Wednesday, November 25, 2026

ਪੰਜਾਬੀ

ਸਾਬਕਾ ਜਥੇਦਾਰ ਭਾਈ ਨੰਦਗੜ੍ਹ ਦੀ ਅਗਵਾਈ ਵਿੱਚ ਮਾਲ ਰੋਡ ‘ਤੇ ਧਰਨਾ

ਬਠਿੰਡਾ, 12 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਵਿਚ ਅੱਜ ਫਿਰ ਇਕ ਵਾਰ ਮਾਹੌਲ ਕਾਫ਼ੀ ਗਰਮਾ ਗਿਆ ਜਦ ਕਿ ਗੁਰਦੀਪ ਸਿੰਘ ਬਰਾੜ ਯੂਨਾਇਟਡ ਅਕਾਲੀ ਦਲ ਦੇ ਸਕੱਤਰ ਨੂੰ ਗੁਰਦੁਆਰਾ ਸਿੰਘ ਸਭਾ ਖਾਲਸਾ ਦੀਵਾਨ ਵਿਚੋਂ ਭਾਰੀ ਪੁਲਿਸ ਫੋਰਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ।ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਸ਼ਹਿਰ ਦੀਆਂ ਸਿਰਮੌਰ ਸ਼ਖ਼ਸੀਅਤਾਂ ਜਿਨ੍ਹਾਂ ਵਿਚ ਸਾਬਕਾ ਜਥੇਦਾਰ ਭਾਈ ਬਲਵੰਤ ਸਿੰਘ …

Read More »

ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਵਾਲੀਆ ਵਲੋਂ ਸਕੂਲ ਦੇ ਵਿਕਾਸ ਕਾਰਜਾਂ ਲਈ 50,000 ਦਾ ਦਾਨ

ਬਟਾਲਾ, 12 ਨਵੰਬਰ (ਨਰਿੰਦਰ ਬਰਨਾਲ) -ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਸਕੂਲ ਧਰਮਪੁਰਾ ਕਲੌਨੀ ਬਟਾਲਾ ਦੇ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਵਾਲੀਆ ਨੇ ਸਕੂਲ ਦੇ ਵਿਕਾਸ ਕਾਰਜਾਂ ਵਾਸਤੇ 50,000 ਰੂਪੈ ਦੀ ਰਾਸ਼ੀ ਦਾਨ ਦਿਤੀ।ਚੈਕ ਦੇਣ ਮੌਕੇ ਸ੍ਰੀ ਹਰਪ੍ਰੀਤ ਸਿੰਘ, ਜੀਵਨ ਸਿੰਘ, ਚਰਨਜੀਤ ਸਿੰਘ, ਹਰੀ ਕ੍ਰਿਸ਼ਨ, ਅਮਨਦੀਪ, ਅਸੋਕ ਕੁਮਾਰ, ਸੁਖਵਿੰਦਰ ਸਿੰਘ, ਤੇ ਹੋਰ ਸਮੂਹ ਸਟਾਫ ਮੈਬਰ।

Read More »

ਪੰਜਾਬੀ ਸਾਹਿਤ ਸਭਾ ਚੋਗਾਵਾਂ ਦਾ ਸਿਲਵਰ ਜੁਬਲੀ ਸਮਾਗਮ ਅ’ਜੁ ਸ’ਤ ਸਾਹਿਤਕ ਸ਼ਖਸੀਅਤਾਂ ਦਾ ਹੋਵੇਗਾ ਸਨਮਾਨ

