Wednesday, November 25, 2026

ਪੰਜਾਬੀ

ਖਡੂਰ ਸਾਹਿਬ ਰੈਲੀ ਲਈ ਅਕਾਲੀ ਅਗੂਆਂ ਦੀਆਂ ਡਿਊਟੀਆਂ ਲਾਈਆਂ

ਅੰਮ੍ਰਿਤਸਰ, 6 ਦਸੰਬਰ (ਗੁਰਚਰਨ ਸਿੰਘ) – ਸ਼੍ਰੋਮਣੀ ਅਕਾਲੀ ਦਲ ਵਲੋਂ ਜਿਲ੍ਹੇ ਵਾਰ ਕਰਵਾਈਆਂ ਜਾ ਰਹੀਆਂ ਸਦਭਾਵਨਾ ਰੈਲੀਆਂ ਦੀ ਲੜੀ ਤਹਿਤ ਜਿਲ੍ਹਾ ਅੰਮ੍ਰਿਤਸਰ ਅਤੇ ਤਰਨ ਤਾਰਨ ਦੀ 14 ਦਸੰਬਰ ਖਡੂਰ ਸਾਹਿਬ ਵਿਖੇ ਕਰਵਾਈ ਜਾ ਰਹੀ ਰੈਲੀ ਸਬੰਧੀ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜਿਲਾ ਅਕਾਲੀ ਜਥਾ ਸ਼ੀਹਰੀ ਇਕ ਵਿਸ਼ਾਲ ਮੀਟਿੰਗ ਜਿਲ੍ਹਾ ਪ੍ਰਧਾਨ ਉਪਕਾਰ ਸਿੰਘ ਸੰਧੂ ਦੀ ਅਗਵਾਈ …

Read More »

ਜੇ ਸੂਬਾ ਤੇ ਦੇਸ਼ ਤਰੱਕੀ ਕਰ ਰਿਹਾ ਹੈ ਤਾਂ ਕਿਸਾਨ ਖੁੁਦਕੁਸ਼ੀਆਂ ਦੇ ਰਾਹ ਕਿਉਂ – ਪ੍ਰਿੰ. ਤਰਸਿੱਕਾ

ਚੌਂਕ ਮਹਿਤਾ, 6 ਦਸੰਬਰ (ਜੋਗਿੰਦਰ ਸਿੰਘ ਮਾਣਾ) – ਭਾਰਤ ਦੇ ਹਰ ਸੂਬੇ ਅੰਦਰ ਹਰ ਰੋਜ਼ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਣ ਗਰੀਬੀ ਤੇ ਕਰਜ਼ੇ ਦੀਆਂ ਭਾਰੀਆਂ ਪੰਡਾਂ ਦੇ ਸਤਾਏ ਕਿਸਾਨ ਮਜ਼ਬੂਰਨ ਖੁੁਦਕੁਸ਼ੀਆਂ ਕਰ ਰਹੇ ਹਨ। ਪਰ ਸਾਡੀਆਂ ਸੂਬਾ ਤੇ ਕੇਂਦਰੀ ਸਰਕਾਰਾਂ ਕਹਿੰਦੀਆਂ ਆ ਰਹੀਆਂ ਨੇ ਦੇਸ਼ ਤਰੱਕੀ ਦੇ ਰਾਹ ‘ਤੇ ਹੈ। ਇਹ ਸ਼ਬਦ ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ …

Read More »

ਗੁਰਬਖਸ਼ ਨਗਰ ਵਿਖੇ ਗੈਰਕਨੂੰਨੀ ਇਮਾਰਤ ਢੁਹਾਉਣ ਤੇ ਜਿੰਮੇਵਾਰ ਅਫਸਰਾਂ ਖਿਲਾਫ ਕਾਰਵਾਈ ਦੇ ਹੁਕਮ – ਮੇਅਰ

