Wednesday, November 25, 2026

ਪੰਜਾਬੀ

 ਜਥੇ. ਸੁੱਚਾ ਸਿੰਘ ਲੰਗਾਹ ਨੂੰ ਸ਼ਹੀਦੀ ਮਾਰਚ ਸਬੰਧੀ ਮੁੱਖ ਪ੍ਰਬੰਧਕ ਦੀ ਜ਼ਿੰਮੇਵਾਰੀ ਸੌਂਪੀ – ਡਾ. ਰੂਪ ਸਿੰਘ

ਅੰਮ੍ਰਿਤਸਰ, 20 ਅਪ੍ਰੈਲ (ਗੁਰਪ੍ਰੀਤ ਸਿੰਘ) – ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ, ਉਨ੍ਹਾਂ ਦੇ ਸਪੁੱਤਰ ਬਾਬਾ ਅਜੈ ਸਿੰਘ ਅਤੇ ਨਾਲ ਸ਼ਹੀਦ ਹੋਏ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਮਾਰਚ ਸਬੰਧੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਸੁੱਚਾ ਸਿੰਘ ਲੰਗਾਹ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਨੂੰ ਮੁੱਖ ਪ੍ਰਬੰਧਕ ਦੀ ਜ਼ਿੰਮੇਵਾਰੀ ਸੌਂਪੀ …

Read More »

ਓਂਟਾਰੀਓ ਦੀ ਵਿਧਾਨ ਸਭਾ ਵਿੱਚ ਵਿਸਾਖੀ ਦਾ ਦਿਹਾੜਾ ਮਨਾਉਣਾ ਸ਼ਲਾਘਾਯੋਗ – ਜਥੇ. ਅਵਤਾਰ ਸਿੰਘ

ਅੰਮ੍ਰਿਤਸਰ, 20 ਅਪ੍ਰੈਲ (ਗੁਰਪ੍ਰੀਤ ਸਿੰਘ) – ਓਂਟਾਰੀਓ ਰਾਜ ਦੀ ਰਾਜਧਾਨੀ ਟੋਰਾਂਟੋ ਦੀ ਵਿਧਾਨ ਸਭਾ ਵਿੱਚ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਧੂਮਧਾਮ ਨਾਲ ਮਨਾਉਣਾ ਸ਼ਲਾਘਾਯੋਗ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਕਰਦਿਆਂ ਕਿਹਾ ਕਿ ਓਂਟਾਰੀਓ ਦੀ ਵਿਧਾਨ ਸਭਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨਾ ਤੇ ਬਾਹਰ ਨਿਸ਼ਾਨ …

Read More »

ਪੱਟੀ ਨੇੜੇ ਲਗਭਗ 4 ਕਿੱਲੇ ਕਣਕ ਬਿਜਲੀ ਦੀਆਂ ਤਾਰਾਂ ਦੇ ਸਪਾਰਕ ਨਾਲ ਸੜ ਕੇ ਸਵਾਹ

ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪੱਟੀ ਸ਼ਹਿਰ ਦੇ ਨਜਦੀਕ ਬਾਬਾ ਪੀਰਾਂ ਸ਼ਹਾਬ ਰੋਡ ‘ਤੇ ਲਗਭਗ 4 ਕਿੱਲੇ ਕਣਕ ਬਿਜਲੀ ਦੀਆਂ ਤਾਰਾਂ ਦੇ ਸਪਾਰਕ ਨਾਲ ਸੜ ਕੇ ਸਵਾਹ ਹੋ ਗਈ।ਜਗਤਾਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪੱਟੀ ਨੇ ਦੱਸਿਆ ਕਿ ਅੱਜ ਕਰੀਬ 3 ਵਜੇ ਦੁਪਹਿਰ ਸਮੇਂ ਸਾਡੇ ਖੇਤਾਂ ਉਪਰੋਂ ਲੰਘਦੀਆਂ ਐਲ.ਟੀ ਲਾਈਨਾਂ ਦੇ ਬਿਜਲੀ ਸਪਾਰਕ ਹੋਣ ਕਰਕੇ ਮੁਖਤਿਆਰ …

