Wednesday, November 25, 2026

ਪੰਜਾਬੀ

ਪੰਜਾਬੀ ਸਾਹਿਤ ਸਭਾ ਸੰਦੌੜ ਵੱਲੋਂ ‘ਮਾਂ ਮਿੱਟੀ ਦੀਆਂ ਯਾਦਾਂ’ ਪੁਸਤਕ ਰਲੀਜ਼ ਸਮਾਰੋਹ

ਸੰਦੌੜ, 31 ਦਸੰਬਰ (ਹਰਮਿੰਦਰ ਸਿੰਘ ਭੱਟ)- ਪੰਜਾਬੀ ਸਾਹਿਤ ਸਭਾ ਸੰਦੌੜ ਵੱਲੋਂ ‘ਮਾਂ ਮਿੱਟੀ ਦੀਆਂ ਯਾਦਾਂ’ ਪੁਸਤਕ ਰਿਲੀਜ਼ ਸਮਾਰੋਹ ਮਿਤੀ 2 ਨੂੰ ਲੋਕ ਅਰਪਣ ਕੀਤੀ ਜਾਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਨਾਇਬ ਸਿੰਘ ਬੁੱਕਣਵਾਲ ਅਤੇ ਬਲਵੰਤ ਫਰਵਾਲੀ ਨੇ ਦੱਸਿਆ ਕਿ ਪ੍ਰਿੰਸੀਪਲ ਸ. ਬਲਦੇਵ ਸਿੰਘ ਫਰਵਾਲੀ ਦੀ ਕਿਤਾਬ ਮਾਂ ਮਿੱਟੀ ਦੀਆਂ ਯਾਦਾਂ ਕਿਤਾਬ ਦੇ ਰਿਲੀਜਕ ਸਮਾਗਮ ਵਿਚ ਮੁੱਖ ਮਹਿਮਾਨ ਸ.ਜਗਮੀਤ ਸਿੰਘ ਪੰਧੇਰ …

Read More »

ਮਿੱਠੇਵਾਲ ਵਿਖੇ ਨਗਰ ਕੀਰਤਨ ਸਜਾਇਆ

ਸੰਦੌੜ, 31 ਦਸੰਬਰ (ਹਰਮਿੰਦਰ ਸਿੰਘ ਭੱਟ)- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਪਿੰਡ ਮਿੱਠੇਵਾਲ ਵਿਖੇ ਪਿੰਡ ਵਾਸੀਆਂ ਅਤੇ ਗੁਰਦੁਆਰਾ ਕਮੇਟੀ ਦੇ ਸਹਿਯੋਗ ਦੇ ਨਾਲ ਨਗਰ ਕੀਰਤਨ ਸਜਾਇਆ ਗਿਆ।ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਪਿੰਡ ਦੇ ਵੱਖ ਵੱਖ ਪੜਾਵਾਂ ਵਿਚੋਂ ਦੀ ਲੰਘਿਆ।ਇਸ ਮੌਕੇ …

Read More »

ਹਲਕਾ ਮਾਲੇਰਕੋਟਲਾ ‘ਚ ਦਸੌਧਾ ਸਿੰਘ ਵਾਲਾ ਦੇ ਸੈਂਕੜੈ ਲੋਕ ਆਪ ਪਾਰਟੀ ਵਿਚ ਸ਼ਾਮਲ

ਸੰਦੌੜ, 31 ਦਸੰਬਰ (ਹਰਮਿੰਦਰ ਸਿੰਘ ਭੱਟ)- ਨਜਦੀਕੀ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਪੂਰੀ ਤਰਾਂ ਮੈਦਾਨ ਵਿਚ ਡਟੀ ਆਮ ਆਦਮੀ ਪਾਰਟੀ ਨੂੰ ਹਲਕਾ ਮਾਲੇਰਕੋਟਲਾ ਵਿਚ ਜਬਰਦਸਤ ਹੁਲਾਰਾ ਮਿਲ ਰਿਹੈ ਹੈ ਅਤੇ ਇਕ ਤੋਂ ਇਕ ਬਾਅਦ ਹਲਕੇ ਦੇ ਪਿੰਡਾਂ ਵਿਚ ਲੋਕ ਧੜਾ ਧੜਾ ਆਪ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ।ਬੀਤੇ ਦਿਨੀਂ ਪਿੰਡ ਧਨੋਂ ਤੋਂ ਬਾਅਦ ਹੁਣ ਦਸੌਧਾ ਸਿੰਘ ਵਾਲਾ ਵਿਖੇ …

Read More »

