Wednesday, November 25, 2026

ਪੰਜਾਬੀ

ਈ.ਜੀ.ਐਸ. ਅਧਿਆਪਕਾਂ ਦਾ ਧਰਨਾ ਚੌਥੇੇ ਦਿਨ ਵਿੱਚ ਦਾਖਲ

ਬਠਿੰਡਾ, 25 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਈ.ਟੀ.ਟੀ. ਅਧਿਆਪਕ ਦੀ ਪੋਸਟ ਉਪਰ ਰੈਗੂਲਰ ਬਹਾਲੀ ਦੀ ਮੰਗ ਨੂੰ ਲੈ ਕੇ ਮਿੰਨੀ ਸੈਕਟਰੀਏਟ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ. ਅਧਿਆਪਕਾਂ ਦਾ ਧਰਨਾ ਅੱਜ ਚੌਥੇ ਦਿਨ ਵਿੱਚ ਦਾਖਲ ਹੋ ਗਿਆ।ਸ਼ਹੀਦ ਕਿਰਨਜੀਤ ਕੌਰ ਐਕਸ਼ਨ ਕਮੇਟੀ ਪੰਜਾਬ ਦੇ ਬੈਨਰ ਹੇਠ ਬੀਤੀ ੨੨ ਦਸੰਬਰ ਤੋਂ ਡਾਕਟਰ ਭੀਮ ਰਾਓ ਅੰਬੇਡਕਰ ਪਾਰਕ ਵਿੱਚ ਖੁੱਲ੍ਹੇ ਅਸਮਾਨ …

Read More »

ਰਵੀਕਰਨ ਕਾਹਲੋਂ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ਦਰਜ ਕਰੇਗਾ ਯੂਥ ਅਕਾਲੀ ਦਲ- ਆਗੂ

ਬਟਾਲਾ, 25 ਦਸੰਬਰ (ਨਰਿੰਦਰ ਸਿੰਘ ਬਰਨਾਲ)- ਸ਼੍ਰੋਮਣੀ ਅਕਾਲੀ ਦਲ ਦਾ ਹਰਿਆਵਲ ਦਸਤਾ ਯੂਥ ਅਕਾਲੀ ਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਹਿਮ ਰੋਲ ਅਦਾ ਕਰੇਗਾ ਅਤੇ ਪੰਜਾਬ ਵਿੱਚ ਇੱਕ ਵਾਰ ਫਿਰ ਮੁਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਜੀ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸ: ਸੁਖਬੀਰ ਸਿੰਘ ਬਾਦਲ ਜੀ ਦੀ ਸੁਚੱਜੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੱਤਾ ਵਿੱਚ …

Read More »

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਹਵਾਈ ਅੱਡੇ ਸੰਬੰਧੀ ਸੈਮੀਨਾਰ 26 ਦਸੰਬਰ ਨੂੰ

ਅੰਮ੍ਰਿਤਸਰ, 25 ਦਸੰਬਰ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਵਿਕਾਸ ਮੰਚ ਵੱਲੋਂ 26 ਦਸੰਬਰ ਦਿਨ ਸ਼ਨੀਵਾਰ ਸ਼ਾਮ ਨੂੰ 4 ਵਜੇ ਤੋਂ 6 ਵਜੇ ਤੱਕ ਸਥਾਨਕ ਰਿਟਜ਼ ਹੋਟਲ, ਮਾਲ ਰੋਡ ਵਿਖੇ ਅੰਮ੍ਰਿਤਸਰ ਹਵਾਈ ਅੱਡੇ ਦੀ ਤਰੱਕੀ ਸੰਬੰਧੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ।ਜਿਸ ਵਿਚ ਹਵਾਈ ਅੱਡੇ ਦੀ ਤਰੱਕੀ ਲਈ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ‘ਤੇ ਹਵਾਈ ਅੱਡੇ ਦੇ ਡਾਇਰੈਕਟਰ ਵੀ. ਵੈਨਕੇਟਸ਼ਵਰ ਰਾਓ ਨੂੰ ਸਨਮਾਨਿਤ …

Read More »