ਅੰਮ੍ਰਿਤਸਰ, 6 ਦਸੰਬਰ (ਗੁਰਚਰਨ ਸਿੰਘ) ਸਥਾਨਕ ਗੁਰਬਖਸ਼ ਨਗਰ ਵਿਖੇ ਗੈਰਕਾਨੂੰਨੀ ਢੰਗ ਨਾਲ ਬਣ ਰਹੀ ਇਮਾਰਤ ਦੇ ਸਬਧ ਵਿੱਚ ਪੈਦਾ ਹੋਏ ਵਿਵਾਦ ਬਾਰੇ ਮੇਅਰ ਬਖਸ਼ੀ ਰਾਮ ਅਰੋੜਾ ਨੇ ਕਿਹਾ ਹੈ ਕਿ ਉਹਨਾਂ ਨੇ ਨਗਰ ਨਿਗਮ ਕਮਿਸ਼ਨਰ ਨੂੰ ਲਿਖਤੀ ਰੂਪ ਵਿੱਚ ਇਸ ਇਮਾਰਤ ਦੀ ਚਾਰਦੀਵਾਰੀ ਨੂੰ ਢੁਹਾਉਣ ਲਈ ਕਿਹਾ ਹੈ ਅਤੇ ਨਾਲ ਹੀ ਇਸ ਦੇ ਨਿਰਮਾਣ ਦੇ ਲਈ ਜਿਮੇਵਾਰ ਅਫਸਰਾਂ ਖਿਲਾਫ ਕਾਰਵਾਈ …

Read More »

ਸੁਰਜੀਤ ਸਿੰਘ ਢਿੱਲੋਂ ਵਲੋਂ ਸਿਮਰਤਪਾਲ ਸਿੰਘ ਦੇ ਵਿਆਹ ਦੀਆਂ ਵਧਾਈਆਂ

ਬੈਲਜੀਅਮ (ਅੰਮ੍ਰਿਤਸਰ) 5 ਨਵੰਬਰ (ਹਰਚਰਨ ਸਿੰਘ ਢਿੱਲੋਂ) – ਸ੍ਰ. ਪ੍ਰਮਜੀਤ ਸਿੰਘ ਸੰਧੂ ਸਪੁੱਤਰ ਸਿਮਰਤਪਾਲ ਸਿੰਘ ਸੰਧੂ ਦਾ ਸ਼ੁਭ ਅਨੰਦ ਕਾਰਜ ਬੇਟੀ ਅਮਨਦੀਪ ਕੌਰ ਨਾਲ ਅੰਮ੍ਰਿਤਸਰ ਵਿਖੇ ਹੋਇਆ ਜਿਸ ਵਿੱਚ ਦੇਸ਼ ਵਿਦੇਸ਼ ਤੋ ਪਹੂੰਚੇ ਹੋਏ ਸੱਜਣਾਂ ਮਿੱਤਰਾਂ ਤੇ ਰਿਸ਼ਤੇਦਾਰਾਂ ਨੇ ਸੁਭਾਗ ਜੋੜੀ ਨੂੰ ਅਸ਼ੀਰਵਾਦ ਦਿੱਤਾ।ਸੁਭਾਗ ਜੋੜੀ ਨੂੰ ਵਿਆਹ ਦੀਆਂ ਵਧਾਈਆਂ ਦੇਣ ਵਾਲਿਆਂ ਵਿੱਚ ਸੁਰਜੀਤ ਸਿੰਘ ਢਿੱਲੋਂ, ਕਰਮਜੀਤ ਕੌਰ, ਗੁਰਪਾਲ ਸਿੰਘ, ਬਲਦੇਵ …

Read More »

ਨਸ਼ੇ ਆਰਥਿਕ, ਸਮਾਜਿਕ ਤੌਰ ‘ਤੇ ਇੱਜ਼ਤਾਂ ਨਾਲ ਖਿਲਵਾੜ ਕਰਦੇ ਹਨ – ਸਿਵੀਆਂ

ਬਠਿੰਡਾ, 6 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਜਿਲ੍ਹਾ ਬਠਿੰਡਾ ਦੀ ਮੀਟਿੰਗ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਹੋਈ। ਇਸ ਮੀਟਿੰਗ ਵਿਚ ਬੀਤ ਰਿਹਾ ਸਾਲ 2015 ਦਾ ਲੇਖਾ ਜੋਖਾ ਕੀਤਾ ਗਿਆ।ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਕਰਨ ਸਿੰਘ ਸਿਵੀਆਂ ਨੇ ਹਰ ਇਕ ਵਰਕਰ ਨੂੰ ਨਸ਼ਿਆਂ ਦੇ ਖਿਲਾਫ਼ …

Read More »