ਐਮਰਜੈਂਸੀ ਮਹਿਲਾ ਡਾਕਟਰ ਨੇ ਬਿਮਾਰ ਬੱਚੇ ਨੂੰ ਆਮ ਮਰੀਜ਼ ਕਹਿ ਕੇ ਦੇਖਣ ਤੋਂ ਕੀਤਾ ਇਨਕਾਰ

ਬਠਿੰਡਾ, 31 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਾਵੇਂ ਪੰਜਾਬ ਸਰਕਾਰ ਲੋਕਾਂ ਲਈ ਵਧੀਆ ਸਿਹਤ ਸਹੂਲਤਾਂ ਦੇ ਦਾਅਵੇ ਕਰਦੀ ਨਹੀਂ ਥਕਦੀ ਪਰ ਸਰਕਾਰੀ ਹਸਪਤਾਲਾਂ ਵਿੱਚ ਤਾਇਨਾਤ ਡਾਕਟਰਾਂ ਦੁਆਰਾ ਮਰੀਜਾਂ ਪ੍ਰਤੀ ਅਪਣਾਏ ਜਾ ਰਹੇ ਘਟੀਆ ਵਤੀਰੇ ਕਾਰਨ ਇਨ੍ਹਾਂ ਦਾਅਵਿਆਂ ਦੀ ਫੂਕ ਨਿਕਲ ਰਹੀ ਹੈ। ਅਜਿਹਾ ਹੀ ਵਾਕਿਆ ਅੱਜ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਖੇ ਔਰਤ ਅਤੇ ਬੱਚਿਆਂ ਦੇ ਵਿਭਾਗ …

Read More »

ਮਨਰੇਗਾ ਕਰਮਚਾਰੀਆਂ ਵਲੋਂ ਡੀ.ਸੀ ਦਫ਼ਤਰ ਅੱਗੇ ਧਰਨਾ ਤੇ ਜੋਰਦਾਰ ਨਾਅਰੇਬਾਜ਼ੀ

ਬਠਿੰਡਾ, 31 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਜਿਲ੍ਹੇ ਦੇ ਮਨਰੇਗਾ ਕਰਮਚਾਰੀਆਂ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦੌਰਾਨ ਸਰਕਾਰ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਿਲ੍ਹਾ ਪ੍ਰਧਾਨ ਅਮਰੀਕ ਸਿੰਘ ਨੇ ਬੋਲਦਿਆ ਕਿਹਾ ਕਿ ਮਨਰੇਗਾ ਕਰਮਚਾਰੀ ਪਿਛਲੇ ਸੱਤ ਸਾਲਾਂ ਤੋਂ ਪੰਜਾਬ ਵਿਚ ਨਿਗੁਨੀਆਂ ਤਨਖਾਹਾਂ ਉਪਰ ਕੰਮ ਕਰ ਰਹੇ ਹਨ, ਇਸ ਸਬੰਧ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ …

Read More »

ਬੀਤੇ ਸਾਲ ਦੀਆਂ ਲਾਵਾਰਿਸ਼ ਲਾਸ਼ਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ

ਬਠਿੰਡਾ, 31 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ 31 ਦਸੰਬਰ ਦੀ ਸਵੇਰੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਸੰਗਤੀ ਰੂੁਪ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਅੰਤਿਮ ਅਰਦਾਸ ਗੁਰਦੁਆਰਾ ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਕੀਤੀ ਗਈ। ਇਥੇ ਜ਼ਿਕਰਯੋਗ ਹੈ ਕਿ …

Read More »

ਰਿਸ਼ਵਤ ਲੈਣ ਦੇ ਦੋਸ਼ ‘ਚ ਐਸ.ਡੀ.ਓ ਗ੍ਰਿਫਤਾਰ

ਬਠਿੰਡਾ, 31 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਨਯੋਗ ਸੁਰੇਸ਼ ਅਰੋੜਾ, ਆਈ.ਪੀ.ਐਸ, ਡਾਇਰੈਕਟਰ ਜਨਰਲ ਪੁਲਿਸ-ਕਮ-ਚੀਫ ਡਾਇਰੈਕਟਰ, ਵਿਜੀਲੈਸ ਬਿਊਰੋ ਪੰਜਾਬ, ਚੰਡੀਗੜ੍ਹ ਦੇ ਆਦੇਸ਼ਾ ਅਨੁਸਾਰ ਤੇ ਮਾਨਯੋਗ ਬੀ.ਚੰਦਰ ਸ਼ੇਖਰ ਇੰਸਪੈਕਟਰ ਜਨਰਲ ਪੁਲਿਸ, ਅ.ਅ. ਸ਼ਾਖਾ, ਵਿਜੀਲੈਂਸ ਬਿਓੂਰੋ ਜੀ ਦੀ ਰਹਿਨੁਮਾਈ ਹੇਠ ਗੁਰਮੀਤ ਸਿੰਘ, ਪੀ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਉਰੋ ਪੰਜਾਬ,ਬਠਿੰਡਾ ਰੇਂਜ, ਬਠਿੰਡਾ ਦੀ ਨਿਗਰਾਨੀ ਤਹਿਤ ਚਲਾਈ ਜਾ ਰਹੀ ਐਂਟੀ ਕੁਰੱਪਸ਼ਨ ਮੁਹਿੰਮ ਨੂੰ …