ਦਮਦਮੀ ਟਕਸਾਲ ਦੇ ਕੇਂਦਰ ਮਹਿਤਾ ਵਿਖੇ ਬਾਬਾ ਠਾਕੁਰ ਸਿੰਘ ਦੀ ਬਰਸੀ ‘ਤੇ ਜੋੜ ਮੇਲਾ

ਚੌਂਕ ਮਹਿਤਾ, 24 ਦਸੰਬਰ (ਜੋਗਿੰਦਰ ਸਿੰਘ ਮਾਣਾ)- ਦਮਦਮੀ ਟਕਸਾਲ ਦੇ ਕੇਂਦਰੀ ਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜੱਥਾ ਭਿੰਡਰਾਂ ਵਿਖੇ ਦਮਦਮੀ ਟਕਸਾਲ ਦੇ 15 ਵੇਂ ਮੁੱਖੀ ਬਾਬਾ ਠਾਕੁਰ ਸਿੰਘ ਦੀ ਬਰਸੀ ਤੇ ਅੱਜ ਧਾਰਮਿਕ ਸਮਾਗਮ ਕਰਵਾਏ ਗਏ।ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਉਪਰੰਤ ਦਮਦਮੀ ਟਕਸਾਲ ਦੇ ਮੌਜੂਦਾ ਮੁੱਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਮੁੱਖ ਵਾਕ ਦੀ ਕਥਾ ਸੰਗਤਾਂ ਨੂੰ ਸਰਵਣ …

Read More »

ਗਰੀਬ ਪਰਿਵਾਰਾਂ ਨੂੰ ਸੱਸਤੀ ਕਣਕ ਵੰਡੀ ਗਈ

ਭਿਖੀਵਿੰਡ, 24 ਦਸੰਬਰ (ਕੁਲਵਿੰਦਰ ਸਿੰਘ ਕੰਬੋਕੇ) ਅੱਡਾ ਭਿਖੀਵਿੰਡ ਨੇੜਲ਼ੇ ਪਿੰਡ ਭੈਣੀ ਮੱਸਾ ਸਿੰਘ ਵਿਖੇ ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡੀ ਗਈ।ਪੰਜਾਬ ਸਰਕਾਰ ਵਲੋਂ ਗਰੀਬ ਪਰਿਵਰਾਂ ਨੂੰ 2 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਦਿੱਤੀ ਜਾਂਦੀ ਇਸ ਕਣਕ ਦੀ ਵੰਡ ਮੌਕੇ ਭੈਣੀ ਮੱਸਾ ਸਿੰਘ ਦੇ ਅਕਾਲੀ ਆਗੂ ਸੁਖਰਾਜ ਸਿੰਘ, ਸਤਨਾਮ ਸਿੰਘ, ਦਿਲਬਾਗ ਸਿੰਘ ਮੌਲਾ ਅਤੇ ਜਥੇਦਾਰ ਸੁਖਚੈਨ ਸਿੰਘ ਤੋਂ ਇਲਾਵਾ ਇੰਸਪੈਕਟਰ …

Read More »

ਰਵਤੇਸ਼ਇੰਦਰ ਸਿੰਘ ਬਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

ਅੰਮ੍ਰਿਤਸਰ, 24 ਦਸੰਬਰ (ਗੁਰਪ੍ਰੀਤ ਸਿੰਘ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲਈ ਗਈ ਪੀ.ਸੀ. ਐਸ ਜੁਡੀਸ਼ੀਅਲ ਪ੍ਰੀਖਿਆ ਵਿੱਚ ਪੰਜਾਬ ਭਰ ਵਿੱਚੋਂ ਦੂਜੇ ਸਥਾਨ ਤੇ ਰਹਿੰਦਿਆਂ ਬਤੌਰ ਜੱਜ ਚੁਣੇ ਗਏ ਰਵਤੇਸ਼ਇੰਦਰ ਸਿੰਘ ਬਾਗੀ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ।ਸੂਚਨਾ ਕੇਂਦਰ ਵਿਖੇ ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਰਵਤੇਸ਼ਇੰਦਰ ਸਿੰਘ ਬਾਗੀ ਤੇ ਨਾਲ ਆਏ ਪਰਿਵਾਰਕ ਮੈਂਬਰਾਂ …

