ਜੰਡਿਆਲਾ ਗੁਰੂ, 25 ਮਾਰਚ (ਹਰਿੰਦਰਪਾਲ) – ਨਗਰ ਕੌਂਸਲ ਦੀ ਪ੍ਰਧਾਨ ਸ਼ੀਮਤੀ ਮਮਤਾ ਰਾਣੀ ਦੇ ਪਤੀ ਅਮਰਜੀਤ ਸਿੰਘ ਦੇ ਨਾਲ ਹੋਲੀ ਖੇਡਦੇ ਜੰਡਿਆਲਾ ਪ੍ਰੈਸ ਕਲੱਬ (ਰਜਿ:) ਦੇ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ, ਹਰਿੰਦਰ ਪਾਲ ਸਿੰਘ, ਵਰੁਣ ਸੋਨੀ ਤੇ ਸੁਖਚੈਨ ਸਿੰਘ।
Read More »ਪੰਜਾਬੀ
23ਵੀਂ ਰਾਸ਼ਟਰੀ ਤਲਵਾਰਬਾਜੀ ਚੈਂਪੀਅਨਸ਼ਿਪ ‘ਚ ਪੰਜਾਬ ਦਾ ਦਬਦਬਾ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਬਿਊਰੋੋ)- ਮਹਾਂਰਾਸ਼ਟਰ ਦੇ ਸ਼ਹਿਰ ਪੂਨਾ ਵਿਖੇ ਆਯੋਜਤ 23ਵੀਂ ਰਾਸ਼ਟਰੀ ਤਲਵਾਰਬਾਜੀ ਚੈਂਪੀਅਨਸ਼ਿਪ ਦੇ ਦੋਰਾਨ ਜਿਥੇ ਅੰਮ੍ਰਿਤਸਰ ਦੇ ਦੋ ਮਹਿਲਾ ਤੇ ਦੋ ਪੁਰਸ਼ ਖਿਡਾਰੀਆਂ ਦਾ ਪ੍ਰਦਰਸ਼ਨ ਬੇਮਿਸਾਲ ਰਿਹਾ ਹੈ। ਉਥੇ ਪੰਜਾਬ ਦੇ ਵਲੋਂ ਸ਼ਮੂਲੀਅਤ ਕਰਨ ਗਈਆਂ ਮਹਿਲਾ-ਪੁਰਸ਼ ਟੀਮਾਂ ਦਾ ਦਬਦਬਾ ਵੀ ਜਾਰੀ ਹੈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਜਿਲਾ ਤਲਵਾਰਬਾਜੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਪ੍ਰੋਫ: ਨਿਰਮਲ …
Read More »ਜੀਐਨਡੀਯੂ ਵਿਖੇ ਮਹਿਲਾਵਾਂ ਦੀ ਇੰਟਰ-ਕਾਲਜ ਕ੍ਰਿਕਟ ਪ੍ਰਤੀਯੋਗਿਤਾ ਸ਼ੁਰੂ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਬਿਊਰੋੋ)- ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਹੁ ਖੇਡ ਮੈਦਾਨ ਵਿਖੇ ਮਹਿਲਾਵਾਂ ਦੀ ਤਿੰਨ ਦਿਨਾਂ ਏ ਤੇ ਬੀ ਡਵੀਜ਼ਨ ਕ੍ਰਿਕੇਟ ਪ੍ਰਤੀਯੋਗਿਤਾ ਸ਼ੁਰੂ ਹੋ ਗਈ। ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋਫ: ਡਾ: ਐਚ.ਐਸ ਰੰਧਾਵਾ ਦੇ ਪ੍ਰਬੰਧਾਂ ਤੇ ਇੰਚਾਰਜ ਕੋਚ ਰਣਜੀਤ ਸਿੰਘ ਸੰਧੂ ਦੀ ਦੇਖ ਰੇਖ ਆਯੁੋਜਤ ਇਸ ਖੇਡ ਪ੍ਰਤੀਯੋਗਿਤਾ ਦੇ ਦੋਰਾਨ ਜੀਐਨਡੀਯੂ ਦੇ ਅਧਿਕਾਰਤ ਖੇਤਰ ਵਿਚ ਆਉਂਦੇ ਵੱਖ ਵੱਖ …
Read More »ਸੁਰਿੰਦਰਾ ਪਬਲਿਕ ਸਕੂਲ ‘ਚ ‘ਮੈਂਟਲ ਫੌਰ ਮੈਡਲ’ ਪ੍ਰਤੀਯੋਗਿਤਾ ਕਰਵਾਈ
ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਬਿਊਰੋੋ)- ਸਲਾਨਾ ਪ੍ਰੀਖਿਆਵਾਂ ਤੋਂ ਬਾਅਦ ਵਿਦਿਆਰਥੀਆਂ ਨੂੰ ਦਿਮਾਗੀ ਅਕੇਵੇਂ ਤੇ ਥਕੇਵੇਂ ਤੋਂ ਨਿਜਾਤ ਦਿਵਾਉਣ ਦੇ ਮੰਤਵ ਨਾਲ ਗੌਸਾਬਾਦ ਵਿਖੇ ਸਥਿਤ ਸੁਰਿੰਦਰਾ ਪਬਲਿਕ ਸਕੂਲ ਦੇ ਪ੍ਰਬੰਧਕਾਂ ਵਲੋਂ ”ਮਂੈਟਲ ਫੌਰ ਮੈਡਲ” ਖੇਡ ਪ੍ਰਤੀਯੋਗਿਤਾ ਦਾ ਆਯੋਜਤ ਕੀਤਾ ਗਿਆ। ਜਿਸ ਦਾ ਸ਼ੁਭਾਰੰਭ ਸਕੂਲ ਦੀ ਪ੍ਰਿੰ: ਨੀਰਾ ਪਾਸੀ ਦੇ ਵਲੋਂ ਕੀਤਾ ਗਿਆ।ਇਸ ਮੋਕੇ ਸਕੂਲ ਦੇ ਵਿਦਿਆਰਥੀਆਂ ਲਈ ਰਵਾਇਤੀ, ਪ੍ਰਚੱਲਿਤ ਤੇ …
Read More »19ਵੀਂ ਸਦੀ ਦੇ ਪੰਜਾਬ ਦਾ ਸਮਾਜ ਅਤੇ ਅਰਥਚਾਰਾ ਵਿਸ਼ੇ ‘ਤੇ ਦੋ ਦਿਨਾਂ ਯੂ.ਜੀ.ਸੀ ਰਾਸ਼ਟਰੀ ਸੈਮੀਨਾਰ ਸ਼ੁਰੂ
ਅਮ੍ਰਿਤਸਰ, 25 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ 19ਵੀਂ ਸਦੀ ਦੇ ਪੰਜਾਬ ਦਾ ਸਮਾਜ ਅਤੇ ਅਰਥਚਾਰਾ ਵਿਸ਼ੇ ‘ਤੇ ਦੋ ਦਿਨਾਂ ਯੂ.ਜੀ.ਸੀ ਰਾਸ਼ਟਰੀ ਸੈਮੀਨਾਰ ਦਾ ਉਦਘਾਟਨ ਅੱਜ ਇਥੇ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿਖੇ ਹੋਇਆ।ਇਸ ਸੈਮੀਨਾਰ ਵਿਚ ਕਸ਼ਮੀਰ ਯੁਨੀਵਰਸਿਟੀ, ਪੰਜਾਬ ਯੁਨੀਵਰਸਿਟੀ ਚੰਡੀਗ੍ਹੜ, ਜੰਮੂ ਯੁਨੀਵਰਸਿਟੀ, ਪੰਜਾਬੀ ਯੁਨੀਵਰਸਿਟੀ ਪਟਿਆਲਾ ਅਤੇ ਜੈਪੂਰ ਯੁਨੀਵਰਸਿਟੀ ਤੋਂ ਵਿਦਵਾਨ ਸ਼ਾਮਲ …
Read More »ਅੰਗਰੇਜ਼ੀ ਭਾਸ਼ਾ ਨੂੰ ਦਰਪੇਸ਼ ਚੁਣੌਤੀਆਂ ਵਿਸ਼ੇ ‘ਤੇ ਦੋ ਦਿਨਾਂ ਰਾਸ਼ਟਰੀ ਸੈਮੀਨਾਰ ਆਰੰਭ
ਅਮ੍ਰਿਤਸਰ, 25 ਮਾਰਚ (ਸੁਖਬੀਰ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵੱਲੋਂ ਅੰਗਰੇਜ਼ੀ ਭਾਸ਼ਾ ਨੂੰ ਦਰਪੇਸ਼ ਚੁਣੌਤੀਆਂ ਵਿਸ਼ੇ ‘ਤੇ ਦੋ ਦਿਨਾਂ ਰਾਸ਼ਟਰੀ ਸੈਮੀਨਾਰ ਅੱਜ ਇਥੇ ਯੂਨੀਵਰਸਿਟੀ ਦੇ ਬਾਬਾ ਬੁੱਢਾ ਕਾਲਜ ਭਵਨ ਵਿਖੇ ਆਰੰਭ ਹੋ ਗਿਆ। ਇਸ ਸੈਮੀਨਾਰ ਵਿਚ ਦੇਸ਼ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਤੋਂ ਵਿਦਵਾਨ ਅਤੇ ਬੁੱਧੀਜੀਵੀ ਭਾਗ ਲੈ ਰਹੇ ਹਨ। ਸੈਮੀਨਾਰ ਦੇ ਉਦਘਾਟਨੀ ਸਮਾਗਮ ਮੌਕੇ ਸੈਂਟਰਲ …
Read More »ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਮੈਡਮ ਸੇਨੂੰ ਦੁੱਗਲ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ, 25 ਮਾਰਚ (ਗੁਰਪ੍ਰੀਤ ਸਿੰਘ) – ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਮੈਡਮ ਸੇਨੂੰ ਦੁੱਗਲ ਨੇ ਅੱਜ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਉਨਾਂ ਨਾਲ ਸਪੇਨ ਦੇ ਵਿਦਿਆਰਥੀ ਵੀ ਇਸ ਫੇਰੀ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਗਿਆ।
