Wednesday, November 25, 2026

ਪੰਜਾਬੀ

ਕਨੇਡਾ ਦੇ ਰੱਖਿਆ ਮੰਤਰੀ ‘ਤੇ ਨਸਲੀ ਟਿੱਪਣੀ ਨਿੰਦਣਯੋਗ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਕਨੇਡਾ ਦੇ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਤੇ ਉਥੋਂ ਦੀ ਆਰਮੀ ਦੇ ਵੱਡੇ ਅਫਸਰ ਵੱਲੋਂ ਕੀਤੀ ਨਸਲੀ ਟਿੱਪਣੀ ਨੂੰ ਬੇਹੱਦ ਨਿੰਦਣਯੋਗ ਕਰਾਰ ਦਿੱਤਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਲੋਕਤੰਤਰੀ ਢੰਗ ਨਾਲ ਚੁਣੇ ਗਏ ਸ. ਹਰਜੀਤ ਸਿੰਘ ਸੱਜਣ ਨੂੰ …

Read More »

ਅੰਤਿ੍ਰੰਗ ਕਮੇਟੀ ਵੱਲੋਂ ਸਰਬਤ ਖਾਲਸਾ ਅਤੇ ਸਮੁੱਚੇ ਫੈਸਲੇ ਤੇ ਮਤੇ ਪੂਰੀ ਤਰ੍ਹਾਂ ਰੱਦ

ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੌਜੂਦਾ ਪੰਥਕ ਹਾਲਾਤਾਂ ਤੇ ਨਜ਼ਰਸਾਨੀ ਲਈ ਅੱਜ 13-11-2015 ਨੂੰ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਬੈਠਕ ਦਫ਼ਤਰ ਸ਼ੋ੍ਰਮਣੀ ਕਮੇਟੀ ਦੇ ਨਵੇਂ ਪ੍ਰਬੰਧਕੀ ਬਲਾਕ ਵਿਖੇ ਬੁਲਾਈ ਗਈ।ਉਨ੍ਹਾਂ ਦੀ ਅਚਾਨਕ ਸਿਹਤ ਠੀਕ ਨਾ ਹੋਣ ਕਰਕੇ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਇਹ …

Read More »

ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਵਿਖੇ ਚਾਚਾ ਨਹਿਰੂ ਦਾ ਜਨਮ ਦਿਨ ਮਨਾਇਆ

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ ਵਿੱਚ “ਬਾਲ ਦਿਵਸ” ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਸ੍ਰ. ਅਮਰਜੀਤ ਸਿੰਘ ਸਭਰਵਾਲ ਅਤੇ ਸ੍ਰੀਮਤੀ ਸਭਰਵਾਲ ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਹਾਜਰ ਰਹੇ। ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ।ਗਿੱਧੇ ਅਤੇ ਭੰਗੜੇ ਨੇ ਅਜਿਹਾ ਰੰਗ ਬੰਨਿਆ ਕਿ ਦਰਸ਼ਕ ਨੱਚਣ ਲੱਗ ਪਏ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਆਏ ਹੋਏ ਮਹਿਮਾਨਾਂ …

Read More »

ਡਾ. ਸਵਰੂਪ ਕੁਮਾਰ ਨੇ ਸਬਸਿਡੀ ਦਾ ਬੀਜ ਖਰੀਦਣ ਲਈ ਕਿਸਾਨਾਂ ਨੂੰ ਕੀਤੀ ਅਪੀਲ

ਪਠਾਨਕੋਟ, 13 ਨਵੰਬਰ (ਪ.ਪ) – ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਸਬਸਿਡੀ ਦਾ ਬੀਜ ਖਰੀਦਣ ਲਈ ਖੇਤੀਬਾੜੀ ਵਿਭਾਗ ਵੱਲੋਂ ਪਰਮਿਟ ਪ੍ਰਾਪਤ ਕੀਤੇ ਸਨ। ਉਹ ਕਿਸਾਨ ਬੀਜ ਖਰੀਦਣ ਉਪਰੰਤ ਬੀਜ ਦੇ ਬਿੱਲ ਦੀ ਇੱਕ ਕਾਪੀ ਸਬੰਧਤ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਤਾਂ ਜੋ ਸਬਸਿਡੀ ਦੀ …

