Wednesday, November 25, 2026

ਪੰਜਾਬੀ

 ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਅਨਮੋਲ ਨੇ 10ਵੀਂ ਵਿੱਚ ਜ਼ਿਲ੍ਹੇ ਵਿੱਚ ਹਾਸਲ ਕੀਤਾ ਤੀਜਾ ਸਥਾਨ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਵੱਖ-ਵੱਖ ਸਰਗਰਮੀਆਂ ਵਿੱਚ ਨਾਮਣਾ ਖੱਟ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅਨਮੋਲ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਦੇ ਨਤੀਜੇ ਵਿੱਚ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸਕੂਲ, ਮਾਤਾ-ਪਿਤਾ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਅਨਮੋਲ ਨੇ 97.23 ਫੀਸਦੀ …

Read More »

’ਮਾਣ ਧੀਆਂ ਤੇ’ ਸੰਸਥਾ ਵਲੋਂ ਨਸ਼ਿਆ ਖਿਲਾਫ ਰੈਲੀ ਦਾ ਆਯੋਜਨ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ ਬਿਊਰੋ) – ਸਮਾਜ ਵਿਚ ਫੈਲੀਆਂ ਕੁਰੀਤੀਆਂ ਨੂੰ ਠੱਲ ਪਾਉਣ ਵਿਚ ਲੱਗੀ ਸਮਾਜ ਸੇਵੀ ਸੰਸਥਾ ਮਾਣ ਧੀਆਂ ਤੇ ਵਲੋਂ ਨਸ਼ਿਆ ਦੇ ਖਿਲਾਫ ਖਾਸਾ ਵਿਖੇ ਸਰਕਾਰੀ ਸੀਨੀ: ਸੈਕੰ: ਸਕੂਲ ਦੇ ਪ੍ਰਬੰਧਕਾਂ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਕ ਰੈਲੀ ਦਾ ਆਯੋਜਨ ਕੀਤਾ ਗਿਆ। ਸੰਸਥਾ ਦੇ ਮੁੱਖ ਸੇਵਾਦਾਰ ਗੁਰਿੰਦਰ ਸਿੰਘ ਮੱਟੂ ਦੇ ਪ੍ਰਬੰਧਾਂ ਤੇ ਪ੍ਰਿੰ: ਸ਼ਿਸ਼ੂ ਪਾਲ ਕੌਸ਼ਲ ਦੀ …

Read More »

ਡਾ: ਮੋਤੀ ਰਹਿਮਾਨ ਮਾਨਵ ਅਧਿਕਾਰ ਆਯੋਗ ਦੇ ਜਿਲਾ ਸੈਕਟਰੀ ਨਿਯੁੱਕਤ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ ਬਿਊਰੋ) – ਅੰਤਰਾਸ਼ਟਰੀ ਮਾਨਵ ਅਧਿਕਾਰ ਆਯੋਗ ਦੀ ਇਕ ਬੈਠਕ ਮਾਨਵ ਅਧਿਕਾਰ ਦੇ ਚੀਫ ਕੋਆਰਡੀਨੇਟਰ ਮੋਲਾਨਾ ਅਨਵਰ ਅੰਮ੍ਰਿਤਸਰੀ ਦੀ ਅਗਵਾਈ ਵਿਚ ਆਯੋਜਤ ਕੀਤੀ ਗਈ। ਬੈਠਕ ਤੋਂ ਬਾਅਦ ਡਾ: ਮੋਤੀ ਰਹਿਮਾਨ ਨੂੰ ਉਨ੍ਹਾਂ ਦੀਆਂ ਸਮਾਜਕ ਕਾਰਗੁਜਾਨੂੰ ਦੇਖਦੇ ਹੋਏ ਮੋਲਾਨਾ ਅੰਮ੍ਰਿਤਸਰੀ ਵਲੋਂ ਜਿਲ੍ਹਾ ਸੈਕਟਰੀ ਨਿਯੁਕਤ ਕੀਤਾ ਗਿਆ। ਯਾਦ ਰਹੇ ਕਿ ਡਾ: ਮੋਤੀ ਰਹਿਮਾਨ ਪ੍ਰਸਿਧ ਸਿਆਸੀ ਅਤੇ ਸਮਾਜਕ ਸੰਸਥਾ …

