿਆਂ ਦੇ ਤੀਰ ਤੇ ਸ੍ਰੀ ਸਾਹਿਬ ਵਾਪਸ ਕਰਨ ਦੀ ਕੇਂਦਰ ਸਰਕਾਰ ਤੋਂ ਕੀਤੀ ਮੰਗ

ਮਹਿਤਾ ਵਿਖੇ ਜੂਨ ’84 ਦੇ ਘੱਲੂਘਾਰੇ ਦੀ ਯਾਦ ਵਿੱਚ 32ਵੇਂ ਸ਼ਹੀਦੀ ਸਮਾਗਮ ਮਹਿਤਾ 6 ਜੂਨ (ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਨੇ 32 ਸਾਲਾਂ ਬਾਅਦ ਅੱਜ ਪਹਿਲੀ ਵਾਰ ਜੂਨ ’84 ਦੇ ਘੱਲੂਘਾਰੇ ਦੌਰਾਨ ਫੌਜ ਵੱਲੋਂ ਕਬਜ਼ੇ ਵਿੱਚ ਲਏ ਗਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਤੀਰ ਅਤੇ ਤਿੰਨ ਫੁੱਟੀ ਵੱਡੀ ਸ੍ਰੀ ਸਾਹਿਬ ਵਾਪਸ ਕਰਨ ਦੀ ਮੰਗ ਕਰਨ ਤੋਂ ਇਲਾਵਾ ਮਨੁੱਖਤਾ …

Read More »

ਰੁੱਖ ਸਾਡੇ ਜੀਵਨ ਦਾ ਇੱਕ ਅਹਿਮ ਹਿੱਸਾ, ਵੱਧ ਤੋਂ ਵੱਧ ਰੁੱਖ ਲਗਾਏ ਜਾਣ – ਸੈਸ਼ਨ ਜੱਜ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀ ਦੀਆਂ ਹਦਾਇਤਾਂ ਅਨੁਸਾਰ ਮੈਡਮ ਗਰੀਸ਼, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀ ਦੀ ਯੋਗ ਅਗਵਾਈ ਹੇਠ ਏ.ਡੀ.ਆਰ ਸੈਂਟਰ, ਅੰਮ੍ਰਿਤਸਰ ਵਿੱਚ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਵਿੱਚ ਸ੍ਰੀ ਗੁਰਬੀਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ, ਸ੍ਰੀ ਪਰਦੀਪ ਸੈਨੀ, ਪ੍ਰਧਾਨ, ਬਾਰ ਐਸੋਸੀਏਸ਼ਨ, ਅੰਮ੍ਰਿਤਸਰ, ਜ਼ਿਲ੍ਹਾ ਕਾਨੂੰਨੀ …

Read More »

ਅੰਮ੍ਰਿਤਸਰ ਜ਼ਿਲ੍ਹੇ ਦੇ 25 ਹਾਈ ਤੋਂ ਸੀਨੀਅਰ ਸੈਕੰਡਰੀ ਅਤੇ 14 ਮਡਲ ਤੋਂ ਹਾਈ ਸਕੂਲ ਹੋਏ ਅੱਪਗ੍ਰੇਡ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਲਈ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਦੀ ਲੜੀ ਵਿੱਚ ਇਕ ਹੋਰ ਵੱਡਾ ਉਪਰਾਲਾ ਕਰਦਿਆਂ 534 ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ 372 ਸਰਕਾਰੀ ਹਾਈ ਸਕੂਲਾਂ ਨੂੰ ਸੀਨੀਅਰ ਸੈਕੰਡਰੀ ਅਤੇ 162 ਸਰਕਾਰੀ ਮਿਡਲ ਸਕੂਲਾਂ ਨੂੰ ਹਾਈ ਸਕੂਲ …

Read More »

ਯੋਗਾ ਨਾਲ ਸਿਹਤ ਨੂੰ ਤੰਦਰੁਸਤ ਬਣਾ ਕੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾਵੇ- ਸੈਮਸਨ ਮਸੀਹ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ ਸੱਗੂ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਅਤੇ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਸ: ਹਰੀ ਸਿੰਘ ਨਲੂਆ ਸਪੋਰਟਸ ਐਂਡ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਆਨ ਯੋਗਾ ਦਾ ਅਯੋਜਨ ਪ੍ਰਧਾਨ ਗੁਰਿੰਦਰ ਸਿੰਘ, ਸਕੱਤਰ ਰਣਧੀਰ ਸਿੰਘ ਅਤੇ ਖਜਾਨਚੀ ਸੁਰਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਪਿੰਡ ਵਰਪਾਲ ਵਿਖੇ ਕਰਵਾਇਆ ਗਿਆ, ਜਿਸ ਵਿੱਚ …

