ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਪਾਤਸ਼ਾਹੀ ਦਸਵੀਂ ਜੈਤੋ ਵਿਖੇ ਰਾਤਰੀ ਵਿਸ਼ਰਾਮ ਕਰਨ ਉਪਰੰਤ ਖਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਇਆ।ਸ੍ਰੀ …
Read More »ਪੰਜਾਬੀ
ਸਕੂਲੀ ਵਿਦਿਆਰਥੀਆਂ ਨੇ ਪਿੰਗਲਵਾੜੇ ਵਿਖੇ ਮਨਾਈ ਲੋਹੜੀ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਦੇ ਵਿਦਿਆਰਥੀਆਂ, ਸਮੂਹ ਸਟਾਫ਼ ਮੈਂਬਰ ਅਤੇ ਪ੍ਰਬੰਧਕਾਂ ਨੇ ਸੰਗਰੂਰ ਪਿੰਗਲਵਾੜੇ ਜਾ ਕੇ ਲੋਹੜੀ ਦਾ ਤਿਉਹਾਰ ਮਨਾਇਆ।ਪਿੰਗਲਵਾੜੇ ਦੇ ਪ੍ਰਧਾਨ ਤਰਲੋਚਨ ਸਿੰਘ ਨੇ ਜਿਹਨਾਂ ਦੀ ਉਮਰ 101 ਸਾਲ ਹੈ, ਬੱਚਿਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਮਨੁੱਖਤਾ ਦੀ ਸੇਵਾ ਤੋਂ ਵੱਡੀ ਕੋਈ ਸੇਵਾ ਨਹੀਂ ਹੈ।ਉਹਨਾ ਨੇ ਆਪਣੀ ਜ਼ਿੰਦਗੀ …
Read More »ਮਾਘੀ ਤੇ ਸੰਗਰਾਂਦ ਮੌਕੇ ਕਿਲਾ ਮਾਰਕੀਟ ਨਿਵਾਸੀਆਂ ਨੇ ਲਗਾਇਆ ਲੰਗਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਮਾਘੀ ਅਤੇ ਸੰਗਰਾਂਦ ਮੌਕੇ ਸਮੂਹ ਕਿਲਾ ਮਾਰਕੀਟ ਨਿਵਾਸੀਆਂ ਵਲੋਂ ਬਰੈਡ ਪਕੌੜਿਆਂ ਤੇ ਚਾਹ ਦਾ ਲੰਗਰ ਲਾਇਆ ਗਿਆ।ਮਾਰਕੀਟ ਦੇ ਪ੍ਰਧਾਨ ਪਵਨ ਕੁਮਾਰ ਗਰਗ ਨੇ ਕਿਹਾ ਕਿ ਮਾਘੀ ਤੇ ਸੰਗਰਾਂਦ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਮਨਾਉਣੀ ਚਾਹੀਦੀ ਹੈ।ਉਨ੍ਹਾਂ ਮਾਘੀ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਦਿੱਤੀ।ਸਤਵੰਤ ਸਿੰਘ ਪੂਨੀਆ ਭਾਜਪਾ ਆਗੂ, ਅਮਨਦੀਪ ਸਿੰਘ ਪੂਨੀਆ, ਪ੍ਰੀਤਮ …
Read More »ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਵਿਦਿਆਰਥੀ ਸਨਮਾਨਿਤ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਵਿੱਦਿਅਕ ਸੰਸਥਾ ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਖੇਡ ਖੇਤਰ ਵਿੱਚ ਨੈਸ਼ਨਲ ਪੱਧਰ ‘ਤੇ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਦਾ ਇੱਕ ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਨਮਾਨ ਕੀਤਾ ਗਿਆ ਤੇ ਸੰਸਥਾ ਵਲੋਂ ਵਿਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸ਼ਾਨਦਾਰ ਪ੍ਰਾਪਤੀਆਂ ਦੀਆਂ ਸ਼ੁਭਕਾਮਨਾਵਾਂ ਭੇਂਟ ਕੀਤੀਆਂ।ਸਕੂਲ ਪ੍ਰਿੰਸੀਪਲ …
Read More »ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਨਵੇਂ ਸਾਲ ਦਾ ਕੈਲੰਡਰ ਸਹਾਇਕ ਕਮਿਸ਼ਨਰ ਗੋਇਲ ਨੇ ਕੀਤਾ ਜਾਰੀ
ਸੰਗਰੂਰ,14 ਜਨਵਰੀ (ਜਗਸੀਰ ਲੌਂਗੋਵਾਲ)- ਸਥਾਨਕ ਜਿਲ੍ਹਾ ਕੰਪਲੈਕਸ ਵਿਖੇ ਸਥਿਤ ਪੈਨਸ਼ਨਰਜ਼ ਦਫ਼ਤਰ ਵਿੱਚ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਸ਼ੇਸ਼ ਸਮਾਗਮ ਜੀਤ ਸਿੰਘ ਢੀਂਡਸਾ ਪ੍ਧਾਨ ਦੀ ਅਗਵਾਈ ਅਤੇ ਲਾਭ ਸਿੰਘ, ਸਤਪਾਲ ਸਿੰਗਲਾ, ਨੰਦ ਲਾਲ ਮਲਹੋਤਰਾ, ਗੁਰਦੀਪ ਸਿੰਘ ਮੰਗਵਾਲ, ਗੁਰਦੇਵ ਸਿੰਘ ਭੁਲਰ, ਹਰਪਾਲ ਸਿੰਘ ਸੰਗਰੂਰਵੀ, ਨਿਹਾਲ ਸਿੰਘ ਮੰਗਵਾਲ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।ਕੌਮਾਂਤਰੀ ਧੀ ਦਿਵਸ ਅਤੇ ਲੋਹੜੀ ਨੂੰ ਸਮਰਪਿਤ ਇਸ ਸਮਾਗਮ ਦੇ ਮੁੱਖ …
