ਸੰਗਰੂਰ, 13 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਈਆਂ ਪੰਜਾਬ ਪੱਧਰੀ 67ਵੀਆਂ ਪੰਜਾਬ ਸਕੂਲ ਗੇਮਜ਼ ਗੱਤਕਾ ਮੁਕਾਬਲਿਆਂ ਵਿੱਚ ਵੱਖ-ਵੱਖ ਜਿਲ੍ਹਿਆਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਗੱਤਕਾ ਮੁਕਾਬਲਿਆਂ (ਅੰਡਰ-14 ਲੜਕੀਆਂ) ਵਿਅਕਤੀਗਤ ਸਿੰਗਲ ਸੋਟੀ ਵਿਚੋਂ ਹਰਸੀਰਤ ਕੌਰ ਹੰਝਰਾ ਨੇ ਤੀਸਰਾ ਸਥਾਨ, (ਅੰਡਰ-17 ਲੜਕੀਆਂ) ਕਮਲਪ੍ਰੀਤ ਕੌਰ ਨੇ ਵਿਅਕਤੀਗਤ ਫਰੀ ਸੋਟੀ ਵਿਚੋਂ …
Read More »ਪੰਜਾਬੀ
ਯੂਨੀਵਰਸਿਟੀ ਦਾ ਸਾਬਕਾ ਵਿਦਿਆਰਥੀ ਵੱਕਾਰੀ ਜੇ.ਐਮ ਬੈਲ ਪੋਸਟ ਗਰੈਜੂਏਟ ਸਕਾਲਰਸ਼ਿਪ ਨਾਲ ਸਨਮਾਨਿਤ
ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੀ.ਟੈਕ (ਫੂਡ ਟੈਕਨਾਲੋਜੀ) ਦੇ ਸਾਬਕਾ ਵਿਦਿਆਰਥੀ ਕਰਨਦੀਪ ਸਿੰਘ ਸੋਢੀ ਨੂੰ ਐਨੀਮਲ ਨਿਊਟ੍ਰੀਸ਼ਨ ਵਿੱਚ ਵੱਕਾਰੀ ਜੇ.ਐਮ ਬੈਲ ਪੋਸਟ ਗਰੈਜੂਏਟ ਸਕਾਲਰਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਹੈ।ਉਨ੍ਹਾਂ ਨੂੰ ਟੀ.ਸੀ.ਯੂ ਪਲੇਸ, ਸਸਕੈਟੂਨ, ਕੈਨੇਡਾ ਵਿਖੇ ਆਯੋਜਿਤ ਸਾਲਾਨਾ ਬੀਨ ਫੀਡ ਐਵਾਰਡ ਸਮਾਰੋਹ ਵਿੱਚ ਸਕਾਲਰਸ਼ਿਪ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਹ ਸਕਾਲਰਸ਼ਿਪ “ਜੇ.ਐਮ ਬੈਲ ਅਤੇ ਕੈਨੋਲਾ …
Read More »ਸ੍ਰੀ ਰਾਮ ਲੱਲਾ ਜੀ ਦੀ ਮੂਰਤੀ ਸਥਾਪਨਾ ਪ੍ਰੋਗਰਾਮ ਦੀਆਂ ਤਿਆਰੀਆਂ ਸ਼ੁਰੂ
ਭੀਖੀ, 13 ਦਸੰਬਰ (ਕਮਲ ਜ਼ਿੰਦਲ) – ਭੀਖੀ ਦੇ ਹਨੂੰਮਾਨ ਮੰਦਰ ਵਿੱਚ ਸਮੂਹ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਇੱਕ ਮੀਟਿੰਗ ਕੀਤੀ ਗਈ।ਜਿਸ ਮੀਟਿੰਗ ਵਿੱਚ ਸ਼੍ਰੀ ਚੰਦਰਕਾਂਤ ਸਹਿ ਸੰਯੋਜਕ ਪੰਜਾਬ ਵਿਸ਼ੇਸ਼ ਤੌਰ ‘ਤੇ ਪਹੁੰਚੇ।ਉਹਨਾਂ ਕਿਹਾ ਕਿ ਸ੍ਰੀ ਰਾਮ ਜਨਮ ਭੂਮੀ ਅਯੋਧਿਆ ਵਿਖੇ ਪ੍ਰਭੂ ਸ਼੍ਰੀ ਰਾਮ ਲੱਲਾ ਜੀ ਦੀ ਮੂਰਤੀ ਸਥਾਪਨਾ 22 ਜਨਵਰੀ ਨੂੰ ਜਾ ਰਹੀ ਹੈ।ਇਸ ਸਬੰਧ ‘ਚ ਸ੍ਰੀ ਰਾਮ ਮੰਦਰ ਨਿਰਮਾਣ …
Read More »ਵਿਆਹ ਦੀ 25ਵੀਂ ਵਰ੍ਹੇਗੰਢ ਮੁਬਾਰਕ – ਰਾਕੇਸ਼ ਗੋਇਲ ਅਤੇ ਸ੍ਰੀਮਤੀ ਮੀਨੂ ਗੋਇਲ