ਐਕਸਾਈਜ਼ ਐਕਟ ਅਧੀਨ ਦੋਸ਼ੀ ਕਾਬੂ

ਬਠਿੰਡਾ, 6 ਦਸੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੁਲਿਸ ਕਪਤਾਨ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸੀ.ਆਈ.ਏ ਸਟਾਫ ਬਠਿੰਡਾ ਦੀ ਟੀਮ ਵੱਲੋਂ 05/12/2015 ਨੂੰ ਸ਼ਪੈਸ਼ਲ ਚੈਕਿੰਗ ਦੌਰਾਨ ਸ਼ੱਕੀ ਵਾਹਣ ਬਾਹੱਦ ਰਿੰਗ ਰੋਡ ਬਾਈਪਾਸ ਨੇੜੇ ਰੈਣਾ ਟੀ.ਸੀ.ਪੀ ਬਠਿੰਡਾ ਛਾਉਣੀ ਤੋਂ ਮਨੋਜ ਕੁਮਾਰ ਪੁੱਤਰ ਭਗਤ ਰਾਮ ਕੋਮ ਪੰਡਤ ਵਾਸੀ ਐਸ.ਏ.ਐਸ ਨਗਰ ਬਠਿੰਡਾ ਨੂੰ ਇੱਕ ਕਾਰ ਫੋਰਡ ਆਇਕਾਨ ਰੰਗ ਗਰੇ ਤੋਂ ਕਾਬੂ ਕਰ …

Read More »

ਬਾਲੀਵੁੱਡ ਅਦਾਕਾਰ ਸ੍ਰੀ ਸੁਨੀਲ ਸ਼ੈਟੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਿਕ

ਅੰਮ੍ਰਿਤਸਰ, 5 ਦਸੰਬਰ (ਗੁਰਪ੍ਰੀਤ ਸਿੰਘ)- ਬਾਲੀਵੁੱਡ ਅਦਾਕਾਰ ਸ੍ਰੀ ਸੁਨੀਲ ਸ਼ੈਟੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮ’ਥਾ ਟੇਕਿਆ ਤੇ ਇਲਾਹੀ ਬਾਣੀ ਦੇ ਕੀਰਤਨ ਦਾ ਅਨੰਦ ਮਾਣਿਆ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਣ ਉਪਰੰਤ ਦਫ਼ਤਰ ਸ਼ੋ੍ਰਮਣੀ ਕਮੇਟੀ ਆਉਣ ਤੇ ਸ. ਮਨਜੀਤ ਸਿੰਘ ਸਕੱਤਰ ਨੇ ਉਨ੍ਹਾਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ …

Read More »

ਸ਼ੋ੍ਮਣੀ ਕਮੇਟੀ ਆਪਣੇ ਪ੍ਰਬੰਧ ਵਾਲੇ ਸਕੂਲਾਂ ਵਿੱਚ ਗੁਰਬਾਣੀ ਮੁਕਾਬਲੇ ਕਰਵਾਏਗੀ – ਮਨਜੀਤ ਸਿੰਘ

ਅੰਮ੍ਰਿਤਸਰ, 5 ਦਸੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਗੁਰਦੁਆਰਾ ਕਲਗੀਧਰ ਨਿਵਾਸ ਸੈਕਟਰ-27 ਚੰਡੀਗੜ੍ਹ ਵਿਖੇ ਹੋਈ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਸ਼ੋ੍ਰਮਣੀ ਕਮੇਟੀ ਆਪਣੇ ਪ੍ਰਬੰਧ ਵਾਲੇ ਸਕੂਲਾਂ ਵਿੱਚ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏਗੀ ਅਤੇ ਬਾਅਦ ਵਿੱਚ ਦੂਸਰੇ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਮੁਕਾਬਲੇ …

Read More »

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦਾ ੧੪੪ਵਾਂ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 5 ਦਸੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਮੋਢੀਆਂ ਵਿੱਚੋਂ ਪ੍ਰਮੁੱਖ ਸ਼ਖਸੀਅਤ ਅਤੇ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੇ ਜਨਮ ਦਿਵਸ ਦੇ ਮੌਕੇੇ ਤੇ ਐਜੂਕੇਸ਼ਨਲ ਕਮੇਟੀ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਸ੍ਰੀ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਇਕ ਸਮਾਰੋਹ ਦਾ …

Read More »