Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਮਨਾਇਆ ‘ਕਾਮ ਫੈਸਟ-2015’ ਦਾ ਆਯੋਜਨ

ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਵਿਖੇ ਕਾਮਰਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ‘ਕਾਮ ਫ਼ੈਸਟ-2015’ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਦੇ ਗਿਆਨ ਅਤੇ ਉਸਦੀ ਕਾਬਲੀਅਤ ਨੂੰ ਪਰਖਣ ਦੇ ਨਾਲ-ਨਾਲ ਉਸਨੂੰ ਮੰਚ ‘ਤੇ ਪੇਸ਼ ਕਰਨਾ ਸੀ। ਜਿਸ ਵਿੱਚ ਸੂਬੇ ਭਰ ਤੋਂ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰੋਗਰਾਮ ਵਿੱਚ ਉਚੇਚੇ ਤੌਰ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਸਖਸ਼ੀਅਤ ਤੇ ਵਿਕਾਸ ਲਈ’ ਵਿਸ਼ੇ ‘ਤੇ ਸੈਮੀਨਾਰ

ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ)- ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਡਾ. ਸੋਨੀਆ ਹੈਲਡਸਟੈਡ, ਸਟਾਕਹੋਮ, ਸਵੀਡਨ ਵੱਲੋਂ ‘ਸਖਸ਼ੀਅਤ ਤੇ ਵਿਕਾਸ ਲਈ’ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਡਾ. ਮਹਿਮੂਦ ਅਹਿਮਦ ਖਾਨ, ਮੁੱਖੀ ਅਤੇ ਡੀਨ ਸਿੱਖਿਆ ਵਿਭਾਗ, ਯੂਨੀਵਰਸਿਟੀ ਆਫ਼ ਕਸ਼ਮੀਰ, ਕਸ਼ਮੀਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ …

Read More »

ਡੇਗੂੰ ਦੀ ਬੀਮਾਰੀ ਤੋਂ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਇਕਲ ਰੈਲੀ ਕਰਵਾਈ

ਹੁਸ਼ਿਆਰਪੁਰ, 28 ਅਕਤੂਬਰ (ਸਤਵਿੰਦਰ ਸਿੰਘ)- ਡੇਗੂੰ ਦੀ ਬੀਮਾਰੀ ਤੋਂ ਰੋਕਥਾਮ ਸਬੰਧੀ ਆਮ ਜਨਤਾ ਨੂੰ ਜਾਣਕਾਰੀ ਦੇ ਕੇ ਜਾਗਰੂਕ ਕਰਨ ਦੇ ਮੰਤਵ ਹਿੱਤ ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਵਾਸਪੁਰ, ਪੁਰਹੀਰਾਂ ਦੇ ਸਟਾਫ ਮੈਂਬਰਾਂ ਅਤੇ ਸਕੂਲੀ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਾਇਕਲ ਰੈਲੀ ਕਰਵਾਈ ਗਈ। ਸਿਵਲ ਸਰਜਨ ਹੁਸ਼ਿਆਰਪੁਰ ਡਾ. ਸੰਜੀਵ ਬਬੂਟਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਕੱਢੀ ਗਈ ਇਸ ਜਾਗਰੂਕਤਾ ਰੈਲੀ …

Read More »

ਖੇਤਰੀ ਸਰਸ ਮੇਲੇ ਸਬੰਧੀ ਸ਼ਹਿਰੀਆਂ ਵਿਚ ਭਾਰੀ ਉਤਸ਼ਾਹ – ਠੰਡਲ

ਹੁਸ਼ਿਆਰਪੁਰ, 28 ਅਕਤੂਬਰ (ਸਤਵਿੰਦਰ ਸਿੰਘ)- ਹੁਸ਼ਿਆਰਪੁਰ ਵਿਖੇ ਚੱਲ ਰਹੇ ਖੇਤਰੀ ਸਰਸ ਮੇਲੇ ਦੇ ਚੋਥੇ ਦਿਨ ਸੱਭਿਆਚਾਰਕ ਮਾਮਲੇ, ਜੇਲਾਂ ਅਤੇ ਸੈਰ-ਸਪਾਟਾ ਮੰਤਰੀ ਸ: ਸੋਹਣ ਸਿੰਘ ਠੰਡਲ ਨੇ ਮੁੱਖ ਮਹਿਮਾਨ ਦੇ ਤੋਰ ਤੇ ਪ੍ਰੀਵਾਰ ਸਮੇਤ ਸ਼ਾਮਿਲ ਹੋਏ। ਇਸ ਮੋਕੇ ਉਨਾਂ ਨੇ ਵੱਖ-ਵੱਖ ਸਟਾਲਾਂ ਦਾ ਨਿਰੀਖਣ ਵੀ ਕੀਤਾ।ਸੱਭਿਆਚਾਰਕ ਪ੍ਰੋਗਰਾਮ ਵੇਖਣ ਉਪਰੰਤ ਸ: ਠੰਡਲ ਨੇ ਕਿਹਾ ਕਿ ਅੱਜ ਉਨਾਂ ਨੂੰ ਭਾਰਤ ਦੇ 24 ਰਾਜਾਂ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ

ਅੰਮ੍ਰਿਤਸਰ, 28 ਅਕਤੂਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਗਿਆ।ਫੁੱਲਾਂ …

Read More »

ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣ – ਜਥੇ. ਅਵਤਾਰ ਸਿੰਘ

ਅੰਮ੍ਰਿਤਸਰ, 28 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਘੱਟ ਗਿਣਤੀ ਸਿੱਖਾਂ ‘ਤੇ ਹੋ ਰਹੇ ਹਮਲਿਆ ਨੂੰ ਰੋਕਣ ਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣ। ਇਥੋਂ ਜਾਰੀ ਪੈ੍ਰੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਅਖ਼ਬਾਰਾਂ ਵਿੱਚ ਛਪੀਆਂ ਖਬਰਾਂ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਬਾਰਾਮੂਲਾ ਦੇ ਕਾਨਲੀਬਾਗ …

Read More »

ਯੂਨੀਵਰਸਿਟੀ ਦੇ ਅਧਿਆਪਕ ਨੂੰ ਪੁਰਸ਼ ਤੇ ਮਹਿਲਾਵਾਂ ਚ ਖਰੀਦਦਾਰੀ ਕਰਨ ਦੀਆਂ ਆਦਤਾਂ ‘ਤੇ ਮੇਜਰ ਖੋਜ ਪ੍ਰੋਜੈਕਟ ਪ੍ਰਦਾਨ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਦੇ ਐਸੋਸੀਏਟ ਪ੍ਰੋਫੈਸਰ, ਡਾ. ਜਸਵੀਨ ਕੌਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਵੱਲੋਂ ਦਸ ਲੱਖ ਰੁਪਏ ਦਾ ਮੇਜਰ ਰੀਸਰਚ ਪ੍ਰੋਜੈਕਟ ਪ੍ਰਦਾਨ ਕੀਤਾ ਹੈ। ਉਨ੍ਹਾਂ ਨੂੰ ਤਿੰਨ ਸਾਲਾਂ ਦਾ ਇਹ ਪ੍ਰੋਜੈਕਟ ਪੁਰਸ਼ ਅਤੇ ਮਹਿਲਾਵਾਂ ਵਿਚ ਖਰੀਦਦਾਰੀ ਕਰਨ ਦੀਆਂ ਆਦਤਾਂ ‘ਤੇ ਖੋਜ ਕਰਨ ਲਈ ਦਿੱਤਾ ਗਿਆ ਹੈ। ਇਸ ਪ੍ਰੋਜੈਕਟ ਵਿਚ ਖਰੀਦਦਾਰੀ ਦੀਆਂ …

Read More »

ਡਾ. ਭੱਲਾ ਥੌਮਸਨ ਰਿਓਟਰਜ਼ ਰਿਸਰਚ ਐਕਸੀਲੈਂਸ ਇੰਡੀਅਨ ਸਾਈਟੇਸ਼ਨ ਐਵਾਰਡ 2015 ਨਾਲ ਸਨਮਾਨਿਤ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਤੋਂ ਡਾ. ਵੰਦਨਾ ਭੱਲਾ, ਸਹਾਇਕ ਪ੍ਰੋਫੈਸਰ ਨੂੰ ਰਸਾਇਣ ਖੇਤਰ ਵਿਚ ਪਾਏ ਯੋਗਦਾਨ ਸਦਕਾ ਥੌਮਸਨ ਰਿਓਟਰਜ਼ ਰੀਸਰਚ ਐਕਸੀਲੈਂਸ ਇੰਡੀਅਨ ਸਾਈਟੇਸ਼ਨ ਐਵਾਰਡ 2015 ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ, ਵਿਭਾਗ ਦੇ ਮੁਖੀ, ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਇਹ ਐਵਾਰਡ ਬੀਤੇ ਦਿਨੀਂ ਆਈ.ਸੀ.ਐਮ.ਆਰ. ਦੇ ਡਾਇਰੈਕਟਰ ਜਨਰਲ ਅਤੇ ਡੀ.ਐਚ.ਆਰ. …

Read More »

ਬੀਬੀ ਸੁਰਿੰਦਰ ਕੌਰ ਮਰਵਾਹ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ

ਅੰਮ੍ਰਿਤਸਰ, 28 ਅਕਤੂਬਰ (ਗੁਰਚਰਨ ਸਿੰਘ)- ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਪ੍ਰਧਾਨ ਸ. ਰਜਿੰਦਰ ਸਿੰਘ ਮਰਵਾਹ ਦੇ ਮਾਤਾ ਬੀਬੀ ਸੁਰਿੰਦਰ ਕੌਰ ਮਰਵਾਹ, ਜਿਹੜੇ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਅੱਜ ਭਾਈ ਵੀਰ ਸਿੰਘ ਹਾਲ, ਲਾਰੈਂਸ ਰੋਡ ਵਿਖੇ ਹੋਈ। ਇਸ ਦੌਰਾਨ ਸਵਰਗੀ ਮਾਤਾ ਸੁਰਿੰਦਰ ਕੌਰ ਮਰਵਾਹ ਨੂੰ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਵੱਲੋਂ ਸ਼ਰਧਾ …

Read More »

ਡੀ. ਪੀ. ਆਰ. ਓ ਦਲਜੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ

ਅੰਮ੍ਰਿਤਸਰ, 28 ਅਕਤੂਬਰ (ਗੁਰਚਰਨ ਸਿੰਘ)- ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਮੁਕਤਸਰ ਸਾਹਿਬ (ਵਾਧੂ ਚਾਰਜ ਫਰੀਦਕੋਟ) ਸ੍ਰੀ ਦਲਜੀਤ ਸਿੰਘ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਅਤੇ ਅੰਤਿਮ ਅਰਦਾਸ 29 ਅਕਤੂਬਰ 2015 ਦਿਨ ਵੀਰਵਾਰ ਨੂੰ ਭਾਈ ਸੇਵਾ ਸਿੰਘ ਹਾਲ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਿਖੇ 1 ਤੋਂ 2 ਵਜੇ …

Read More »