ਸੰਗਰੂਰ, 14 ਦਸੰਬਰ (ਜਗਸੀਰ ਲੌਂਗੋਵਾਲ) – ਰਾਕੇਸ਼ ਗੋਇਲ ਅਤੇ ਸ੍ਰੀਮਤੀ ਮੀਨੂ ਗੋਇਲ ਵਾਸੀ ਸਲਾਈਟ ਲੌਂਗੋਵਾਲ ਨੇ ਵਿਆਹ ਦੀ 25ਵੀਂ ਵਰ੍ਹੇਗੰਢ ਮਨਾਈ।
Read More »ਖਾਲਸਾ ਗਰਲਜ਼ ਸੀ: ਸੈ: ਸਕੂਲ ਵਿਦਿਆਰਥਣਾਂ ਨੇ ਐਨ.ਸੀ.ਸੀ ਕੈਂਪ ’ਚ ਹਾਸਲ ਕੀਤੇ 27 ਮੈਡਲ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਐਨ.ਸੀ.ਸੀ ਕੈਂਪ ’ਚ ਸ਼ਾਨਦਾਰ ਪ੍ਰਦਰਸ਼ਨ ਨਾਲ ਮੱਲ੍ਹਾਂ ਮਾਰੀਆਂ ਹਨ।ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਕੂਲ ਦੀ 24 ਪੰਜਾਬ ਬਟਾਲੀਅਨ ਆਰਮੀ ਵਿੰਗ ਐਨ.ਸੀ.ਸੀ ਦੇ ਕੈਡਿਟਾਂ ਨੇ ਖਾਲਸਾ ਕਾਲਜ ਇੰਜੀਨੀਅਰਿੰਗ ਅਤੇ ਤਕਨਾਲੋਜੀ ਰਣਜੀਤ ਐਵੀਨਿਉ …
Read More »ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਇੰਟਰ ਖਾਲਸਾ ਖੇਡ ਮੁਕਾਬਲਿਆਂ ’ਚ ਪ੍ਰਦਰਸ਼ਨ ਸ਼ਾਨਦਾਰ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਯੋਜਿਤ ਇੰਟਰ ਖਾਲਸਾ ਖੇਡ ਮੁਕਾਬਲਿਆਂ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਮੁੱਖ ਮਹਿਮਾਨ ਵਜੋਂ ਪੁੱਜੇ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ। ਸ੍ਰੀਮਤੀ ਛੀਨਾ ਨੇ ਕਿਹਾ ਕਿ ਖੇਡਾਂ ਜਿਥੇ …
Read More »ਖ਼ਾਲਸਾ ਕਾਲਜ ਨਰਸਿੰਗ ਨੇ ‘ਵਿਸ਼ਵ ਏਡਜ਼ ਦਿਵਸ’ ’ਤੇ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਕਮਿਊਨਟੀ ਹੈਲਥ ਨਰਸਿੰਗ ਵਿਭਾਗ ਵਲੋਂ ‘ਵਿਸ਼ਵ ਏਡਜ਼ ਦਿਵਸ’ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਦੀ ਸ਼ੁਰੂਆਤ ’ਚ ਸਕੂਲ ਪਿ੍ਰੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਵਲੋਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਗਏ। ਕਾਲਜ ਦੀ …
Read More »ਅਕਾਲੀ ਦਲ ਲੀਡਰਸ਼ਿਪ ਨੇ ਸੁਖਬੀਰ ਬਾਦਲ ਦੀ ਅਗਵਾਈ ’ਚ ਸ੍ਰੀ ਦਰਬਾਰ ਸਾਹਿਬ ਕੀਤੀ ਸੇਵਾ