ਚੋਗਾਵਾਂ, 12 ਨਵੰਬਰ (ਪ.ਪ) ਪੰਜਾਬੀ ਸਾਹਿਤ ਸਭਾ ਚੋਗਾਵਾਂ ਰਜਿ: ਵੱਲੋਂ ਕੱਲ 14 ਨਵੰਬਰ ,ਸ਼ਨੀਵਾਰ ਨੂੰ ਸਭਾ ਦਾ 25ਵਾਂ ਸਾਲਾਨਾ ਸਿਲਵਰ ਜੁਬਲੀ ਸਮਾਗਮ ਮਾਸਟਰ ਮਨੀ ਰਾਮ ਮਾਡਰਨ ਸਕੂਲ ਅਟਾਰੀ ਰੋਡ ਚੋਗਾਵਾਂ ਵਿਖੇ ਸਵੇਰੇ 10 ਵਜੇ ਤੋ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਪ੍ਰਿੰ: ਗੁਰਬਾਜ਼ ਸਿੰਘ ਤੋਲਾ ਨੰਗਲ ਅਤੇ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਔਲਖ …

Read More »

ਸਰਬੱਤ ਖਾਲਸਾ ਵਲੋਂ ਨਿਯੁੱਕਤ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬੰਦੀ ਛੋੜ ਦਿਵਸ ਮੌਕੇ ਸੰਦੇਸ਼ ਪੜ੍ਹਿਆ

ਅੰਮ੍ਰਿਤਸਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) ਚੱਬਾ ਵਿਖੇ ਸਰਬੱਤ ਖਾਲਸਾ ਵਲੋਂ ਨਿਯੁੱਕਤ ਕੀਤੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਾਈ ਜਗਤਾਰ ਸਿੰਘ ਹਾਵਾਰਾ ਦੀ ਰਿਹਾਈ ਤੱਕ ਕਾਰਜਕਾਰੀ ਜਥੇਦਾਰ ਬਣਾਏ ਗਏ ਭਾਈ ਧਿਆਨ ਸਿੰਘ ਮੰਡ ਨੇ ਬੰਦੀ ਛੋੜ ਦਿਵਸ ਮੌਕੇ ਪ੍ਰਚੱਲਤ ਰਵਾਇਤ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਖੜੇ ਹੋ ਕੇ ਕੌਮ ਦੇ ਨਾਮ ਆਪਣਾ ਪਹਿਲਾ ਸੰਦੇਸ਼ ਪੜ੍ਹਿਆ।ਬਾਅਦ ਦੁਪਿਹਰ ਸ਼ਾਮ …

Read More »

ਬੰਦੀ ਛੋੜ ਦਿਵਸ ਮੌਕੇ ਜਥੇਦਾਰ ਗਿ: ਗੁਰਬਚਨ ਸਿੰਘ ਦੇ ਸਿੱਖ ਪੰਥ ਦੇ ਨਾਮ ਸੰਦੇਸ਼ ਦੌਰਾਨ ਨਾਅਰੇਬਾਜ਼ੀ

ਅੰਮ੍ਰਿਤਸਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਦੇ ਮੱਦੇਨਜ਼ਰ, ਪੰਜ ਪਿਆਰਿਆਂ ਵਲੋਂ ਸੇਵਾ ਮੁਕਤ ਕੀਤੇ ਜਾਣ ਦੇ ਸੁਣਾਏ ਆਦੇਸ਼ ਅਤੇ ਸਿੱਖ ਜਥੇਬੰਦੀਆਂ ਦੇ ਵਿਰੋਧ ਦੇ ਚੱਲਦਿਆਂ ਵੀ ਗਿਆਨੀ ਗੁਰਬਚਨ ਸਿੰਘ ਵਲੋਂ ਬੰਦੀ ਛੋੜ ਦਿਵਸ ‘ਤੇ ਪੰਥ ਦੇ ਨਾਮ ਸੰਦੇਸ਼ ਪੜ੍ਹਿਆ ਗਿਆ।ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਦਰਸ਼ਨੀ ਡਿਓੜੀ ਦੀ ਫਸੀਲ਼ ਤੋਂ ਕੌਮ ਦੇ ਨਾਮ ਸੰਦੇਸ਼ ਪੜਣ …

Read More »

