Wednesday, November 25, 2026

ਪੰਜਾਬੀ

ਵਿਸ਼ਵ ਗਲੋਕੋਮਾ (ਕਾਲਾ ਮੋਤੀਆ) ਹਫਤਾ 6 ਤੋ 12 ਮਾਰਚ ਤੱਕ ਮਨਾਇਆ ਜਾਵੇਗਾ- ਡਾ. ਨੈਨਾ

ਪਠਾਨਕੋਟ, 4 ਮਾਰਚ (ਪ.ਪ) – ਸਿਵਲ ਸਰਜਨ ਦਫਤਰ ਵਿਖੇ ਸਹਾਇਕ ਸਿਵਲ ਸਰਜਨ ਡਾ. ਨੈਨਾ ਸਲਾਥੀਆ ਦੁਆਰਾ ਕਾਲਾ ਮੋਤੀਆ (ਗਲੋਕੋਮਾ) ਦੇ ਪੈਂਫਲੈਟ ਅਤੇ ਪੋਸਟਰ ਜਾਰੀ ਕੀਤੇ। ਉਹਨਾ ਨੇ ਕਿਹਾ ਕਿ ਵਿਸ਼ਵ ਗਲੋਕੋਮਾ ਹਫਤਾ 6 ਤੋ 12 ਮਾਰਚ ਤੱਕ ਜਿਲਾ ਪਠਾਨਕੋਟ ਵਿਖੇ ਮਨਾਇਆ ਜਾ ਰਿਹਾ ਹੈ ਇਸ ਜਾਗਰੂਕਤਾ ਹਫਤੇ ਵਿਚ ਪੰਜਾਬ ਦੇ ਸਾਰੇ ਜਿਲਾ ਹਸਪਤਾਲਾਂ, ਸਬ-ਡਵੀਜਨਲ ਹਸਪਤਾਲਾਂ ਵਿਚ ਕਾਲਾ ਮੋਤੀਏ ਦੇ ਮੁਫਤ …

Read More »

’ਮੁੱਖ ਮੰਤਰੀ ਵਿਗਿਆਨ ਯਾਤਰਾ’ ਤਹਿਤ ਸਰਕਾਰੀ ਹਾਈ ਸਕੂਲ ਦੇ ਬੱਚਿਆਂ ਲਾਇਆ ਸਇੰਸ ਸਿਟੀ ਦਾ ਟੂਰ

ਜੰਡਿਆਲਾ ਗੁਰੂ, 4 ਮਾਰਚ (ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਵਿੱਚ ਵਿਗਿਆਨਕ ਰੁਚੀ ਪੈਦਾ ਕਰਣ ਦੇ ਮਕਸਦ ਨਾਲ ਸ਼ੁਰੂ ਕੀਤੀ ‘ਮੁੱਖ ਮੰਤਰੀ ਵਿਗਿਆਨ ਯਾਤਰਾ’ ਸਕੀਮ ਤਹਿਤ ਸਰਕਾਰੀ ਹਾਈ ਸਕੂਲ ਮਿਹਰਬਾਨਪੁਰਾ ਅੰਮ੍ਰਿਤਸਰ ਦੇ ਛੇਵੀ ਜਮਾਤ ਦੇ ਬੱਚਿਆਂ ਦਾ ਇਕ ਦਿਨਾ ‘ਪੁਸ਼ਪਾ ਗੁਜਰਾਲ ਸਇੰਸ ਸਿਟੀ ਕਪੂਰਥਲਾ’ ਦਾ ਦੌਰਾ ਕਰਵਾਇਆ ਗਿਆ।ਇਸ ਦੌਰੇ ਵਿਚ ਤਕਰੀਬਨ ਛੇਵੀਂ ਜਮਾਤ ਦੇ 100ਦੇ ਕਰੀਬ …

Read More »

ਕੀਰਤਨ ਦਰਬਾਰ ਸੁਸਾਇਟੀ ਵੱਲੋਂ ‘300 ਸਾਲ ਸਿੱਖੀ ਸਰੂਪ ਦੇ ਨਾਲ’ ਤਹਿਤ ਸਿੰਘ, ਸਿੰਘਣੀਆਂ ਦਾ ਹੋਵੇਗਾ ਸਨਮਾਨ

ਪੱਟੀ, 4 ਮਾਰਚ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼੍ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਦੀ ਮੀਟਿੰਗ ਪ੍ਰਧਾਨ ਕੁਲਵਿੰਦਰ ਸਿੰਘ ਬੱਬੂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਭਗਤ ਨਾਮਦੇਵ ਜੀ ਵਾਰਡ ਨੰਬਰ 8 ਵਿਖੇ ਹੋਈ।ਮੀਟਿੰਗ ਦੌਰਾਨ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਸ਼ਿਰਕਤ ਕੀਤੀ ਤੇ ਕੀਰਤਨ ਦਰਬਾਰ ਕਰਾਉਣ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ। ਭਰਵੀਂ ਮੀਟਿੰਗ ਨੂੰ ਸੰਬੋਧਨ …