Read More »ਡੀ.ਏ.ਵੀ ਕਾਲਜ ਦੀ ਮੇਘਾ ਸਿੰਘਲ ਨੇ ਯੂਨੀਵਰਸਿਟੀ ‘ਚੋਂ ਦੂਸਰੀ ਪੁਜੀਸ਼ਨ ਹਾਸਲ ਕੀਤੀ
ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ ਸੱਗੂ) ਸਥਾਨਕ ਡੀ.ਏ.ਵੀ ਕਾਲਜ ਦੇ ਇਤਿਹਾਸ ਵਿਭਾਗ ਦੀ ਮੇਘਾ ਸਿੰਘਲ ਐਮ.ਏ (ਇਤਿਹਾਸ) ਸਮੈਸਟਰ 1 ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚੋਂ ਦੂਸਰੀ ਪੁਜੀਸ਼ਨ ਹਾਸਲ ਕੀਤੀ ਹੈ।ਕਾਲਜ ਪ੍ਰਿੰਸੀਪਲ ਡਾ. ਰਜੇਸ਼ ਕੁਮਾਰ ਨੇ ਹੋਣਹਾਰ ਵਿਦਿਆਰਥਣ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਤਿਾ ਅਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਉਪਲੱਬਧੀ ਵਿਦਿਆਰਥਣ ਦੀ ਮਿਹਨਤ ਤੇ ਲਗਨ ਦੇ ਨਾਲ-ਨਾਲ …
Read More »ਸੀ.ਕੇ.ਡੀ ਸਕੂਲ ਆਫ ਐਕਸੀਲੈਂਸ ਹੋਵੇਗਾ ਹਰ ਪਖੋਂ ਐਕਸੀਲੈਂਟ – ਚਰਨਜੀਤ ਚੱਢਾ
ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ ਸੱਗੂ) – ਹੋਲੇ ਮਹਲੇ ਦੇ ਪਵਿੱਤਰ ਦਿਹਾੜੇ ਚੀਫ ਖਾਲਸਾ ਦੀਵਾਨ ਵਲੋਂ ਸ਼ੁਭਮ ਇਨਕੇਵ, ਜੀ ਟੀ ਰੋਡ ਵਿਖੇ ਨਵੇਂ ਬਨਣ ਜਾ ਰਹੇ ਸੀ.ਕੇ.ਡੀ. ਸਕੂਲ ਆਫ ਐਕਸੀਲੈਂਸ ਦੀ ਉਸਾਰੀ ਲਈ ਟੱਕ ਲਗਾਉਣ ਦੀ ਰਸਮ ਅਦਾ ਕੀਤੀ ਗਈ।ਪ੍ਰੋਗਰਾਮ ਦੀ ਸ਼ੁਰੂਆਤ ਪਾਠ ਉਪਰੰਤ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਨਾਲ ਕੀਤੀ ਗਈ । ਚੀਫ ਖਾਲਸਾ ਦੀਵਾਨ ਮੈਂਬਰਾਂ ਨੇ ਹੋਲੇ ਮਹੱਲੇ …
Read More »ਰੰਗਾਂ ਦੇ ਤਿਉਹਾਰ ‘ਤੇ ਦੇਸ਼ ਭਗਤੀ ਦੇ ਰੰਗ ਵਿੱਚ ਝੂਮੇ ਭਾਜਪਾਈ
ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ ਸੱਗੂ) ਖੁਸ਼ੀਆਂ ਅਤੇ ਰੰਗਾਂ ਦਾ ਤਿਉਹਾਰ ਹੋਲੀ ਭਾਜਪਾ ਦਫਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਬੜੇ ਉਤਸ਼ਾਹ ਨਾਲ ਮਨਾਈ ਗਈ।ਜਿਲ੍ਹਾ ਭਾਜਪਾ ਪ੍ਰਧਾਨ ਨਰੇਸ਼ ਸ਼ਰਮਾ ਨੇ ਸ਼ਹਿਰ ਦੀ ਜਨਤਾ ਅਤੇ ਭਾਜਪਾ ਵਰਕਰਾਂ ਨੂੰ ਹੋਲੀ ਦੀ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਹੌਲੀ ਦੇ ਤਿਉਹਾਰ ਦੀ ਖੁਸ਼ੀ ਵਿੱਚ ਲੋਕ ਕੁੜੱਤਣ ਅਤੇ …
Read More »
Punjab Post Daily Online Newspaper & Print Media