ਸਿ’ਖ ਕੌਮ ਮੁਸ਼ਕਿਲ ਹਾਲਾਤਾਂ ਵਿਚੋਂ ਵੀ ਹਮੇਸ਼ਾਂ ਚੜ੍ਹਦੀ ਕਲਾ ਨਾਲ ਬਾਹਰ ਨਿਕਲੀ ਹੈ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਸਾਰਾ ਇਤਿਹਾਸ ਕੁਰਬਾਨੀਆਂ ਤੇ ਚੁਣੌਤੀਆਂ ਨਾਲ ਭਰਿਆ ਪਿਆ ਹੈ।ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ (ਦੀਵਾਲੀ) ਦਾ ਤਿਉਹਾਰ ਸਿੱਖ ਕੌਮ ਲਈ ਚੁਣੌਤੀਆਂ ਨਾਲ ਜੁੜਿਆ ਹੋਇਆ ਹੈ, ਜਿਨ੍ਹਾਂ ਵਿਚੋਂ ਅਤਿ ਮੁਸ਼ਕਿਲ ਹਾਲਾਤ ਵਿਚ ਵੀ ਸਿੱਖ ਕੌਮ …

Read More »

 ਸਮੁੱਚਾ ਵਿਸ਼ਵ ਸਮੱਸਿਆਵਾਂ ਦੇ ਹੱਲ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਤੋਂ ਸੇਧ ਲੈ ਰਿਹਾ ਹੈ- ਗਿ: ਗੁਰਬਚਨ ਸਿੰਘ

ਬੰਦੀ ਛੋੜ ਦਿਵਸ ਦੀਵਾਲੀ ‘ਤੇ ਕੌਮ ਦੇ ਨਾਂਅ ਸੰਦੇਸ਼ ਅੰਮ੍ਰਿਤਸਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਮੀਰੀ ਪੀਰੀ ਦੇ ਮਾਲਕ ‘ਛਠਮ ਪੀਰ’ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਮੌਕੇ ਰੁਹਾਨੀਆਤ ਦੇ ਕੇਂਦਰ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਉਪਰੋਂ ਸਿੰਘਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੌਮ ਦੇ ਨਾਮ ਸੰਦੇਸ਼ ਦਿੱਤਾ …

Read More »

ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਦਿਵਾਲੀ ਦਾ ਤਿਉਹਾਰ ਮਨਾਇਆ

ਅੰਮ੍ਰਿਤਸਰ, 10 ਨਵੰਬਰ (ਗੁਰਚਰਨ ਸਿੰਘ)- ਸਪਰਿੰਗ ਫੀਲਡਜ਼ ਪਬਲਿਕ ਸਕੂਲ ਸੋ ਫੁੱਟੀ ਰੋਡ ਅਜ਼ਾਦ ਨਗਰ ਵਿਖੇ ਵਿਦਿਆਰਥੀਆਂ ਵੱਲੋਂ ਦਿਵਾਲੀ ਦਾ ਤਿਉਹਾਰ ਬੜੇ ਜੋਸ਼ ਖਰੋਸ਼ ਨਾਲ ਮਨਾਇਆ ਗਿਆ।ਇਸ ਸਮੇਂ ਦਸਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਆਰਟ ਟੀਚਰ ਮਿਸ ਨੀਤੂ ਮਹਾਜਨ ਦੀ ਅਗਵਾਈ ‘ਚ ਰੰਗੋਲੀ ਬਨਾਈ ਅਤੇ ਲੜਕਿਆਂ ਨੇ ਮੋਮਬੱਤੀਆਂ ਜਗਾ ਕੇ ਵਿਸ਼ਵ ਸ਼ਾਂਤੀ ਅਤੇ ਭਰਾਤਰੀ ਭਾਈਚਾਰੇ ਦਾ ਸੰਦੇਸ਼ ਦਿੱਤਾ।ਇਸ ਮੌਕੇ ਪ੍ਰਿੰ: ਸ੍ਰੀਮਤੀ ਤੇਜਿੰਦਰ …

Read More »