Read More »

 ਲੜਕੀ ਹਰਦੀਪ ਕੌਰ ਨੂੰ ਉਸ ਦੇ ਮਾਪਿਆਂ ਨਾਲ ਮਿਲਾਇਆ- ਬਾਸਲ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ ਸੱਗੂ) – ਸੀ.ਜੇ.ਐੱਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ, ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਮੈਡਮ ਗਰੀਸ਼ ਬਾਸਲ, ਜੀ ਵੱਲੋਂ ਗੁਰੂ ਨਾਨਕ ਹਸਪਤਾਲ, ਅੰਮ੍ਰਿਤਸਰ ਵਿਖੇ ਇੱਕ ਲੜਕੀ ਜਿਸ ਦਾ ਨਾਮ ਹਰਦੀਪ ਕੌਰ ਹੈ, ਉਸ ਨੂੰ ਉਸ ਦੇ ਮਾਪਿਆਂ ਨਾਲ ਮਿਲਾਇਆ ਗਿਆ। ਇਹ ਲੜਕੀ ਗੁਰੂ ਨਾਨਕ ਹਸਪਤਾਲ ਵਿੱਚ ਲਾਵਾਰਸ ਘੁੰਮ ਰਹੀ ਸੀ ਜਿਸ ਦੀ ਹਾਲਤ ਠੀਕ ਨਹੀਂ ਸੀ ਕੱਪੜੇ ਵੀ ਬਹੁਤ …

Read More »

 ਪੰਦਰਾਂ ਦਿਨਾ ਡੇਅਰੀ ਸਿਖਲਾਈ ਕੋਰਸ ਲਈ 9 ਤੱਕ ਮੰਗੀਆਂ ਅਰਜ਼ੀਆਂ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਦੇ ਡੇਅਰੀ ਵਿਭਾਗ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ ਅਤੇ ਕੋਈ ਵੀ ਵਿਅਕਤੀ, ਜਿਸ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋ ਵੱਧ 50 ਸਾਲ ਹੋਵੇ, ਇਹ ਕੋਰਸ ਕਰ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. …

Read More »

ਪੰਜਾਬੀ ਯੂਨੀਵਰਸਿਟੀ ਵੱਲੋਂ ਬੀ.ਕਾਮ ਭਾਗ ਤੀਜਾ (ਸਮੈਸਟਰ ਪੰਜਵਾਂ) ਦੇ ਨਤੀਜੇ ਐਲਾਨੇ

ਮਾਲੇਰਕੋਟਲਾ, 6 ਜੂਨ (ਹਰਮਿੰਦਰ ਸਿੰਘ ਭੱਟ) – ਸਥਾਨਕ ਹਰਫ਼ ਕਾਲਜ ਦੇ ਵਿਦਿਆਰਥੀਆਂ ਦੇ ਬੀ.ਕਾਮ ਭਾਗ ਤੀਜਾ (ਸਮੈਸਟਰ ਪੰਜਵਾਂ) ਦੇ ਪੰਜਾਬੀ ਯੂਨੀਵਰਸਿਟੀ ਵੱਲੋਂ ਘੋਸ਼ਿਤ ਨਤੀਜਿਆਂ ਵਿੱਚ ਹਰਿੰਦਰ ਕੌਰ ਕਲੇਰ ਪੁੱਤਰੀ ਸ਼੍ਰੀ ਮੋਹਨ ਸਿੰਘ ਨੇ 543 (83.54%) ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲੇ ਸਥਾਨ ਤੇ ਰਹੀ ਹੈ।ਇਸ ਸਫ਼ਲਤਾ ਲਈ ਹਰਫ਼ ਕਾਲਜ ਦੇ ਚੇਅਰਮੈਨ ਸ਼੍ਰੀ ਅਮਜਦ ਅਲੀ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਤੇ ਕਾਲਜ …

Read More »