Read More »

ਦਾਣਾ ਮੰਡੀ ਤਰਨਤਾਰਨ ਵਿਖੇ ਕਿਸਾਨਾਂ, ਮਜਦੂਰਾਂ ਤੇ ਆੜਤੀਆਂ ਦੀਆਂ ਮੁਸ਼ਕਲਾਂ ਸੁਣੀਆਂ

ਪੱਟੀ, 20 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਜੋਨ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਆਮ ਆਦਮੀ ਪਾਰਟੀ ਦੇ ਸੈਕਟਰ ਇੰਚਾਰਜ ਗੁਰਦਿਆਲ ਸਿੰਘ ਬੱਲ, ਸੈਕਟਰ ਇੰਚਾਰਜ ਦਲੀਪ ਸਿੰਘ ਅਤੇ ਕਿਸਾਨ ਵਿੰਗ ਦੇ ਜੋਨ ਇੰਚਾਰਜ ਸਰਤਾਜ ਸਿੰਘ ਸੰਧੂ ਦੀ ਅਗਵਾਈ ਹੇਠ “ਆਪ” ਆਗੂਆਂ ਨੇ ਤਰਨਤਾਰਨ ਦਾਣਾ ਮੰਡੀ ਦਾ ਦੌਰਾ ਕਰਕੇ ਕਿਸਾਨ,ਮਜਦੂਰਾਂ ਅਤੇ ਆੜਤੀਆ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ …

Read More »

ਕੈਬਨਿਟ ਮੰਤਰੀ ਮਜੀਠੀਆ ਅੱਜ ਕਰਨਗੇ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਦਾ ਉਦਘਾਟਨ

ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਭਲਕੇ 21 ਅਪ੍ਰੈਲ 2016 ਨੂੰ ਸਵੇਰੇ 10 ਵਜੇ ਕਿਲ੍ਹਾ ਗੋਬਿੰਦਗੜ੍ਹ ਦੇ ਸਾਹਮਣੇ (ਨਜ਼ਦੀਕ ਪੰਜਾਬ ਰੋਡਵੇਜ਼ ਵਰਕਸ਼ਾਪ) ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਏ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਦਾ ਉਦਘਾਟਨ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਇਸ ਮੌਕੇ ਸ. …

Read More »

ਕਾਂਗਰਸ ਸਰਕਾਰਾਂ ਸਮੇਂ ਪੰਜਾਬ ਦੇ ਹੱਕ ਖੋਹੇ ਜਾਂਦੇ ਰਹੇ, ਪਰ ਹੁਣ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ – ਮਜੀਠੀਆ

ਕੱਥੂਨੰਗਲ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਦਰਿਆਈ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਦੇ ਹੱਕ ਲਈ ਲੋਕਾਂ ਨੂੰ ਇੱਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰਾਂ ਸਮੇਂ ਪੰਜਾਬ ਦੇ ਹੱਕ ਖੋਹੇ ਜਾਂਦੇ ਰਹੇ ਹਨ, ਪਰ ਹੁਣ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਕਿਸੇ ਵੀ ਕੀਮਤ ‘ਤੇ ਪੰਜਾਬ ਦਾ ਇਕ ਬੂੰਦ …

Read More »

