ਸ੍ਰੀ ਗੁਰੂ ਨਾਨਕ ਸਾਹਿਬ ਜੀ ਨੇ ਔਰਤ ਨੂੰ ਰੱਬੀ ਰੂਪ ਵਜੋਂ ਨਿਵਾਜ਼ਿਆ – ਬਾਬਾ ਦਲੇਰ ਸਿੰਘ ਸੰਦੌੜ, 26 ਨਵੰਬਰ (ਹਰਮਿੰਦਰ ਸਿੰਘ ਭੱਟ)- ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਸਰਬ ਧਰਮਾਂ ਦੇ ਸਾਂਝੇ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਆਗਮਨ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਹੇਠ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗਾਂ …
Read More »ਪੰਜਾਬੀ
ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਪਹਿਲੀ ਪਾਤਿਸ਼ਾਹੀ ਦੇ ਪ੍ਰਕਾਸ਼ ਦਿਵਸ ਮਨਾਏ
ਬਠਿੰਡਾ, 26 ਨਵੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਸਿੱਖ ਧਰਮ ਦੇ ਬਾਨੀ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਮਹਾਰਜ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗੁੰਥ ਸਾਹਿਬ …
Read More »ਬਟਾਲਾ ਵਿਖੇ ਜ਼ਿਲ੍ਹਾ ਪੱਧਰੀ ਪਸ਼ੂਧਨ ਮੇਲਾ ਤੇ ਦੁੱਧ ਚੁਆਈ ਮੁਕਾਬਲੇ ਸ਼ੁਰੂ
ਬਟਾਲਾ, 26 ਨਵੰਬਰ (ਨਰਿੰਦਰ ਸਿੰਘ ਬਰਨਾਲ)- ਪਸ਼ੂ ਪਾਲਣ ਵਿਭਾਗ ਵੱਲੋਂ 2 ਰੋਜ਼ਾ ਜ਼ਿਲ੍ਹਾ ਪੱਧਰੀ ਪਸ਼ੂਧਨ ਮੇਲਾ ਅਤੇ ਦੁੱਧ ਚੁਆਈ ਮੁਕਾਬਲੇ ਅੱਜ ਸ਼ਾਨੋ-ਸ਼ੌਕਤ ਨਾਲ ਬਟਾਲਾ ਦੀ ਆਧੁਨਿਕ ਪਸ਼ੂ ਮੇਲਾ ਗਰਾਉਂਡ ਵਿਖੇ ਸ਼ੁਰੂ ਹੋ ਗਏ ਹਨ। ਇਸ ਪਸ਼ੂਧਨ ਚੈਪੀਂਅਨਸ਼ਿਪ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਜਗਵਿੰਦਰਜੀਤ ਸਿੰਘ ਗਰੇਵਾਲ, ਐੱਸ.ਡੀ.ਐੱਮ. ਬਟਾਲਾ ਸ੍ਰੀ ਸੌਰਵ ਅਰੋੜਾ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ। ਇਸ …
Read More »ਨਿਰਮਲ ਸਿੰਘ ਕਾਹਲੋਂ ਨੇ ਫਤਹਿਗੜ੍ਹ ਚੂੜੀਆਂ ‘ਚ ਵਿਦਿਆਰਥਣਾਂ ਨੂੰ 774 ਸਾਈਕਲ ਵੰਡੇ
ਬਟਾਲਾ, 26 ਨਵੰਬਰ (ਨਰਿੰਦਰ ਸਿੰਘ ਬਰਨਾਲ)- ਫਤਹਿਗੜ੍ਹ ਚੂੜੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਅਤੇ ਮਾਈ ਭਾਗੋ ਸਕੀਮ ਦੇ ਤਹਿਤ ਸਕੂਲੀ ਵਿਦਿਆਰਥਣਾਂ ਨੂੰ 774 ਸਾਈਕਲ ਵੰਡੇ। ਇਸ ਮੌਕੇ ਨਿਰਮਲ ਸਿੰਘ ਕਾਹਲੋਂ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ …
Read More »ਡੀ. ਜੀ. ਪੀ ਨੇ ਡਰੱਗਜ਼ ਤੇ ਵੱਢੀਖੋਰੀ ਬਰਕਰਾਰ ਰਹਿਣ ‘ਤੇ ਮੋਹਰ ਲਾਈ – ਗੁਰਜੀਤ ਔਜਲਾ
ਅੰਮ੍ਰਿਤਸਰ, 26 ਨਵੰਬਰ (ਗੁਰਚਰਨ ਸਿੰਘ, ਜਗਦੀਪ ਸਿੰਘ ਸੱਗੂ) – ਜਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਦੇ ਡੀ. ਜੀ. ਪੀ ਸੁਰੇਸ਼ ਅਰੋੜਾ ਵੱਲੋਂ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਨਾ ਕਰ ਸਕਣ ਵਾਲੇ ਬਿਆਨ ਤੇ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਡਰੱਗਜ਼ ਅਤੇ ਵੱਢੀਖੋਰੀ ਬਰਕਰਾਰ ਰਹਿਣ ਤੇ ਮੋਹਰ ਲਾ ਦਿੱਤੀ ਹੈ।ਔਜਲਾ ਨੇ ਡੀ. ਜੀ. ਪੀ …