Read More »

ਭਗਤ ਪੁੂਰਨ ਸਿੰਘ ਸਕੂਲ ਦੇ ਡੈਫ ਖਿਡਾਰੀ ਲੈ ਸਕਣਗੇ ਜੁਡੋ ‘ਚ ਹਿੱਸਾ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ ਬਿਊਰੋ) – ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਭਗਤ ਪੂਰਨ ਸਿੰਘ ਪਿੰਗਲਵਾੜਾ ਐਂਡ ਚੈਰੀਟੇਬਲ ਟਰੱਸਟ ਦੇ ਬੇਮਿਸਾਲ ਪ੍ਰਬੰਧਾਂ ਹੇਠ ਚੱਲ ਰਹੇ ‘ਭਗਤ ਪੁੂਰਨ ਸਿੰਘ ਸਕੂਲ ਫੋਰ ਦ ਡੈਫ’ ਦੇ ਵਿਦਿਆਰਥੀ ਵੀ ਹੁਣ ਬਾਕੀ ਖੇਡਾਂ ਵਾਂਗ ਜੁਡੌ ਖੇਡ ਪ੍ਰਤੀਯੋਗਿਤਾਵਾਂ ਵਿਚ ਹਿੱਸਾ ਲੈ ਸਕਣਗੇ। ਜਿਨ੍ਹਾਂ ਨੂੰ ਜੁੂਡੌ ਖੇਡ ਦੇ ਗੁਰ ਫ੍ਰੀ ਵਿਚ ਸਿਖਾਉਣ ਦੀ ਜਿੰਮੇਵਾਰੀ ਅੰਤਰਾਸ਼ਟਰੀ ਜੂਡੋ ਕੋਚ …

Read More »

ਨਵੇਂ ਕੋਚਾਂ ਖੇਡਾਂ ਦੇ ਪ੍ਰਚਾਰ ਤੇ ਪ੍ਰਸਾਰ ‘ਚ ਹੋਵੇਗਾ ਹੋਰ ‘ ਵਾਧਾ- ਡੀ.ਐਸ.ਓ ਹਰਪਾਲਜੀਤ ਸੰਧੂ

ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਤੇ ਖੇਡ ਵਿਭਾਗ ਦੇ ਵੱਲੋਂ ਪ੍ਰਾਂਤ ਦੇ ਖੇਡ ਖੇਤਰ ਨੂੰ ਹੋਰ ਵੀ ਚੁਸਤ ਫੁਰਤ ਤੇ ਬੇਹਤਰ ਬਣਾਉਣ ਦੇ ਮੰਤਵ ਨਾਲ ਭਰਤੀ ਕੀਤੇ ਗਏ ਨਵੇ ਕੋਚਾ ਨੇ ਆਪੋ-ਆਪਣੇ ਸਥਾਨ ਗ੍ਰਹਿਣ ਕਰ ਲਏ ਹਨ। ਸਰਹੱਦੀ ਜਿਲ੍ਹਾ ਅੰਮ੍ਰਿਤਸਰ ਨੂੰ ਵੱਖ-ਵੱਖ ਖੇਡਾਂ ਦੇ ਨਾਲ ਸਬੰਧਤ 7 ਨਵੇਂ ਕੋਚ ਮਿਲੇ ਹਨ। ਜਿਨ੍ਹਾਂ ਦੇ ਵਿੱਚ ਫੁੱਟਬਾਲ ਕੋਚ …

Read More »

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਅਗੇਤੀ ਲਵਾਈ ਨਾ ਕਰਨ ਦੀ ਅਪੀਲ

ਫਾਜ਼ਿਲਕਾ, 24 ਮਈ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੀ ਡਿੱਗਦੇ ਪੱਧਰ ਦੇ ਮੱਦੇਨਜਰ ਰਾਜ ਵਿਚ ਕਾਨੂੰਨੀ ਤੌਰ ਤੇ ਲਾਜ਼ਮੀ ਕੀਤਾ ਗਿਆ ਹੈ ਝੋਨੇ ਦ ਮਸ਼ੀਨ ਦੁਆਰਾ ਸਿੱਧੀ ਬਿਜਾਈ 1 ਜੂਨ ਤੇ ਪਨੀਰੀ ਤੋਂ ਲਵਾਈ 15 ਜੂਨ ਤੋਂ ਪਹਿਲਾਂ ਨਾ ਕੀਤੀ ਜਾਵੇ। ਇਹ ਜਾਣਕਾਰੀ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸ: ਪਰਮਜੀਤ ਸਿਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ …

Read More »

ਸਿਹਤ ਬੀਮਾ ਯੋਜਨਾ ਲਾਭਪਾਤਰੀਆਂ ਨੂੰ ਜਲਦੀ ਕਾਰਡ ਵੰਡਣ ਦੀ ਵਿਭਾਗਾਂ ਨੂੰ ਹਦਾਇਤ

ਫਾਜ਼ਿਲਕਾ, 24 ਮਈ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਨੂੰ ਜਰੂਰਤਮੰਦ ਲੋਕਾਂ ਤੱਕ ਬਿਨ੍ਹਾਂ ਕਿਸੇ ਦੇਰੀ ਦੇ ਪਹੁੰਚਾਇਆ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਕਾਰਡਾਂ ਦੀ ਵੰਡ ਸਬੰਧੀ ਕੀਤੀ ਗਈ ਸਮੀਖਿਆ ਬੈਠਕ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ …

Read More »

61ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਮਾਰੀਆਂ ਵੱਡੀਆਂ ਮੱਲ੍ਹਾਂ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ ਸੱਗੂ) – ਹਾਲ ਹੀ ਵਿਚ ਹੋਈਆਂ 61ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਸਕੂੁਲੀ ਖਿਡਾਰੀਆਂ ਨੇ ਵੱਡੀਆਂ ਮੱਲ੍ਹਾਂ ਮਾਰਦਿਆਂ 33 ਫਸਟ, 23 ਸੈਕਿੰਡ ਅਤੇ 23 ਥਰਡ ਪੁਜ਼ੀਸ਼ਨਾਂ ਹਾਸਲ ਕਰਕੇ ਜ਼ਿਲ੍ਹੇ ਦਾ ਨਾਂਅ ਚਮਕਾਇਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ. ਸਤਿੰਦਰਬੀਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਸ਼ਤਰੰਜ ਵਿਚ …

Read More »

ਇਕ ਸਾਲ ‘ਚ 1 ਲੱਖ 48 ਹਜ਼ਾਰ ਕੰਪਿਊਟਰਾਈਜ਼ਡ ਫਰਦਾਂ ਕੀਤੀਆਂ ਜਾਰੀ- ਵਰੁਣ ਰੂਜ਼ਮ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ ਸੱਗੂ) – ਜ਼ਿਲ੍ਹੇ ਅੰਦਰ ਚੱਲ ਰਹੇ 9 ਫਰਦ ਕੇਂਦਰਾਂ ਤੋਂ ਵਿੱਤੀ ਵਰ੍ਹੇ 2015-16 ਦੌਰਾਨ ਕੁੱਲ 148008 ਕੰਪਿਊਟਰਾਈਜ਼ਡ ਫਰਦਾਂ ਜਾਰੀ ਕੀਤੀਆਂ ਗਈਆਂ ਹਨ ਅਤੇ 857882 ਪੰਨਿਆਂ ਦੀਆਂ ਕਾਪੀਆਂ ਲੋਕਾਂ ਨੂੰ ਮੁਹੱਈਆ ਕਰਵਾ ਕੇ 17055240 ਰੁਪਏ ਦੀ ਫ਼ੀਸ ਪ੍ਰਾਪਤ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਫਰਦ ਕੇਂਦਰ ਅੰਮ੍ਰਿਤਸਰ-1 ਤੋਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਗੁਰਮਤਿ ਸਿਰਜਣਾ ਕੈਂਪ ਦਾ ਆਯੋਜਨ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਧਰਮ ਪ੍ਰਚਾਰ ਕਮੇਟੀ ਵੱਲੋਂ ‘ਗੁਰਮਤਿ ਸਿਰਜਨਾ ਕੈਂਪ’ ਦਾ ਆਯੋਜਨ ਕੀਤਾ ਗਿਆ। ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 300 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਇਹ ਕੈਂਪ ਅੰਮ੍ਰਿਤਸਰ ਅਤੇ ਤਰਨਤਾਰਨ …

Read More »