Read More »

ਦਾਅਵੇ ਅਨੁਸਾਰ ਜੋਸ਼ੀ ਟੈਂਡਰ ਖੁਲਵਾਉਣ ਕਿਉਂ ਨਹੀਂ ਗਏ ਨਗਰ ਸੁਧਾਰ ਟਰੱਸਟ ਦਫਤਰ -ਮੰਨਾ

ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੈਂਬਰ ਮਨਦੀਪ ਸਿੰਘ ਮੰਨਾ ਨੇ ਕਿਹਾ ਕਿ ਇਮਾਨਦਾਰ ਅਤੇ ਭ੍ਰਿਸ਼ਟਾਚਾਰ ਤੋਂ ਪਾਕ ਸਾਫ ਦਾਮਨ ਹੋਣ ਦਾ ਦਾਅਵਾ ਕਰਨ ਵਾਲਾ ਭਾਜਪਾ ਦਾ ਸਥਾਨਕ ਸਰਕਾਰਾਂ ਮੰਤਰੀ ਦਾ ਈ ਟੈਂਡਰ ਖੋਲਣ ਦੇ ਸਮੇਂ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿੱਚ ਵਾਅਦੇ ਅਨੁਸਾਰ ਮੌਜੂਦ ਨਾ ਹੋਣਾ ਸਾਬਤ ਕਰਦਾ ਹੈ ਕਿ ਅਨਿਲ ਜੋਸ਼ੀ, …

Read More »

ਕਾਂਗਰਸੀ ਨੇਤਾ ਵਿਕਾਸ ਦੀ ਝੜੀ ਵੇਖ ਬੋਖਲਾ ਗਏ ਹਨ- ਰਾਜਾ ਜੋਸ਼ੀ

ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਕਾਂਗਰਸੀ ਨੇਤਾਵਾਂ ਵੱਲੋ ਪਿਛਲੇ ਕੁੱਝ ਸਮੇਂ ਤੋਂ ਕੀਤੇ ਜਾ ਰਹੇ ਝੂਠ ਦਾ ਪਰਦਾਫਾਸ਼ ਹੋ ਗਿਆ ਹੈ।ਜਦ ਨਗਰ ਸੁਧਾਰ ਟਰੱਸਟ ਵਿਚ ਸ਼੍ਰੀ ਅਨਿਲ ਜੋਸ਼ੀ ਦੇ ਹੁਕਮਾਂ ਨਾਲ ਪੂਰੀ ਪਾਰਦਰਸ਼ਿਤਾ ਨਾਲ ਈ-ਟੈਂਡਰ ਖੋਲੇ ਗਏ ਤਾਂ ਇਹ ਸਾਫ ਹੋ ਗਿਆ ਕਿ ਇਹਨਾਂ ਟੈਂਡਰਾਂ ਵਿਚ ਪੰਜਾਬ ਦੇ ਵੱਖਰੇ ਵੱਖਰੇ ਥਾਵਾਂ ਤੋਂ ਠੇਕੇਦਾਰਾਂ ਨੇ ਹਿੱਸਾ ਲਿਆ ਤੇ ਪੂਰੇ …

Read More »