Read More »

ਐਲੀਮੈਂਟਰੀ ਸਕੂਲ ਖੈਰਾਬਾਦ ਦੇ ਬੱਚਿਆਂ ਨੇ ਮਨਾਇਆ ਕ੍ਰਿਸਮਿਸ ਦਾ ਤਿਉਹਾਰ

ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ ਸੱਗੂ)- ਸਰਕਾਰੀ ਐਲੀਮੈਂਟਰੀ ਸਕੂਲ ਖੈਰਾਬਾਦ ਵਿਖੇ ਕ੍ਰਿਸਮਿਸ ਦਾ ਤਿਉਹਾਰ ਸਕੂਲ ਦੇ ਨੰਨੇ-ਮੁੰਨੇ ਬੱਚਿਆਂ ਅਤੇ ਸਕੂਲ ਸਟਾਫ ਵੱਲੋਂ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵੱਲੋਂ ਗਾਣੇ ਅਤੇ ਡਾਂਸ ਪੇਸ਼ ਕੀਤਾ ਗਿਆ। ਸਾਂਤਾ ਕਲਾਜ਼ ਬਣੇ ਬੱਚੇ ਨੇ ਸਾਰੇ ਸਕੂਲੀ ਬੱਚਿਆਂ ਨੂੰ ਟੋਫੀਆਂ ਤੇ ਹੋਰ ਤੋਹਫੇ ਦਿੱਤੇ। ਇਸ ਮੌਕੇ ਰੋਸ਼ਨ ਨਾਲ ਸ਼ਰਮਾ ਸਟੇਟ ਤੇ ਨੈਸ਼ਨਲ ਐਵਾਰਡੀ ਨੇ …

Read More »

ਜ਼ਿਲ੍ਹਾ ਪੱਧਰ ਦਾ ਗਣਤੰਤਰ ਦਿਵਸ ਸਮਾਗਮ ਅਧੁਨਿਕ ਖੇਡ ਸਟੇਡੀਅਮ, ਲਮੀਣੀ ਵਿਖੇ 26 ਜਨਵਰੀ ਨੂੰ

ਪਠਾਨਕੋਟ, 24 ਦਸੰਬਰ (ਪ.ਪ)- ਜ਼ਿਲ੍ਹਾ ਪੱਧਰ ਦਾ ਗਣਤੰਤਰ ਦਿਵਸ ਸਮਾਗਮ ਅਧੁਨਿਕ ਖੇਡ ਸਟੇਡੀਅਮ, ਲਮੀਣੀ ਵਿਖੇ 26 ਜਨਵਰੀ ਨੂੰ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਸ਼੍ਰੀ ਕੇ.ਐਸ ਰਾਜ ਵਧੀਕ ਡਿਪਟੀ ਕਮਿਸ਼ਨਰ(ਜ) ਨੇ ਸਥਾਨਕ ਸਵਿਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਗਣਤੰਤਰ ਦਿਵਸ ਮਨਾਉਣ ਸਬੰਧੀ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ …

Read More »

ਕ੍ਰਿਸਮਿਸ ਡੇਅ ਅਤੇ ਨਵੇਂ ਸਾਲ ਸਬੰਧੀ ਜ਼ਿਲ੍ਹਾ ਪੱਧਰੀ ਪੇਂਟਿੰਗ ਅਤੇ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ

ਪਠਾਨਕੋਟ, 24 ਦਸੰਬਰ (ਪ.ਪ)- ਸਥਾਨਕ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਕ੍ਰਿਸਮਿਸ ਡੇ ਅਤੇ ਨਵੇਂ ਸਾਲ ਸਬੰਧੀ ਜ਼ਿਲ੍ਹਾ ਪੱਧਰੀ ਪੇਂਟਿੰਗ ਅਤੇ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇੰਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਭਰ ਤੋਂ 121 ਸਕੂਲਾਂ ਦੇ 121 ਵਿਦਿਆਰਥੀਆਂ ਨੇ ਹਿੱਸਾ ਲਿਆ। ਸ਼੍ਰੀ ਅਸ਼ਵਨੀ …

Read More »