Wednesday, November 25, 2026

ਪੰਜਾਬੀ

ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ‘ਖੇਡ ਇਨਾਮ ਵੰਡ’ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ ਸੱਗੂ)- ਸਥਾਨਕ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ‘ਉਰਵੀ ਔਡੀਟੋਰੀਅਮ’ ਵਿਖੇ 2 ਅਪ੍ਰੈਲ, 2016 ਨੁੰ ‘ਖੇਡ ਇਨਾਮ ਵੰਡ’ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਡਾ. ਰਾਜ ਕੁਮਾਰ ਵੇਰਕਾ ਵਾਇਸ ਚੇਅਰਮੈਨ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਕਾਸਟ ਨੇ ਮੁੁੱਖ ਮਹਿਮਾਨ ਵਜ਼ੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਡਾ. ਹਰਵਿੰਦਰ ਸਿੰਘ ਰੰਧਾਵਾ ਸਪੋਰਟਸ ਡਿਪਟੀ …

Read More »

ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 2 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਵਿਚ ਧਾਰਮਿਕ ਸਮਾਜ ਸੇਵੀ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਤੋਂ ਇਲਾਵਾ ਗੁਰੂ ਘਰ ਦੇ ਸ਼ਰਧਾਲੂ ਨਛੱਤਰ ਸਿੰਘ ਵਲੋਂ ਵਿਸ਼ੇਸ਼ ਧਾਰਮਿਕ ਸਮਾਗਮ ਦੀ ਇੱਛਾ ਅਨੁਸਾਰ ‘ਤੇ ਉਨ੍ਹਾਂ ਦੇ ਨਵੇਂ ਟਰੈਕਟਰ ਸੋਰੂਮ ਵਿਖੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸੰਗਤੀ ਰੂਪ ਵਿਚ ਮੈਂਬਰਾਂ ਅਤੇ ਸੰਗਤਾਂ …

Read More »

ਸਿੰਘ ਨਾਮ ਵਾਲਾ ਵਿਅਕਤੀ ਕੇਸਾਂ ਦੀ ਬੇਅਦਬੀ ਨਾ ਕਰੇ ਤੇ ਦਸਤਾਰਧਾਰੀ ਹੋ ਕੇ ਅੰਮ੍ਰਿਤਧਾਰੀ ਬਣੇ- ਗਿ: ਗੁਰਬਚਨ ਸਿੰਘ

ਅੰਮ੍ਰਿਤਸਰ, 2 ਅਪ੍ਰੈਲ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਕਿ ਕੈਨੇਡਾ ਦੇ ਕਿਉਬਿਕ ਸਿਟੀ ਵਿਖੇ ਸਿੱਖ ਨੌਜਵਾਨ ਦੀ ਦਸਤਾਰ ਨੂੰ ਕਟਾਕਸ਼ ਕੀਤੇ ਗਏ ਤੇ ਉਸ ਦੀ ਮਾਰ-ਕੁਟਾਈ ਕੀਤੀ ਗਈ, ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ।ਅਫਸੋਸ ਇਸ ਗੱਲ ਦਾ ਹੈ ਕਿ ਦੇਸ਼-ਵਿਦੇਸ਼ ਵਿਚ ਇਸ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 3 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਯੂ.ਪੀ ਦੇ ਪੀਲੀਭੀਤ ਵਿੱਚ 12 ਜੁਲਾਈ 1991 ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ 10 ਸਿੱਖਾਂ ਦੇ ਮਾਮਲੇ ‘ਚ 57 ਪੁਲਿਸ ਮੁਲਾਜ਼ਮ ਸੀਬੀਆਈ ਵਲੋਂ ਦੋਸ਼ੀ ਕਰਾਰ- 10 ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ। ▶ ਪਾਕਿ JIT ਨੇ ਇਸਲਾਮਾਬਾਦ ਜਾ ਕੇ ਕਿਹਾ- ਭਾਰਤ …

Read More »

ਸਵਰਨਕਾਰਾਂ ਦੀ ਲੜੀਵਾਰ ਭੁੱਖ ਹੜਤਾਲ ਜਾਰੀ – ਦੂਜਾ ਜਥਾ ਭੁੱਖ ਹੜਤਾਲ ‘ਤੇ ਬੈਠਾ

ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਅੰਮ੍ਰਿਤਸਰ ਦੇ ਸਮੂਹ ਸਵਰਨਕਾਰ ਭਾਈਚਾਰੇ ਵਲੋਂ ਕੇਂਦਰ ਸਰਕਾਰ ਵਲੋਂ ਸਵਰਨਕਾਰਾਂ ਉਪਰ ਠੋਸੀ ਜਾ ਰਹੀ ਐਕਸਾਇਈਜ਼ ਡਿਊਟੀ ਦੇ ਵਿਰੋਧ ਵਿੱਚ ਭੁੱਖ ਹੜਤਾਲ ਭਾਈਚਾਰੇ ਦੇ ਆਗੂ ਜਗਜੀਤ ਸਿੰਘ ਸਹਿਦੇਵ ਦੀ ਪ੍ਰਧਾਨਗੀ ਹੇਠ ਸੁਲਤਾਨਵਿੰਡ ਰੋਡ ਵਿਖੇ ਦੂਸਰੇ ਦਿਨ ਜਾਰੀ ਰਹੀ। ਕੱਲ ਤੋਂ ਅਰੰਭੀ ਗਈ ਲੜੀਵਾਰ ਭੁੱਖ ਹੜਤਾਲ ਦੇ ਦੂਜੇ ਦਿਨ ਸਵਰਨਕਾਰ ਬਲਜੀਤ ਸਿੰਘ ਮਸੌਣ, …

