Wednesday, November 25, 2026

ਪੰਜਾਬੀ

ਮਹਿਲਾ ਪੁਰਸ਼ਾਂ ਦੀ ਦੋ ਦਿਨਾਂ ਓਪਨ ਡਿਸਟ੍ਰਿਕ ਚੈਸ ਚੈਂਪੀਅਨਸ਼ਿਪ ਸੰਪੰਨ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਜਿਲਾ ਚੈਸ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸਿੰਘ ਦੇ ਬੇਮਿਸਾਲ ਪ੍ਰਬੰਧਾਂ ਹੇਠ ਤੇ ਚੀਫ ਆਰਬੀਟਰ ਅਨੁਜ ਸ਼ਿੰਗਾਰੀ ਦੀ ਦੇਖ ਰੇਖ ਹੇਠ 7 ਸਾਲ ਤੋਂ ਲੈ ਕੇ 25 ਸਾਲ ਉਮਰ ਵਰਗ ਦੇ ਮਹਿਲਾ-ਪੁਰਸ਼ ਖਿਡਾਰੀਆਂ ਦੀ ਦੋ ਦਿਨਾਂ ਓਪਨ ਡਿਸਟ੍ਰਿਕ ਚੈਸ ਚੈਂਪੀਅਨਸ਼ਿਪ 100 ਫੁਟੀ ਰੋਡ ਸੁਲਤਾਨਵਿੰਡ ਰੋਡ ਵਿਖੇ ਸੰਪੰਨ ਹੋ ਗਈ। ਜਿਸ ਦੋਰਾਨ ਸੈਂਕੜੇ ਖਿਡਾਰੀਆਂ ਨੇ …

Read More »

ਝੋਨੇ ਅਤੇ ਬਾਸਮਤੀ ਦੀ ਅਗੇਤੀ ਲਵਾਈ ਤੇ ਪਾਬੰਦੀ

ਫਾਜ਼ਿਲਕਾ 1 ਜੂਨ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਅਗੇਤਾ ਝੋਨਾ ਅਤੇ ਬਾਸਮਤੀ ਲਗਾਉਣ ਸਬੰਧੀ ਜਾਰੀ ਨੋਟੀਫਿਕੇਸ਼ਨ ਨੰਬਰ ਐਸ.ਓ. 33/ਪੀ.ਏ. 6/2009/ਐਸ.3/2014 ਮਿਤੀ 16 ਮਈ 2014 ਮੁਤਾਬਿਕ ਜ਼ਿਲ੍ਹਾ ਮੈਜੀਸਟ੍ਰੇਟ ਸ੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ ਬਾਸਮਤੀ ਕਿਸਮਾਂ ਦੇ ਝੋਨੇ ਦੀ ਪਨੀਰੀ 15 ਜੂਨ ਤੋਂ ਪਹਿਲਾਂ ਅਤੇ ਬਾਸਮਤੀ ਕਿਸਮਾਂ ਦੀ ਪਨੀਰੀ 5 ਜੁਲਾਈ ਤੋਂ ਪਹਿਲਾਂ ਪੁੱਟ ਕੇ …

Read More »

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵੱਲੋਂ ਪਿੰਡਾਂ ਵਿਚ ਨਰੇਗਾ ਕੰਮਾਂ ਦੀ ਜਾਂਚ

ਜਲਾਲਾਬਾਦ (ਫਾਜ਼ਿਲਕਾ) 1 ਜੂਨ (ਵਨੀਤ ਅਰੋੜਾ) – ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਰਵਿੰਦਰ ਕੁਮਾਰ ਆਈ.ਏ.ਐਸ. ਨੇ ਅੱਜ ਜਲਾਲਾਬਾਦ ਬਲਾਕ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਉੱਥੇ ਨਰੇਗਾ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।ਇਸ ਮੌਕੇ ਉਨ੍ਹਾਂ ਨਾਲ ਜਲਾਲਾਬਾਦ ਦੇ ਐਸ.ਡੀ.ਐਮ ਸ੍ਰੀ ਅਵਿਕੇਸ਼ ਗੁਪਤਾ ਵੀ ਹਾਜਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਕੁਮਾਰ ਨੇ ਕਿਹਾ ਕਿ ਮਗਨਰੇਗਾ …

Read More »