Read More »ਸਵਦੇਸ਼ ਦਰਸ਼ਨ ਤਹਿਤ ਅਟਾਰੀ ਸਰਹੱਦ ‘ਤੇ ਦਰਸ਼ਕਾਂ ਨੂੰ ਮਿਲਣਗੀਆਂ ਮੁੱਢਲੀਆਂ ਸਹੂਲਤਾਂ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਸਵਦੇਸ਼ ਦਰਸ਼ਨ ਦੇ ਦੂਜੇ ਪੜਾਅ ‘ਚ ਸਰਕਾਰ ਵਲੋਂ ਸੈਲਾਨੀਆਂ ਲਈ ਬਿਹਤਰ ਵਾਤਾਵਰਨ ਤੇ ਵਧੀਆ ਮੁੱਢਲਾ ਢਾਂਚਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਟਾਰੀ ਸਰਹੱਦ ‘ਤੇ 25 ਕਰੋੜ ਰੁਪਏ ਖਰਚ ਕੀਤੇ ਜਾਣਗੇ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਬੀ.ਐਸ.ਐਫ ਅਤੇ ਟੂਰਿਜ਼ਮ ਦੇ ਅਧਿਕਾਰੀਆਂ ਨਾਲ ਅਟਾਰੀ ਸਰਹੱਦ ਵਿਖੇ ਦੌਰਾ ਕਰਨ ਉਪਰੰਤ ਕੀਤਾ।ਥੋਰੀ ਨੇ ਦੱਸਿਆ ਕਿ ਵੱਡੀ ਗਿਣਤੀ ‘ਚ ਅਟਾਰੀ …
Read More »ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਨਿਹੰਗ ਸਿੰਘਾਂ ਨੇ ਮਨਾਈ ਲੋਹੜੀ
ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ) – ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਨਿਹੰਗਾਂ ਸਿੰਘਾਂ ਨੇ ਲੋਹੜੀ ਤਿਉਹਾਰ ਮਨਾਇਆ।ਅਗਨੀ ਨੂੰ ਤਿਲ ਰਿਊੜੀਆਂ, ਚਿੜਵੜੇ, ਗੁੜ ਆਦਿ ਭੇਟ ਕਰਕੇ ਖਾਲਸਾਈ ਜੈਕਾਰੇ ਗੁੰਜਾਏ ਗਏ।ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ ਨੇ ਇਤਿਹਾਸਕ ਪਰਿਪੇਖ ਸਬੰਧੀ ਬੋਲਦਿਆਂ ਕਿਹਾ ਕਿ ਲੋਹੜੀ ਸ਼ਬਦ ਮੂਲ ਰੂਪ ਵਿੱਚ ਤਿਲ ਅਤੇ ਰਿਊੜੀ ਦੇ ਸੁਮੇਲ ਤੋਂ ਬਣਿਆ ਹੈ।ਤਿਲੋੜੀ ਤੋਂ ਇਹ ਸ਼ਬਦ …
Read More »ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਪਿੰਡਾਂ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਦੌਰਾ
ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ) – ਮੁੱਖ ਸਕੱਤਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਬਲਾਕ ਅਟਾਰੀ ਦੇ ਪਿੰਡਾਂ ਰਾਮਪੁਰਾ, ਢੋਡੀਵਿੰਢ ਦਾ ਦੌਰਾ ਕਰਦਿਆਂ ਦੱਸਿਆ ਕਿ ਸਾਉਣੀ ਸੀਜ਼ਨ 2023 ਦੌਰਾਨ ਇਹਨਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀ ਇੱਕ ਵੀ ਘਟਨਾ ਨਹੀ ਹੋਈ …
Read More »‘ਆਪੇ ਗੁਰੁ ਚੇਲਾ’ ਨਗਰ ਕੀਰਤਨ ਚੌਥੇ ਦਿਨ ਗੁ. ਮੈਹਦੇਆਣਾ ਸਾਹਿਬ ਤੋਂ ਅਗਲੇ ਪੜਾਅ ਜੈਤੋ ਲਈ ਰਵਾਨਾ
ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਾਰਗ `ਤੇ ਕੱਢੇ ਜਾ ਰਹੇ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਪ੍ਰਤੀ ਸੰਗਤ ‘ਚ ਭਾਰੀ ਉਤਸ਼ਾਹ ਹੈ। ਅੱਜ ਚੌਥੇ ਦਿਨ ਇਹ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਲੋਹੜੀ ਦਾ ਤਿਉਹਾਰ
ਵਿਦਿਆਰਥੀਆਂ ਨੂੰ ਮਾਘੀ ਦੀ ਮਹੱਤਤਾ ਬਾਰੇ ਦੱਸਿਆ ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) _ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਫਾਰ ਵੂਮੈਨ ਅਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੁਮੈਨ ਵਿਖੇ ਸਰਦ ਰੁੱਤ ਦਾ ਤਿਉਹਾਰ ਲੋਹੜੀ ਉਤਸ਼ਾਹ ਨਾਲ ਮਨਾਈ ਗਈ । ਵੂਮੈਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਸ੍ਰੀ ਗੁਰੂ ਤੇਗ ਬਹਾਦਰ …
Read More »
Punjab Post Daily Online Newspaper & Print Media