📝 ਅੱਜ ਦੀਆਂ ਸੁਰਖੀਆਂ….. ਮਿਤੀ : 2 ਮਈ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਪੁਰਾਣੀ ਦਿੱਲੀ ਤੋਂ ਫੈਜ਼ਾਪੁਰ ਜਾ ਰਹੀ 14206 ਨੰਬਰ ਪਦਮਾਵਤ ਟ੍ਰੇਨ ਦੇ 8 ਡੱਬੇ ਹਾਪੁੜ ਨੇੜੇ ਪੱਟੜੀ ਤੋਂ ਲੱਥੇ – ਦਿੱਲੀ-ਲਖਨਾਊ ਰੂਟ ਬੰਦ, ਦਰਜਨ ਤੋਂ ਵੱਧ ਜਖਮੀ- ਕਈ ਰੇਲਾਂ ਦੇ ਰੂਟ ਬਦਲੇ । ▶ ਤੇਲੰਗਾਨਾ ‘ਚ ਬਰਾਤੀਆਂ ਦੀ ਬੱਸ ‘ਤੇ ਡਿੱਗੀ ਹਾਈਟੈਂਸ਼ਨ ਬਿਜਲੀ ਦੀ …
Read More »ਪੰਜਾਬੀ
5178 ਅਧਿਆਪਕ ਮਈ ਦਾ ਪਹਿਲਾ ਹਫਤਾ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਉਣਗੇ- ਰਾਜ ਕੁਮਾਰੀ
ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ)- 5178 ਮਾਸਟਰ ਕਾਡਰ ਯੂਨੀਅਨ ਪੰਜਾਬ ਨੇ ਸੰਘਰਸ਼ ਨੂੰ ਤੇਜ ਕਰਦੇ ਹੋਏ ਉੱਚ ਯੋਗਤਾ ਪ੍ਰਾਪਤ 5178 ਅਧਿਆਪਕਾਂ ਨੂੰ ਨਿਗੁਣੀ 6000ਫ਼-ਰੁਪੈ ਪ੍ਰਤੀ ਮਹੀਨਾ ਤਨਖਾਹ ਦੇਣ ਤੇ ਪੰਜਾਬ ਸਰਕਾਰ ਪ੍ਰਤੀ ਰੋਸ ਵਜੋਂ ਮਈ ਦਾ ਪਹਿਲਾ ਹਫਤਾ ਕਾਲੇ ਬਿੱਲੇ ਲਗਾ ਕੇ ਰੋਸ ਦਰਜ ਕਰਾਉਣ ਦਾ ਪ੍ਰੋਗਰਾਮ ਉਲੀਕਿਆ ਹੈ।ਜਿਸ ਦੇ ਤਹਿਤ ਪੰਜਾਬ ਦੇ ਦੂਰ-ਦੁਰਾਡੇ ਦੇ ਬੇਟ ਅਤੇ ਕੰਢੀ ਖੇਤਰਾਂ …
Read More »ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਅਸ਼ੋਕ ਗਜਾਪਤੀ ਰਾਜੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ
ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼ਹਿਰੀ ਹਵਾਬਾਜ਼ੀ ਮੰਤਰੀ ਸ੍ਰੀ ਅਸ਼ੋਕ ਗਜਾਪਤੀ ਰਾਜੂ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਨਾਲ ਐਨ. ਸ੍ਰੀਨਿਵਾਸਨ ਰਾਓ ਪ੍ਰਾਈਵੇਟ ਸੈਕਟਰੀ ਸ਼ਹਿਰੀ ਹਵਾਬਾਜ਼ੀ ਮੰਤਰਾਲਾ, ਸ੍ਰੀ ਆਪਾ ਰਾਓ ਓ ਐਸ ਡੀ, ਸ੍ਰੀਮਤੀ ਵਾਈ ਵੀ ਅਨੁਰਾਧਾ ਕਮਿਸ਼ਨਰ ਤੇ ਐਗਜ਼ੈਕਟਿਵ ਅਫਸਰ ਮੌਜੂਦ ਸਨ।ਸ੍ਰੀ ਅਸ਼ੋਕ ਗਜਾਪਤੀ ਰਾਓ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸਰਵਣ …
Read More »ਸ਼ੋ੍ਮਣੀ ਕਮੇਟੀ ਨੇ ਸਿੱਖ ਜਰਨੈਲ ਸ. ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ ਮਨਾਇਆ
ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਜਰਨੈਲ ਸ. ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਸੁਲਤਾਨ …
Read More »ਕੀਰਤਨ ਦਰਬਾਰ ਸੁਸਾਇਟੀ ਵੱਲੋਂ ਵੈਬ ਸਾਇਟ ਲਾਂਚ
ਪੱਟੀ, 30 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਸ਼ਹਿਰ ਵਿਚ ਧਾਰਮਿਕ ਅਤੇ ਸਮਾਜਿਕ ਕਾਰਜ ਕਰਦੀ ਸੰਸਥਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਵੱਲੋਂ ਸੁਸਾਇਟੀ ਦੀ ਵੈਬਸਾਈਟ ਲਾਂਚ ਕੀਤੀ ਗਈ।ਗੁਰਦੁਆਰਾ ਭੱਠ ਸਾਹਿਬ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਇਸ ਵੈਬ ਸਾਇਟ ਦਾ ਉਦਘਾਟਨ ਗੁਰਦੁਆਰਾ ਸਹਿਬ ਦੇ ਮੁੱਖ ਸੇਵਾਦਾਰ ਬਾਬਾ ਸਰੂਪ ਸਿੰਘ ਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ …
Read More »ਜਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 37051 ਮੀਟਰਿਕ ਟਨ ਕਣਕ ਦੀ ਖਰੀਦ
ਪਠਾਨਕੋਟ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹੇ ਅੰਦਰ 29 ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 37051 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 16107 ਮੀਟਰਿਕ ਟਨ, ਐਫ.ਸੀ.ਆਈ. ਨੇ 7198 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 5500 …
Read More »ਸ਼੍ਰੋਮਣੀ ਤੇ ਦਿਲੀ ਗੁਰਦੁਆਰਾ ਕਮੇਟੀਆਂ ਸਿਖ ਰਹਿਤ ਮਰਯਾਦਾ ਦਾ ਪ੍ਰਕਾਸ਼ਨ ਅਤੇ ਪ੍ਰਚਾਰਨ ਕਿਉਂ ਕਰਦੀਆਂ ਰਹੀਆਂ – ਪੰਥਕ ਤਾਲਮੇਲ ਸੰਗਠਨ
ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਸੰਗਠਨ ਕੋਰ ਕਮੇਟੀ ਜਸਵਿੰਦਰ ਸਿੰਘ ਐਡਵੋਕੇਟ ਅਕਾਲ ਪੁਰਖ ਕੀ ਫੌਜ, ਹਰਜੀਤ ਸਿੰਘ ਸੰਪਾਦਕ ਸਿੱਖ ਫੁਲਵਾੜੀ ਸਿੱਖ ਮਿਸ਼ਨਰੀ ਕਾਲਜ, ਜਸਬੀਰ ਸਿੰਘ ਸੁਖਮਨੀ ਸਾਹਿਬ ਸੁਸਾਇਟੀਆਂ, ਪ੍ਰਣਾਮ ਸਿੰਘ ਅਖੰਡ ਕੀਰਤਨੀ ਜੱਥਾ, ਰਾਣਾ ਇੰਦਰਜੀਤ ਸਿੰਘ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਖੁਸ਼ਹਾਲ ਸਿੰਘ ਕੇਂਦਰੀ ਸ੍ਰੀ …