Read More »

ਪਠਾਨਕੋਟ ਦੀਆਂ ਮੰਡੀਆਂ ਵਿੱਚ 12 ਨਵੰਬਰ ਤੱਕ 37810 ਮੀਟਰਿਕ ਟਨ ਝੋਨੇ ਦੀ ਆਮਦ ਡੀ.ਸੀ

ਪਠਾਨਕੋਟ, 13 ਨਵੰਬਰ (ਪ.ਪ) – ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 12 ਨਵੰਬਰ ਤੱਕ 37810 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 37399 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 10536 ਮੀਟਰਿਕ ਟਨ, …

Read More »

28 ਪਸ਼ੂ ਹਸਪਤਾਲਾਂ ਤੇ 23 ਡਿਸਪੈਂਸਰੀਆਂ ਵਿੱਚ ਕੀਤਾ ਜਾ ਰਿਹਾ ਹੈ ਪਸ਼ੂਆਂ ਦਾ ਇਲਾਜ-ਮਹਾਜਨ

ਪਠਾਨਕੋਟ, 13 ਨਵੰਬਰ (ਪ.ਪ) – ਪੰਜਾਬ ਸਰਕਾਰ ਦੇ ਆਦੇਸ਼ਾ ਅਨੁਸਾਰ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਪਸ਼ੂਆਂ ਦੇ ਆਧੁਨਿਕ ਇਲਾਜ ਅਤੇ ਸਾਂਭ ਸੰਭਾਲ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਪਸੂਆਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਜ਼ਿਲ੍ਹਾ ਪਠਾਨਕੋਟ ਅੰਦਰ 28 ਪਸ਼ੂ ਹਸਪਤਾਲਾਂ ਅਤੇ 23 ਡਿਸਪੈਂਸਰੀਆਂ ਵਿੱਚ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਾ. …

Read More »

ਸੈਂਟਰਲ ਕੋਨਵੈਂਟ ਸਕੂਲ ਵਿੱਚ ਪੌਦੇ ਲਗਾਏ

ਪੱਟੀ, 13 ਨਵੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸੈਂਟਰਲ ਕੌਨਵੈਂਟ ਸਕੂਲ ਪੱਟੀ ਵਿਖੇ ਉਸਵੱਛ ਭਾਰਤ ਸਵੱਛ ਸਕੂਲ” ਮੁਹਿੰਮ ਦੌਰਾਨ ਸਕੂਲ ਵਿੱਚ ਪੌਦੇ ਲਗਾਏ ਗਏ।ਜਿਸ ਵਿੱਚ ਪਹਿਲੀ ਤੋ ਲੈ ਕੇ ਬਾਂਰਵੀ ਕਲਾਸ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ।ਇਸ ਮੌਕੇ ਚੇਅਰਮੈਨ ਰਾਮ ਇਕਬਾਲ ਸ਼ਰਮਾ,ਮੈਨੇਜਿੰਗ ਡਾਇਰੈਕਟਰ ਰਾਜ਼ੇਸ਼ ਭਾਰਦਵਾਜ,ਪ੍ਰਿੰਸੀਪਲ ਤੇ ਡਾਇਰੈਕਟਰ ਮਰਿਦੁਲਾ ਭਾਰਦਵਾਜ ਅਤੇ ਕ੍ਰਿਸ਼ਨਾ ਕੁਮਾਰੀ ਦੀ ਅਗਵਾਈ ਵਿਚ ਸਕੂਲ ਵਿੱਚ ਪੌਦੇ ਲਗਵਾਏ …

Read More »

