Wednesday, November 25, 2026

ਪੰਜਾਬੀ

ਖਾਲਸਾ ਕਾਲਜ਼ ਦੇ ਵਿਦਿਆਰਥੀ ਦਾ ‘ਸ਼੍ਰੀ ਬਾਬਾ ਹਰਿਵੱਲਭ ਸੰਗੀਤ ਸੰਮੇਲਨ’ ’ਚ ਪਹਿਲਾ ਸਥਾਨ

ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਵਿਸ਼ਵ ਪ੍ਰਸਿੱਧ ‘148ਵੇਂ ਸ਼੍ਰੀ ਬਾਬਾ ਹਰਿਵੱਲਭ ਸੰਗੀਤ ਸੰਮੇਲਨ-2023’ ’ਚ ਕਲਾਸੀਕਲ ਵੋਕਲ ਕੈਟਾਗਰੀ ’ਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ਼ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀ ਸੁਖਮਨ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ਾਸਤਰੀ ਸੰਗੀਤ ਦੇ ਖੇਤਰ ’ਚ ਅਜਿਹੇ ਹੋਣਹਾਰ ਵਿਦਿਆਰਥੀ ਦਾ ਸ਼ਾਨਦਾਰ …

Read More »

ਚੀਫ਼ ਖ਼ਾਲਸਾ ਦੀਵਾਨ ਨੇ ਪੰਜਾਬ ਦੀ ਝਾਕੀ ਨੂੰ ਗਣੰਤਤਰ ਪਰੇਡ ਤੋਂ ਬਾਹਰ ਰੱਖਣ ‘ਤੇ ਜਤਾਇਆ ਰੋਸ

ਅੰਮ੍ਰਿਤਸਰ. 29 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਅਹੁਦੇਦਾਰਾਂ ਵਲੋਂ ਸਿੱਖਾਂ ਦੇ ਗੋਰਵਮਈ ਇਤਿਹਾਸ ਅਤੇ ਪੰਜਾਬੀ ਸਭਿਆਚਾਰ ਤੇ ਵਿਰਸੇ ਦੀਆਂ ਝਾਕੀਆਂ ਨੂੰ ਗਣਤੰਤਰ ਪਰੇਡ ਤੋ ਬਾਹਰ ਰੱਖਣ ‘ਤੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ।ਜਾਰੀ ਬਿਆਨ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ …

Read More »

ਨੇਪਾਲ ‘ਚ ਹੋ ਰਹੇ ਅੰਤਰਰਾਸ਼ਟਰੀ ਕਰਾਟੇ ਟੂਰਨਾਮੈਂਟ ਲਈ ਮਾਨਸਾ ਦੀ ਟੀਮ ਰਵਾਨਾ

ਭੀਖੀ, 28 ਦਸੰਬਰ (ਕਮਲ ਜ਼ਿੰਦਲ) – ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿਖੇ 31 ਦਸੰਬਰ ਨੂੰ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਰਾਟੇ ਟੂਰਨਾਮੈਂਟਾਂ ਵਿੱਚ ਹਿੱਸਾ ਲੈਣ ਲਈ ਭੀਖੀ ਤੋਂ ਇਕ ਟੀਮ ਵਾਈਕਿੰਗ ਮਾਰਸ਼ਲ ਆਰਟ ਅਕੈਡਮੀ ਕੋਚ ਅਕਾਸ਼ਦੀਪ ਸਿੰਘ ਦੀ ਪ੍ਰੇਰਨਾ ਸਦਕਾ ਰਵਾਨਾ ਹੋਈ।ਕੋਚ ਆਕਾਸ਼ਦੀਪ ਨੇ ਦੱਸਿਆ ਕਿ ਕਿ ਅੰਤਰਰਾਸ਼ਟਰੀ ਕਰਾਟੇ ਟੂਰਨਾਮੈਂਟਾਂ ਵਿੱਚ ਹਿੱਸਾ ਲਈ ਰਵਾਨਾ ਹੋਈ ਅਕੈਡਮੀ ਦੀ ਟੀਮ ਦੇ ਖਿਡਾਰੀਆਂ ਵਿੱਚ ਖੁਸ਼ਪ੍ਰੀਤ …

