Wednesday, November 25, 2026

ਪੰਜਾਬੀ

ਡਾ: ਐਸ. ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ 11 ਪੰਜਾਬੀ ਮੌਤ ਦੇ ਮੂੰਹੋਂ ਬਚ ਕੇ ਘਰੀਂ ਪੁੱਜੇ

ਸਾਡੇ ਲਈ ਤਾਂ ਡਾ: ਓਬਰਾਏ ਹੀ ਰੱਬ ਬਣ ਬਹੁੜੇ -ਪ੍ਰਭਾਵਿਤ ਨੌਜਵਾਨ ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਕਤਲ ਦੇ ਇੱਕ ਮੁਕੱਦਮੇ ‘ਚ ਖਾੜੀ ਦੇ ਮੁਲਕ ਆਬੂਧਾਬੀ ਦੀ ਜੇਲ੍ਹ ‘ਚ ਫਾਂਸੀ ਦੇ ਤਖ਼ਤੇ ਨੇੜੇ ਪੁੱਜ ਚੁੱਕੇ 11 ਪੰਜਾਬੀ ਨੌਜਵਾਨ, ਨਾਮਵਰ ਸਮਾਜ ਸੇਵੀ, ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਮੁੱਖੀ ਡਾ: ਐਸ.ਪੀ .ਸਿੰਘ ਓਬਰਾਏ ਵੱਲੋਂ ਦੇ ਨਿੱਜੀ ਯਤਨਾਂ ਅਤੇ ਖਰਚ …

Read More »

ਸਿਆਸੀ ਸਲਾਹਕਾਰ ਮਜੀਠੀਆ ਤਲਬੀਰ ਸਿੰਘ ਗਿੱਲ ਨੇ ਮੇਜਰ ਸਿੰਘ ਸਹੋਤਾ ਦਾ ਮੂੰਹ ਮਿੱਠਾ ਕਰਵਾਇਆ

ਚੌਂਕ ਮਹਿਤਾ, 20 ਮਈ (ਜੋਗਿੰਦਰ ਸਿੰਘ ਮਾਣਾ)- ਜਿਲਾ ਅੰਮ੍ਰਿਤਸਰ ਦਿਹਾਤੀ ਐਸ. ਸੀ ਵਿੰਗ ਸਰਕਲ ਮੱਤੇਵਾਲ ਤੋ ਪ੍ਰਧਾਨ ਨਿਯੁੱਕਤ ਹੋਏ ਮੇਜਰ ਸਿੰਘ ਸਹੋਤਾ ਦਾ ਮੂੰਹ ਮਿੱਠਾ ਕਰਵਾਉਦੇਂ ਹੋਏ ਸਿਆਸੀ ਸਲਾਹਕਾਰ ਮਜੀਠੀਆ ਤਲਬੀਰ ਸਿੰਘ ਗਿੱਲ, ਨਾਲ ਹਨ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ।ਜਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਰਹਿਮੁਨਾਈ ਹੇਠ ਜਥੇਦਾਰ ਤਰਸੇਮ ਸਿੰਘ ਸਿਆਲਕਾ ਵੱਲੋਂ ਸਰਪੰਚ ਮੇਜਰ ਸਿੰਘ ਨੂੰ ਸਰਕਲ …

Read More »

ਕੇ.ਸੀ.ਜੀ.ਸੀ ਵਲੋਂ ਕਾਮਾਗਾਟਾਮਾਰੂ ਕਾਂਡ ਦੀ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਮੰਗੀ ਮੁਆਫ਼ੀ ਦੀ ਸ਼ਲਾਘਾ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ ਖੁਰਮਣੀਆ)- ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ (ਕੇਸੀਜੀਸੀ) ਨੇ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟੂਰਡੋ ਵੱਲੋਂ ਕਾਮਾਗਾਟਾ ਮਾਰੂ ਘਟਨਾ ਸਬੰਧੀ ਹਾਊਸ ਆਫ਼ ਕਾਮਨਜ਼ ਵਿੱਚ ਮੰਗੀ ਮੁਆਫ਼ੀ ਦੀ ਪੁਰਜ਼ੋਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 102 ਸਾਲ ਬਾਅਦ ਕੈਨੇਡਾ ਸਰਕਾਰ ਵੱਲੋਂ ‘ਇਤਿਹਾਸਕ ਭੁੱਲ’ ‘ਤੇ ਮੰਗੀ ਮੁਆਫ਼ੀ ਇਸ ਕਾਂਡ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਜਖ਼ਮਾਂ ‘ਤੇ ਮਲ੍ਹਮ ਲਗਾਉਣ ਦਾ …

Read More »