Read More »ਭਾਈ ਮਨਮੀਤ ਸਿੰਘ ਭੁੱਲਰ ਦੀ ਬੇਵਕਤੀ ਮੌਤ ਦੁੱਖਦਾਈ ਗਿ. ਗੁਰਬਚਨ ਸਿੰਘ
ਅੰਮ੍ਰਿਤਸਰ, 26 ਨਵੰਬਰ (ਗੁਰਪ੍ਰੀਤ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਭਾਈ ਮਨਮੀਤ ਸਿੰਘ ਭੁੱਲਰ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਈ ਮਨਮੀਤ ਸਿੰਘ ਦੀ ਇਸ ਬੇਵਕਤੀ ਮੌਤ ਹੋਣ ਨਾਲ ਸਿੱਖ ਭਾਈਚਾਰੇ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ …
Read More »ਗੁਲਮੋਹਰ ਸੀਨੀਅਰ ਸੈਕੰਡਰੀ ਸਕੂਲ ਨੇ ਭੰਗੜਾ ਪ੍ਰਤੀਯੋਗਤਾ ‘ਚ ਹਾਸਲ ਕੀਤਾ ਅਹਿਮ ਸਥਾਨ
ਅੰਮ੍ਰਿਤਸਰ, 25 ਨਵੰਬਰ (ਗੁਰਚਰਨ ਸਿੰਘ) ਸੁਲਤਾਨਵਿੰਡ ਰੋਡ ਦੀ ਅਬਾਦੀ ਗੋਬਿੰਦ ਨਗਰ ਸਥਿਤ ਗੁਲਮੋਹਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਭੰਗੜਾ ਮੁਕਾਬਲੇ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ਰੰਸੀਪਲ ਸਰਵਜੀਤ ਕੌਰ ਨੇ ਦੱਸਿਆ ਕਿ ਸਤਯੁੱਗ ਦਰਸ਼ਨ ਸੰਗੀਤ ਕਲਾ ਕੇਂਦਰ ਵਲੋਂ ਸਥਾਨਕ ਵਿਰਸਾ ਵਿਹਾਰ ਵਿਖੇ ਸਭਿਆਚਾਰਕ ਮੁਕਾਬਲੇ ਅਯੋਜਿਤ ਕੀਤੇ ਗਏ।ਜਿਸ ਦੌਰਾਨ ਕਰਵਾਈ ਗਈ ਭੰਗੜਾ ਪ੍ਰਤੀਯੋਗਤਾ ਵਿੱਚ ਸਕੂਲ …
Read More »ਅਮਨਦੀਪ ਕ੍ਰਿਕਟ ਅਕੈਡਮੀ ਦੇ ਪਹਿਲੇ ਟੀ-20 ਟੂਰਨਾਮੈਂਟ ਦੇ ਚੌਥੇ ਦਿਨ ਮਿਨਰਵਾ ਤੇ ਵਿਜੈ ਦਈਆ ਟੀਮਾਂ ਜਿੱਤੀਆਂ
ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ ਸੱਗੂ)- ਵਿਸ਼ਵ ਪ੍ਰਸਿੱਧ ਸਿਹਤ ਕੇਂਦਰ ਅਮਨਦੀਪ ਹਸਪਤਾਲ ਵੱਲੋਂ ਇਲਾਜ ਤੋਂ ਇਲਾਵਾ ਨੋਜਵਾਨ ਪੀੜੀ ਨੂੰ ਨਸ਼ਿਆ ਤੋਂ ਬਚਾਅ ਕੇ ਖੇਡਾ ਨਾਲ ਜੋੜਨ ਲਈ ਚਲਾਈ ਜਾ ਰਹੀ ਅਮਨਦੀਪ ਕ੍ਰਿਕਟ ਅਕੈਡਮੀ (ਏ.ਸੀ.ਏ) ਵੱਲੋਂ 8 ਰੋਜਾ ਪਹਿਲਾ ਟੀ-20 ਕ੍ਰਿਕਟ ਚੈਂਪੀਅਨਸ਼ਿਪ ਦਾ ਅੱਜ ਚੌਥਾ ਦਿਨ ਸੀ। ਕ੍ਰਿਕਟ ਅਕੈਡਮੀ ਦੇ ਮੈਨੇਜਿੰਗ ਡਾਇਰੈਕਟਰ ਡਾ. ਸ਼ਾਹਬਾਜ ਸਿੰਘ ਜੀ ਨੇ ਦੱਸਿਆ ਕਿ ਅੱਜ 4 …
Read More »ਅੱਜ ਦੀਆਂ ਸੁਰਖੀਆਂ……
ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਅਸਥਾਨ ‘ਤੇ ਮਨਾਇਆ ਗਿਆ ਪ੍ਰਕਾਸ਼ ਪੁਰਬ
ਭਿੱਖੀਵਿੰਡ, 25 ਨਵੰਬਰ (ਕੁਲਵਿੰਦਰ ਸਿੰਘ ਕੰਬੋਕੇ) – ਪਿੰਡ ਮਾੜੀ ਕੰਬੋਕੇ ਵਿਖੇ ਅੱਜ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਅਸਥਾਨ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।ਇਸ ਦੇ ਸਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਭੋਗ ਤੋਂ ਉਪਰੰਤ ਸ੍ਰ. ਗੁਰਦਿਆਲ ਸਿੰਘ ਅਤੇ ਸ੍ਰ. ਬਲਦੇਵ ਸਿੰਘ ਭਗਤ ਪਰਿਵਾਰ ਵੱਲੋਂ ਮੁੱਖ ਸੇਵਾਦਾਰ …
Read More »
Punjab Post Daily Online Newspaper & Print Media