ਬਾਬਾ ਸੈਣ ਭਗਤ ਜੀ ਦਾ ਜਨਮ ਦਿਹਾੜਾ ਮਨਾਇਆ

ਪੱਟੀ, 13 ਨਵੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਬਾਬਾ ਸੈਣ ਭਗਤ ਜੀ ਦਾ ਜਨਮ ਦਿਹਾੜਾ ਸਮੂਹ ਬਿਰਾਦਰੀ ਵਲੋਂ ਪੱਟੀ ਧਰਮਪਾਲ ਤੇ ਯਸ਼ਪਾਲ ਦੀ ਅਗਵਾਈ ਹੇਠ ਬੱਸ ਸਟੈਂਡ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਪਰਮਜੀਤ ਟੀਟੂ ਤੇ ਪ੍ਰਧਾਨ ਰਾਜੀਵ ਕੁਮਾਰ ਗੱਬਰ ਨੇ ਕਿਹਾ ਕਿ ਸਾਨੂੰ ਬਾਬਾ ਸੈਣ ਭਗਤ ਜੀ ਦੇ ਦੱਸੇ ਮਾਰਗ ਤੇ ਚਲ ਕੇ ਅਪਨਾ ਜੀਵਨ ਸਫਲ …

Read More »

ਜਿਲ੍ਹਾ ਪੱਧਰ ਦੇ ਜੋਨਲ ਖੇਡ ਮੁਕਾਬਿਲਆਂ ਵਿਚ ਸਭਰਾ ਸਕੂਲ ਨੇ ਮੱਲਾਂ ਮਾਰੀਆਂ

ਪੱਟੀ, 13 ਨਵੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸ਼ਹੀਦ ਸ਼ਾਮ ਸਿੰਘ ਅਟਾਰੀ ਪਬਲਿਕ ਸਕੂਲ ਸਭਰਾ ਦੇ ਵਿਦਿਆਰਥੀਆਂ ਨੇ ਜਿਲ੍ਹਾ ਪੱਧਰ ਦੇ ਜੋਨਲ ਖੇਡ ਮੁਕਾਬਿਲਆਂ ਵਿਚ ਮੱਲਾਂ ਮਾਰੀਆਂ। ਇਸ ਸਬੰਧੀ ਡੀ ਪੀ ਪਰਦੀਪ ਸਿੰਘ, ਸੁਖਵੰਤ ਸਿੰਘ ਨੇ ਦਸਿਆ ਕਿ ਸਕੂਲ ਦੀਆਂ ਲੜਕੀਆਂ ਨੇ ਰਿਲੇਅ ਵਿਚ ਮਨਪ੍ਰੀਤ ਕੌਰ ਨੇ 100 ਮੀਟਰ ਵਿਚ ਦੂਜਾ ਸਥਾਨ, 200 ਮੀਟਰ ਵਿਚ ਤੀਜਾ ਸਥਾਨ, ਮਨਪ੍ਰੀਤ ਕੌਰ …

Read More »

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਬੰਧੀ ਕੈਰੋਂ ਭਵਨ ਵਿਖੇ ਲਗਾਇਆ ਗਿਆ ਕੈਂਪ

ਪੱਟੀ, 13 ਨਵੰਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੰਜਾਬ ਦੀ ਮੌਜੂਦਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਗਰੀਬ ਨੀਲੇ ਕਾਰਡ ਧਾਰਕਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦਾ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਤਹਿਤ ਪੰਜਾਬ ਦੇ ਨੀਲਾ ਕਾਰਡ ਧਾਰਕਾਂ ਦੇ 30 ਹਜਾਰ ਰੁਪੈ ਦਾ ਬੀਮਾ ਕੀਤਾ ਜਾਣਾ ਹੈ।ਪੱਟੀ ਸ਼ਹਿਰ ਵਾਸੀਆਂ ਲਈ ਇਸ ਸਬਧੰੀ ਇਕ ਵਿਸ਼ੇਸ਼ ਕੈਂਪ ਕੈਰੋਂ …

Read More »