ਸਰਹੱਦ ਏ ਪੰਜਾਬ ਸਪੋਰਟਸ ਕਲੱਬ ਕਰਵਾਏਗੀ ਸਲਾਨਾ ਰਾਜ ਪੱਧਰੀ ਸਨਮਾਨ ਸਮਾਰੋਹ

ਅੰਮ੍ਰਿਤਸਰ, 19 ਮਈ (ਗੁਰਮੀਤ ਸੰਧੂ)- ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ ਏ ਪੰਜਾਬ ਸਪੋਰਟਸ ਕੱਲਬ ਦੇ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਈ.ਸੀ.ਐਸ.ਈ, ਸੀ.ਬੀ.ਐਸ.ਈ ਤੇ ਪੀ.ਐਸ.ਈ.ਬੀ ਦੀਆਂ ਦੱਸਵੀਂ ਤੇ ਬਾਰਵੀਂ ਜਮਾਤ ਦੇ ਵਿੱਚੋ ਸੂਬਾ ਤੇ ਜ਼ਿਲ੍ਹਾਂ ਪੱਧਰ ਤੇ ਅਵੱਲ ਰਹੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।ਇਸ ਦੀ ਜਾਣਕਾਰੀ ਦੇਦਿਆਂ ਕਲੱਬ ਦੇ ਮੁੱਖੀ ਕੋਚ ਗੁਰਿੰਦਰ ਸਿੰਘ ਮੱਟੂ …

Read More »

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੁਡੀਸ਼ੀਅਲ ਕੰਪਲੈਕਸ ਵਿੱਚ ਨਵੇਂ ਡਾਕਘਰ ਦਾ ਉਦਘਾਟਨ

ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਦਫ਼ਤਰ ਅੰਮ੍ਰਿਤਸਰ ਦੀ ਇਮਾਰਤ ਵਿਚ ਚੱਲ ਰਹੇ ਅੰਮ੍ਰਿਤਸਰ ਕਚਹਿਰੀ ਡਾਕਘਰ ਨੂੰ ਬੀਤੇ ਵਰ੍ਹੇ ਡੀ. ਸੀ ਦਫ਼ਤਰ ਦੀ ਇਮਾਰਤ ਨੂੰ ਭਿਆਨਕ ਅੱਗ ਲੱਗਣ ਕਾਰਨ ਅਸਥਾਈ ਤੌਰ ‘ਤੇ ਮੁੱਖ ਡਾਕਘਰ ਅੰਮ੍ਰਿਤਸਰ ਵਿਖੇ ਤਬਦੀਲ ਕਰ ਦਿੱਤਾ ਗਿਆ ਸੀ। ਹੁਣ ਇਸ ਡਾਕਘਰ ਨੂੰ ਜੁਡੀਸ਼ੀਅਲ ਕੰਪਲੈਕਸ ਵਿਖੇ ਲਿਆਂਦਾ ਗਿਆ ਹੈ, ਜਿਸ ਦਾ ਉਦਘਾਟਨ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ …

Read More »

ਅੰਮ੍ਰਿਤਸਰ ਹੈਰੀਟੇਜ ਮੇਲੇ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ੇਸ਼ ਸਮਾਗਮ

ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਅਰਬਨ ਹਾਟ ਵਿਖੇ ਚੱਲ ਰਹੇ ਅੰਮ੍ਰਿਤਸਰ ਹੈਰੀਟੇਜ ਮੇਲੇ ਦੌਰਾਨ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਭਰੂਣ ਹੱਤਿਆ ਖਿਲਾਫ਼ ਡਟਣ ਅਤੇ ਝਗੜੇ ਮੁਕਾ ਕੇ ਪਿਆਰ ਵਧਾਉਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਲੋਕ ਅਦਾਲਤਾਂ …

Read More »

ਡੇਂਗੂ ਨਾਲ ਨਿਪਟਣ ਲਈ ਸਾਰੇ ਵਿਭਾਗਾਂ ਦੇ ਸਹਿਯੋਗ ਦੀ ਲੋੜ- ਡਾ. ਦੇਸ ਰਾਜ

ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਆਮ ਲੋਕਾਂ ਨੂੰ ਡੇਂਗੂ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਉਣ ਅਤੇ ਇਸ ਸਬੰਧੀ ਜਾਗਰੂਕਤਾ ਲਈ ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਡੇਂਗੂ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਵਿਚ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਦੇਸ ਰਾਜ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਦਾ …

Read More »

ਆਟੋ ਰਿਕਸ਼ਿਆਂ ‘ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ‘ਤੇ ਪਾਬੰਦੀ

ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪ੍ਰਿੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ‘ਤੇ ਮਾਪਿਆਂ …

Read More »

ਮੈਰਿਜ ਪੈਲੇਸਾਂ ਵਿੱਚ ਹਥਿਆਰ ਲਿਜਾਣ ਅਤੇ ਫਾਇਰ ਕਰਨ ‘ਤੇ ਪੂਰਨ ਮਨਾਹੀ ਦੇ ਹੁਕਮ

ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 5 ਜੁਲਾਈ 2016 ਤੱਕ ਲਾਗੂ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, …

Read More »