Read More »ਸਰਕਾਰੀ ਐਲਮੈਂਟਰੀ ਸਕੂਲ ਉਦੋਨੰਗਲ ਵਿੱਚ ਹੋਈ ਰਿਟਾਇਰਮੈਂਟ ਪਾਰਟੀ
ਚੌਂਕ ਮਹਿਤਾ, 30 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਪਿੰਡ ਉਦੋਨੰਗਲ ਦੇ ਐਲੀਮੈਂਟਰੀ ਸਕੂਲ ਵਿੱਚ ਪੰਜਾਬ ਸਿੱਖਿਆ ਬੋਰਡ ਵਿੱਚ ਆਪਣੀ ਸੇਵਾਵਾਂ ਤੋ ਮੁਕਤ ਹੋਈਆਂ ਮੈਡਮ ਵਰਿੰਦਰ ਕੌਰ ਨੂੰ ਸਕੂਲ ਟੀਚਰਾ ਤੇ ਪਿੰਡ ਵਾਸੀਆਂ ਵੱਲੋਂ ਇਕ ਸ਼ਾਨਦਾਰ ਵਿਦਾਇਗੀ ਪਾਰਟੀ ਦਿਤੀ ਗਈ।ਵਿਦਾਇਗੀ ਸਮਰੋਹ ਪਾਰਟੀ ਮੌਕੇ ਪਹੁੰਚੇ ਸਰਪੰਚ ਰਜਿੰਦਰ ਸਿੰਘ ਉਦੋਨੰਗਲ ਹੈਡ ਟੀਚਰ ਲਖਬੀਰ ਸਿੰਘ ਤਰਸਿੱਕਾ ਅਤੇ ਚੇਅਰਮੈਨ ਜਗਦੇਵ ਸਿੰਘ ਰੰਧਾਵਾ ਨੇ ਸੰਬੋਧਨ ਦੌਰਾਨ ਮੈਡਮ …
Read More »ਵਿਕਾਸ ਤੇ ਲੋਕ ਪੱਖੀ ਨੀਤੀਆਂ ਸਦਕਾ ਗੱਠਜੋੜ ਦੀ ਤੀਜੀ ਵਾਰ ਬਣੇਗੀ ਸਰਕਾਰ – ਮਜੀਠੀਆ
ਮਜੀਠਾ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ)-ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਵਿੱਤੀ ਹਾਲਤ ਬਾਰੇ ਝੂਠੇ ਅਤੇ ਤਰਕਹੀਣ ਬਿਆਨਬਾਜ਼ੀ ਕਰਨ ਲਈ ਸਿਆਸੀ ਵਿਰੋਧੀਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਪਿਛਲੇ 9 ਸਾਲਾਂ ਵਿੱਚ ਕੀਤੇ ਗਏ ਵਿਕਾਸ ਅਤੇ ਸਮਾਜ ਦੇ ਲੋੜਵੰਦ ਲੋਕਾਂ ਲਈ ਕਲਿਆਣਕਾਰੀ ਸਕੀਮਾਂ ਰਾਹੀਂ ਲੋਕ ਪੱਖੀ ਨੀਤੀਆਂ ਲਾਗੂ ਕਰਨ …
Read More »ਮੰਦੇ ਦੀ ਲਹਿਰ ਨਾਲ ਜਨਜੀਵਨ ਪ੍ਰਭਾਵਿਤ, ਬਾਜਾਰਾਂ ਪਸਰਿਆ ਸਨਾਟਾ
ਜੰਡਿਆਲਾ ਗੁਰੂ, 30 ਅਪ੍ਰੈਲ (ਹਰਿੰਦਰਪਾਲ ਸਿੰਘ)- ਮੰਦੇ ਦੇ ਪ੍ਰਭਾਵ ਕਰਕੇ ਬਾਜਾਰਾਂ ਵਿੱਚ ਪਸਰਿਆ ਸਨਾਟਾ ਦੇਖ ਕੇ ਇਸ ਤਰ੍ਹਾਂ ਪ੍ਰਤੀਤ ਹੁੰਦਾ ਜਿਵੇਂ ਕਿ ਸਰਕਾਰ ਨੇ ਕਰਫਿਊ ਲਗਾਇਆ ਹੋਵੇ। ਵੱਖ ਵੱਖ ਰੋਣਕਮਈ ਬਾਜਾਰ ਦੇ ਦੁਕਾਨਦਾਰਾਂ ਨੇ ਪੱਤਰਕਾਰਾਂ ਨੂੰ ਆਪਣਾ ਦੁਖੜਾ ਸੁਣਾਉਂਦੇ ਹੋਏ ਦੱਸਿਆ ਕਿ ਸਵੇਰੇ ਕਰੀਬ 9 ਵਜੇ ਦੁਕਾਨ ਖੋਲਣ ਤੋਂ ਬਾਅਦ ਸਾਰਾ ਦਿਨ ਵਿਹਲੇ ਬੈਠਕੇ ਸ਼ਾਮ 7-8 ਵਜੇ ਦੁਕਾਨ ਬੰਦ ਕਰਕੇ …
Read More »
Punjab Post Daily Online Newspaper & Print Media