ਸੰਗਰੂਰ, 10 ਦਸੰਬਰ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਦੀ ਨੁਹਾਰ ਬਦਲਣ ਦਾ ਟੀਚਾ ਸਾਕਾਰ ਕਰਨ ਲਈ ਸਰਗਰਮ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਅੱਜ ਇਥੇ ਦੋ ਹੋਰ ਪੁਲਾਂ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਦਿਆਂ ਲੋਕਾਂ ਨੂੰ ਸਰਵੋਤਮ ਸੁਵਿਧਾਵਾਂ ਮੁਹੱਈਆ ਕਰਵਾਉਣ ਪੱਖੋਂ ਕੋਈ ਕਸਰ ਬਾਕੀ ਨਾ ਛੱਡਣ ਦਾ ਵਿਸ਼ਵਾਸ ਦਿਵਾਇਆ। ਕੈਬਨਿਟ …
Read More »ਪੰਜਾਬੀ
ਸੁਨਾਮ ਵਿਖੇ ਲੋਕ ਅਦਾਲਤ ਰਾਹੀਂ ਸੈਂਕੜੇ ਕੇਸਾਂ ਦਾ ਨਿਪਟਾਰਾ
ਸੁਨਾਮ,9 ਦਸੰਬਰ (ਜਗਸੀਰ ਲੌਂਗੋਵਾਲ )- ਸੁਨਾਮ ਮਾਨਯੋਗ ਜਿਲਾ ਸੈਸ਼ਨ ਜੱਜ ਕਮ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਅਤੇ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੁਨਾਮ ਵਿਖੇ 9 ਦਸੰਬਰ 2023 ਨੂੰ ਨੈਸ਼ਨਲ ਲੋਕ ਅਦਾਲਤ ਦਾ ਗਠਨ ਕੀਤਾ ਗਿਆ।ਜਿਥੇ ਸ੍ਰੀ ਗੁਰਭਿੰਦਰ ਸਿੰਘ ਜੌਹਲ ਮਾਣਯੋਗ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਅਤੇ ਸ਼੍ਰੀ ਦਲੀਪ ਕੁਮਾਰ ਮਾਨਯੋਗ ਸਿਵਲ ਜੱਜ ਜੂਨੀਅਰ ਡਿਵੀਜ਼ਨ …
Read More »ਐਨ.ਐਨ.ਐਸ ਵਲੰਟੀਅਰਾਂ ਨੇ ਪਿੰਗਲਵਾੜਾ ਸ਼ਾਖਾ ਦਾ ਕੀਤਾ ਦੌਰਾ
ਸੰਗਰੂਰ, 10 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਧੂਰੀ ਰੋਡ ਸਥਿਤ ਪਿੰਗਲਵਾੜਾ ਸ਼ਾਖਾ ਵਿਖੇ ਮਾਸਟਰ ਕਰਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ (ਲੜਕੇ) ਸਕੂਲ ਭਵਾਨੀਗੜ੍ਹ ਵਿਖੇ ਚੱਲ ਰਹੇ 7 ਰੋਜ਼ਾ ਐਨ.ਐਨ.ਐਸ ਕੈਂਪ ਦੇ ਵਲੰਟੀਅਰ ਵਿਦਿਆਰਥੀ ਇੱਕ ਦਿਨਾ ਫੇਰੀ ਦੌਰਾਨ ਪਹੁੰਚੇ।ਪ੍ਰਿੰਸੀਪਲ ਤਰਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ ਅਧੀਨ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਮੜਕਨ ਕੰਪਿਊਟਰ ਫੈਕਲਟੀ ਅਤੇ ਹਰਜਿੰਦਰ ਸਿੰਘ ਦੀ ਅਗਵਾਈ 33 ਵਿਦਿਆਰਥੀਆਂ ਦੇ ਗਰੁੱਪ …
Read More »ਕੈਬਿਨਟ ਮੰਤਰੀ ਅਰੋੜਾ ਤੇ ਸਵਾਮੀ ਅਕਾਮਾਨੰਦ ਨੇ ਸ਼ਿਵ ਮੰਦਿਰ ਨਵ-ਨਿਰਮਾਣ ਕਾਰਜ਼ ਦਾ ਰਖਿਆ ਨੀਂਹ ਪੱਥਰ