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰੰਮ੍ਰਿਤਸਰ, 4 ਮਾਰਚ (ਸੁਖਬੀਰ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2015 ਵਿਚ ਲਈਆਂ ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ: ਬੀ.ਬੀ.ਏ. ਸਮੈਸਟਰ ਪੰਜਵਾਂ, ਬੀ.ਕਾਮ (ਪ੍ਰੋਫੈਸ਼ਨਲ) ਸਮੈਸਟਰ ਪੰਜਵਾਂ, ਬੇਚੁਲਰ ਆਫ ਫਾਈਨ ਆਰਟਸ ਸਮੈਸਟਰ ਸਤਵਾਂ, ਬੀ.ਵੋਕੇਸ਼ਨਲ (ਫੈਸ਼ਨ ਟੈਕਨਾਲੋਜੀ) ਸਮੈਸਟਰ ਪਹਿਲਾ, ਬੀ.ਵੋਕੇਸ਼ਨਲ (ਫੈਸ਼ਨ ਟੈਕਨਾਲੋਜੀ) ਸਮੈਸਟਰ ਤੀਜਾ, ਬੀ.ਐਸ.ਸੀ. (ਬਾਇਓਟੈਕਨਾਲੋਜੀ) ਸਮੈਸਟਰ ਪੰਜਵਾਂ, ਬੇਚੁਲਰ ਆਫ ਡਿਜ਼ਾਇਨ ਸਮੈਸਟਰ ਪਹਿਲਾ, ਡਿਪਲੋਮਾ ਇਨ ਕਾਸਮੀਟਾਲੋਜੀ ਸਮੈਸਟਰ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਸਥਾਨਿਕ ਇੰਸਟੀਚਿਊਟ ਆਫ ਸ਼ੋਸ਼ਲ ਸਾਇੰਸਿਜ਼ ਯੂਨੀਵਰਸਿਟੀ ਆਈ.ਟੀ.ਆਈ. ਵਿਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਪੰਜਾਬ ਲੀਗਲ ਸਰਵਿਸ ਅਥਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਮੁਫਤ ਸੇਵਾਵਾਂ ਅਤੇ ਲੋਕ ਅਦਾਲਾਂ ਰਾਹੀ ਹੱਲ ਕੀਤੇ ਜਾਣ ਵਾਲੇ ਮਾਮਲਿਆਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਸੈਮੀਨਾਰ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੈਡਮ …

Read More »

ਪਿੰਗਲਵਾੜਾ ਦੇ ਬੱਚਿਆਂ ਤੇ ਔਰਤਾਂ ਨੂੰ ਪੈਨਸ਼ਨ ਸਕੀਮ ਦਾ ਲਾਭ ਦੇਣ ਲਈ ਲਗਾਇਆ ਕੈਂਪ

ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ 1300 ਤੋਂ ਵੱਧ ਬੱਚਿਆਂ ਤੇ ਔਰਤਾਂ ਨੂੰ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਮਾਸਿਕ ਪੈਨਸ਼ਨ ਦੇਣ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਪਿੰਗਲਵਾੜਾ ਕੰਪਲੈਕਸ ਮਾਨਾਵਾਲਾ ਵਿਚ ਇਕ ਵਿਸ਼ੇਸ਼ ਕੈਂਪ ਲਗਾ ਕੇ ਇਸ ਕੰਮ ਨੂੰ ਅਮਲੀ ਜਾਮਾ ਪਹਿਨਾਉਣ ਦੀ ਸ਼ੁਰੂਆਤ ਕੀਤੀ। ਸਰਕਾਰ ਵੱਲੋਂ …

Read More »

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਨਾਗ ਕਲਾਂ ਕਿਸਾਨ ਮੇਲਿਆਂ ਦੀ ਲੜੀ ਆਰੰਭ

ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਮਾਰਚ ਮਹੀਨੇ ਦੌਰਾਨ ਆਯੋਜਿਤ ਹੋਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਅੰਮ੍ਰਿਤਸਰ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਤੋਂ ਆਰੰਭ ਹੋਈ। ਮੇਲੇ ਦੇ ਉਦਘਾਟਨੀ ਸਮਾਰੋਹ ਵਿੱਚ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਮੁਖ ਮਹਿਮਾਨ ਵੱਜੋਂ ਸ਼ਾਮਿਲ ਹੋਏ। ਇਸ ਮੌਕੇ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ਬਲਵਿੰਦਰ ਸਿੰਘ, ਅਪਰ ਨਿਰਦੇਸ਼ਕ ਪਸਾਰ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜੈਅੰਤੀ ਮਨਾਈ ਗਈ

ਅੰਮ੍ਰਿਤਸਰ, 4 ਮਾਰਚ (ਜਗਦੀਪ ਸਿੰਘ ਸੱਗੂ) – ਡੀ.ਏ.ਵੀ.ਕਾਲਜ ਪ੍ਰਬੰਧਕੀ ਕਮੇਟੀ, ਨਵੀਂ ਦਿੱਲੀ ਦੇ ਪ੍ਰਧਾਨ ਆਰੀਆ ਰਤਨ ਸ਼੍ਰੀ ਪੂਨਮ ਸੂਰੀ ਦੀਆਂ ਭਰਪੂਰ ਸ਼ੁੱਭ ਇੱਛਾਵਾਂ ਅਤੇ ਦਿਸ਼ਾ ਨਿਰਦੇਸ਼ਾਂ ਹੇਠ, ਪੰਜਾਬ ਜ਼ੋਨ ਂਏਂ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬਧਕ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਅਤੇ ਨਿਗਰਾਨੀ ਹੇਠ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਅੱਜ ਆਰੀਆ ਸਮਾਜ ਦੇ ਮੋਢੀ …

Read More »