ਗਰੇਸ ਪਬਲਿਕ ਸਕੂਲ ਦੇ ਬੱਚਿਆ ਨੇ ਦਿਖਾਏ ‘ਆਰਟ ਕਲਾ’ ਦੇ ਜੌਹਰ

ਜੰਡਿਆਲਾ ਗੁਰੂ, 20 ਅਪ੍ਰੈਲ (ਹਰਿੰਦਰ ਪਾਲ ਸਿੰਘ)- ਰੱਬ ਨੇ ਹਰੇਕ ਵਿਅਕਤੀ ਨੂੰ ਕਲਾ ਜਰੂਰ ਬਖਸ਼ੀ ਹੈ ਇਸੇ ਕਥਨ ਨੂੰ ਸੱਚ ਸਾਬਿਤ ਕਰਦੇ ਹੋਏ ਬੀਤੇ ਦਿਨੀ ਗਰੇਸ ਪਬਲਿਕ ਸਕੂਲ ਜੰਡਿਆਲਾ ਗੁਰੂ ਵਿੱਚ ਛੋਟੇ ਛੋਟੇ ਬੱਚਿਆ ਵਲੋਂ ਆਰਟ ਮੁਕਾਬਲੇ ਦੌਰਾਨ ਇਹੋ ਜਿਹੀ ਕਲਾ ਦੇ ਨਮੂਨੇ ਪੇਸ਼ ਕੀਤੇ ਗਏ ਕਿ ਵੇਖਣ ਵਾਲੇ ਹੈਰਾਨ ਰਹਿ ਗਏ।ਇਹ ਮੁਕਾਬਲਾ ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਅਤੇ ਪ੍ਰਿਸੀਪਲ …

Read More »

ਸੇਂਟ ਸੋਲਜ਼ਰ ਸਕੂਲ ਵਿੱਚ ਪਈਆਂ ਵਿਸਾਖੀ ਦੀਆਂ ਧੁੰਮਾਂ

ਜੰਡਿਆਲਾ ਗੁਰੂ, 20 ਅਪ੍ਰੈਲ (ਹਰਿੰਦਰ ਪਾਲ ਸਿੰਘ)- ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਬੜੇ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਸਾਰੇ ਬੱਚੇ ਆਪਣੇ ਸੱਭਿਆਚਾਰ ਨਾਲ ਸੰਬੰਧਿਤ ਅਤੇ ਆਪਣੇ ਵਿਰਸੇ ਨਾਲ ਸੰਬੰਧਿਤ ਪੰਜਾਬੀ ਪਹਿਰਾਵਾ ਪਹਿਨ ਕੇ ਆਏ ਸਾਰਾ ਸਕੂਲ ਹੀ ਪੰਜਾਬੀ ਕਲਚਰਲ ਤੇ ਸਭਿਆਚਾਰ ਦੇ ਰੰਗਾਂ ਵਿੱਚ ਰੰਗਿਆ ਗਿਆ।ਬੱਚਿਆਂ ਵੱਲੋਂ ਵਿਸਾਖੀ ਨਾਲ ਸੰਬੰਧਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਪ੍ਰੋਗਰਾਮ …

Read More »

ਡੀ.ਸੀ ਵੱਲੋਂ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਦਾ ਉਦਘਾਟਨ 21 ਨੂੰ- ਜ਼ਿਲ੍ਹਾ ਟਰਾਂਸਪੋਰਟ ਅਫ਼ਸਰ

ਫਾਜ਼ਿਲਕਾ, 20 ਅਪ੍ਰੈਲ (ਵਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਰਾਮਪੁਰਾ ਵਿਖੇ ਬਣੇ ‘ਆਟੋਮੇਟਿਡ ਡਰਾਇਵਿੰਗ ਟੈਸਟ ਟਰੈਕ’ ਦਾ ਉਘਦਾਟਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. 21 ਅਪਰੈਲ ਨੂੰ ਕਰਨਗੇ। ਇਸ ਤੋਂ ਬਾਅਦ ਇਸ ਟਰੈਕ ਤੋਂ ਡਰਾਈਵਿੰਗ ਲਾਇਸੈਂਸ ਬਣਾਉਣ ਵਾਲੇ ਲੋਕਾਂ ਨੂੰ ਸਾਰੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ. ਗੁਰਚਰਨ ਸਿੰਘ ਸੰਧੂ ਨੇ ਦਿੱਤੀ।  ਸ. ਸੰਧੂ ਨੇ …

Read More »

ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ‘ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਰਬੀ …

Read More »