ਅੰਮਿਤਸਰ, 2 ਜੂਨ [ਹਰਿੰਦਰ ਪਾਲ ਸਿੰਘ)- ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ ਆਪਣੇੇ ਸਪੁੱਤਰ ਸੰਦੀਪ ਸਿੰਘ ਦੇ ਯੂਥ ਅਕਾਲੀ ਦਲ ਮਾਝਾ ਜੋਨ ਦੇ ਜਰਨਲ ਸੈਕਟਰੀ ਬਨਣ ਦੀ ਖੁਸ਼ੀ ਵਿੱਚ ਗੁਰਦਵਾਰਾ ਤਪ ਅਸਥਾਨ ਬਾਬਾ ਹੰਦਾਲ ਜੀ ਵਿੱਖੇ ਨਤਮਸਤਕ ਹੋਣ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ।ਜੰਡਿਆਲਾ ਗੁਰੂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਡਵੋਕੇਟ ਰਾਜ ਕੁਮਾਰ ਮਲਹੋਤਰਾ ਦੀ ਅਗਵਾਈ ‘ਚ ਲੋਕਾਂ …
Read More »ਪੰਜਾਬੀ
ਬਾਬਾ ਗੱਜਣ ਸਿੰਘ ਮੁੱਖੀ ਤਰਨਾ ਦਲ ਹੈੱਡਕੁਆਟਰ ਬਾਬਾ ਬਕਾਲਾ ਵਲੋਂ ਪੱਤਰਕਾਰ ਭਾਈਚਾਰੇ ਦਾ ਸਨਮਾਨ
ਜੰਡਿਆਲਾ ਗੁਰੂ, 2 ਜੂਨ (ਹਰਿੰਦਰ ਪਾਲ ਸਿੰਘ) – ਸ਼੍ਰੀ ਗੁਰੁ ਹਰਗੋਬਿੰਦ ਪਬਲਿਕ ਸਕੂਲ ਪਿੰਡ ਮੱਲ੍ਹੀਆਂ ਵਿਖੇ ਬਾਬਾ ਗੱਜਣ ਸਿੰਘ ਮੁੱਖੀ ਤਰਨਾ ਦਲ ਹੈੱਡਕੁਆਟਰ ਬਾਬਾ ਬਕਾਲਾ ਨੇ ਪੱਤਰਕਾਰ ਭਾਈਚਾਰੇ ਦਾ ਸਨਮਾਨ ਕਰਦੇ ਹੋਏ ਕਿਹਾ ਲੋਕਤੰਤਰ ਦੇ ਇਸ ਚੋਥ੍ਹੇ ਥੰਮ ਨੂੰ ਬਿਨਾਂ ਕਿਸੇ ਪੱਖਪਾਤ ਤੋਂ ਨਿਰਪੱਖ ਹੋ ਕੇ ਸੱਚਾਈ ਦੇ ਮਾਰਗ ‘ਤੇ ਚਲਦੇ ਹੋਏ ਖਬਰਾਂ ਪ੍ਰਕਾਸ਼ਿਤ ਕਰਨੀਆਂ ਚਾਹੀਦੀਆਂ ਹਨ।ਉਹਨਾਂ ਕਿਹਾ ਕਿ ਇਹ …
Read More »ਮਾਤਾ ਭੱਦਰਕਾਲੀ ਮੰਦਿਰ ਵਿਖੇ ਗੋਲਡੀ ਨੇ ਲਵਾਈ ਹਾਜ਼ਰੀ
ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਦੇ ‘ਖਜਾਨਾ ਗੇਟ’ ਸਥਿਤ ਪ੍ਰਾਚੀਨ ਅਤੇ ਇਤਿਹਾਸਕ ਸਿੱਧ ਪੀਠ ਮੰਦਿਰ, ਮਾਤਾ ਭੱਦਰਕਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਵਦੀਪ ਸਿੰਘ ਗੋਲਡੀ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ ਅਤੇ ਮਾਂ ਭੱਦਰਕਾਲੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਲੰਗਰ ਦੀ ਸੇਵਾ ਵੀ ਨਿਭਾਈ। ਇਸ ਮੌਕੇ ਸ੍ਰੀ ਗੋਲਡੀ ਨੇ ਕਿਹਾ ਕਿ ਉਹ ਮਾਤਾ ਰਾਣੀ ਅੱਗੇ ਇਹੀ …
Read More »ਅਨੁਸੂਚਿਤ ਜਾਤੀਆਂ ਦੇ ਉਮੀਦਵਾਰਾਂ ਲਈ ਕੰਪਿਊਟਰ ਓਪਰੇਸ਼ਨ ਐਂਡ ਐਪਲੀਕੇਸ਼ਨ ਦੀ ਟ੍ਰੇਨਿੰਗ ਮੁਫਤ -ਜਿਆਣੀ