ਸੰਗਰੂਰ, 10 ਦਸੰਬਰ (ਜਗਸੀਰ ਲੌਂਗੋਵਾਲ) – ਮਾਇਆ ਗਾਰਡਨ ਵਿਖੇ ਸ਼੍ਰੀ ਸ਼ਿਵ ਮੰਦਰ ਮਾਇਆ ਗਾਰਡਨ ਨੂੰ ਇੱਕ ਸ਼ਾਨਦਾਰ ਅਤੇ ਵਿਸ਼ਾਲ ਮੰਦਰ ਬਣਾਉਣ ਲਈ ਨਵਨਿਰਮਾਣ ਦਾ ਕੰਮ ਸ਼ੁਰੂ ਹੋਇਆ।ਸ਼੍ਰੀ ਸ਼ਿਵ ਮੰਦਰ ਧਰਮਸ਼ਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਦਨ ਕਾਂਸਲ ਅਤੇ ਅੱਜ ਦੇ ਮੁੱਖ ਯਜਮਾਨ ਐਡਵੋਕੇਟ ਪਰਵੀਨ ਜੈਨ ਨੇ ਕਿਹਾ ਕਿ ਅਸੀਂ ਸਾਰੇ ਖੁਸ਼ਕਿਸਮਤ ਹਾਂ ਕਿ ਪ੍ਰਮਾਤਮਾ ਨੇ ਸਾਨੂੰ ਭੂਮੀ ਪੂਜਨ ਅਤੇ ਨੀਂਹ ਪੱਥਰ …
Read More »ਖ਼ਾਲਸਾ ਕਾਲਜ ਵਿਖੇ ‘ਵਰਮੀ ਕੰਪੋਸਟਿੰਗ ਅਤੇ ਲਾਭ’ ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਵਰਮੀਕੰਪੋਸਟਿੰਗ ਇਕ ਕੁਦਰਤੀ ਕਿਰਿਆ ਹੈ, ਜਿਸ ’ਚ ਗੰਡੋਏ ਗੋਬਰ, ਰਸੋਈ ’ਚ ਸਬਜ਼ੀਆਂ ਦੀ ਰਹਿੰਦ-ਖੁੰਹਦ ਆਦਿ ਨੂੰ ਖਾ ਕੇ ਕੰਪੋਸਟ, ਖਾਦ ’ਚ ਬਦਲ ਦਿੰਦੇ ਹਨ।ਗੰਡੋਏ ਕਿਸਾਨਾਂ ਦੇ ਮਿੱਤਰ ਹਨ ਤੇ ਇਸ ਤੋਂ ਮਿਲਣ ਵਾਲੀ ਖਾਦ ਨੂੰ ਕਾਲਾ ਸੋਨਾ ਵੀ ਕਹਿੰਦੇ ਹਨ।ਇਹ ਪ੍ਰਗਟਾਵਾ ਖ਼ਾਲਸਾ ਕਾਲਜ ਵਿਖੇ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ‘ਵਰਮੀ …
Read More »ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਨਵੇਂ ਬਣੇ ਦਫਤਰ ਦਾ ਉਦਘਾਟਨ ਅੱਜ
ਸਮਰਾਲਾ, 10 ਦਸੰਬਰ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੇ ਨਵੇਂ ਦਫਤਰ ਦਾ ਉਦਘਾਟਨ ਅੱਜ 11 ਦਸੰਬਰ ਨੂੰ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅੱਜ ਸਵੇਰੇ 10:30 ਵਜੇ ਰਿਬਨ ਕੱਟ ਕੇ ਕਰਨਗੇ।ਫਰੰਟ ਦੇ ਸਰਪ੍ਰਸਤ ਕਮਾਂਡੈਂਟ ਰਸ਼ਪਾਲ ਸਿੰਘ, ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਅਤੇ ਲੈਕ: ਬਿਹਾਰੀ ਲਾਲ ਸੱਦੀ ਨੇ ਦੱਸਿਆ ਕਿ ਸਮਰਾਲਾ ਸ਼ਹਿਰ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਪਹਿਲੀ ਅਜਿਹੀ ਸੰਸਥਾ …
Read More »ਅੰਤਰਰਾਸ਼ਟਰੀ ਹਿਊਮਨ ਰਾਈਟਸ ਦਿਵਸ ‘ਤੇ ਮਨੁੱਖੀ ਅਧਿਕਾਰਾਂ ਬਾਰੇ ਦਿੱਤੀ ਜਾਣਕਾਰੀ
ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ) – ਹਿਊਮਨ ਰਾਈਟਸ ਪ੍ਰੋਟੈਕਸ਼ਨ ਵਲੋਂ ਅੰਤਰਰਾਸ਼ਟਰੀ ਹਿਊਮਨ ਰਾਈਟਸ ਦਿਵਸ ‘ਤੇ ਹਾਲ ਗੇਟ ਸਥਿਤ ਦਫਤਰ ਵਿਖੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਸਹਿਗਲ ਦੀ ਪ੍ਰਧਾਨਗੀ ‘ਚ ਮੀਟਿੰਗ ਕੀਤੀ ਗਈ।ਜਿਸ ਦੌਰਾਨ ਭਾਰਤੀ ਨਾਗਰਿਕਾਂ ਨੂੰ ਪ੍ਰਾਪਤ ਮਨੁੱਖੀ ਅਧਿਕਾਰਾਂ ਬਾਰੇ ਟੀਮ ਨੂੰ ਜਾਣਕਾਰੀ ਦਿੰਦਿਆਂ ਇਸ ਦੇ ਇਤਿਹਾਸ ਬਾਰੇ ਵੀ ਚਾਨਣਾ ਪਾਇਆ।ਚੇਅਰਮੈਨ ਸਹਿਗਲ ਨੇ ਕਿਹਾ ਕਿ ਅਗਰ ਕਿਸੇ ਵਿਅਕਤੀ ਨੂੰ ਕੋਈ ਮੁਸ਼ਕਲ …
Read More »ਪੁਲਿਸ ਚੌਂਕੀ ਅੰਨਗੜ੍ਹ ਵਿਖੇ ਤਾਇਨਾਤ ਮੁਲਾਜ਼ਮ ਨੇ ਦਿਖਾਈ ਇਮਾਨਦਾਰੀ
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਅੰਨਗੜ੍ਹ ਪੁਲਿਸ ਚੌਂਕੀ ‘ਚ ਤਾਇਨਾਤ ਮੁੱਖ ਸਿਪਾਹੀ ਰਾਜਵੰਤ ਸਿੰਘ ਨੇ ਸੜ੍ਹਕ ‘ਤੇ ਪਿਆ ਮਿਲਿਆ ਇੱਕ ਪਰਸ ਉਸ ਦੇ ਅਸਲ ਮਾਲਕ ਨੂੰ ਵਾਪਸ ਕਰਕੇ ਇਮਾਨਦਾਰੀ ਦਿਖਾਈ ਹੈ।ਮਿਲੀ ਜਾਣਕਾਰੀ ਅਨੁਸਾਰ ਗੁਰਬਖਸ਼ ਨਗਰ ਅੰਮ੍ਰਿਤਸਰ ਵਿਖੇ ਰਹਿੰਦਾ ਗੋਪੀ ਨਾਮ ਦਾ ਇਕ ਨੌਜਵਾਨ ਜੋ ਲੱਕੜ ਦਾ ਕੰਮ ਕਰਦਾ ਹੈ, ਉਹ ਬਜਾਰ ਜਾ ਰਿਹਾ ਸੀ ਤਾਂ ਉਸ ਦਾ ਪਰਸ (ਜਿਸ …
Read More »ਡੀ.ਟੀ.ਐਫ ਵਲੋਂ ਮਨਿਸਟੀਰੀਅਲ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰਸ਼ਨ (ਡੀ.ਐਮ.ਐਫ.) ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਸੂਬਾਈ ਜਨਰਲ ਸਕੱਤਰ ਡਾ. ਹਰਦੀਪ ਟੋਡਰਪੁਰ ਨੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ (ਪੀ.ਐਸ.ਐਮ.ਐਸ.ਯੂ) ਦੀ ਅਗਵਾਈ ਵਿੱਚ ਦਫ਼ਤਰੀ ਮੁਲਾਜ਼ਮਾਂ ਦੇ ਚੱਲਦੇ ਸੰਘਰਸ਼ ਦੀ ਡਟਵੀਂ ਹਮਾਇਤ ਦਾ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਕਾਰਜ਼-ਸਾਧਕ ਤੇ ਜਨਰਲ ਕਮੇਟੀ ਇਕੱਤਰਤਾ
ਅੰਮ੍ਰਿਤਸਰ, 9 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਪਹਿਲਾਂ ਕਾਰਜ-ਸਾਧਕ ਕਮੇਟੀ ਉਪਰੰਤ ਜਨਰਲ ਕਮੇਟੀ ਦੀ ਇਕੱਤਰਤਾ ਦਾ ਆਯੋਜਨ ਕੀਤਾ ਗਿਆ। ਅਰਦਾਸ ਉਪਰੰਤ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਨੇ ਸਮੂਹ ਮੈਂਬਰ ਸਾਹਿਬਾਨ ਨੂੰ ਜੀ ਆਇਆਂ ਨੂੰ ਆਖਦਿਆਂ ਸੰਗਤੀ ਰੂਪ ਵਿਚ ਕੀਤੇ ਗਏ ਮੂਲ …
Read More »
Punjab Post Daily Online Newspaper & Print Media