ਇੰਟਰ ਕਾਲਜ ਮੁਕਾਬਲੇ ਵਿੱਚ 9 ਸੋਨੇ, 8 ਚਾਂਦੀ ਅਤੇ 7 ਕਾਂਸੇ ਦੇ ਤਮਗੇ ਕੀਤੇ ਹਾਸਲ ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਐਥਲੈਟਿਕਸ ਦੀ ਟੀਮ ਨੇ ਆਪਣੀ ਖੇਡ ਦਾ ਸ਼ਾਨਦਾਰ ਦਾ ਪ੍ਰਦਰਸ਼ਨ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ’46ਵੀਂ ਇੰਟਰ ਕਾਲਜ ਮੁਕਾਬਲੇ ਵਿੱਚ 80-44 ਅੰਕਾਂ ਦੇ ਫ਼ਰਕ ਨਾਲ ਜੇਤੂ ਰਹਿ ਕੇ ਪਹਿਲਾ ਸਥਾਨ ਹਾਸਲ ਕੀਤਾ। …
Read More »ਪੰਜਾਬੀ
ਡੀ.ਏ.ਵੀ ਕਾਲਜ ਦੇ ਸਟਾਫ ਨੇ ਦੁਰਲੱਭ ਜੰਗਲੀ ਜੀਵ ਪੈਂਗੋਲੀਨ ਵਣ ਮੰਡਲ ਵਿਭਾਗ ਨੂੰ ਸੋਂਪਿਆ
ਹੁਸ਼ਿਆਰਪੁਰ, 4 ਨਵੰਬਰ (ਸਤਵਿੰਦਰ ਸਿੰਘ)- ਬੀਤੀ ਰਾਤ ਡੀ.ਏ.ਵੀ ਕਾਲਜ ਦੇ ਅੰਦਰ ਇਕ ਅਜੀਬ ਜੰਗਲੀ ਜਾਨਵਰ ਦੇਖਿਆ ਗਿਆ ਜਿਸ ਤੇ ਕਾਲਜ ਦੇ ਸਟਾਫ ਮੈਂਬਰਾਂ ਦਇਆ ਰਾਮ, ਮੁਕੇਸ਼ ਨੇ ਹੋਸਟਲ ਦੇ ਵਿਦਿਆਰਥੀਆਂ ਦੀ ਸਹਾਇਤਾ ਨਾਲ ਇਸ ਜੰਗਲੀ ਜੀਵ ਨੂੰ ਫੜਨ ਉਪਰੰਤ ਕਾਲਜ ਦੇ ਕਮਰੇ ਵਿਚ ਰੱਖਿਆ ਅਤੇ ਅੱਜ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਵਣ ਮੰਡਲ ਅਫਸਰ ਪਰਮਿੰਦਰ ਸਿੰਘ ਨੂੰ ਸੂਚਿਤ ਕੀਤਾ ਗਿਆ …
Read More »ਹੁਸ਼ਿਆਰਪੁਰ ਵਿੱਚ ਲੱਗਾ ਖੇਤਰੀ ਸਰਸ ਮੇਲਾ ਪੂਰੀ ਸ਼ਾਨੋ-ਸ਼ੌਕਤ ਨਾਲ ਸੰਪੰਨ
ਸ਼ਿਲਪਕਾਰਾਂ ਨੇ 12 ਰੋਜ਼ਾ ਮੇਲੇ ਵਿੱਚ ਕੀਤੀ ਕਰੀਬ ਸਵਾ 2 ਕਰੋੜ ਦੀ ਵਿਕਰੀ ਹੁਸ਼ਿਆਰਪੁਰ, 4 ਨਵੰਬਰ (ਸਤਵਿੰਦਰ ਸਿੰਘ) – ਹੁਸ਼ਿਆਰਪੁਰ ਦੇ ਆਊਟਡੋਰ ਸਟੇਡੀਅਮ ਵਿਖੇ ਕਰਵਾਇਆ ਗਿਆ ਖੇਤਰੀ ਸਰਸ ਮੇਲਾ ਅੱਜ ਹੁਸ਼ਿਆਰਪੁਰ ਅਤੇ ਨੇੜਲੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਮਿੱਠੀਆਂ ਯਾਦਾਂ ਦਿੰਦਾ ਹੋਇਆ ਪੂਰੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਿਆ ਹੈ।ਸਮਾਪਤੀ ਸਮਾਰੋਹ ‘ਤੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਜੇਲ੍ਹਾਂ, ਸੈਰ-ਸਪਾਟਾ ਅਤੇ ਸਭਿਆਚਾਰ ਮਾਮਲੇ …
Read More »ਯੂਨੀਵਰਸਿਟੀ ਦੀ 46ਵੀਂ ਅੰਤਰ-ਕਾਲਜ ਅਥਲੈਟਿਕਸ ਚੈਂਪੀਅਨਸ਼ਿਪ ਮੁਕਾਬਲੇ ਸੰਪੰਨ
ਅਮ੍ਰਿਤਸਰ, 4 ਨਵਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 46ਵੀਂ ਅੰਤਰ-ਕਾਲਜ ਅਥਲੈਟਿਕਸ (ਪੁਰਸ਼-ਇਸਤਰੀਆਂ) ਚੈਂਪੀਅਨਸ਼ਿਪ ਅੱਜ ਇਥੇ ਕੈਂਪਸ ਖੇਡ ਮੈਦਾਨ ਵਿਚ ਸੰਪੰਨ ਹੋ ਗਈ। ਇਨ੍ਹਾਂ ਮੁਕਾਬਲਿਆਂ ਵਿਚ 115 ਕਾਲਜਾਂ ਤੋਂ 580 ਐਥਲੀਟ ਵੱਖ-ਵੱਖ ਆਈਟਮਾਂ ਵਿਚ ਭਾਗ ਲਿਆ। ਗੁਰੂ ਨਾਨਕ ਦੇਵ ਯੂਨੀਵਰਸਿਟੀ ਸਪੋਰਟਸ ਕਮੇਟੀਆਂ ਦੇ ਸਕੱਤਰ ਅਤੇ ਖੇਡ ਡਿਪਟੀ ਡਾਇਰੈਕਟਰ ਅਤੇ ਮੁਖੀ, ਡਾ. ਐਚ.ਐਸ. ਰੰਧਾਵਾ ਨੇ ਨਤੀਜਿਆਂ ਬਾਰੇ ਜਾਣਕਾਰੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਜ਼ੋਨਲ ਫਾਈਨਲ ਯੁਵਕ ਮੇਲਾ ਸ਼ੁਰੂ