ਫਾਜ਼ਿਲਕਾ, 2 ਜੂਨ (ਵਨੀਤ ਅਰੋੜਾ) – ਪੰਜਾਬ ਸਰਕਾਰ ਨੇ ਅਨੁਸ਼ੂਚਿਤ ਜਾਤੀਆਂ ਦੇ ਉਮੀਦਵਾਰਾਂ ਲਈ ਮੁਫਤ ਕੰਪਿਊਟਰ ਟ੍ਰੇਨਿੰਗ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਜਿਸ ਅਧੀਨ ਉਮੀਦਵਾਰਾਂ ਨੂੰ ਚਾਰ ਮਹੀਨੇ ਦਾ ਸਰਟੀਫਿਕੇਟ ਕੋਰਸ (ਸਰਟੀਫਿਕੇਟ ਕੋਰਸ ਇਨ ਕੰਪਿਊਟਰ ਓਪਰੇਸ਼ਨ ਐਂਡ ਐਪਲੀਕੇਸ਼ਨ ) ਲਈ ਮੁਫਤ ਸਿਖਲਾਈ ਦਿੱਤੀ ਜਾਵੇਗੀ। ਇਹ ਜਾਣਕਾਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਦਿੱਤੀ। ਸਿਹਤ …
Read More »ਮਗਨਰੇਗਾ ਯੋਜਨਾ ਤਹਿਤ ਭੁਗਤਾਨ ਲਈ ਅਧਾਰ ਨੰਬਰ ਤੇ ਬੈਂਕ ਖਾਤੇ ਲਿੰਕ ਹੋਣਗੇ -ਅਰਵਿੰਦ ਕੁਮਾਰ
ਫਾਜ਼ਿਲਕਾ, 2 ਜੂਨ (ਵਨੀਤ ਅਰੋੜਾ) – ਮਹਾਤਮਾ ਗਾਂਧੀ ਦਿਹਾਤੀ ਰੁਜਗਾਰ ਗਰੰਟੀ ਕਾਨੂੰਨ ਤਹਿਤ ਚਲਾਈ ਜਾ ਰਹੀ ਮਗਨਰੇਗਾ ਸਕੀਮ ਤਹਿਤ ਲਾਭਪਾਤਰੀ ਜੌਬ ਕਾਰਡ ਧਾਰਕਾਂ ਨੂੰ ਅਦਾਇਗੀ ਵਿਚ ਹੁੰਦੀ ਦੇਰੀ ਦਾ ਕਾਰਨ ਬਣਨ ਵਾਲੀਆਂ ਅੜਚਨਾਂ ਨੂੰ ਦੂਰ ਕਰਨ ਲਈ ਦਿਹਾਤੀ ਵਿਕਾਸ ਵਿਭਾਗ ਸਾਰੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਅਤੇ ਅਧਾਰ ਨੰਬਰਾਂ ਨੂੰ ਲਿੰਕ ਕਰਵਾਏਗਾ। ਇਸ ਲਈ ਪਿੰਡ ਪਿੰਡ ਕੈਂਪ ਲਗਾਏ ਜਾਣਗੇ।ਇਹ ਜਾਣਕਾਰੀ ਅੱਜ …
Read More »ਏ.ਡੀ.ਸੀ ਵੱਲੋਂ ਅਚਾਨਕ ਨਿਰੀਖਣ ਦੌਰਾਨ ਮਗਨਰੇਗਾ ਵਰਕਰ ਪਾਏ ਗਏ ਗੈਰ ਹਾਜਰ
ਫਾਜਿਲਕਾ 2 ਜੂਨ (ਵਨੀਤ ਅਰੋੜਾ) – ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰਵਿੰਦ ਕੁਮਾਰ ਵੱਲੋਂ ਫਾਜ਼ਿਲਕਾ ਬਲਾਕ ਵਿਚ ਚੱਲ ਰਹੇ ਮਗਨਰੇਗਾ ਕੰਮਾਂ ਦੇ ਔਚਕ ਨੀਰਿਖਣ ਦੌਰਾਨ ਪਿੰਡ ਪੱਕਾ ਚਿਸਤੀ ਤੇ ਝੁੱਗੇ ਗੁਲਾਬ ਸਿੰਘ ਕੁਝ ਮਗਨਰੇਗਾ ਵਰਕਰ ਗੈਰਹਾਜਰ ਪਾਏ ਗਏ। ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਨੇ ਇਸ ਸਬੰਧੀ ਮਗਨਰੇਗਾ ਯੋਜਨਾ ਦੇ ਫੀਲਡ ਸਟਾਫ ਅਤੇ ਸਬੰਧਤ ਪੰਚਾਇਤਾਂ ਨੂੰ ਕਾਰਨ ਦੱਸੋ …
Read More »ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ 51 ਹਸਪਤਾਲ ਸੂਚੀਬੱਧ – ਡੀ. ਸੀ
ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਦੀ ਮਹੱਤਵਪੂਰਨ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਦੇ 51 ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ, ਜਿਹੜੇ ਕਿ ਲੋੜਵੰਦ ਲਾਭਪਾਤਰੀਆਂ ਨੂੰ ਮੁਫ਼ਤ ਇਲਾਜ ਸੁਵਿਧਾਵਾਂ ਮੁਹੱਈਆ ਕਰਵਾਉਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਨੀਲੇ ਕਾਰਡ ਧਾਰਕਾਂ, ਕਿਸਾਨਾਂ, ਵਪਾਰੀਆਂ …
