Saturday, August 29, 2026

ਪੰਜਾਬੀ

ਪ੍ਰਕਾਸ਼ ਪੁਰਬ ਮੌਕੇ ਬੈਂਕਾਂ ‘ਚ ਵੀ ਛੁੱਟੀ ਐਲਾਨੇ ਪੰਜਾਬ ਸਰਕਾਰ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 17 ਜਨਵਰੀ 2024 ਨੂੰ ਬੈਂਕਾਂ ‘ਚ ਵੀ ਸਰਕਾਰੀ ਛੁੱਟੀ ਐਲਾਨਣ ਲਈ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ।ਇਸ ਸਬੰਧ ਵਿੱਚ ਵੱਖ-ਵੱਖ ਬੈਂਕ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਵਲੋਂ ਸ਼੍ਰੋਮਣੀ ਕਮੇਟੀ ਪਾਸ ਮਾਮਲਾ ਉਠਾਉਣ ’ਤੇ ਸ਼੍ਰੋਮਣੀ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਲੋਹੜੀ ਮਨਾਈ ਗਈ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਲੋਹੜੀ ਦਾ ਤਿਉਹਾਰ ਹੀ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰਿੰਸੀਪਲ ਗੁਰਦੇਵ ਸਿੰਘ ਨੇ ਕਿਹਾ ਕਿ ਕਾਲਜ ਵਿਖੇ ਧਾਰਮਿਕ, ਸੱਭਿਆਚਾਰ ਪ੍ਰੰਪਰਾਵਾਂ ਦਾ ਹਮੇਸ਼ਾਂ ਸਨਮਾਨ ਕੀਤਾ ਜਾਂਦਾ ਰਿਹਾ ਹੈ।ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਅਸਲ ਮਕਸਦ ਆਪਣੀ ਖੁਸ਼ੀ ਨੂੰ ਸਾਂਝੇ ਤੌਰ ’ਤੇ ਮਨਾ ਕੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ।ਸਮੂਹ ਖ਼ਾਲਸਾ ਪਰਿਵਾਰ …

Read More »

ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਸੈਮੀਨਾਰ 18 ਜਨਵਰੀ ਨੂੰ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿਖੇ ਡੇਅਰੀ ਵਿਕਾਸ ਵਿਭਾਗ ਪੰਜਾਬ ਅਤੇ ਨੈਸ਼ਨਲ ਲਾਈਵਸਟਾਕ ਮਿਸ਼ਨ ਦੀਆਂ ਸਕੀਮਾਂ ਸਬੰਧੀ ਪਿੰਡ ਮਿਆਦੀਕਲਾਂ ਬਲਾਕ ਅਜਾਨਾਲਾ ਵਿਖੇ 18 ਜਨਵਰੀ 2024 ਨੂੰ ਸਵੇਰੇ 10:00 ਵਜੇ ਬਲਾਕ ਪੱਧਰੀ ਸੈਮੀਨਾਰ ਲਗਾਇਆ ਜਾਵੇਗਾ।ਵਰਿਆਮ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਅੰਮ੍ਰਿਤਸਰ ਨੇ ਡੇਅਰੀ ਫਾਰਮਰਾਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ …

Read More »

ਡੀ.ਏ.ਵੀ ਪਬਲਿਕ ਸਕੂਲ ‘ਚ ਉਤਸ਼ਾਹ ਨਾਲ ਮਨਾਇਆ ਗੁਰਪੁਰਬ

ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵੱਲੋਂ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਕਿਹਾ ਕਿ ਗੁਰੂ ਸਾਹਿਬ ਇੱਕ ਮਹਾਨ ਅਧਿਆਤਮਕ ਆਗੂ, ਯੋਧਾ, ਕਵੀ ਅਤੇ ਦਾਰਸ਼ਨਿਕ ਹੋਏ ਹਨ।ਉਹ ਅਜਿਹੀ ਮਹਾਨ ਸ਼ਖ਼ਸ਼ੀਅਤ ਸਨ, ਜਿੰਨ੍ਹਾਂ ਨੇ ਖਾਲਸਾ ਪੰਥ …

Read More »

ਅਇਰਨ ਤੇ ਫੋਲਿਕ ਐਸਿਡ ਸਪਲੀਮੈਂਟੇਸ਼ਨ ਪੋ੍ਰਗਰਾਮ ਤਹਿਤ ਜਿਲ੍ਹਾ ਪੱਧਰੀ ਟ੍ਰੇਨਿੰਗ ਵਰਕਸ਼ਾਪ ਕਰਵਾਈ

ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਸਿਵਲ ਸਰਜਨ ਡਾ. ਵਿਜੇ ਕੁਮਾਰ ਦੀ ਅਗਵਾਈ ਹੇਠ ਹਫਤਾਵਾਰੀ ਅਇਰਨ ਅਤੇ ਫੋਲਿਕ ਐਸਿਡ ਸਪਲੀਮੈਂਟੇਸ਼ਨ ਪੌ੍ਰਗਰਾਮ ਤਹਿਤ ਜਿਲ੍ਹਾ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਟੀਚਰਾਂ ਨੇ ਹਿੱਸਾ ਲਿਆ।ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪੂਰੇ ਜਿਲੇ੍ਹ ਵਿੱਚ ਸਕੂਲ ਹੈਲਥ ਪ੍ਰੋਗਰਾਮ ਤਹਿਤ ਸਕੂਲਾਂ ਵਿੱਚ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਨਗਰ ਕੀਰਤਨ ਸਜਾਇਆ ਗਿਆ

ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਸਿੱਖੀ ਰਵਾਇਤਾਂ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਡਾ: ਇਦਰਬੀਰ ਸਿੰਘ ਨਿੱਜ਼ਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਦੀਵਾਨ ਦੇ ਸੀ੍ਰ ਗੁਰੂ ਹਰਿਕ੍ਰਿਸ਼ਨ …