Read More »

ਲੋਕਾਂ ਨਾਲ ਚੰਗੇ ਵਿਹਾਰ ਦੀ ਸਹੁੰ ਚੁੱਕ ਕੇ ਨਵਾਂ ਸਾਲ ਸ਼ੁਰੂ ਕਰਨਗੇ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮੁਲਾਜ਼ਮ

ਬਠਿੰਡਾ, 31 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਤਹਿਤ ਕੰਮ ਕਰਦੇ ਸਾਰੇ ਮੁਲਾਜ਼ਮ ਨਵੇਂ ਸਾਲ ਦੀ ਸ਼ੁਰੂਆਤ ਲੋਕਾਂ ਨਾਲ ਚੰਗਾ ਵਿਹਾਰ ਕਰਨ ਦੀ ਸਹੁੰ ਚੁੱਕ ਕੇ ਕਰਨਗੇ। ਪੰਜਾਬ ਵਿੱਚ ਪਹਿਲੀ ਵਾਰ ਨਵੇਕਲੀ ਪਹਿਲਕਦਮੀ ਕੀਤੀ ਜਾ ਰਹੀ ਹੈ ਕਿ ਲੋਕਾਂ ਦੇ ਨਾਲ ਚੰਗਾ ਵਿਹਾਰ ਕਰਨ ਸਬੰਧੀ ਸਿਹਤ ਮੁਲਾਜਮਾਂ ਨੂੰ ਸਹੁੰ ਚੁਕਾਈ ਜਾਵੇ। ਇਸ …

Read More »

ਮੁੱਖ ਮੰਤਰੀ ਬਾਦਲ ਬਟਾਲਾ ਵਾਸੀਆਂ ਨੂੰ ਆਡੀਟੋਰੀਅਮ ਦੇ ਰੂਪ ਦੇਣਗੇ ਨਵੇਂ ਸਾਲ ਦਾ ਤੋਹਫਾ

ਬਟਾਲਾ, 30 ਦਸੰਬਰ (ਨਰਿੰਦਰ ਸਿੰਘ ਬਰਨਾਲ)- ਨਵੇਂ ਸਾਲ ਦੇ ਮੌਕੇ ਬਟਾਲਾ ਵਾਸੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਆਡੀਟੋਰੀਅਮ ਦੇ ਰੂਪ ਵਿੱਚ ਖੂਬਸੂਰਤ ਤੋਹਫਾ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ 2 ਕਰੋੜ ਰੁਪਏ ਖਰਚ ਕਰ ਕੇ ਵਿਸ਼ਵ ਪ੍ਰਸਿੱਧ ਪੰਜਾਬੀ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਯਾਦਗਾਰ ਨੂੰ ਅਤਿ ਆਧੁਨਿਕ ਆਡੀਟੋਰੀਅਮ ਦਾ ਰੂਪ ਦਿੱਤਾ ਗਿਆ ਹੈ ਜੋ …

Read More »

 ਖੇਤੀਬਾੜੀ ਮੰਤਰੀ ਜਥੇ ਤੋਤਾ ਸਿੰਘ ਦਮਦਮੀ ਟਕਸਾਲ ਹੋਏ ਨਤਮਸਤਕ

ਚੌਂਕ ਮਹਿਤਾ, 31 ਦਸੰਬਰ (ਜੋਗਿੰਦਰ ਸਿੰਘ ਮਾਣਾ) – ਜਥੇਦਾਰ ਤੋਤਾ ਸਿੰਘ ਖੇਤੀਬਾੜੀ ਮੰਤਰੀ ਪੰਜਾਬ ਅਤੇ ਹਲਕਾ ਜੰਡਿਆਲਾ ਗੁਰੁੂ ਦੇ ਵਿਧਾਇਕ ਬਲਜੀਤ ਸਿੰਘ ਜਲਾਲਉਸਮਾਂ ਅੱਜ ਬਾਅਦ ਦੁਪਹਿਰ ਦਮਦਮੀ ਟਕਸਾਲ ਦੇ ਹੈਡਕੁਆਰਟਰ ਗੁਰੁਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਨਤਮਸਤਕ ਹੋਣ ਲਈ ਵਿਸ਼ੇਸ਼ ਤੌਰ ਤੇ ਪਹੁੰਚੇ।ਸਭ ਤੋ ਪਹਿਲਾਂ ਉਨਾ੍ਹਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ‘ਚ ਮੱਥਾ ਟੇਕਿਆ ਉਪਰੰਤ ਉਹ ਦਮਦਮੀ ਟਕਸਾਲ ਦੇ …

Read More »