Read More »

‘ਸਰਕਾਰ ਤੁਹਾਡੇ ਦੁਆਰ’ ਤਹਿਤ ਪ੍ਰੋਗਰਾਮ ‘ਚ 1000 ਤੋਂ ਵਧੇਰੇ ਲੋਕਾਂ ਨੇ ਕੀਤੀ ਸ਼ਮੂਲੀਅਤ- ਵਿਧਾਇਕ ਟੌਂਗ

ਕਿਹਾ, ਖਲਚੀਆਂ ‘ਚ ਲੱਗੇਗਾ ਅਗਲਾ ਕੈਂਪ ਅੰਮ੍ਰਿਤਸਰ, 29 ਦਸੰਬਰ – ਮੁੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ਸਰਕਾਰ ਤੁਹਾਡੇ ਦੁਆਰ ਤਹਿਤ ਅੱਜ ਬਾਬਾ ਬਕਾਲਾ ਹਲਕੇ ਵਿੱਚ ਪੈਂਦੇ ਪਿੰਡ ਰਈਆ ਵਿਖੇ ਇਕ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਆਪਣੇ ਸਟਾਲ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਗਿਆ। ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ …

Read More »

ਅਸੀਂ ਪੁੱਤ ਗੁਰੂ ਦਸਮੇਸ਼ ਦੇ…

ਅਸੀਂ ਪੁੱਤ ਗੁਰੂ ਦਸਮੇਸ਼ ਦੇ, ਜਿਹੜਾ ਦੀਨ ਦੁਨੀ ਦਾ ਸ਼ਾਹ, ਅਸੀਂ ਈਨ ਨੀ ਤੇਰੀ ਮੰਨਣੀ, ਭਾਵੇਂ ਨੀਹਾਂ ਵਿੱਚ ਚਿਣਵਾ……. ਸਾਡੀ ਸਿੱਖੀ ਨਿਭਣੀ ਸਿਦਕ ਨਾਲ, ਭਾਵੇਂ ਲੱਖ ਕਚਹਿਰੀਆਂ ਲਾ, ਤੇਰੀ ਪੇਸ਼ ਨੀ ਕੋਈ ਚੱਲਣੀ, ਸੁੱਚਾ ਨੰਦ ਤੂੰ ਸਮਝਾ …….. ਸਾਨੂੰ ਸ਼ੌਕ ਅਣਖ ਨਾਲ ਜੀਣ ਦਾ, ਸਾਡਾ ਝੁਕਣ ਦਾ ਨਾ ਸੁਭਾਅ, ਉਸ ਧਰਤ ਨੂੰ ਦੁਨੀਆਂ ਪੂਜਦੀ, ਜਿਥੇ ਪੈਰ ਦਿੱਤੇ ਨੇ ਪਾ …… …

Read More »

ਜਨਮ ਦਿਨ ਮੁਬਾਰਕ – ਹਰਮਨਦੀਪ ਸਿੰਘ ਸਿਆਣ

ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – ਰੋਸ਼ਨ ਸਿੰਘ ਸਿਆਣ ਪਿਤਾ ਅਤੇ ਮਾਤਾ ਮਨਪ੍ਰੀਤ ਕੌਰ ਵਾਸੀ ਲੌਂਗੋਵਾਲ (ਸੰਗਰੂਰ) ਵਲੋਂ ਆਪਣੇ ਹੋਣਹਾਰ ਬੇਟੇ ਹਰਮਨਦੀਪ ਸਿੰਘ ਸਿਆਣ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਅਕੇਡੀਆ ਵਰਲਡ ਸਕੂਲ ਦੀ ਵਿਦਿਆਰਥਣ ਦੀਕਸ਼ਾ ਸ਼ਤਰੰਜ ਚੈਂਪੀਅਨਸ਼ਿਪ ‘ਚ ਲਵੇਗੀ ਭਾਗ