ਦੁੱਧ ਦਿਵਸ ਮਨਾਉਣ ਦਾ ਉਦੇਸ਼ ਲੋਕਾਂ ਨੂੰ ਦੁੱਧ ਦੇ ਮਹੱਤਵ ਤੋਂ ਜਾਣੂ ਕਰਵਾਉਣਾ – ਗਿੱਲ

ਫਾਜ਼ਿਲਕਾ 1 ਜੂਨ (ਵਨੀਤ ਅਰੋੜਾ) -ਅੱਜ ਵਿਸ਼ਵ ਦੁੱਧ ਦਿਵਸ ਦੇ ਮੌਕੇ ਤੇ ਕਾਰਜਕਾਰੀ ਅਫ਼ਸਰ ਡੇਅਰੀ ਵਿਕਾਸ ਬੀ.ਐਸ. ਗਿੱਲ ਨੇ ਦੱਸਿਆ ਕਿ ਦੁੱਧ ਦਿਵਸ ਮਨਾਉਣ ਦਾ ਉਦੇਸ਼ ਲੋਕਾਂ ਨੂੰ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੇ ਮਹੱਤਵ ਤੋਂ ਜਾਣੂੰ ਕਰਵਾਉਣਾ ਹੈ।ਉਨ੍ਹਾਂ ਕਿਹਾ ਕਿ ਦੁੱਧ ਨੂੰ ਗਲੋਬਲ ਫੂਡ ਦੇ ਤੌਰ ਤੇ ਕੇਂਦਰਤ ਕਰਕੇ ਵਿਸ਼ਵ ਦੁੱਧ ਦਿਵਸ ਮਨਾਇਆ ਜਾਂਦਾ ਹੈ।ਇਸ ਨਾਲ ਵੱਡੀ ਤਦਾਦ …

Read More »

9 ਸਾਲਾਂ ਵਿਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਹੋਇਆ ਰਿਕਾਰਡ ਵਿਕਾਸ – ਰਾਣੀਕੇ

ਫਾਜ਼ਿਲਕਾ 1 ਜੂਨ (ਵਨੀਤ ਅਰੋੜਾ) – ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਭਲਾਈ ਮੰਤਰੀ ਸ. ਗੁਲਜਾਰ ਸਿੰਘ ਰਾਣੀਕੇ ਨੇ ਕਿਹਾ ਕਿ ਪਿੱਛਲੇ ਸਾਢੇ 9 ਸਾਲਾਂ ਦੌਰਾਨ ਸੂਬਾ ਸਰਕਾਰ ਵੱਲੋਂ ਰਾਜ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮੁੱਖ ਪ੍ਰਮੁੱਖਤਾ ਦਿੱਤੀ ਗਈ ਅਤੇ ਉਨ੍ਹਾਂ ਤੀਜੀ ਵਾਰ ਅਕਾਲੀ ਭਾਜਪਾ ਸਰਕਾਰ ਬਣਨ ਦਾ ਦਾਅਵਾ ਕਰਦਿਆਂ ਕਿਹਾ …

Read More »

ਏ.ਡੀ.ਸੀ ਵੱਲੋਂ ਲੋਕ ਸਮੱਸਿਆਵਾਂ ਤੇ ਮੁਸ਼ਕਿਲਾਂ ਦੇ ਹੱਲ ਲਈ ਸ਼ਿਕਾਇਤ ਨਿਵਾਰਣ ਕੈਂਪ

ਫਾਜ਼ਿਲਕਾ 1 ਜੂਨ (ਵਨੀਤ ਅਰੋੜਾ) – ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰਵਿੰਦਰ ਕੁਮਾਰ ਵੱਲੋਂ ਸ਼ਿਕਾਇਤ ਨਿਵਾਰਣ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸ਼ਿਕਾਇਤ ਨਿਵਾਰਣ ਕੈਂਪ ਵਿਚ ਪਹੁੰਚੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਉਹ ਪਹਿਲਾਂ ਮਿਲੀਆਂ ਸ਼ਿਕਾਇਤਾਂ ਸਬੰਧੀ ਪੂਰੀ …

Read More »