55 ਲੱਖ ਵਾਲੀ ਵੱਡੀ ਪਾਣੀ ਵਾਲੀ ਟੈਂਕੀ ਤੇ ਸੀਵਰੇਜ਼ ਲਾਇਨ ਦੇ ਕੰਮ ਦਾ ਉਦਘਾਟਨ

ਮਾਲੇਰਕੋਟਲਾ, 6 ਜੂਨ (ਹਰਮਿੰਦਰ ਸਿੰਘ ਭੱਟ)- ਮਾਲੇਰਕੋਟਲਾ ਸਬਜ਼ੀ ਮੰਡੀ ਅੰਦਰ ਪਿਛਲੇ ਕਾਫੀ ਸਮੇਂ ਤੋਂ ਸੀਵਰੇਜ਼ ਅਤੇ ਪੀਣ ਵਾਲੇ ਸਾਫ ਪਾਣੀ ਵਰਗੀਆਂ ਮੁਢਲੀਆਂ ਲੋੜਾਂ ਦੀ ਪੂਰਤੀ ਲਈ ਜੂਝਦੇ ਆ ਰਹੇ ਕਿਸਾਨਾਂ ਤੇ ਆੜਤੀਆਂ ਨੂੰ ਉਪਰੋਕਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਾਰਕੀਟ ਕਮੇਟੀ ਮਾਲੇਰਕੋਟਲਾ ਵੱਲੋਂ ਹਲਕਾ ਵਿਧਾਇਕਾ ਤੇ ਮੁੱਖ ਸੰਸਦੀ ਸਕੱਤਰ ਪੰਜਾਬ ਬੀਬੀ ਫਰਜ਼ਾਨਾਂ ਆਲਮ ਦੀ ਰਹਿਨੂੰਮਾਈ ਹੇਠ ਸਥਾਨਕ ਸਬਜ਼ੀ ਮੰਡੀ ਅੰਦਰ ਕਰੀਬ …

Read More »

ਸਰਕਾਰੀ ਪ੍ਰਇਮਰੀ ਸਕੂਲ ਰਾਜਿੰਦਰ ਨਗਰ ਵਿਖੇ ਸਮਰ ਕੈਂਪ ਲਗਾਇਆ

ਮਾਲੇਰਕੋਟਲਾ 06 ਜੂਨ (ਹਰਮਿੰਦਰ ਸਿੰਘ ਭੱਟ) ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ-ਵਿਦਿਅਕ ਗਤੀਵਿਧੀਆਂ ਵਿੱਚ ਰੁੱਚੀ ਪੈਦਾ ਕਰਨ ਲਈ ਜੂਨ ਦੇ ਪਹਿਲੇ ਹਫਤੇ ਵਿੱਚ ਸਰਕਾਰੀ ਪ੍ਰਇਮਰੀ ਸਕੂਲ ਰਾਜਿੰਦਰ ਨਗਰ ਵਿਖੇ ਸਮਰ ਕੈਂਪ ਲਗਾਇਆ ਗਿਆ। ਜਿਸ ਵਿੱਚ ਖੇਡਾਂ, ਕਲੇਅ ਮਾਡਲ, ਪਾੱਪਟਰੀ, ਸਕਰੈਪ ਬੁੱਕ ਖੁਦ ਤਿਆਰ ਦੀ ਰੁੱਚੀ ਅਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ ਤੇ ਬੱਚਿਆਂ ਦੀ ਇੱਛਾ ਅਨੁਸਾਰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ …

Read More »

ਬਿਸਵਾ ਜ਼ਮੀਨ ਦੀ ਮਾਲਕੀਅਤ ਨੂੰ ਲੈ ਕੇ ਦੋ ਸਕੇ ਭਰਾਵਾਂ ਵਿਚਕਾਰ ਖ਼ੂਨੀ ਝੜਪ

ਮਾਲੇਰਕੋਟਲਾ, 6 ਜੂਨ (ਹਰਮਿੰਦਰ ਸਿੰਘ ਭੱਟ) ਨੇੜਲੇ ਪਿੰਡ ਕੰਗਣਵਾਲ ਵਿਖੇ ਇੱਕ ਬਿਸਵਾ ਜ਼ਮੀਨ ਦੀ ਮਾਲਕੀਅਤ ਨੂੰ ਲੈ ਕੇ ਦੋ ਸਕੇ ਭਰਾਵਾਂ ਵਿਚਕਾਰ ਪਿਛਲੇ ਕਾਫੀ ਸਮੇਂ ਤੋਂ ਚੱਲਿਆ ਆ ਰਿਹਾ ਵਿਵਾਦ ਉਸ ਸਮੇਂ ਗੰਭੀਰ ਰੂਪ ਧਾਰਨ ਕਰ ਗਿਆ ਜਦੋਂ ਲੰਘੀ ਰਾਤ ਇੱਕ ਭਰਾ ਦੇ ਪੁੱਤਰ ਨੇ ਕਥਿਤ ਹਥਿਆਰਾਂ ਨਾਲ ਲੈਸ ਆਪਣੇ ਦਰਜਣ ਦੇ ਕਰੀਬ ਸਾਥੀਆਂ ਸਮੇਤ ਆਪਣੇ ਚਾਚੇ ਅਕਬਰ ਮੁਹੰਮਦ ਉਰਫ …

Read More »