ਪਠਾਨਕੋਟ, 2 ਫਰਵਰੀ (ਪ.ਪ)- ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਜ਼ਿਲ੍ਹਾ ਸੁਵਿਧਾ ਕੇਂਦਰ ਪਠਾਨਕੋਟ ਵਿਖੇ ਪੈਨਸ਼ਨਾਂ ਨਾਲ ਸਬੰਧਤ ਸੇਵਾਵਾਂ ਜਿਹਨਾਂ ਵਿੱਚ ਬੁੱਢਾਪਾ ਪੈਨਸ਼ਨ, ਅੰਗਹੀਣ ਪੈਨਸ਼ਨ, ਵਿਧਵਾ ਪੈਨਸ਼ਨ ਆਦਿ ਦਿੱਤੀਆਂ ਜਾਂਦੀਆਂ ਹਨ, ਆਮ ਪਬਲਿਕ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਬਲਾਕ ਪੱਧਰੀ ਦਿਨ ਨਿਰਧਾਰਤ ਕੀਤੇ ਗਏ ਹਨ ਤਾਂ ਜੋ ਆਮ ਪਬਲਿਕ ਇਨ੍ਹਾਂ …
Read More »ਪੰਜਾਬੀ
ਵਰੁਣ ਰੂਜਮ ਨੇ ਅੰਮ੍ਰਿਤਸਰ ਦੇ ਨਵੇਂ ਡੀ.ਸੀ ਵਜੋਂ ਅਹੁੱਦਾ ਸੰਭਾਲਿਆ
ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਨਾ ਮੰਦਿਰ ਵਿਖੇ ਟੇਕਿਆ ਮੱਥਾ ਅੰਮ੍ਰਿਤਸਰ, 2 ਫਰਵਰੀ (ਗੁਰਚਰਨ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ ਦੇ ਨਵੇਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਉਹ ਇਸ ਤੋਂ ਪਹਿਲਾਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਨ ਜਿਥੋਂ ਉਨ੍ਹਾਂ ਦੀ ਬਦਲੀ ਅੰਮ੍ਰਿਤਸਰ ਵਿਖੇ ਹੋਈ ਹੈ। 2004 ਬੈਚ ਦੇ ਆਈ. ਏ. ਐਸ ਅਧਿਕਾਰੀ ਸ੍ਰੀ ਰੂਜਮ ਇਸ ਤੋਂ ਪਹਿਲਾਂ …
Read More »ਅਸਲ੍ਹਾ ਭੰਡਾਰ ਵੱਲਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ‘ਤੇ ਪਾਬੰਦੀ
ਅੰਮ੍ਰਿਤਸਰ, 2 ਫਰਵਰੀ (ਗੁਰਚਰਨ ਸਿੰਘ)-ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਵੱਲਾ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 26 ਮਾਰਚ …
Read More »ਡੀ. ਜੇ ਅਤੇ ਪਟਾਕਿਆਂ ‘ਤੇ ਰਾਤ 10 ਤੋਂ ਸਵੇਰੇ 6 ਵਜੇ ਤੱਕ ਪਾਬੰਦੀ
ਅੰਮ੍ਰਿਤਸਰ, 2 ਫਰਵਰੀ (ਗੁਰਚਰਨ ਸਿੰਘ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਆਵਾਜ਼ ਤੋਂ ਵੱਧ ਡੀ. ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਮੌਕੇ ਆਤਿਸ਼ਬਾਜੀ/ਪਟਾਕਿਆਂ ਦੀ ਵਰਤੋਂ ਕਰਨ ‘ਤੇ ਰਾਤ 10 ਵਜੇ ਤੋਂ ਸਵੇਰੇ 6 ਵਜੇ …