Read More »

‘ਆਪੇ ਗੁਰੁ ਚੇਲਾ’ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਬਠਿੰਡਾ ਲਈ ਰਵਾਨਾ

ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ 6ਵੇਂ ਦਿਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਹਾਜ਼ੀਰਤਨ ਬਠਿੰਡਾ ਲਈ ਰਵਾਨਾ ਹੋਇਆ। ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ’ਚ ਸ੍ਰੀ ਗੁਰੂ ਗ੍ਰੰਥ …

Read More »

ਨਾਮਵਰ ਉਰਦੂ ਸ਼ਾਇਰ ਮੁਨੱਵਰ ਰਾਣਾ ਦੇ ਦੇਹਾਂਤ ’ਤੇ ਭਾਵ-ਭਿੰਨੀ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 15 ਜਨਵਰੀ (ਦੀਪ ਦਵਿੰਦਰ ਸਿੰਘ) – ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮ੍ਰਿਤਸਰ ਅਤੇ ਪ੍ਰਗਤੀਸ਼ੀਲ ਲੇਖਕ ਸੰਘ (ਅੰਮ੍ਰਿਤਸਰ ਇਕਾਈ) ਦੀ ਇੱਕ ਸਾਂਝੀ ਮੀਟਿੰਗ ਵਿੱਚ ਉਰਦੂ ਜ਼ੁਬਾਨ ਦੇ ਨਾਮਵਰ ਸ਼ਾਇਰ ਮੁਨੱਵਰ ਰਾਣਾ ਦੇ ਅਕਾਲ ਚਲਾਣੇ ’ਤੇ ਸਮੂਹ ਮੈਂਬਰਾਨ ਵਲੋਂ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ।ਮੁਨੱਵਰ ਰਾਣਾ ਦਾ ਜਨਮ 26 ਨਵੰਬਰ 1952 ਨੂੰ ਰਾਏ ਬਰੇਲੀ, ਉੱਤਰ ਪ੍ਰਦੇਸ਼ ਵਿੱਚ ਹੋਇਆ।ਉਹ ਸਮਾਜਿਕ …

Read More »

ਸਵਦੇਸ਼ ਦਰਸ਼ਨ 2.0 ਤਹਿਤ ਲੋਗੋ ਅਤੇ ਟੈਗਲਾਈਨ ਮੁਕਾਬਲਿਆਂ ਦੀ ਆਖਰੀ ਮਿਤੀ ਹੁਣ 31 ਜਨਵਰੀ

ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਕੇਂਦਰ ਦੇ ਸੈਰ ਸਪਾਟਾ ਵਿਭਾਗ ਵਲੋਂ ਪੰਜਾਬ ਨੂੰ ਧਾਰਮਿਕ, ਇਤਿਹਾਸਕ ਅਤੇ ਵਿਰਾਸਤੀ ਸਥਾਨਾਂ ਬਾਰੇ ਜਾਣਕਾਰੀ ਦੇਣ ਲਈ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸਵੇਦਸ਼ ਦਰਸ਼ਨ 2.0 ਤਹਿਤ ਲੋਗੋ ਅਤੇ ਅੰਮ੍ਰਿਤਸਰ ਨੂੰ ਦਰਸਾਉਂਦੇ ਵਿਲੱਖਣ ਟੈਗਲਾਈਨ ਮੁਕਾਬਲੇ ਕਰਵਾਏ ਜਾ ਰਹੇ ਸਨ, ਜਿਨਾਂ ਵਿੱਚ ਭਾਗ ਲੈਣ ਦੀ ਆਖਿਰੀ ਮਿਤੀ 31 ਦਸੰਬਰ 2023 ਤੋਂ ਵਧਾ ਕੇ ਹੁਣ 31 ਜਨਵਰੀ …

Read More »

ਗੁਰੂ ਅਰਜਨ ਦੇਵ ਕਲੋਨੀ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 15 ਜਨਵਰੀ (ਜਗਸੀਰ ਲੌਂਗੋਵਾਲ) – ਗੁਰੂ ਅਰਜਨ ਦੇਵ ਕਲੋਨੀ ਵਿਖੇ ਹਰ ਸਾਲ ਵਾਂਗ ਕਲੋਨੀ ਨਿਵਾਸੀਆਂ ਨੇ ਲੋਹੜੀ ਦਾ ਤਿਉਹਾਰ ਰਲ ਮਿਲ ਕੇ ਮਨਾਇਆ।ਜਿਸ ਦੌਰਾਨ ਕਲੋਨੀ ਵਾਸੀ ਨੱਚਦੇ-ਗਾਉਂਦੇ ਦਿਖਾਈ ਦਿੱਤੇ।ਉਨ੍ਹਾਂ ਨੇ ਇੱਕ ਦੂਜੇ ਨੂੰ ਮੁਬਾਰਕਬਾਦ ਦਿੱਤੀ।ਇਸ ਮੌਕੇ ਦਵਿੰਦਰ ਸਿੰਘ, ਨਰੇਸ਼ ਛਾਹੜੀਆ, ਰਾਜ ਕੁਮਾਰ, ਸੁਰੇਸ਼ ਬਜਾਜ, ਸੂਰਜਭਾਨ ਬਾਂਸਲ, ਪਵਨ ਖੱਟਰ, ਯਾਦਵਿੰਦਰ, ਰਾਜੇਸ਼, ਵਰੁਣ ਬਾਂਸਲ, ਗੌਰਵ ਗਰਗ, ਸੋਨੂੰ ਸੰਤੋਪ, ਜਤਿਨ ਬਜਾਜ, ਅਨੀਤਾ …

Read More »