Read More »

ਗਰਾਂਟ ਯੋਜਨਾ ਦੇ ਜਾਅਲੀ ਫਾਰਮ ਭਰ ਕੇ ਗਰੀਬਾਂ ਨਾਲ ਠੱਗੀ ਮਾਰਨ ਵਾਲੀ ਔਰਤ ਗ੍ਰਿਫਤਾਰ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਆਵਾਸ ਯੌਜਨਾ, ਨੀਲੇ ਕਾਰਡ ਅਤੇ ਰਾਸ਼ਨ ਕਾਰਡ ਦੇ ਜਾਅਲੀ ਫਾਰਮ ਭਰ ਕੇ ਲੋਕਾਂ ਧੌਖਾਧੜੀ ਕਰਨ ਦਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਹੈ, ਜਦ ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰਬਰ 31 ਦੀ ਅਬਾਦੀ ਸੁਭਾਸ਼ ਨਗਰ ਮੰਦਰ ਵਾਲੇ ਪਲਾਟਾਂ ਵਿੱਚ ਪ੍ਰਧਾਨ ਮੰਤਰੀ ਅਵਾਸ ਯੋਜਨਾ ਯੋਜਨਾ ਦੇ ਜਾਅਲੀ ਫਾਰਮ ਭਰ ਕੇ ਲੋਕਾਂ ਕੋਲੋਂ …

Read More »

ਤਾਰਾ ਸਿੰਘ ਨੂੰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਨਣ ‘ਤੇ ਦਿੱਤੀ ਵਧਾਈ

ਅੰਮ੍ਰਿਤਸਰ, 1 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ: ਤਾਰਾ ਸਿੰਘ ਨੂੰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਨਣ ਤੇ ਵਧਾਈ ਦਿੱਤੀ ਹੈ। ਉਨ੍ਹਾਂ ਸ: ਤਾਰਾ ਸਿੰਘ ਨੂੰ ਵਧਾਈ ਦੇਂਦਿਆਂ ਇਹ ਆਸ ਪ੍ਰਗਟਾਈ ਕਿ ਉਹ ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਚੰਗਾ ਤਾਲਮੇਲ ਤੇ ਸੁਖਾਵੇਂ ਸਬੰਧ ਬਨਾਉਣਗੇ।

Read More »

ਵਧੀਕ ਸਕੱਤਰ ਭੁਪਿੰਦਰਪਾਲ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 1 ਅਪ੍ਰੈਲ (ਗੁਰਪ੍ਰੀਤ ਸਿੰਘ ਸੱਗੂ)- ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਭੁਪਿੰਦਰਪਾਲ ਸਿੰਘ ਨੂੰ ਰਿਟਾਇਰਮੈਂਟ ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕੱਤਰਤਾ ਹਾਲ ਵਿੱਚ ਸz: ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ. ਭੁਪਿੰਦਰਪਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਵਿੱਚ ਵੱਖ-ਵੱਖ ਅਹੱਦਿਆਂ ਤੇ ਰਹਿੰਦੇ ਹੋਏ ਆਪਣੇ ਜਿੰਮੇ ਲੱਗੀਆਂ ਸੇਵਾਵਾਂ ਨੂੰ ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਬਾਖੂਬੀ …

Read More »

ਸਕੂਲਾਂ ਦੇ ਵਿੱਤੀ ਮਾਮਲਿਆਂ ਸਬੰਧੀ ਸ਼ੋ੍ਮਣੀ ਕਮੇਟੀ ਦੇ ਸਕੱਤਰਾਂ ਵਲੋਂ ਪ੍ਰਿੰਸੀਪਲਾਂ ਨਾਲ ਮੀਟਿੰਗ

ਅੰਮ੍ਰਿਤਸਰ, 1 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਕੂਲਾਂ ਦੇ ਸਮੂਹ ਪ੍ਰਿੰਸੀਪਲਾਂ ਤੇ ਅਕਾਊਟੈਂਟਾਂ ਨਾਲ ਸ. ਹਰਚਰਨ ਸਿੰਘ ਮੁੱਖ ਸਕੱਤਰ ਤੇ ਸ. ਮਨਜੀਤ ਸਿੰਘ ਸਕੱਤਰ ਨੇ ਭਾਈ ਗੁਰਦਾਸ ਹਾਲ ਵਿਖੇ ਇਕੱਤਰਤਾ ਕੀਤੀ। ਇਕੱਤਰਤਾ ਸਮੇਂ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਸਕੂਲ ਦੇ ਤਿੰਨ ਅਹਿਮ ਪੱਖ ਹਨ ਪਹਿਲਾ ਪ੍ਰਾਪਤੀ, ਦੂਜਾ ਪ੍ਰਬੰਧ ਤੇ ਤੀਜਾ ਅਕਾਊਂਟ।ਉਨ੍ਹਾਂ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਨਵੇਂ ਵਿਦਿਅਕ ਸੈਸ਼ਨ ਦਾ ਅਰੰਭ

ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਅਕਾਲ ਪੁਰਖ ਦੀ ਓਟ ਆਸਰਾ ਲੈ ਕੇ ਨਵੇਂ ਵਿਦਿਅਕ ਸੈਸ਼ਨ ਦਾ ਅਰੰਭ ਕੀਤਾ ਗਿਆ। ਸਕੂਲ ਦੇ ਵਿਹੜੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ …

Read More »