ਅੰਮ੍ਰਿਤਸਰ, 4 ਨਵਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਜ਼ੋਨਲ ਫਾਈਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਭੰਗੜੇ ਦੀ ਧਮਾਲ ਨਾਲ ਸ਼ੁਰੂ ਹੋਇਆ। ਇਸ ਮੇਲੇ ਵਿਚ ਇਕ ਹਜ਼ਾਰ ਤੋਂ ਵੱਧ ਵਿਦਿਆਰਥੀ-ਕਲਾਕਾਰ ਵੱਖ-ਵੱਖ 34 ਸਭਿਆਚਾਰਕ ਆਈਟਮਾਂ ਵਿਚ ਭਾਗ ਲੈਣਗੇ। ਇਹ ਮੇਲਾ 7 ਨਵੰਬਰ ਤਕ ਚੱਲੇਗਾ। ਮੇਲੇ ਦਾ ਰਸਮੀ ਉਦਘਾਟਨ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ …
Read More »ਜ਼ਿਲ੍ਹੇ ਵਿੱਚ ਹੁਣ ਤੱਕ 128020 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ- ਡੀ. ਸੀ
ਅੰਮ੍ਰਿਤਸਰ, 4 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਬੀਤੀ ਸ਼ਾਮ ਤੱਕ ਕੁਲ 128020 ਮੀਟ੍ਰਿਕ ਟਨ ਝੋਨੇ ਅਤੇ 160145 ਮੀਟ੍ਰਿਕ ਟਨ ਬਾਸਮਤੀ 1509 ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ ਜਿਸ ਤਹਿਤ ਪਨਗਰੇਨ ਵੱਲੋਂ ਹੁਣ ਤੱਕ …
Read More »ਸਿਹਤ ਵਿਭਾਗ ਨੇ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਕੱਢੀ ਰਿਕਸ਼ਾ ਰੈਲੀ
ਅੰਮ੍ਰਿਤਸਰ, 4 ਨਵੰਬਰ (ਗੁਰਚਰਨ ਸਿੰਘ)- ਸ਼ਹਿਰ ਵਾਸੀਆਂ ਨੂੰ ਨਸ਼ਾ-ਰਹਿਤ ਅਤੇ ਤੰਦਰੁਸਤ ਰੱਖਣ ਦੇ ਯਤਨਾਂ ਤਹਿਤ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਅੰਮ੍ਰਿਤਸਰ ਡਾ. ਜੈ ਸਿੰਘ ਨੇ ਇਕ ਜਾਗਰੂਕਤਾ ਰਿਕਸ਼ਾ ਰੈਲੀ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਾ. ਜੈ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਅਧੀਨ …
Read More »ਡੀ. ਸੀ ਵੱਲੋਂ ਅੱਗ ਲੱਗਣ ਦੀ ਘਟਨਾ ਦੀ ਮੈਜਿਸਟ੍ਰੇਟ ਜਾਂਚ ਲਈ- ਚਾਰ ਮੈਂਬਰੀ ਕਮੇਟੀ ਦਾ ਗਠਨ
ਅੰਮ੍ਰਿਤਸਰ, 4 ਨਵੰਬਰ (ਗੁਰਚਰਨ ਸਿੰਘ)- ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਲੱਗੀ ਭਿਆਨਕ ਅੱਗ ਦੀ ਮੰਦਭਾਗੀ ਘਟਨਾ ਦੇ ਕਾਰਨਾਂ ਦੀ ਜਾਂਚ ਲਈ ਡਿਪਟੀ ਕਮਿਸ਼ਨਰ ਵੱਲੋਂ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ ਹਨ। ਸ੍ਰੀ ਭਗਤ ਨੇ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਅਗਵਾਈ ਹੇਠ ਚਾਰ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ …
Read More »ਝੋਨੇ ਦੀ ਪਰਾਲੀ ਨੂੰ ਸਾੜਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ
ਅੰਮ੍ਰਿਤਸਰ, 4 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਕੰਬਾਈਨ ਰਾਹੀਂ ਝੋਨੇ ਦੀ ਕਟਾਈ ਉਪਰੰਤ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 5 ਜਨਵਰੀ …
Read More »ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼
ਅੰਮ੍ਰਿਤਸਰ, 4 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ …
Read More »
Punjab Post Daily Online Newspaper & Print Media