Read More »ਕਰੱਕਸ 2016 ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੇ ਛੱਡੀ ਅਮਿੱਟ ਛਾਪ
ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ ਸੱਗੂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਮਾਜ ਵਿੱਚ ਵਿਗਿਆਨਕ ਜਾਗਰੁਕਤਾ ਪੈਦਾ ਕਰਨ ਦੇ ਮੰਤਵ ਨਾਲ, ਸ਼ਹਿਰ ਦੇ ਨਾਮਵਰ ਕਾਲਜ ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ ਸਾਇੰਸ ਕਾਰਨੀਵਲ ਕਰੱਕਸ 2016 ਕਰਵਾਇਆ ਗਿਆ।ਇਸ ਕਾਰਨੀਵਲ ਦਾ ਆਯੋਜਨ ਯੂਨੀਵਰਸਿਟੀ ਦੇ ਬਾਇਓਟੈਕਨਾਲੋਜੀ ਵਿਭਾਗ ਵੱਲੋਂ ਕੀਤਾ ਗਿਆ ਸੀ।ਕਾਰਨੀਵਲ ਵਿੱਚ ਸ਼ਹਿਰ ਦੇ ਵੱਖ-ਵੱਖ 25 ਸਕੂਲਾਂ ਦੇ 150 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। …
Read More »ਬਾਬਾ ਕੁੰਦਨ ਸਿੰਘ ਸੰਗਤ ਨਿਵਾਸ ਸਰਾਂ ਦਾ 8ਵਾਂ ਸਾਲਾਨਾ ਸਮਾਗਮ ਕਰਵਾਇਆ
ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ ਸੱਗੂ)- ਬਾਬਾ ਕੁੰਦਨ ਸਿੰਘ ਜੀ ਦੀ ਸਾਲਾਨਾ ਬਰਸੀ ਅਤੇ ਬਾਬਾ ਕੁੰਦਨ ਸਿੰਘ ਸੰਗਤ ਨਿਵਾਸ ਸਰਾਂ ਦਾ 8ਵਾਂ ਸਾਲਾਨਾ ਸਮਾਗਮ ਸਰਾਂ ਵਿਖੇ ਮਨਾਇਆ ਗਿਆ।ਇਸ ਸਮੇਂ ਵਿਸ਼ੇਸ਼ ਜਪ-ਤਪ ਸਮਾਗਮਾਂ ਦੌਰਾਨ ਸਵੇਰੇ 10.00 ਵਜੇ ਤੋਂ ਸ਼ਾਮ 8.00 ਵਜੇ ਤੱਕ ਸੰਗਤਾਂ ਵੱਲੋਂ ਜਪੁਜੀ ਸਾਹਿਬ, ਸੁਖਮਨੀ ਸਾਹਿਬ, ਚੌਪਈ ਸਾਹਿਬ ਅਤੇ ਵਾਹਿਗੁਰੂ (ਗੁਰਮੰਤਰ) ਦੇ ਜਾਪ ਦੀ ਹਾਜਰੀ ਲਗਾਈ ਗਈ।ਸ਼ਾਮ 3.00 ਵਜੇ …
Read More »ਪਿੰਡ ਝਨੇਰ ਵਿਖੇ ਸ੍ਰੀ ਹਰਿ ਰਾਏ ਸਾਹਿਬ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
ਸੰਦੌੜ, 2 ਫਰਵਰੀ (ਹਰਮਿੰਦਰ ਸਿੰਘ ਭੱਟ)- ਇਤਿਹਾਸਕ ਪਿੰਡ ਝਨੇਰ ਵਿਖੇ ਸੱਤਵੇਂ ਪਾਤਸਾਹ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਸਾਲਾਨਾ ਧਾਰਮਿਕ ਸਮਾਗਮ ਬੜੀ ਸਰਧਾ ਭਾਵਨਾ ਨਾਲ ਸਮੂਹ ਨਗਰ ਨਿਵਾਸੀਆਂ ਵੱਲੋਂ ਮਨਾਇਆ ਗਿਆ।ਕਈ ਦਿਨਾਂ ਤੱਕ ਚੱਲੇ ਇਸ ਧਾਰਮਿਕ ਸਮਾਗਮ ਦੇ ਅਖੀਰਲੇ ਦਿਨ ਨਗਰ ਦੀਆਂ ਸੰਗਤਾਂ ਵੱਲੋਂ ਗੁਰਦੁਆਰਾ ਬੇਰੀ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸਾਹਿਬ ਸੀ੍ਰ ਗੁਰੂ ਗਰੰਥ ਸਾਹਿਬ ਜੀ ਦੀ ਛਤਰ …