Read More »ਵੱਖ-ਵੱਖ ਸਕੂਲਾਂ ਵਿੱਚ ਲਗਾਏ ਗਏ ਸਮਰ ਕੈਂਪਾਂ ਦਾ ਡੀ.ਈ.ਓ ਰੰਧਾਵਾ ਵੱਲੋਂ ਨਿਰੀਖਣ
ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੁੰ ਚੁੱਕਣ ਲਈ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਜਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਸਮਰ ਕੈਪਾਂ ਦੀ ਸ਼ੁਰੂਆਤ ਕੀਤੀ ਗਈ ਜਿਸਦਾ ਉਦਘਾਟਨ ਜਿਲ੍ਹਾ ਸਿੱਖਿਆ ਅਫਸਰ (ਐ.ਸਿੱ), ਸ. ਜੁਗਰਾਜ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ। ਸਿੱਖਿਆ ਬਲਾਕ …
Read More »ਹਰਿਆਣਾ ਪੁਲਿਸ ਅਤੇ ਗੈਂਗਸਟਰਾਂ ਦੇ ਵਿਚਾਲੇ ਫਾਈਰਿੰਗ – ਇਕ ਦੀ ਮੌਤ ਤੇ ਤਿੰਨ ਗ੍ਰਿਫਤਾਰ
ਬਠਿੰਡਾ, 2 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਸ਼ਹਿਰ ਦੇ ਨਜਦੀਕੀ ਪਿੰਡ ਜਗ੍ਹਾ ਰਾਮ ਤੀਰਥ ਵਿਚ ਹਰਿਆਣਾ ਪੁਲਿਸ ਅਤੇ ਗੈਂਗਸਟਰਾਂ ਦੇ ਵਿਚਕਾਰ ਹੋਈ ਫਾਈਰਿੰਗ ਦੌਰਾਨ ਇਕ ਦੀ ਮੌਤ ਅਤੇ ਤਿੰਨ ਦੋਸ਼ੀਆਂ ਨੇ ਆਪਣੇ ਆਪ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ।ਜਾਣਕਾਰੀ ਅਨੁਸਾਰ ਹਰਿਆਣਾ ਪੁਲਿਸ ਨੂੰ ਪਤਾ ਲੱਗਿਆ ਕਿ 4 ਗੈਂਗਸਟਰ ਦੋਸ਼ੀ ਪਿੰਡ ਵਿਚ ਲੁਕੇ ਹੋਏ ਹਨ ਅਤੇ ਪੁਲਿਸ …
Read More »ਭਰਿਸ਼ਟ ਆਈ.ਏ.ਐਸ ਅਧਿਕਾਰੀ ਵਿਦੇਸ਼ ਭੱਜਣ ਵਿਚ ਕਾਮਯਾਬ
ਬਠਿੰਡਾ, 2 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਵਿਚ ਤਾਇਨਾਤ ਸੀਨੀਅਰ ਆਈ.ਏ.ਐਸ ਅਧਿਕਾਰੀ ਗੁਰਦੇਵ ਸਿੰਘ ਘੁੰਮਣ ਨੂੰ ਸਿਆਸੀ ਸਰਪਰਸਤੀ ਪ੍ਰਾਪਤ ਹੋਣ ਕਰਕੇ ਵਿਦੇਸ਼ ਭੱਜਣ ਵਿਚ ਕਾਮਯਾਬ ਹੋ ਗਿਆ ।ਸਿਦਕ ਰਾਈਟਸ ਅਵੇਅਰਨੈਸ ਐਡ ਇਰੈਡੀਕੇਸ਼ਨ ਆਫ ਸ਼ੋਸ਼ਲ ਈਵਲਜ਼ ਫੌਰਮ, ਬਠਿੰਡਾ ਵਲੋ ਜਾਰੀ ਪ੍ਰੈਸ ਨੋਟ ਵਿਚ ਇਹ ਦੋਸ਼ ਲਾਉਂਦਿਆਂ ਪ੍ਰਧਾਨ ਸਾਧੂ ਰਾਮ ਕੁਸਲਾ ਨੇ ਕਿਹਾ ਹੈ ਕਿ ਸੀਨੀਅਰ ਆਈ.ਏ.ਐਸ ਅਧਿਕਾਰੀ …
Read More »
Punjab Post Daily Online Newspaper & Print Media