Wednesday, November 25, 2026

ਪੰਜਾਬੀ

ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਦੇ ਮਾਡਲਾਂ ਦੀ ਰਾਸ਼ਟਰੀ ਪੱਧਰ ਦੀ ਵਿਗਿਆਨ ਪ੍ਰਦਰਸ਼ਨੀ ਲਈ ਚੋਣ

ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਦੁਆਰਾ ਆਯੋਜਿਤ ਜੋਨਲ ਪੱਧਰ ਵਿਗਿਆਨ ਪ੍ਰਦਰਸ਼ਨੀ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਅਤੇ ਰਾਸ਼ਟਰ ਪੱਧਰ ਤੇ ਪ੍ਰਤੀਯੋਗਿਤਾ ਵਿੱਚ ਆਪਣਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਅੰਜਨਾ ਗੁਪਤਾ ਨੇ ਦੱਸਿਆ ਕਿ ਸੀ.ਬੀ.ਐਸ.ਈ ਦੁਆਰਾ ਜੋਨਲ ਪੱਧਰ ਪ੍ਰਤੀਯੋਗਿਤਾ ਦਾ ਆਯੋਜਨ 11 ਤੋਂ 13 ਦਸੰਬਰ 2015 ਨੂੰ ਕੇ.ਐਮ.ਵੀ …

Read More »

ਜਿਲ੍ਹਾ ਪ੍ਰਧਾਨ ਸਿੰਘ ਸੰਧੂ ਵੱਲੋਂ ਬਿਜਲੀ ਦੇ ਟਰਾਂਸਫਾਰਮਰ ਦਾ ਉਦਘਾਟਨ

ਅੰਮ੍ਰਿਤਸਰ, 15 ਦਸੰਬਰ (ਜਗਦੀਪ ਸਿੰਘ ਸੱਗੂ) – ਜਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ (ਸ਼ਹਿਰੀ) ਦੇ ਪ੍ਰਧਾਨ ਸ. ਉਪਕਾਰ ਸਿੰਘ ਸੰਧੂ ਵੱਲੋਂ ਹਲਕਾ ਪੂਰਬੀ ਦੀ ਵਾਰਡ ਨੰ. 28 ਦੇ ਲੋਕਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਆ ਰਹੀ ਬਿਜਲੀ ਦੀ ਮੁਸ਼ਕਿਲ ਦਾ ਹੱਲ ਕਰਦੇ ਗਲੀ ਨੰ. 2 ਧਰਮਪੁਰਾ, ਜੋੜਾ ਫਾਟਕ ਵਿਖੇ ਬਿਜਲੀ ਦੇ ਟਰਾਂਸਫਾਰਮਰ ਦਾ ਉਦਘਾਟਨ ਕੀਤਾ ਗਿਆ।ਇਸ ਸਮੇਂ ਕੌਂਸਲਰ ਜਤਿੰਦਰਪਾਲ ਸਿੰਘ ਘੁੰਮਣ ਨੇ …

Read More »

ਜਥੇ: ਅਵਤਾਰ ਸਿੰਘ ਨੇ ਸਿੱਖਾਂ ਨੂੰ ਫੁੱਟਬਾਲ ਮੈਚ ਵੇਖਣ ਤੋਂ ਰੋਕਣ ਦੀ ਨਿਖੇਧੀ ਕੀਤੀ

ਅੰਮ੍ਰਿਤਸਰ, 15 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਲੀਫੋਰਨੀਆ ਦੇ ਸਾਨ ਡਿਆਗੋ ਸ਼ਹਿਰ ਵਿੱਚ ਫੁੱਟਬਾਲ ਮੈਚ ਦੇਖਣ ਜਾ ਰਹੇ ਸਿੱਖਾਂ ਨੂੰ ਸੁਰੱਖਿਆ ਅਮਲੇ ਵੱਲੋਂ ਦਸਤਾਰਾਂ ਸਜਾਈਆ ਹੋਣ ਕਾਰਨ ਸਟੇਡੀਅਮ ਵਿੱਚ ਜਾਣ ਤੋਂ ਰੋਕਣ ਦੀ ਸਖ਼ਤ ਸਬਦਾਂ ਵਿੱਚ ਨਿਖੇਧੀ ਕੀਤੀ ਹੈ। ਇਥੋਂ ਜਾਰੀ ਪੈ੍ਰੱਸ ਨੋਟ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ …

Read More »

ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦਾ ਸ਼ਹੀਦੀ ਦਿਹਾੜਾ ਅੱਜ – ਬੇਦੀ

 ਅੰਮ੍ਰਿਤਸਰ, 15 ਦਸੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦਾ ਸ਼ਹੀਦੀ ਦਿਹਾੜਾ 16 ਦਸੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ …

Read More »

ਬਾਬਾ ਜੀਵਨ ਸਿੰਘ ਦੀ ਯਾਦਗਾਰ ਸਥਾਪਿਤ ਕਰਨ ਲਈ ਜਥੇ. ਰਣੀਕੇ ਵਲੋਂ ਸਿੰਘ ਸਾਹਿਬ ਨਾਲ ਮੁਲਾਕਾਤ

ਅੰਮ੍ਰਿਤਸਰ, 15 ਦਸੰਬਰ (ਗੁਰਪ੍ਰੀਤ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਕੀਤੇ ਵਿਰਾਸਤੇ ਖਾਲਸਾ ਵਿਖੇ ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਯਾਦਗਾਰ ਸਥਾਪਿਤ ਕਰਨ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨਾਲ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਵਿਸ਼ੇਸ਼ ਤੌਰ ‘ਤੇ ਮੁਲਕਾਤ ਕੀਤੀ ਗਈ। ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ

ਅੰਮ੍ਰਿਤਸਰ, 15 ਦਸੰਬਰ (ਗੁਰਪ੍ਰੀਤ ਸਿੰਘ)- ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਵਿਚਾਰਧਾਰਾ ਤੇ ਅਮਲੀ ਵਰਤਾਰੇ ਨੂੰ ਸਿਖਰ ਤੇ ਪਹੁੰਚਾਇਆ। ਆਪ ਨੇ ਤਿਲਕ ਜੰਝੂ ਦੀ ਰਾਖੀ ਖਾਤਰ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਸ਼ਹਾਦਤ ਦੇ ਕੇ ਸਿੱਖ ਇਤਿਹਾਸ ਤੇ ਸੱਭਿਆਚਾਰ, ਸਿਧਾਂਤ ਅਤੇ ਪਰੰਪਰਾ ਦੀ ਇਕ ਨਿਵੇਕਲੀ ਮਿਸਾਲ ਕਾਇਮ ਕੀਤੀ ਅਤੇ ਅਨਿਆਂ ਵਿਰੁੱਧ …

Read More »

ਅਮਰੀਕੀ ਫੌਜ ਵੱਲੋਂ ਸਿੱਖ ਨੌਜਵਾਨ ਨੂੰ ਦਸਤਾਰ ਸਜਾਉਣ ਤੇ ਦਾੜ੍ਹੀ ਰੱਖਣ ਦੀ ਇਜਾਜ਼ਤ ਦੇਣ ਦੀ ਸ਼ਲਾਘਾ

ਅੰਮ੍ਰਿਤਸਰ, 15 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕੀ ਫੌਜ ਵੱਲੋਂ ਲੜਾਕੂ ਦਸਤੇ ਦੇ ਸਿੱਖ ਨੌਜਵਾਨ ਸਿਮਰਤਪਾਲ ਸਿੰਘ ਨੂੰ ਦਸਤਾਰ ਸਜਾਉਣ ਤੇ ਦਾੜ੍ਹੀ ਰੱਖਣ ਦੀ ਇਜਾਜਤ ਦੇਣ ਤੇ ਅਮਰੀਕਾ ਫੌਜ ਦੀ ਸ਼ਲਾਘਾ ਕੀਤੀ ਹੈ।  ਉਨ੍ਹਾਂ ਕਿਹਾ ਕਿ ਦਾੜ੍ਹੀ ਅਤੇ ਕੇਸ ਸਾਬਤ ਸੂਰਤ ਸਿੱਖ ਦੀ ਪਹਿਚਾਣ ਹਨ ਤੇ ਦਸਤਾਰ ਸਿੱਖ ਦਾ ਮਾਣੁਸਨਮਾਨ ਅਤੇ ਸ਼ਾਨ ਹੈ।ਉਨ੍ਹਾਂ …

Read More »

ਨੀਲੇ ਕਾਰਡ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਫਾਰਮ ਭਰਨ ਲਈ ਆਧਾਰ ਕਾਰਡ ਜ਼ਰੂਰ ਲੈ ਕੇ ਆਉਣ

ਪਠਾਨਕੋਟ, 15 ਦਸੰਬਰ (ਪ.ਪ)- ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ 16 ਦਸੰਬਰ ਨੂੰ ਪਠਾਨਕੋਟ ਵਿਖੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਨੀਲੇ ਕਾਰਡ ਹੋਲਡਰ ਦੇ ਸਿਹਤ ਬੀਮੇ ਸਬੰਧੀ ਸਮਾਰਟ ਕਾਰਡ ਬਣਾਉਣ ਲਈ ਵੱਖ ਵੱਖ ਥਾਵਾਂ ‘ਤੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਕੈਂਪ ਬੀ.ਡੀ.ਪੀ.ਓ. ਦਫ਼ਤਰ ਪਠਾਨਕੋਟ, ਮਿਊਂਸਪਲ …

Read More »

ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ- ਬੋਪਾਰਾਏ

ਪਠਾਨਕੋਟ, 15 ਦਸੰਬਰ (ਪ.ਪ) – ਪੰਜਾਬ ਸਰਕਾਰ ਵੱਲੋਂ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਕਿਸਾਨਾਂ ਨੂੰ ਡੇਅਰੀ ਦੇ ਧੰਦੇ ਦੀ ਸਿਖਲਾਈ ਦੇਣ ਲਈ ਡੇਅਰੀ ਵਿਕਾਸ ਵਿਭਾਗ ਪੰਜਾਬ ਪਠਾਨਕੋਟ ਵੱਲੋਂ 21 ਦਸੰਬਰ, 2015 ਤੋਂ 1 ਜਨਵਰੀ, 2016 ਤੱਕ ਪਿੰਡ ਸੋਲੀ ਭੋਲੀ ਬਲਾਕ ਸੁਜਾਨਪੁਰ ਵਿਖੇ ਆਤਮਾ ਅਧੀਨ ਚੱਲ ਰਹੇ …

Read More »