Read More »ਅਯਾਨ ਨਰਸਿੰਗ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਦਾ ਸਾਇੰਸ ਸਿਟੀ ਕਪੂਰਥਲਾ ਦਾ ਵਿਦਿਅਕ ਟੂਰ
ਮਾਲੇਰਕੋਟਲਾ, 2 ਫਰਵਰੀ (ਹਰਮਿੰਦਰ ਸਿੰਘ ਭੱਟ)- ਅਯਾਨ ਇੰਸਟੀਚਿਊਟ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਕਾਲਜ ਦੇ ਚੇਅਰਮੈਨ ਗਾਜੀ ਸ਼ੇਖ ਦੀ ਅਗਵਾਈ ਹੇਠ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਵਿਦਿਅਕ ਟੂਰ ਲਗਾਇਆ। ਕਾਲਜ ਦੇ ਚੇਅਰਮੈਨ ਗਾਜੀ ਸ਼ੇਖ ਨੇ ਕਿਹਾ ਕਿ ਇਸ ਵਿਦਿਅਕ ਟੂਰ ਵਿਚ ਵਿਦਿਆਰਥਣਾਂ ਨੇ ਪੜ੍ਹਾਈ ਅਤੇ ਵਾਤਾਵਰਨ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਉਹਨਾਂ ਦੱਸਿਆ ਕਿ ਅੱਜ ਜਿੱਥੇ ਪੂਰੇ ਸੰਸਾਰ …
Read More »ਪੀ.ਐਸ.ਈ.ਬੀ ਇੰਪਲਾਈਜ ਫੈਡਰੇਸ਼ਨ ਦੇ ਮੁਲਾਜਮਾਂ ਵਲੋਂ ਲੰਮੇ ਸਮੇਂ ਤੋਂ ਤਨਖਾਹ ਨਾ ਮਿਲਣ ‘ਤੇ ਰੋਸ ਰੈਲੀ
ਮਾਲੇਰਕੋਟਲਾ, 2 ਫਰਵਰੀ (ਹਰਮਿੰਦਰ ਸਿੰਘ ਭੱਟ)- ਪੀ.ਐਸ.ਈ.ਬੀ ਇੰਪਲਾਈਜ ਫੈਡਰੇਸ਼ਨ ਏਟਕ ਸਬ ਯੂਨਿਟ ਸ਼ਹਿਰੀ-1 ਮਾਲੇਰਕੋਟਲਾ ਦਿਹਾਤੀ ਮਾਲੇਰਕੋਲਾ ਸ਼ਹਿਰੀ-2 ਮਾਲੇਰਕੋਟਲਾ ਅਤੇ ਸ਼ੇਰਵਾਨੀ ਕੋਟ ਵਲੋਂ ਸਾਂਝੀ ਰੋਸ ਰੈਲੀ ਮੰਡਲ ਦਫਤਰ ਦੇ ਗੇਟ ਅੱਗੇ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਥੀ ਗੁਰਧਿਆਨ ਸਿੰਘ ਨੇ ਦੱਸਿਆ ਕਿ ਇਹ ਗੇਟ ਰੈਲੀ ਜਿਸਦੀ ਪ੍ਰਧਾਨਗੀ ਸਾਥੀ ਰਣਜੀਤ ਸਿੰਘ ਭੈਣੀ, ਗੁਰਜੰਟ ਸਿੰਘ, ਆਸਾ ਸਿੰਘ ਅਤੇ ਨਰਿੰਦਰ ਕੁਮਾਰ ਨੇ …
Read More »ਕਾਂਗਰਸ ਪਾਰਟੀ ਘੱਟ ਗਿਣਤੀ ਵਿਭਾਗ ਪੰਜਾਬ ਦੇ ਚੇਅਰਮੈਨ ਅਮਜਦ ਖਾਨ ਦੀ ਦਾਦੀ ਦਾ ਦਿਹਾਂਤ
ਸੰਦੌੜ, 2 ਫਰਵਰੀ (ਹਰਮਿੰਦਰ ਸਿੰਘ ਭੱਟ)- ਕਾਂਗਰਸ ਪਾਰਟੀ ਘੱਟ ਗਿਣਤੀ ਵਿਭਾਗ ਦੇ ਪੰਜਾਬ ਦੇ ਚੇਅਰਮੈਨ ਅਮਜਦ ਖਾਨ ਦੀ ਦਾਦੀ ਜੀ ਦਾ ਦਿਹਾਂਤ ਹੋ ਗਿਆ। ਜਿਨ੍ਹਾਂ ਦੀ ਰਸਮ-ਏ-ਕੁੱਲ 03 ਫਰਵਰੀ ਦਿਨ ਬੁੱਧਵਾਰ ਪਿੰਡ ਬਰਕਤਪੁਰਾ ਦੀ ਵੱਡੀ ਮਸਜਿਦ ਵਿਖੇ ਹੋਵੇਗੀ।
Read More »
Punjab Post Daily Online Newspaper & Print Media