ਪਾਰਟੀ ਦੇ 103 ਸਾਲਾ ਸਥਾਪਨਾ ਦਿਵਸ ’ਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਆਰੰਭ ਕਰਵਾਏ ਆਖੰਡ ਪਾਠ ਅੰਮ੍ਰਿਤਸਰ, 12 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ 14 ਦਸੰਬਰ ਨੂੰ ਆ ਰਹੇ 103 ਸਾਲਾ ਸਥਾਪਨਾ ਦਿਵਸ ਨੂੰ ਪੰਥਕ ਮਰਿਆਦਾ ਅਨੁਸਾਰ ਮਨਾਉਣ ਲਈ ਇਥੇ ਸ੍ਰੀ ਅਕਾਲ ਤਖਤ ਸਾਹਿਬ …
Read More »ਜ਼ਿਲ੍ਹਾ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ 2023 ਸਮਾਪਤ
ਤਰਨ ਤਾਰਨ, 12 ਦਸੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਰਜਿ. ਤਰਨ ਤਾਰਨ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਵੱਖ-ਵੱਖ ਉਮਰ ਵਰਗ ਦੇ ਮਹਿਲ-ਪੁਰਸ਼ਾਂ ਦੇ ਜਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲੇ ਕਰਵਾਏ ਗਏ।ਐਸੋਸੀਏਸ਼ਨ ਦੇ ਸਕੱਤਰ ਜਰਨੈਲ ਸਿੰਘ ਸਖੀਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਧਾਨ ਗੁਰਲਾਲ ਸਿੰਘ ਸੰਧੂ ਦੇ ਪ੍ਰਬੰਧਾਂ ਹੇਠ ਆਯੋਜਿਤ ਇੰਨ੍ਹਾ ਖੇਡ ਪ੍ਰਤੀਯੋਗਤਾਵਾਂ ਦੌਰਾਨ ਜਿਲ੍ਹੇ ਦੇ 500 ਦੇ ਕਰੀਬ ਮਹਿਲਾ-ਪੁਰਸ਼ …
Read More »ਵਿਧਾਇਕ ਦਿਆਲਪੁਰਾ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਨਵੇਂ ਦਫਤਰ ਦਾ ਉਦਘਾਟਨ
ਸਮਰਾਲਾ, 12 ਦਸੰਬਰ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੇ ਨਵੇਂ ਬਣੇ ਦਫਤਰ ਜਿਸ ਨੂੰ ‘ਬਾਗੀ ਭਵਨ’ ਦਾ ਨਾਂ ਦਿੱਤਾ ਗਿਆ ਹੈ, ਦੀ ਇਮਾਰਤ ਦਾ ਉਦਘਾਟਨ ਸਮਰਾਲਾ ਦੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ।ਸਮਾਗਮ ਦੌਰਾਨ ਬਤੌਰ ਮੁਖ ਮਹਿਮਾਨ ਜਗਤਾਰ ਸਿੰਘ ਦਿਆਲਪੁਰਾ ਹਲਕਾ ਵਿਧਾਇਕ, ਬਲਬੀਰ ਸਿੰਘ ਰਾਜੇਵਾਲ ਪ੍ਰਧਾਨ ਬੀ.ਕੇ.ਯੂ, ਆਲਮਦੀਪ ਸਿੰਘ ਮੱਲਮਾਜ਼ਰਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਡਾ. ਤਾਰਿਕਜੋਤ …
Read More »
Punjab Post Daily Online Newspaper & Print Media