ਸੰਗਰੂਰ, 28 ਦਸੰਬਰ (ਜਗਸੀਰ ਲੌਂਗੋਵਾਲ) – 67ਵੀਆਂ ਚੈਸ ਨੈਸ਼ਨਲ ਟੂਰਨਾਮੈਂਟ ਜੋ ਕਿ ਸਕੂਲ ਗੇਮ ਫੈਡਰੇਸ਼ਨ ਆਫ ਇੰਡੀਆ ਦੁਆਰਾ ਤਾਮਿਲਨਾਡੂ ਵਿੱਚ 26 ਤੋਂ 30 ਦਸੰਬਰ ਤੱਕ ਕਰਵਾਈਆਂ ਜਾ ਰਹੀਆਂ ਹਨ।ਇਹਨਾਂ ਖੇਡਾਂ ਵਿੱਚ ਅਕੇਡੀਆ ਵਰਲਡ ਸਕੂਲ ਸੁਨਾਮ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਦੀਕਸ਼ਾ ਸ਼ਰਮਾ ਨੇ ਹਿੱਸਾ ਲੈ ਕੇ ਆਪਣੇ ਮਾਪਿਆਂ ਤੇ ਸਕੂਲ ਦਾ ਨਾਂ ਰੋਸ਼ਨ ਕੀਤਾ।ਸਕੂਲ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਅਤੇ ਚੇਅਰਮੈਨ …

Read More »

ਨੈਸ਼ਨਲ ਹਾਈਵੇ ਦੇ ਦੋਵੇਂ ਪਾਸੇ ਲਗਾਏ ਜਾਣ ਸਾਇਨੇਜ਼ ਬੋਰਡ

ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਸ਼ਹਿਰੀ ਟ੍ਰੈਫਿਕ ਵਿਵਸਥਾ ਲਈ ਕੀਤੀ ਮੀਟਿੰਗ ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ) – ਨਵੇਂ ਸਾਲ ਦੀ ਆਮਦ ਤੇ ਛੁੱਟੀਆਂ ਹੋਣ ਕਾਰਨ ਬਾਹਰੋਂ ਟੂਰਿਸਟਾਂ ਦੀ ਵਧੀ ਆਮਦ ਕਰਕੇ ਸ਼ਹਿਰ ਵਿੱਚ ਟ੍ਰੈਫਿਕ ਕਾਫੀ ਵਧ ਗਈ।ਜਿਸ ਨੂੰ ਸਚਾਰੂ ਢੰਗ ਨਾਲ ਚਲਾੳੋੁਣ ਲਈ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ …

Read More »

ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਲਿਆਂਦੀ ਜਾਵੇ ਤੇਜ਼ੀ – ਧਾਲੀਵਾਲ

ਅੰਮ੍ਰਿਤਸਰ, 27 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ਼ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜ਼ਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਵਿਕਾਸ ਕਾਰਜ਼ਾਂ ਦਾ ਰੀਵਿਊ ਕਰਦੇ ਸਮੇਂ ਕੀਤਾ।ਉਨ੍ਹਾਂ ਕਿਹਾ ਕਿ …

Read More »

ਰੈਡ ਕਰਾਸ ਨੇ ਬੇਸਹਾਰਾ ਲੋਕਾਂ ਨੂੰ ਵੰਡੇ ਕੰਬਲ

ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਅੰਮਿ੍ਰਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਹੱਡ ਚੀਰਵੀਂ ਠੰਡ ਨੂੰ ਵੇਖਦੇ ਹੋਏ ਗੁਰੂ ਨਾਨਕ ਦੇਵ ਹਸਪਤਾਲ ਦੇ ਬਾਹਰ ਬੇਸਹਾਰਾ ਗਰੀਬ, ਲੇਬਰ ਅਤੇ ਅੋਰਤਾਂ ਨੂੰ 80 ਕੰਬਲਾਂ ਦੀ ਵੰਡ ਕੀਤੀ ਗਈ।ਇਸ ਤੋਂ ਇਲਾਵਾ ਬੇਬੇ ਨਾਨਕੀ (ਬੱਚਾ ਵਾਰਡ) ਗੁਰੂ ਨਾਨਕ ਦੇਵ ਹਸਪਤਾਲ ਵਿਖੇ ਅੋਰਤਾਂ ਨੂੰ 82 ਹਾਈਜੀਨਿਕ ਕਿਟਾਂ …

Read More »