ਵਿਸ਼ਵ ਤੰਬਾਕੂ ਰਹਿਤ ਦਿਵਸ ‘ਤੇ ਕੱਢੀ ਜਾਗਰੂਕਤਾ ਰੈਲੀ

ਫਾਜ਼ਿਲਕਾ 1 ਜੂਨ (ਵਨੀਤ ਅਰੋੜਾ) – ਸਿਵਲ ਸਰਜਨ ਡਾ. ਜਗਪਾਲ ਸਿੰਘ ਬਾਸੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੀ.ਐਚ.ਸੀ.ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਬੀਤਾ ਦੀ ਅਗਵਾਈ ਵਿਚ ਪੀ.ਐਚ.ਸੀ ਸਟਾਫ਼ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਈ.ਈ ਮਨਬੀਰ ਸਿੰਘ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਅਨੁਸਾਰ ਹਰ ਸਾਲ 25 ਲੱਖ ਲੋਕ ਤੰਬਾਕੂਨੋਸ਼ੀ ਕਾਰਨ ਮੌਤ ਦੇ ਮੂੰਹ ਵਿਚ ਧੱਕੇ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਲ ਅਧਿਕਾਰਾਂ ਸਬੰਧੀ ਸੈਮੀਨਾਰ

ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ ਸੱਗੂ) –    ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਥਾਨਕ ਵਿਕਲਪੀ ਝਗੜਾ ਨਿਵਾਰਣ ਕੇਂਦਰ ਵਿਖੇ ਬਾਲ ਅਧਿਕਾਰਾਂ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ।ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਵਿਚ ਬਾਲ ਵਿਕਾਸ ਯੂਨਿਟ ਵੱਲੋਂ …

Read More »

ਅਲ-ਫਲਾਹ ਸਕੂਲ ਦਾ ਕ੍ਰਿਕਟ ਖਿਡਾਰੀ ਮੁਹੰਮਦ ਉਸਮਾਨ ਨੈਸ਼ਨਲ ਖੇਡਾਂ ਲਈ ਚੁਣਿਆ ਗਿਆ

ਮਾਲੇਰਕੋਟਲਾ, 1 ਜੂਨ (ਹਰਮਿੰਦਰ ਸਿੰਘ ਭੱਟ) – ਇੰਦੌਰ ਵਿੱਚ ਹੋਣ ਵਾਲੀਆਂ ਨੈਸ਼ਨਲ ਸਕੂਲ ਖੇਡਾਂ ਅੰਡਰ-17 ਕ੍ਰਿਕਟ ਵਿੱਚ ਅਲ-ਫਲਾਹ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਮੁਹੰਮਦ ਉਸਮਾਨ ਪੁੱਤਰ ਸ਼੍ਰੀ ਅਬਦੁਲ ਰਜ਼ਾਕ ਨੇ ਪੰਜਾਬ ਵਿੱਚ ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੇ ਸਕੂਲ ਅਤੇ ਸ਼ਹਿਰ ਦਾ ਨਾਂ ਰੋਸ਼ਨ ਕੀਤਾ। ਉਸਮਾਨ ਦੀ ਵਧੀਆ ਕਾਰਗੁਜ਼ਾਰੀ ਸਦਕਾ 4 ਜੂਨ ਨੂੰ ਇੰਦੌਰ ਵਿੱਚ ਹੋਣ ਵਾਲੀਆਂ ਨੈਸ਼ਨਲ …

Read More »

ਆਲਮਾਈਟੀ ਪਬਲਿਕ ਸਕੂਲ ਵਿੱਚ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ

ਮਾਲੇਰਕੋਟਲਾ,  1 ਜੂਨ (ਹਰਮਿੰਦਰ ਸਿੰਘ ਭੱਟ) ਸਥਾਨਕ ਜਮਾਲਪੁਰਾ ਵਿਖੇ ਸਥਿਤ ਆਲਮਾਈਟੀ ਪਬਲਿਕ ਸਕੂਲ ਵਿੱਚ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਸਕੂਲ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਤੰਬਾਕੂ ਨਾ ਪੀਣ ਸੰਬੰਧੀ ਚਾਰਟ ਬਣਾਏ ਗਏ। ਬੱਚਿਆਂ ਨੇ ਆਪਣੇ ਸਾਥੀ ਬੱਚਿਆਂ ਨੂੰ ਚਾਰਟਾਂ ਸੰਬੰਧੀ ਜਾਣਕਾਰੀ ਦਿੱਤੀ ਤੇ ਛੋਟੇ ਬੱਚਿਆਂ ਨੂੰ ਤੰਬਾਕੂ ਦਾ ਸੇਵਨ ਨਾ ਕਰਨ ਲਈ ਸਮਝਾਇਆ। …

Read More »